ਗਉੜੀ ਮਹਲਾ ੫ ॥
ਤੁਮ ਹਰਿ ਸੇਤੀ ਰਾਤੇ ਸੰਤਹੁ ॥ ਨਿਬਾਹਿ ਲੇਹੁ ਮੋ ਕਉ ਪੁਰਖ ਬਿਧਾਤੇ ਓੜਿ ਪਹੁਚਾਵਹੁ ਦਾਤੇ ॥੧॥ ਰਹਾਉ ॥
ਤੁਮਰਾ ਮਰਮੁ ਤੁਮਾ ਹੀ ਜਾਨਿਆ ਤੁਮ ਪੂਰਨ ਪੁਰਖ ਬਿਧਾਤੇ ॥ ਰਾਖਹੁ ਸਰਣਿ ਅਨਾਥ ਦੀਨ ਕਉ ਕਰਹੁ ਹਮਾਰੀ ਗਾਤੇ ॥੧॥
ਤਰਣ ਸਾਗਰ ਬੋਹਿਥ ਚਰਣ ਤੁਮਾਰੇ ਤੁਮ ਜਾਨਹੁ ਅਪੁਨੀ ਭਾਤੇ ॥ ਕਰਿ ਕਿਰਪਾ ਜਿਸੁ ਰਾਖਹੁ ਸੰਗੇ ਤੇ ਤੇ ਪਾਰਿ ਪਰਾਤੇ ॥੨॥
ਈਤ ਊਤ ਪ੍ਰਭ ਤੁਮ ਸਮਰਥਾ ਸਭੁ ਕਿਛੁ ਤੁਮਰੈ ਹਾਥੇ ॥ ਐਸਾ ਨਿਧਾਨੁ ਦੇਹੁ ਮੋ ਕਉ ਹਰਿ ਜਨ ਚਲੈ ਹਮਾਰੈ ਸਾਥੇ ॥੩॥
ਨਿਰਗੁਨੀਆਰੇ ਕਉ ਗੁਨੁ ਕੀਜੈ ਹਰਿ ਨਾਮੁ ਮੇਰਾ ਮਨੁ ਜਾਪੇ ॥ ਸੰਤ ਪ੍ਰਸਾਦਿ ਨਾਨਕ ਹਰਿ ਭੇਟੇ ਮਨ ਤਨ ਸੀਤਲ ਧ੍ਰਾਪੇ ॥੪॥੧੪॥੧੩੫॥
ਗਉੜੀ ਮਹਲਾ ੫ ॥
ਸਹਜਿ ਸਮਾਇਓ ਦੇਵ ॥ ਮੋ ਕਉ ਸਤਿਗੁਰ ਭਏ ਦਇਆਲ ਦੇਵ ॥੧॥ ਰਹਾਉ ॥
ਕਾਟਿ ਜੇਵਰੀ ਕੀਓ ਦਾਸਰੋ ਸੰਤਨ ਟਹਲਾਇਓ ॥ ਏਕ ਨਾਮ ਕੋ ਥੀਓ ਪੂਜਾਰੀ ਮੋ ਕਉ ਅਚਰਜੁ ਗੁਰਹਿ ਦਿਖਾਇਓ ॥੧॥
ਭਇਓ ਪ੍ਰਗਾਸੁ ਸਰਬ ਉਜੀਆਰਾ ਗੁਰ ਗਿਆਨੁ ਮਨਹਿ ਪ੍ਰਗਟਾਇਓ ॥ ਅੰਮ੍ਰਿਤੁ ਨਾਮੁ ਪੀਓ ਮਨੁ ਤ੍ਰਿਪਤਿਆ ਅਨਭੈ ਠਹਰਾਇਓ ॥੨॥
ਮਾਨਿ ਆਗਿਆ ਸਰਬ ਸੁਖ ਪਾਏ ਦੂਖਹ ਠਾਉ ਗਵਾਇਓ ॥ ਜਉ ਸੁਪ੍ਰਸੰਨ ਭਏ ਪ੍ਰਭ ਠਾਕੁਰ ਸਭੁ ਆਨਦ ਰੂਪੁ ਦਿਖਾਇਓ ॥੩॥
ਨਾ ਕਿਛੁ ਆਵਤ ਨਾ ਕਿਛੁ ਜਾਵਤ ਸਭੁ ਖੇਲੁ ਕੀਓ ਹਰਿ ਰਾਇਓ ॥ ਕਹੁ ਨਾਨਕ ਅਗਮ ਅਗਮ ਹੈ ਠਾਕੁਰ ਭਗਤ ਟੇਕ ਹਰਿ ਨਾਇਓ ॥੪॥੧੫॥੧੩੬॥
ਗਉੜੀ ਮਹਲਾ ੫ ॥
ਪਾਰਬ੍ਰਹਮ ਪੂਰਨ ਪਰਮੇਸੁਰ ਮਨ ਤਾ ਕੀ ਓਟ ਗਹੀਜੈ ਰੇ ॥ ਜਿਨਿ ਧਾਰੇ ਬ੍ਰਹਮੰਡ ਖੰਡ ਹਰਿ ਤਾ ਕੋ ਨਾਮੁ ਜਪੀਜੈ ਰੇ ॥੧॥ ਰਹਾਉ ॥
ਮਨ ਕੀ ਮਤਿ ਤਿਆਗਹੁ ਹਰਿ ਜਨ ਹੁਕਮੁ ਬੂਝਿ ਸੁਖੁ ਪਾਈਐ ਰੇ ॥ ਜੋ ਪ੍ਰਭੁ ਕਰੈ ਸੋਈ ਭਲ ਮਾਨਹੁ ਸੁਖਿ ਦੁਖਿ ਓਹੀ ਧਿਆਈਐ ਰੇ ॥੧॥
ਕੋਟਿ ਪਤਿਤ ਉਧਾਰੇ ਖਿਨ ਮਹਿ ਕਰਤੇ ਬਾਰ ਨ ਲਾਗੈ ਰੇ ॥ ਦੀਨ ਦਰਦ ਦੁਖ ਭੰਜਨ ਸੁਆਮੀ ਜਿਸੁ ਭਾਵੈ ਤਿਸਹਿ ਨਿਵਾਜੈ ਰੇ ॥੨॥
ਸਭ ਕੋ ਮਾਤ ਪਿਤਾ ਪ੍ਰਤਿਪਾਲਕ ਜੀਅ ਪ੍ਰਾਨ ਸੁਖ ਸਾਗਰੁ ਰੇ ॥ ਦੇਂਦੇ ਤੋਟਿ ਨਾਹੀ ਤਿਸੁ ਕਰਤੇ ਪੂਰਿ ਰਹਿਓ ਰਤਨਾਗਰੁ ਰੇ ॥੩॥
ਜਾਚਿਕੁ ਜਾਚੈ ਨਾਮੁ ਤੇਰਾ ਸੁਆਮੀ ਘਟ ਘਟ ਅੰਤਰਿ ਸੋਈ ਰੇ ॥ ਨਾਨਕੁ ਦਾਸੁ ਤਾ ਕੀ ਸਰਣਾਈ ਜਾ ਤੇ ਬ੍ਰਿਥਾ ਨ ਕੋਈ ਰੇ ॥੪॥੧੬॥੧੩੭॥
gauRee mahalaa panjavaa ||
tum har setee raate sa(n)tahu ||
nibaeh leh mo kau purakh bidhaate oR pahuchaavahu dhaate ||1|| rahaau ||
tumaraa maram tumaa hee jaaniaa tum pooran purakh bidhaate ||
raakhahu saran anaath dheen kau karahu hamaaree gaate ||1||
taran saagar bohith charan tumaare tum jaanahu apunee bhaate ||
kar kirapaa jis raakhahu sa(n)ge te te paar paraate ||2||
e’eet uoot prabh tum samarathaa sabh kichh tumarai haathe ||
aaisaa nidhaan dheh mo kau har jan chalai hamaarai saathe ||3||
niraguneeaare kau gun keejai har naam meraa man jaape ||
sa(n)t prasaadh naanak har bheTe man tan seetal dhraape ||4||14||135||
gauRee mahalaa panjavaa ||
sahaj samaio dhev ||
mo kau satigur bhe dhiaal dhev ||1|| rahaau ||
kaaT jevaree keeo dhaasaro sa(n)tan Tahalaio ||
ek naam ko theeo poojaaree mo kau acharaj gureh dhikhaio ||1||
bhio pragaas sarab ujeeaaraa gur giaan maneh pragaTaio ||
a(n)mrit naam peeo man tirapatiaa anabhai Thaharaio ||2||
maan aagiaa sarab sukh paae dhookheh Thaau gavaio ||
jau suprasa(n)n bhe prabh Thaakur sabh aanadh roop dhikhaio ||3||
naa kichh aavat naa kichh jaavat sabh khel keeo har raio ||
kahu naanak agam agam hai Thaakur bhagat Tek har naio ||4||15||136||
gauRee mahalaa panjavaa ||
paarabraham pooran paramesur man taa kee oT gaheejai re ||
jin dhaare brahama(n)dd kha(n)dd har taa ko naam japeejai re ||1|| rahaau ||
man kee mat tiaagahu har jan hukam boojh sukh paieeaai re ||
jo prabh karai soiee bhal maanahu sukh dhukh ohee dhiaaieeaai re ||1||
koT patit udhaare khin meh karate baar na laagai re ||
dheen dharadh dhukh bha(n)jan suaamee jis bhaavai tiseh nivaajai re ||2||
sabh ko maat pitaa pratipaalak jeea praan sukh saagar re ||
dhe(n)dhe toT naahee tis karate poor rahio ratanaagar re ||3||
jaachik jaachai naam teraa suaamee ghaT ghaT a(n)tar soiee re ||
naanak dhaas taa kee saranaiee jaa te birathaa na koiee re ||4||16||137||