ਰਾਗੁ ਗਉੜੀ ਪੂਰਬੀ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਕਬਹੂ ਨ ਮਨਹੁ ਬਿਸਾਰੇ ॥ ਈਹਾ ਊਹਾ ਸਰਬ ਸੁਖਦਾਤਾ ਸਗਲ ਘਟਾ ਪ੍ਰਤਿਪਾਰੇ ॥੧॥ ਰਹਾਉ ॥
ਮਹਾ ਕਸਟ ਕਾਟੈ ਖਿਨ ਭੀਤਰਿ ਰਸਨਾ ਨਾਮੁ ਚਿਤਾਰੇ ॥ ਸੀਤਲ ਸਾਂਤਿ ਸੂਖ ਹਰਿ ਸਰਣੀ ਜਲਤੀ ਅਗਨਿ ਨਿਵਾਰੇ ॥੧॥
ਗਰਭ ਕੁੰਡ ਨਰਕ ਤੇ ਰਾਖੈ ਭਵਜਲੁ ਪਾਰਿ ਉਤਾਰੇ ॥ ਚਰਨ ਕਮਲ ਆਰਾਧਤ ਮਨ ਮਹਿ ਜਮ ਕੀ ਤ੍ਰਾਸ ਬਿਦਾਰੇ ॥੨॥
ਪੂਰਨ ਪਾਰਬ੍ਰਹਮ ਪਰਮੇਸੁਰ ਊਚਾ ਅਗਮ ਅਪਾਰੇ ॥ ਗੁਣ ਗਾਵਤ ਧਿਆਵਤ ਸੁਖ ਸਾਗਰ ਜੂਏ ਜਨਮੁ ਨ ਹਾਰੇ ॥੩॥
ਕਾਮਿ ਕ੍ਰੋਧਿ ਲੋਭਿ ਮੋਹਿ ਮਨੁ ਲੀਨੋ ਨਿਰਗੁਣ ਕੇ ਦਾਤਾਰੇ ॥ ਕਰਿ ਕਿਰਪਾ ਅਪੁਨੋ ਨਾਮੁ ਦੀਜੈ ਨਾਨਕ ਸਦ ਬਲਿਹਾਰੇ ॥੪॥੧॥੧੩੮॥
ਰਾਗੁ ਗਉੜੀ ਚੇਤੀ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਸੁਖੁ ਨਾਹੀ ਰੇ ਹਰਿ ਭਗਤਿ ਬਿਨਾ ॥ ਜੀਤਿ ਜਨਮੁ ਇਹੁ ਰਤਨੁ ਅਮੋਲਕੁ ਸਾਧਸੰਗਤਿ ਜਪਿ ਇਕ ਖਿਨਾ ॥੧॥ ਰਹਾਉ ॥
ਸੁਤ ਸੰਪਤਿ ਬਨਿਤਾ ਬਿਨੋਦ ॥ ਛੋਡਿ ਗਏ ਬਹੁ ਲੋਗ ਭੋਗ ॥੧॥
ਹੈਵਰ ਗੈਵਰ ਰਾਜ ਰੰਗ ॥ ਤਿਆਗਿ ਚਲਿਓ ਹੈ ਮੂੜ ਨੰਗ ॥੨॥
ਚੋਆ ਚੰਦਨ ਦੇਹ ਫੂਲਿਆ ॥ ਸੋ ਤਨੁ ਧਰ ਸੰਗਿ ਰੂਲਿਆ ॥੩॥
ਮੋਹਿ ਮੋਹਿਆ ਜਾਨੈ ਦੂਰਿ ਹੈ ॥ ਕਹੁ ਨਾਨਕ ਸਦਾ ਹਦੂਰਿ ਹੈ ॥੪॥੧॥੧੩੯॥
ਗਉੜੀ ਮਹਲਾ ੫ ॥
ਮਨ ਧਰ ਤਰਬੇ ਹਰਿ ਨਾਮ ਨੋ ॥ ਸਾਗਰ ਲਹਰਿ ਸੰਸਾ ਸੰਸਾਰੁ ਗੁਰੁ ਬੋਹਿਥੁ ਪਾਰ ਗਰਾਮਨੋ ॥੧॥ ਰਹਾਉ ॥
ਕਲਿ ਕਾਲਖ ਅੰਧਿਆਰੀਆ ॥ ਗੁਰ ਗਿਆਨ ਦੀਪਕ ਉਜਿਆਰੀਆ ॥੧॥
ਬਿਖੁ ਬਿਖਿਆ ਪਸਰੀ ਅਤਿ ਘਨੀ ॥ ਉਬਰੇ ਜਪਿ ਜਪਿ ਹਰਿ ਗੁਨੀ ॥੨॥
ਮਤਵਾਰੋ ਮਾਇਆ ਸੋਇਆ ॥ ਗੁਰ ਭੇਟਤ ਭ੍ਰਮੁ ਭਉ ਖੋਇਆ ॥੩॥
ਕਹੁ ਨਾਨਕ ਏਕੁ ਧਿਆਇਆ ॥ ਘਟਿ ਘਟਿ ਨਦਰੀ ਆਇਆ ॥੪॥੨॥੧੪੦॥
ਗਉੜੀ ਮਹਲਾ ੫ ॥
ਦੀਬਾਨੁ ਹਮਾਰੋ ਤੁਹੀ ਏਕ ॥ ਸੇਵਾ ਥਾਰੀ ਗੁਰਹਿ ਟੇਕ ॥੧॥ ਰਹਾਉ ॥
ਅਨਿਕ ਜੁਗਤਿ ਨਹੀ ਪਾਇਆ ॥ ਗੁਰਿ ਚਾਕਰ ਲੈ ਲਾਇਆ ॥੧॥
ਮਾਰੇ ਪੰਚ ਬਿਖਾਦੀਆ ॥ ਗੁਰ ਕਿਰਪਾ ਤੇ ਦਲੁ ਸਾਧਿਆ ॥੨॥
ਬਖਸੀਸ ਵਜਹੁ ਮਿਲਿ ਏਕੁ ਨਾਮ ॥ ਸੂਖ ਸਹਜ ਆਨੰਦ ਬਿਸ੍ਰਾਮ ॥੩॥
raag gauRee poorabee mahalaa panjavaa
ikOankaar satigur prasaadh ||
har har kabahoo na manahu bisaare ||
e’eehaa uoohaa sarab sukhadhaataa sagal ghaTaa pratipaare ||1|| rahaau ||
mahaa kasaT kaaTai khin bheetar rasanaa naam chitaare ||
seetal saa(n)t sookh har saranee jalatee agan nivaare ||1||
garabh ku(n)dd narak te raakhai bhavajal paar utaare ||
charan kamal aaraadhat man meh jam kee traas bidhaare ||2||
pooran paarabraham paramesur uoochaa agam apaare ||
gun gaavat dhiaavat sukh saagar jooe janam na haare ||3||
kaam karodh lobh moh man leeno niragun ke dhaataare ||
kar kirapaa apuno naam dheejai naanak sadh balihaare ||4||1||138||
raag gauRee chetee mahalaa panjavaa
ikOankaar satigur prasaadh ||
sukh naahee re har bhagat binaa ||
jeet janam ih ratan amolak saadhasa(n)gat jap ik khinaa ||1|| rahaau ||
sut sa(n)pat banitaa binodh || chhodd ge bahu log bhog ||1||
haivar gaivar raaj ra(n)g ||
tiaag chalio hai mooR na(n)g ||2||
choaa cha(n)dhan dheh fooliaa ||
so tan dhar sa(n)g rooliaa ||3||
moh mohiaa jaanai dhoor hai ||
kahu naanak sadhaa hadhoor hai ||4||1||139||
gauRee mahalaa panjavaa ||
man dhar tarabe har naam no ||
saagar lahar sa(n)saa sa(n)saar gur bohith paar garaamano ||1|| rahaau ||
kal kaalakh a(n)dhiaareeaa ||
gur giaan dheepak ujiaareeaa ||1||
bikh bikhiaa pasaree at ghanee ||
aubare jap jap har gunee ||2||
matavaaro maiaa soiaa ||
gur bheTat bhram bhau khoiaa ||3||
kahu naanak ek dhiaaiaa ||
ghaT ghaT nadharee aaiaa ||4||2||140||
gauRee mahalaa panjavaa ||
dheebaan hamaaro tuhee ek ||
sevaa thaaree gureh Tek ||1|| rahaau ||
anik jugat nahee paiaa ||
gur chaakar lai laiaa ||1||
maare pa(n)ch bikhaadheeaa ||
gur kirapaa te dhal saadhiaa ||2||
bakhasees vajahu mil ek naam ||
sookh sahaj aana(n)dh bisraam ||3||