Sri Guru Granth Sahib

ਅੰਗ ੨੧੧

ਪ੍ਰਭ ਕੇ ਚਾਕਰ ਸੇ ਭਲੇ ॥ ਨਾਨਕ ਤਿਨ ਮੁਖ ਊਜਲੇ ॥੪॥੩॥੧੪੧॥
ਗਉੜੀ ਮਹਲਾ ੫ ॥
ਜੀਅਰੇ ਓਲ੍ਹ੍ਹਾ ਨਾਮ ਕਾ ॥ ਅਵਰੁ ਜਿ ਕਰਨ ਕਰਾਵਨੋ ਤਿਨ ਮਹਿ ਭਉ ਹੈ ਜਾਮ ਕਾ ॥੧॥ ਰਹਾਉ ॥
ਅਵਰ ਜਤਨਿ ਨਹੀ ਪਾਈਐ ॥ ਵਡੈ ਭਾਗਿ ਹਰਿ ਧਿਆਈਐ ॥੧॥
ਲਾਖ ਹਿਕਮਤੀ ਜਾਨੀਐ ॥ ਆਗੈ ਤਿਲੁ ਨਹੀ ਮਾਨੀਐ ॥੨॥
ਅਹੰਬੁਧਿ ਕਰਮ ਕਮਾਵਨੇ ॥ ਗ੍ਰਿਹ ਬਾਲੂ ਨੀਰਿ ਬਹਾਵਨੇ ॥੩॥
ਪ੍ਰਭੁ ਕ੍ਰਿਪਾਲੁ ਕਿਰਪਾ ਕਰੈ ॥ ਨਾਮੁ ਨਾਨਕ ਸਾਧੂ ਸੰਗਿ ਮਿਲੈ ॥੪॥੪॥੧੪੨॥
ਗਉੜੀ ਮਹਲਾ ੫ ॥
ਬਾਰਨੈ ਬਲਿਹਾਰਨੈ ਲਖ ਬਰੀਆ ॥ ਨਾਮੋ ਹੋ ਨਾਮੁ ਸਾਹਿਬ ਕੋ ਪ੍ਰਾਨ ਅਧਰੀਆ ॥੧॥ ਰਹਾਉ ॥
ਕਰਨ ਕਰਾਵਨ ਤੁਹੀ ਏਕ ॥ ਜੀਅ ਜੰਤ ਕੀ ਤੁਹੀ ਟੇਕ ॥੧॥
ਰਾਜ ਜੋਬਨ ਪ੍ਰਭ ਤੂੰ ਧਨੀ ॥ ਤੂੰ ਨਿਰਗੁਨ ਤੂੰ ਸਰਗੁਨੀ ॥੨॥
ਈਹਾ ਊਹਾ ਤੁਮ ਰਖੇ ॥ ਗੁਰ ਕਿਰਪਾ ਤੇ ਕੋ ਲਖੇ ॥੩॥
ਅੰਤਰਜਾਮੀ ਪ੍ਰਭ ਸੁਜਾਨੁ ॥ ਨਾਨਕ ਤਕੀਆ ਤੁਹੀ ਤਾਣੁ ॥੪॥੫॥੧੪੩॥
ਗਉੜੀ ਮਹਲਾ ੫ ॥
ਹਰਿ ਹਰਿ ਹਰਿ ਆਰਾਧੀਐ ॥ ਸੰਤਸੰਗਿ ਹਰਿ ਮਨਿ ਵਸੈ ਭਰਮੁ ਮੋਹੁ ਭਉ ਸਾਧੀਐ ॥੧॥ ਰਹਾਉ ॥
ਬੇਦ ਪੁਰਾਣ ਸਿਮ੍ਰਿਤਿ ਭਨੇ ॥ ਸਭ ਊਚ ਬਿਰਾਜਿਤ ਜਨ ਸੁਨੇ ॥੧॥
ਸਗਲ ਅਸਥਾਨ ਭੈ ਭੀਤ ਚੀਨ ॥ ਰਾਮ ਸੇਵਕ ਭੈ ਰਹਤ ਕੀਨ ॥੨॥
ਲਖ ਚਉਰਾਸੀਹ ਜੋਨਿ ਫਿਰਹਿ ॥ ਗੋਬਿੰਦ ਲੋਕ ਨਹੀ ਜਨਮਿ ਮਰਹਿ ॥੩॥
ਬਲ ਬੁਧਿ ਸਿਆਨਪ ਹਉਮੈ ਰਹੀ ॥ ਹਰਿ ਸਾਧ ਸਰਣਿ ਨਾਨਕ ਗਹੀ ॥੪॥੬॥੧੪੪॥
ਗਉੜੀ ਮਹਲਾ ੫ ॥
ਮਨ ਰਾਮ ਨਾਮ ਗੁਨ ਗਾਈਐ ॥ ਨੀਤ ਨੀਤ ਹਰਿ ਸੇਵੀਐ ਸਾਸਿ ਸਾਸਿ ਹਰਿ ਧਿਆਈਐ ॥੧॥ ਰਹਾਉ ॥
ਸੰਤਸੰਗਿ ਹਰਿ ਮਨਿ ਵਸੈ ॥ ਦੁਖੁ ਦਰਦੁ ਅਨੇਰਾ ਭ੍ਰਮੁ ਨਸੈ ॥੧॥
ਸੰਤ ਪ੍ਰਸਾਦਿ ਹਰਿ ਜਾਪੀਐ ॥ ਸੋ ਜਨੁ ਦੂਖਿ ਨ ਵਿਆਪੀਐ ॥੨॥
ਜਾ ਕਉ ਗੁਰੁ ਹਰਿ ਮੰਤ੍ਰੁ ਦੇ ॥ ਸੋ ਉਬਰਿਆ ਮਾਇਆ ਅਗਨਿ ਤੇ ॥੩॥
ਨਾਨਕ ਕਉ ਪ੍ਰਭ ਮਇਆ ਕਰਿ ॥ ਮੇਰੈ ਮਨਿ ਤਨਿ ਵਾਸੈ ਨਾਮੁ ਹਰਿ ॥੪॥੭॥੧੪੫॥
ਗਉੜੀ ਮਹਲਾ ੫ ॥
ਰਸਨਾ ਜਪੀਐ ਏਕੁ ਨਾਮ ॥ ਈਹਾ ਸੁਖੁ ਆਨੰਦੁ ਘਨਾ ਆਗੈ ਜੀਅ ਕੈ ਸੰਗਿ ਕਾਮ ॥੧॥ ਰਹਾਉ ॥
ਕਟੀਐ ਤੇਰਾ ਅਹੰ ਰੋਗੁ ॥ ਤੂੰ ਗੁਰ ਪ੍ਰਸਾਦਿ ਕਰਿ ਰਾਜ ਜੋਗੁ ॥੧॥
ਹਰਿ ਰਸੁ ਜਿਨਿ ਜਨਿ ਚਾਖਿਆ ॥ ਤਾ ਕੀ ਤ੍ਰਿਸਨਾ ਲਾਥੀਆ ॥੨॥
ਹਰਿ ਬਿਸ੍ਰਾਮ ਨਿਧਿ ਪਾਇਆ ॥ ਸੋ ਬਹੁਰਿ ਨ ਕਤ ਹੀ ਧਾਇਆ ॥੩॥
ਹਰਿ ਹਰਿ ਨਾਮੁ ਜਾ ਕਉ ਗੁਰਿ ਦੀਆ ॥ ਨਾਨਕ ਤਾ ਕਾ ਭਉ ਗਇਆ ॥੪॥੮॥੧੪੬॥

Ang 211

prabh ke chaakar se bhale ||
naanak tin mukh uoojale ||4||3||141||
gauRee mahalaa panjavaa ||
jeeare ol(h)aa naam kaa ||
avar j karan karaavano tin meh bhau hai jaam kaa ||1|| rahaau ||
avar jatan nahee paieeaai ||
vaddai bhaag har dhiaaieeaai ||1||
laakh hikamatee jaaneeaai ||
aagai til nahee maaneeaai ||2||
aha(n)budh karam kamaavane || gireh baaloo neer bahaavane ||3||
prabh kirapaal kirapaa karai ||
naam naanak saadhoo sa(n)g milai ||4||4||142||
gauRee mahalaa panjavaa ||
baaranai balihaaranai lakh bareeaa ||
naamo ho naam saahib ko praan adhareeaa ||1|| rahaau ||
karan karaavan tuhee ek ||
jeea ja(n)t kee tuhee Tek ||1||
raaj joban prabh too(n) dhanee || too(n) niragun too(n) saragunee ||2||
e’eehaa uoohaa tum rakhe ||
gur kirapaa te ko lakhe ||3||
a(n)tarajaamee prabh sujaan ||
naanak takeeaa tuhee taan ||4||5||143||
gauRee mahalaa panjavaa ||
har har har aaraadheeaai ||
sa(n)tasa(n)g har man vasai bharam moh bhau saadheeaai ||1|| rahaau ||
bedh puraan simirat bhane ||
sabh uooch biraajit jan sune ||1||
sagal asathaan bhai bheet cheen ||
raam sevak bhai rahat keen ||2||
lakh chauraaseeh jon fireh ||
gobi(n)dh lok nahee janam mareh ||3||
bal budh siaanap haumai rahee || har saadh saran naanak gahee ||4||6||144||
gauRee mahalaa panjavaa ||
man raam naam gun gaieeaai ||
neet neet har seveeaai saas saas har dhiaaieeaai ||1|| rahaau ||
sa(n)tasa(n)g har man vasai ||
dhukh dharadh aneraa bhram nasai ||1||
sa(n)t prasaadh har jaapeeaai || so jan dhookh na viaapeeaai ||2||
jaa kau gur har ma(n)tr dhe ||
so ubariaa maiaa agan te ||3||
naanak kau prabh miaa kar ||
merai man tan vaasai naam har ||4||7||145||
gauRee mahalaa panjavaa ||
rasanaa japeeaai ek naam ||
e’eehaa sukh aana(n)dh ghanaa aagai jeea kai sa(n)g kaam ||1|| rahaau ||
kaTeeaai teraa aha(n) rog ||
too(n) gur prasaadh kar raaj jog ||1||
har ras jin jan chaakhiaa ||
taa kee tirasanaa laatheeaa ||2||
har bisraam nidh paiaa ||
so bahur na kat hee dhaiaa ||3||
har har naam jaa kau gur dheeaa ||
naanak taa kaa bhau giaa ||4||8||146||