Sri Guru Granth Sahib

ਅੰਗ ੨੦੭

ਬਰਨਿ ਨ ਸਾਕਉ ਤੁਮਰੇ ਰੰਗਾ ਗੁਣ ਨਿਧਾਨ ਸੁਖਦਾਤੇ ॥ ਅਗਮ ਅਗੋਚਰ ਪ੍ਰਭ ਅਬਿਨਾਸੀ ਪੂਰੇ ਗੁਰ ਤੇ ਜਾਤੇ ॥੨॥
ਭ੍ਰਮੁ ਭਉ ਕਾਟਿ ਕੀਏ ਨਿਹਕੇਵਲ ਜਬ ਤੇ ਹਉਮੈ ਮਾਰੀ ॥ ਜਨਮ ਮਰਣ ਕੋ ਚੂਕੋ ਸਹਸਾ ਸਾਧਸੰਗਤਿ ਦਰਸਾਰੀ ॥੩॥
ਚਰਣ ਪਖਾਰਿ ਕਰਉ ਗੁਰ ਸੇਵਾ ਬਾਰਿ ਜਾਉ ਲਖ ਬਰੀਆ ॥ ਜਿਹ ਪ੍ਰਸਾਦਿ ਇਹੁ ਭਉਜਲੁ ਤਰਿਆ ਜਨ ਨਾਨਕ ਪ੍ਰਿਅ ਸੰਗਿ ਮਿਰੀਆ ॥੪॥੭॥੧੨੮॥
ਗਉੜੀ ਮਹਲਾ ੫ ॥
ਤੁਝ ਬਿਨੁ ਕਵਨੁ ਰੀਝਾਵੈ ਤੋਹੀ ॥ ਤੇਰੋ ਰੂਪੁ ਸਗਲ ਦੇਖਿ ਮੋਹੀ ॥੧॥ ਰਹਾਉ ॥
ਸੁਰਗ ਪਇਆਲ ਮਿਰਤ ਭੂਅ ਮੰਡਲ ਸਰਬ ਸਮਾਨੋ ਏਕੈ ਓਹੀ ॥ ਸਿਵ ਸਿਵ ਕਰਤ ਸਗਲ ਕਰ ਜੋਰਹਿ ਸਰਬ ਮਇਆ ਠਾਕੁਰ ਤੇਰੀ ਦੋਹੀ ॥੧॥
ਪਤਿਤ ਪਾਵਨ ਠਾਕੁਰ ਨਾਮੁ ਤੁਮਰਾ ਸੁਖਦਾਈ ਨਿਰਮਲ ਸੀਤਲੋਹੀ ॥ ਗਿਆਨ ਧਿਆਨ ਨਾਨਕ ਵਡਿਆਈ ਸੰਤ ਤੇਰੇ ਸਿਉ ਗਾਲ ਗਲੋਹੀ ॥੨॥੮॥੧੨੯॥
ਗਉੜੀ ਮਹਲਾ ੫ ॥
ਮਿਲਹੁ ਪਿਆਰੇ ਜੀਆ ॥ ਪ੍ਰਭ ਕੀਆ ਤੁਮਾਰਾ ਥੀਆ ॥੧॥ ਰਹਾਉ ॥
ਅਨਿਕ ਜਨਮ ਬਹੁ ਜੋਨੀ ਭ੍ਰਮਿਆ ਬਹੁਰਿ ਬਹੁਰਿ ਦੁਖੁ ਪਾਇਆ ॥ ਤੁਮਰੀ ਕ੍ਰਿਪਾ ਤੇ ਮਾਨੁਖ ਦੇਹ ਪਾਈ ਹੈ ਦੇਹੁ ਦਰਸੁ ਹਰਿ ਰਾਇਆ ॥੧॥
ਸੋਈ ਹੋਆ ਜੋ ਤਿਸੁ ਭਾਣਾ ਅਵਰੁ ਨ ਕਿਨ ਹੀ ਕੀਤਾ ॥ ਤੁਮਰੈ ਭਾਣੈ ਭਰਮਿ ਮੋਹਿ ਮੋਹਿਆ ਜਾਗਤੁ ਨਾਹੀ ਸੂਤਾ ॥੨॥
ਬਿਨਉ ਸੁਨਹੁ ਤੁਮ ਪ੍ਰਾਨਪਤਿ ਪਿਆਰੇ ਕਿਰਪਾ ਨਿਧਿ ਦਇਆਲਾ ॥ ਰਾਖਿ ਲੇਹੁ ਪਿਤਾ ਪ੍ਰਭ ਮੇਰੇ ਅਨਾਥਹ ਕਰਿ ਪ੍ਰਤਿਪਾਲਾ ॥੩॥
ਜਿਸ ਨੋ ਤੁਮਹਿ ਦਿਖਾਇਓ ਦਰਸਨੁ ਸਾਧਸੰਗਤਿ ਕੈ ਪਾਛੈ ॥ ਕਰਿ ਕਿਰਪਾ ਧੂਰਿ ਦੇਹੁ ਸੰਤਨ ਕੀ ਸੁਖੁ ਨਾਨਕੁ ਇਹੁ ਬਾਛੈ ॥੪॥੯॥੧੩੦॥
ਗਉੜੀ ਮਹਲਾ ੫ ॥
ਹਉ ਤਾ ਕੈ ਬਲਿਹਾਰੀ ॥ ਜਾ ਕੈ ਕੇਵਲ ਨਾਮੁ ਅਧਾਰੀ ॥੧॥ ਰਹਾਉ ॥
ਮਹਿਮਾ ਤਾ ਕੀ ਕੇਤਕ ਗਨੀਐ ਜਨ ਪਾਰਬ੍ਰਹਮ ਰੰਗਿ ਰਾਤੇ ॥ ਸੂਖ ਸਹਜ ਆਨੰਦ ਤਿਨਾ ਸੰਗਿ ਉਨ ਸਮਸਰਿ ਅਵਰ ਨ ਦਾਤੇ ॥੧॥
ਜਗਤ ਉਧਾਰਣ ਸੇਈ ਆਏ ਜੋ ਜਨ ਦਰਸ ਪਿਆਸਾ ॥ ਉਨ ਕੀ ਸਰਣਿ ਪਰੈ ਸੋ ਤਰਿਆ ਸੰਤਸੰਗਿ ਪੂਰਨ ਆਸਾ ॥੨॥
ਤਾ ਕੈ ਚਰਣਿ ਪਰਉ ਤਾ ਜੀਵਾ ਜਨ ਕੈ ਸੰਗਿ ਨਿਹਾਲਾ ॥ ਭਗਤਨ ਕੀ ਰੇਣੁ ਹੋਇ ਮਨੁ ਮੇਰਾ ਹੋਹੁ ਪ੍ਰਭੂ ਕਿਰਪਾਲਾ ॥੩॥
ਰਾਜੁ ਜੋਬਨੁ ਅਵਧ ਜੋ ਦੀਸੈ ਸਭੁ ਕਿਛੁ ਜੁਗ ਮਹਿ ਘਾਟਿਆ ॥ ਨਾਮੁ ਨਿਧਾਨੁ ਸਦ ਨਵਤਨੁ ਨਿਰਮਲੁ ਇਹੁ ਨਾਨਕ ਹਰਿ ਧਨੁ ਖਾਟਿਆ ॥੪॥੧੦॥੧੩੧॥

Ang 207

baran na saakau tumare ra(n)gaa gun nidhaan sukhadhaate ||
agam agochar prabh abinaasee poore gur te jaate ||2||
bhram bhau kaaT ke’ee nihakeval jab te haumai maaree ||
janam maran ko chooko sahasaa saadhasa(n)gat dharasaaree ||3||
charan pakhaar karau gur sevaa baar jaau lakh bareeaa ||
jeh prasaadh ih bhaujal tariaa jan naanak pria sa(n)g mireeaa ||4||7||128||
gauRee mahalaa panjavaa ||
tujh bin kavan reejhaavai tohee ||
tero roop sagal dhekh mohee ||1|| rahaau ||
surag piaal mirat bhooa ma(n)ddal sarab samaano ekai ohee ||
siv siv karat sagal kar joreh sarab miaa Thaakur teree dhohee ||1||
patit paavan Thaakur naam tumaraa sukhadhaiee niramal seetalohee ||
giaan dhiaan naanak vaddiaaiee sa(n)t tere siau gaal galohee ||2||8||129||
gauRee mahalaa panjavaa ||
milahu piaare jeeaa ||
prabh keeaa tumaaraa theeaa ||1|| rahaau ||
anik janam bahu jonee bhramiaa bahur bahur dhukh paiaa ||
tumaree kirapaa te maanukh dheh paiee hai dheh dharas har raiaa ||1||
soiee hoaa jo tis bhaanaa avar na kin hee keetaa ||
tumarai bhaanai bharam moh mohiaa jaagat naahee sootaa ||2||
binau sunahu tum praanapat piaare kirapaa nidh dhiaalaa ||
raakh leh pitaa prabh mere anaatheh kar pratipaalaa ||3||
jis no tumeh dhikhaio dharasan saadhasa(n)gat kai paachhai ||
kar kirapaa dhoor dheh sa(n)tan kee sukh naanak ih baachhai ||4||9||130||
gauRee mahalaa panjavaa ||
hau taa kai balihaaree ||
jaa kai keval naam adhaaree ||1|| rahaau ||
mahimaa taa kee ketak ganeeaai jan paarabraham ra(n)g raate ||
sookh sahaj aana(n)dh tinaa sa(n)g un samasar avar na dhaate ||1||
jagat udhaaran seiee aae jo jan dharas piaasaa ||
aun kee saran parai so tariaa sa(n)tasa(n)g pooran aasaa ||2||
taa kai charan parau taa jeevaa jan kai sa(n)g nihaalaa ||
bhagatan kee ren hoi man meraa hoh prabhoo kirapaalaa ||3||
raaj joban avadh jo dheesai sabh kichh jug meh ghaaTiaa ||
naam nidhaan sadh navatan niramal ih naanak har dhan khaaTiaa ||4||10||131||