ਗਉੜੀ ਮਹਲਾ ੫ ॥
ਜੋਗ ਜੁਗਤਿ ਸੁਨਿ ਆਇਓ ਗੁਰ ਤੇ ॥ ਮੋ ਕਉ ਸਤਿਗੁਰ ਸਬਦਿ ਬੁਝਾਇਓ ॥੧॥ ਰਹਾਉ ॥
ਨਉ ਖੰਡ ਪ੍ਰਿਥਮੀ ਇਸੁ ਤਨ ਮਹਿ ਰਵਿਆ ਨਿਮਖ ਨਿਮਖ ਨਮਸਕਾਰਾ ॥ ਦੀਖਿਆ ਗੁਰ ਕੀ ਮੁੰਦ੍ਰਾ ਕਾਨੀ ਦ੍ਰਿੜਿਓ ਏਕੁ ਨਿਰੰਕਾਰਾ ॥੧॥
ਪੰਚ ਚੇਲੇ ਮਿਲਿ ਭਏ ਇਕਤ੍ਰਾ ਏਕਸੁ ਕੈ ਵਸਿ ਕੀਏ ॥ ਦਸ ਬੈਰਾਗਨਿ ਆਗਿਆਕਾਰੀ ਤਬ ਨਿਰਮਲ ਜੋਗੀ ਥੀਏ ॥੨॥
ਭਰਮੁ ਜਰਾਇ ਚਰਾਈ ਬਿਭੂਤਾ ਪੰਥੁ ਏਕੁ ਕਰਿ ਪੇਖਿਆ ॥ ਸਹਜ ਸੂਖ ਸੋ ਕੀਨੀ ਭੁਗਤਾ ਜੋ ਠਾਕੁਰਿ ਮਸਤਕਿ ਲੇਖਿਆ ॥੩॥
ਜਹ ਭਉ ਨਾਹੀ ਤਹਾ ਆਸਨੁ ਬਾਧਿਓ ਸਿੰਗੀ ਅਨਹਤ ਬਾਨੀ ॥ ਤਤੁ ਬੀਚਾਰੁ ਡੰਡਾ ਕਰਿ ਰਾਖਿਓ ਜੁਗਤਿ ਨਾਮੁ ਮਨਿ ਭਾਨੀ ॥੪॥
ਐਸਾ ਜੋਗੀ ਵਡਭਾਗੀ ਭੇਟੈ ਮਾਇਆ ਕੇ ਬੰਧਨ ਕਾਟੈ ॥ ਸੇਵਾ ਪੂਜ ਕਰਉ ਤਿਸੁ ਮੂਰਤਿ ਕੀ ਨਾਨਕੁ ਤਿਸੁ ਪਗ ਚਾਟੈ ॥੫॥੧੧॥੧੩੨॥
ਗਉੜੀ ਮਹਲਾ ੫ ॥
ਅਨੂਪ ਪਦਾਰਥੁ ਨਾਮੁ ਸੁਨਹੁ ਸਗਲ ਧਿਆਇਲੇ ਮੀਤਾ ॥ ਹਰਿ ਅਉਖਧੁ ਜਾ ਕਉ ਗੁਰਿ ਦੀਆ ਤਾ ਕੇ ਨਿਰਮਲ ਚੀਤਾ ॥੧॥ ਰਹਾਉ ॥
ਅੰਧਕਾਰੁ ਮਿਟਿਓ ਤਿਹ ਤਨ ਤੇ ਗੁਰਿ ਸਬਦਿ ਦੀਪਕੁ ਪਰਗਾਸਾ ॥ ਭ੍ਰਮ ਕੀ ਜਾਲੀ ਤਾ ਕੀ ਕਾਟੀ ਜਾ ਕਉ ਸਾਧਸੰਗਤਿ ਬਿਸ੍ਵਾਸਾ ॥੧॥
ਤਾਰੀਲੇ ਭਵਜਲੁ ਤਾਰੂ ਬਿਖੜਾ ਬੋਹਿਥ ਸਾਧੂ ਸੰਗਾ ॥ ਪੂਰਨ ਹੋਈ ਮਨ ਕੀ ਆਸਾ ਗੁਰੁ ਭੇਟਿਓ ਹਰਿ ਰੰਗਾ ॥੨॥
ਨਾਮ ਖਜਾਨਾ ਭਗਤੀ ਪਾਇਆ ਮਨ ਤਨ ਤ੍ਰਿਪਤਿ ਅਘਾਏ ॥ ਨਾਨਕ ਹਰਿ ਜੀਉ ਤਾ ਕਉ ਦੇਵੈ ਜਾ ਕਉ ਹੁਕਮੁ ਮਨਾਏ ॥੩॥੧੨॥੧੩੩॥
ਗਉੜੀ ਮਹਲਾ ੫ ॥
ਦਇਆ ਮਇਆ ਕਰਿ ਪ੍ਰਾਨਪਤਿ ਮੋਰੇ ਮੋਹਿ ਅਨਾਥ ਸਰਣਿ ਪ੍ਰਭ ਤੋਰੀ ॥ ਅੰਧ ਕੂਪ ਮਹਿ ਹਾਥ ਦੇ ਰਾਖਹੁ ਕਛੂ ਸਿਆਨਪ ਉਕਤਿ ਨ ਮੋਰੀ ॥੧॥ ਰਹਾਉ ॥
ਕਰਨ ਕਰਾਵਨ ਸਭ ਕਿਛੁ ਤੁਮ ਹੀ ਤੁਮ ਸਮਰਥ ਨਾਹੀ ਅਨ ਹੋਰੀ ॥ ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ਸੇ ਸੇਵਕ ਜਿਨ ਭਾਗ ਮਥੋਰੀ ॥੧॥
ਅਪੁਨੇ ਸੇਵਕ ਸੰਗਿ ਤੁਮ ਪ੍ਰਭ ਰਾਤੇ ਓਤਿ ਪੋਤਿ ਭਗਤਨ ਸੰਗਿ ਜੋਰੀ ॥ ਪ੍ਰਿਉ ਪ੍ਰਿਉ ਨਾਮੁ ਤੇਰਾ ਦਰਸਨੁ ਚਾਹੈ ਜੈਸੇ ਦ੍ਰਿਸਟਿ ਓਹ ਚੰਦ ਚਕੋਰੀ ॥੨॥
ਰਾਮ ਸੰਤ ਮਹਿ ਭੇਦੁ ਕਿਛੁ ਨਾਹੀ ਏਕੁ ਜਨੁ ਕਈ ਮਹਿ ਲਾਖ ਕਰੋਰੀ ॥ ਜਾ ਕੈ ਹੀਐ ਪ੍ਰਗਟੁ ਪ੍ਰਭੁ ਹੋਆ ਅਨਦਿਨੁ ਕੀਰਤਨੁ ਰਸਨ ਰਮੋਰੀ ॥੩॥
ਤੁਮ ਸਮਰਥ ਅਪਾਰ ਅਤਿ ਊਚੇ ਸੁਖਦਾਤੇ ਪ੍ਰਭ ਪ੍ਰਾਨ ਅਧੋਰੀ ॥ ਨਾਨਕ ਕਉ ਪ੍ਰਭ ਕੀਜੈ ਕਿਰਪਾ ਉਨ ਸੰਤਨ ਕੈ ਸੰਗਿ ਸੰਗੋਰੀ ॥੪॥੧੩॥੧੩੪॥
gauRee mahalaa panjavaa ||
jog jugat sun aaio gur te ||
mo kau satigur sabadh bujhaio ||1|| rahaau ||
nau kha(n)dd pirathamee is tan meh raviaa nimakh nimakh namasakaaraa ||
dheekhiaa gur kee mu(n)dhraa kaanee dhiraRio ek nira(n)kaaraa ||1||
pa(n)ch chele mil bhe ikatraa ekas kai vas ke’ee ||
dhas bairaagan aagiaakaaree tab niramal jogee the’ee ||2||
bharam jarai charaiee bibhootaa pa(n)th ek kar pekhiaa ||
sahaj sookh so keenee bhugataa jo Thaakur masatak lekhiaa ||3||
jeh bhau naahee tahaa aasan baadhio si(n)gee anahat baanee ||
tat beechaar dda(n)ddaa kar raakhio jugat naam man bhaanee ||4||
aaisaa jogee vaddabhaagee bheTai maiaa ke ba(n)dhan kaaTai ||
sevaa pooj karau tis moorat kee naanak tis pag chaaTai ||5||11||132||
gauRee mahalaa panjavaa ||
anoop padhaarath naam sunahu sagal dhiaaile meetaa ||
har aaukhadh jaa kau gur dheeaa taa ke niramal cheetaa ||1|| rahaau ||
a(n)dhakaar miTio teh tan te gur sabadh dheepak paragaasaa ||
bhram kee jaalee taa kee kaaTee jaa kau saadhasa(n)gat bisavaiaasaa ||1||
taareele bhavajal taaroo bikhaRaa bohith saadhoo sa(n)gaa ||
pooran hoiee man kee aasaa gur bheTio har ra(n)gaa ||2||
naam khajaanaa bhagatee paiaa man tan tirapat aghaae ||
naanak har jeeau taa kau dhevai jaa kau hukam manaae ||3||12||133||
gauRee mahalaa panjavaa ||
dhiaa miaa kar praanapat more moh anaath saran prabh toree ||
a(n)dh koop meh haath dhe raakhahu kachhoo siaanap ukat na moree ||1|| rahaau ||
karan karaavan sabh kichh tum hee tum samarath naahee an horee ||
tumaree gat mit tum hee jaanee se sevak jin bhaag mathoree ||1||
apune sevak sa(n)g tum prabh raate ot pot bhagatan sa(n)g joree ||
priau priau naam teraa dharasan chaahai jaise dhirasaT oh cha(n)dh chakoree ||2||
raam sa(n)t meh bhedh kichh naahee ek jan kiee meh laakh karoree ||
jaa kai heeaai pragaT prabh hoaa anadhin keeratan rasan ramoree ||3||
tum samarath apaar at uooche sukhadhaate prabh praan adhoree ||
naanak kau prabh keejai kirapaa un sa(n)tan kai sa(n)g sa(n)goree ||4||13||134||