Sri Guru Granth Sahib

ਅੰਗ ੨੧੬

ਭਰਮ ਮੋਹ ਕਛੁ ਸੂਝਸਿ ਨਾਹੀ ਇਹ ਪੈਖਰ ਪਏ ਪੈਰਾ ॥੨॥
ਤਬ ਇਹੁ ਕਹਾ ਕਮਾਵਨ ਪਰਿਆ ਜਬ ਇਹੁ ਕਛੂ ਨ ਹੋਤਾ ॥ ਜਬ ਏਕ ਨਿਰੰਜਨ ਨਿਰੰਕਾਰ ਪ੍ਰਭ ਸਭੁ ਕਿਛੁ ਆਪਹਿ ਕਰਤਾ ॥੩॥
ਅਪਨੇ ਕਰਤਬ ਆਪੇ ਜਾਨੈ ਜਿਨਿ ਇਹੁ ਰਚਨੁ ਰਚਾਇਆ ॥ ਕਹੁ ਨਾਨਕ ਕਰਣਹਾਰੁ ਹੈ ਆਪੇ ਸਤਿਗੁਰਿ ਭਰਮੁ ਚੁਕਾਇਆ ॥੪॥੫॥੧੬੩॥
ਗਉੜੀ ਮਾਲਾ ਮਹਲਾ ੫ ॥
ਹਰਿ ਬਿਨੁ ਅਵਰ ਕ੍ਰਿਆ ਬਿਰਥੇ ॥ ਜਪ ਤਪ ਸੰਜਮ ਕਰਮ ਕਮਾਣੇ ਇਹਿ ਓਰੈ ਮੂਸੇ ॥੧॥ ਰਹਾਉ ॥
ਬਰਤ ਨੇਮ ਸੰਜਮ ਮਹਿ ਰਹਤਾ ਤਿਨ ਕਾ ਆਢੁ ਨ ਪਾਇਆ ॥ ਆਗੈ ਚਲਣੁ ਅਉਰੁ ਹੈ ਭਾਈ ਊਂਹਾ ਕਾਮਿ ਨ ਆਇਆ ॥੧॥
ਤੀਰਥਿ ਨਾਇ ਅਰੁ ਧਰਨੀ ਭ੍ਰਮਤਾ ਆਗੈ ਠਉਰ ਨ ਪਾਵੈ ॥ ਊਹਾ ਕਾਮਿ ਨ ਆਵੈ ਇਹ ਬਿਧਿ ਓਹੁ ਲੋਗਨ ਹੀ ਪਤੀਆਵੈ ॥੨॥
ਚਤੁਰ ਬੇਦ ਮੁਖ ਬਚਨੀ ਉਚਰੈ ਆਗੈ ਮਹਲੁ ਨ ਪਾਈਐ ॥ ਬੂਝੈ ਨਾਹੀ ਏਕੁ ਸੁਧਾਖਰੁ ਓਹੁ ਸਗਲੀ ਝਾਖ ਝਖਾਈਐ ॥੩॥
ਨਾਨਕੁ ਕਹਤੋ ਇਹੁ ਬੀਚਾਰਾ ਜਿ ਕਮਾਵੈ ਸੁ ਪਾਰ ਗਰਾਮੀ ॥ ਗੁਰੁ ਸੇਵਹੁ ਅਰੁ ਨਾਮੁ ਧਿਆਵਹੁ ਤਿਆਗਹੁ ਮਨਹੁ ਗੁਮਾਨੀ ॥੪॥੬॥੧੬੪॥
ਗਉੜੀ ਮਾਲਾ ੫ ॥
ਮਾਧਉ ਹਰਿ ਹਰਿ ਹਰਿ ਮੁਖਿ ਕਹੀਐ ॥ ਹਮ ਤੇ ਕਛੂ ਨ ਹੋਵੈ ਸੁਆਮੀ ਜਿਉ ਰਾਖਹੁ ਤਿਉ ਰਹੀਐ ॥੧॥ ਰਹਾਉ ॥
ਕਿਆ ਕਿਛੁ ਕਰੈ ਕਿ ਕਰਣੈਹਾਰਾ ਕਿਆ ਇਸੁ ਹਾਥਿ ਬਿਚਾਰੇ ॥ ਜਿਤੁ ਤੁਮ ਲਾਵਹੁ ਤਿਤ ਹੀ ਲਾਗਾ ਪੂਰਨ ਖਸਮ ਹਮਾਰੇ ॥੧॥
ਕਰਹੁ ਕ੍ਰਿਪਾ ਸਰਬ ਕੇ ਦਾਤੇ ਏਕ ਰੂਪ ਲਿਵ ਲਾਵਹੁ ॥ ਨਾਨਕ ਕੀ ਬੇਨੰਤੀ ਹਰਿ ਪਹਿ ਅਪੁਨਾ ਨਾਮੁ ਜਪਾਵਹੁ ॥੨॥੭॥੧੬੫॥
ਰਾਗੁ ਗਉੜੀ ਮਾਝ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਦੀਨ ਦਇਆਲ ਦਮੋਦਰ ਰਾਇਆ ਜੀਉ ॥ ਕੋਟਿ ਜਨਾ ਕਰਿ ਸੇਵ ਲਗਾਇਆ ਜੀਉ ॥ ਭਗਤ ਵਛਲੁ ਤੇਰਾ ਬਿਰਦੁ ਰਖਾਇਆ ਜੀਉ ॥ ਪੂਰਨ ਸਭਨੀ ਜਾਈ ਜੀਉ ॥੧॥
ਕਿਉ ਪੇਖਾ ਪ੍ਰੀਤਮੁ ਕਵਣ ਸੁਕਰਣੀ ਜੀਉ ॥ ਸੰਤਾ ਦਾਸੀ ਸੇਵਾ ਚਰਣੀ ਜੀਉ ॥ ਇਹੁ ਜੀਉ ਵਤਾਈ ਬਲਿ ਬਲਿ ਜਾਈ ਜੀਉ ॥ ਤਿਸੁ ਨਿਵਿ ਨਿਵਿ ਲਾਗਉ ਪਾਈ ਜੀਉ ॥੨॥
ਪੋਥੀ ਪੰਡਿਤ ਬੇਦ ਖੋਜੰਤਾ ਜੀਉ ॥ ਹੋਇ ਬੈਰਾਗੀ ਤੀਰਥਿ ਨਾਵੰਤਾ ਜੀਉ ॥ ਗੀਤ ਨਾਦ ਕੀਰਤਨੁ ਗਾਵੰਤਾ ਜੀਉ ॥ ਹਰਿ ਨਿਰਭਉ ਨਾਮੁ ਧਿਆਈ ਜੀਉ ॥੩॥
ਭਏ ਕ੍ਰਿਪਾਲ ਸੁਆਮੀ ਮੇਰੇ ਜੀਉ ॥ ਪਤਿਤ ਪਵਿਤ ਲਗਿ ਗੁਰ ਕੇ ਪੈਰੇ ਜੀਉ ॥

Ang 216

bharam moh kachh soojhas naahee ieh paikhar pe pairaa ||2||
tab ih kahaa kamaavan pariaa jab ih kachhoo na hotaa ||
jab ek nira(n)jan nira(n)kaar prabh sabh kichh aapeh karataa ||3||
apane karatab aape jaanai jin ih rachan rachaiaa ||
kahu naanak karanahaar hai aape satigur bharam chukaiaa ||4||5||163||
gauRee maalaa mahalaa panjavaa ||
har bin avar kiraa birathe ||
jap tap sa(n)jam karam kamaane ieh orai moose ||1|| rahaau ||
barat nem sa(n)jam meh rahataa tin kaa aadd na paiaa ||
aagai chalan aaur hai bhaiee uoo(n)haa kaam na aaiaa ||1||
teerath nai ar dharanee bhramataa aagai Thaur na paavai ||
uoohaa kaam na aavai ieh bidh oh logan hee pateeaavai ||2||
chatur bedh mukh bachanee ucharai aagai mahal na paieeaai ||
boojhai naahee ek sudhaakhar oh sagalee jhaakh jhakhaieeaai ||3||
naanak kahato ih beechaaraa j kamaavai su paar garaamee ||
gur sevahu ar naam dhiaavahu tiaagahu manahu gumaanee ||4||6||164||
gauRee maalaa 5 ||
maadhau har har har mukh kaheeaai ||
ham te kachhoo na hovai suaamee jiau raakhahu tiau raheeaai ||1|| rahaau ||
kiaa kichh karai k karanaihaaraa kiaa is haath bichaare ||
jit tum laavahu tit hee laagaa pooran khasam hamaare ||1||
karahu kirapaa sarab ke dhaate ek roop liv laavahu ||
naanak kee bena(n)tee har peh apunaa naam japaavahu ||2||7||165||
raag gauRee maajh mahalaa panjavaa
ikOankaar satigur prasaadh ||
dheen dhiaal dhamodhar raiaa jeeau ||
koT janaa kar sev lagaiaa jeeau ||
bhagat vachhal teraa biradh rakhaiaa jeeau ||
pooran sabhanee jaiee jeeau ||1||
kiau pekhaa preetam kavan sukaranee jeeau ||
sa(n)taa dhaasee sevaa charanee jeeau ||
eih jeeau vataiee bal bal jaiee jeeau ||
tis niv niv laagau paiee jeeau ||2||
pothee pa(n)ddit bedh khoja(n)taa jeeau ||
hoi bairaagee teerath naava(n)taa jeeau ||
geet naadh keeratan gaava(n)taa jeeau ||
har nirabhau naam dhiaaiee jeeau ||3||
bhe kirapaal suaamee mere jeeau ||
patit pavit lag gur ke paire jeeau ||