Sri Guru Granth Sahib

ਅੰਗ ੨੧੪

ਹੈ ਨਾਨਕ ਨੇਰ ਨੇਰੀ ॥੩॥੩॥੧੫੬॥
ਗਉੜੀ ਮਹਲਾ ੫ ॥
ਮਾਤੋ ਹਰਿ ਰੰਗਿ ਮਾਤੋ ॥੧॥ ਰਹਾਉ ॥
ਓੁਹੀ ਪੀਓ ਓੁਹੀ ਖੀਓ ਗੁਰਹਿ ਦੀਓ ਦਾਨੁ ਕੀਓ ॥ ਉਆਹੂ ਸਿਉ ਮਨੁ ਰਾਤੋ ॥੧॥
ਓੁਹੀ ਭਾਠੀ ਓੁਹੀ ਪੋਚਾ ਉਹੀ ਪਿਆਰੋ ਉਹੀ ਰੂਚਾ ॥ ਮਨਿ ਓਹੋ ਸੁਖੁ ਜਾਤੋ ॥੨॥
ਸਹਜ ਕੇਲ ਅਨਦ ਖੇਲ ਰਹੇ ਫੇਰ ਭਏ ਮੇਲ ॥ ਨਾਨਕ ਗੁਰ ਸਬਦਿ ਪਰਾਤੋ ॥੩॥੪॥੧੫੭॥
ਰਾਗੁ ਗੌੜੀ ਮਾਲਵਾ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਹਰਿ ਨਾਮੁ ਲੇਹੁ ਮੀਤਾ ਲੇਹੁ ਆਗੈ ਬਿਖਮ ਪੰਥੁ ਭੈਆਨ ॥੧॥ ਰਹਾਉ ॥
ਸੇਵਤ ਸੇਵਤ ਸਦਾ ਸੇਵਿ ਤੇਰੈ ਸੰਗਿ ਬਸਤੁ ਹੈ ਕਾਲੁ ॥ ਕਰਿ ਸੇਵਾ ਤੂੰ ਸਾਧ ਕੀ ਹੋ ਕਾਟੀਐ ਜਮ ਜਾਲੁ ॥੧॥
ਹੋਮ ਜਗ ਤੀਰਥ ਕੀਏ ਬਿਚਿ ਹਉਮੈ ਬਧੇ ਬਿਕਾਰ ॥ ਨਰਕੁ ਸੁਰਗੁ ਦੁਇ ਭੁੰਚਨਾ ਹੋਇ ਬਹੁਰਿ ਬਹੁਰਿ ਅਵਤਾਰ ॥੨॥
ਸਿਵ ਪੁਰੀ ਬ੍ਰਹਮ ਇੰਦ੍ਰ ਪੁਰੀ ਨਿਹਚਲੁ ਕੋ ਥਾਉ ਨਾਹਿ ॥ ਬਿਨੁ ਹਰਿ ਸੇਵਾ ਸੁਖੁ ਨਹੀ ਹੋ ਸਾਕਤ ਆਵਹਿ ਜਾਹਿ ॥੩॥
ਜੈਸੋ ਗੁਰਿ ਉਪਦੇਸਿਆ ਮੈ ਤੈਸੋ ਕਹਿਆ ਪੁਕਾਰਿ ॥ ਨਾਨਕੁ ਕਹੈ ਸੁਨਿ ਰੇ ਮਨਾ ਕਰਿ ਕੀਰਤਨੁ ਹੋਇ ਉਧਾਰੁ ॥੪॥੧॥੧੫੮॥
ਰਾਗੁ ਗਉੜੀ ਮਾਲਾ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਪਾਇਓ ਬਾਲ ਬੁਧਿ ਸੁਖੁ ਰੇ ॥ ਹਰਖ ਸੋਗ ਹਾਨਿ ਮਿਰਤੁ ਦੂਖ ਸੁਖ ਚਿਤਿ ਸਮਸਰਿ ਗੁਰ ਮਿਲੇ ॥੧॥ ਰਹਾਉ ॥
ਜਉ ਲਉ ਹਉ ਕਿਛੁ ਸੋਚਉ ਚਿਤਵਉ ਤਉ ਲਉ ਦੁਖਨੁ ਭਰੇ ॥ ਜਉ ਕ੍ਰਿਪਾਲੁ ਗੁਰੁ ਪੂਰਾ ਭੇਟਿਆ ਤਉ ਆਨਦ ਸਹਜੇ ॥੧॥
ਜੇਤੀ ਸਿਆਨਪ ਕਰਮ ਹਉ ਕੀਏ ਤੇਤੇ ਬੰਧ ਪਰੇ ॥ ਜਉ ਸਾਧੂ ਕਰੁ ਮਸਤਕਿ ਧਰਿਓ ਤਬ ਹਮ ਮੁਕਤ ਭਏ ॥੨॥
ਜਉ ਲਉ ਮੇਰੋ ਮੇਰੋ ਕਰਤੋ ਤਉ ਲਉ ਬਿਖੁ ਘੇਰੇ ॥ ਮਨੁ ਤਨੁ ਬੁਧਿ ਅਰਪੀ ਠਾਕੁਰ ਕਉ ਤਬ ਹਮ ਸਹਜਿ ਸੋਏ ॥੩॥
ਜਉ ਲਉ ਪੋਟ ਉਠਾਈ ਚਲਿਅਉ ਤਉ ਲਉ ਡਾਨ ਭਰੇ ॥ ਪੋਟ ਡਾਰਿ ਗੁਰੁ ਪੂਰਾ ਮਿਲਿਆ ਤਉ ਨਾਨਕ ਨਿਰਭਏ ॥੪॥੧॥੧੫੯॥
ਗਉੜੀ ਮਾਲਾ ਮਹਲਾ ੫ ॥
ਭਾਵਨੁ ਤਿਆਗਿਓ ਰੀ ਤਿਆਗਿਓ ॥ ਤਿਆਗਿਓ ਮੈ ਗੁਰ ਮਿਲਿ ਤਿਆਗਿਓ ॥ ਸਰਬ ਸੁਖ ਆਨੰਦ ਮੰਗਲ ਰਸ ਮਾਨਿ ਗੋਬਿੰਦੈ ਆਗਿਓ ॥੧॥ ਰਹਾਉ ॥

Ang 214

hai naanak ner neree ||3||3||156||
gauRee mahalaa panjavaa ||
maato har ra(n)g maato ||1|| rahaau ||
ouhee peeo ouhee kheeo gureh dheeo dhaan keeo ||
auaahoo siau man raato ||1||
ouhee bhaaThee ouhee pochaa uhee piaaro uhee roochaa ||
man oho sukh jaato ||2||
sahaj kel anadh khel rahe fer bhe mel ||
naanak gur sabadh paraato ||3||4||157||
raag gauaRee maalavaa mahalaa panjavaa
ikOankaar satigur prasaadh ||
har naam leh meetaa leh aagai bikham pa(n)th bhaiaan ||1|| rahaau ||
sevat sevat sadhaa sev terai sa(n)g basat hai kaal ||
kar sevaa too(n) saadh kee ho kaaTeeaai jam jaal ||1||
hom jag teerath ke’ee bich haumai badhe bikaar ||
narak surag dhui bhu(n)chanaa hoi bahur bahur avataar ||2||
siv puree braham i(n)dhr puree nihachal ko thaau naeh ||
bin har sevaa sukh nahee ho saakat aaveh jaeh ||3||
jaiso gur upadhesiaa mai taiso kahiaa pukaar ||
naanak kahai sun re manaa kar keeratan hoi udhaar ||4||1||158||
raag gauRee maalaa mahalaa panjavaa
ikOankaar satigur prasaadh ||
paio baal budh sukh re ||
harakh sog haan mrit dhookh sukh chit samasar gur mile ||1|| rahaau ||
jau lau hau kichh sochau chitavau tau lau dhukhan bhare ||
jau kirapaal gur pooraa bheTiaa tau aanadh sahaje ||1||
jetee siaanap karam hau ke’ee tete ba(n)dh pare ||
jau saadhoo kar masatak dhario tab ham mukat bhe ||2||
jau lau mero mero karato tau lau bikh ghere ||
man tan budh arapee Thaakur kau tab ham sahaj soe ||3||
jau lau poT uThaiee chaliaau tau lau ddaan bhare ||
poT ddaar gur pooraa miliaa tau naanak nirabhe ||4||1||159||
gauRee maalaa mahalaa panjavaa ||
bhaavan tiaagio ree tiaagio ||
tiaagio mai gur mil tiaagio ||
sarab sukh aana(n)dh ma(n)gal ras maan gobi(n)dhai aagio ||1|| rahaau ||