ਕੋਈ ਜਿ ਮੂਰਖੁ ਲੋਭੀਆ ਮੂਲਿ ਨ ਸੁਣੀ ਕਹਿਆ ॥੨॥
ਇਕਸੁ ਦੁਹੁ ਚਹੁ ਕਿਆ ਗਣੀ ਸਭ ਇਕਤੁ ਸਾਦਿ ਮੁਠੀ ॥ ਇਕੁ ਅਧੁ ਨਾਇ ਰਸੀਅੜਾ ਕਾ ਵਿਰਲੀ ਜਾਇ ਵੁਠੀ ॥੩॥
ਭਗਤ ਸਚੇ ਦਰਿ ਸੋਹਦੇ ਅਨਦ ਕਰਹਿ ਦਿਨ ਰਾਤਿ ॥ ਰੰਗਿ ਰਤੇ ਪਰਮੇਸਰੈ ਜਨ ਨਾਨਕ ਤਿਨ ਬਲਿ ਜਾਤ ॥੪॥੧॥੧੬੯॥
ਗਉੜੀ ਮਹਲਾ ੫ ਮਾਂਝ ॥
ਦੁਖ ਭੰਜਨੁ ਤੇਰਾ ਨਾਮੁ ਜੀ ਦੁਖ ਭੰਜਨੁ ਤੇਰਾ ਨਾਮੁ ॥ ਆਠ ਪਹਰ ਆਰਾਧੀਐ ਪੂਰਨ ਸਤਿਗੁਰ ਗਿਆਨੁ ॥੧॥ ਰਹਾਉ ॥
ਜਿਤੁ ਘਟਿ ਵਸੈ ਪਾਰਬ੍ਰਹਮੁ ਸੋਈ ਸੁਹਾਵਾ ਥਾਉ ॥ ਜਮ ਕੰਕਰੁ ਨੇੜਿ ਨ ਆਵਈ ਰਸਨਾ ਹਰਿ ਗੁਣ ਗਾਉ ॥੧॥
ਸੇਵਾ ਸੁਰਤਿ ਨ ਜਾਣੀਆ ਨਾ ਜਾਪੈ ਆਰਾਧਿ ॥ ਓਟ ਤੇਰੀ ਜਗਜੀਵਨਾ ਮੇਰੇ ਠਾਕੁਰ ਅਗਮ ਅਗਾਧਿ ॥੨॥
ਭਏ ਕ੍ਰਿਪਾਲ ਗੁਸਾਈਆ ਨਠੇ ਸੋਗ ਸੰਤਾਪ ॥ ਤਤੀ ਵਾਉ ਨ ਲਗਈ ਸਤਿਗੁਰਿ ਰਖੇ ਆਪਿ ॥੩॥
ਗੁਰੁ ਨਾਰਾਇਣੁ ਦਯੁ ਗੁਰੁ ਗੁਰੁ ਸਚਾ ਸਿਰਜਣਹਾਰੁ ॥ ਗੁਰਿ ਤੁਠੈ ਸਭ ਕਿਛੁ ਪਾਇਆ ਜਨ ਨਾਨਕ ਸਦ ਬਲਿਹਾਰ ॥੪॥੨॥੧੭੦॥
ਗਉੜੀ ਮਾਝ ਮਹਲਾ ੫ ॥
ਹਰਿ ਰਾਮ ਰਾਮ ਰਾਮ ਰਾਮਾ ॥ ਜਪਿ ਪੂਰਨ ਹੋਏ ਕਾਮਾ ॥੧॥ ਰਹਾਉ ॥
ਰਾਮ ਗੋਬਿੰਦ ਜਪੇਦਿਆ ਹੋਆ ਮੁਖੁ ਪਵਿਤ੍ਰੁ ॥ ਹਰਿ ਜਸੁ ਸੁਣੀਐ ਜਿਸ ਤੇ ਸੋਈ ਭਾਈ ਮਿਤ੍ਰੁ ॥੧॥
ਸਭਿ ਪਦਾਰਥ ਸਭਿ ਫਲਾ ਸਰਬ ਗੁਣਾ ਜਿਸੁ ਮਾਹਿ ॥ ਕਿਉ ਗੋਬਿੰਦੁ ਮਨਹੁ ਵਿਸਾਰੀਐ ਜਿਸੁ ਸਿਮਰਤ ਦੁਖ ਜਾਹਿ ॥੨॥
ਜਿਸੁ ਲੜਿ ਲਗਿਐ ਜੀਵੀਐ ਭਵਜਲੁ ਪਈਐ ਪਾਰਿ ॥ ਮਿਲਿ ਸਾਧੂ ਸੰਗਿ ਉਧਾਰੁ ਹੋਇ ਮੁਖ ਊਜਲ ਦਰਬਾਰਿ ॥੩॥
ਜੀਵਨ ਰੂਪ ਗੋਪਾਲ ਜਸੁ ਸੰਤ ਜਨਾ ਕੀ ਰਾਸਿ ॥ ਨਾਨਕ ਉਬਰੇ ਨਾਮੁ ਜਪਿ ਦਰਿ ਸਚੈ ਸਾਬਾਸਿ ॥੪॥੩॥੧੭੧॥
ਗਉੜੀ ਮਾਝ ਮਹਲਾ ੫ ॥
ਮੀਠੇ ਹਰਿ ਗੁਣ ਗਾਉ ਜਿੰਦੂ ਤੂੰ ਮੀਠੇ ਹਰਿ ਗੁਣ ਗਾਉ ॥ ਸਚੇ ਸੇਤੀ ਰਤਿਆ ਮਿਲਿਆ ਨਿਥਾਵੇ ਥਾਉ ॥੧॥ ਰਹਾਉ ॥
ਹੋਰਿ ਸਾਦ ਸਭਿ ਫਿਕਿਆ ਤਨੁ ਮਨੁ ਫਿਕਾ ਹੋਇ ॥ ਵਿਣੁ ਪਰਮੇਸਰ ਜੋ ਕਰੇ ਫਿਟੁ ਸੁ ਜੀਵਣੁ ਸੋਇ ॥੧॥
ਅੰਚਲੁ ਗਹਿ ਕੈ ਸਾਧ ਕਾ ਤਰਣਾ ਇਹੁ ਸੰਸਾਰੁ ॥ ਪਾਰਬ੍ਰਹਮੁ ਆਰਾਧੀਐ ਉਧਰੈ ਸਭ ਪਰਵਾਰੁ ॥੨॥
ਸਾਜਨੁ ਬੰਧੁ ਸੁਮਿਤ੍ਰੁ ਸੋ ਹਰਿ ਨਾਮੁ ਹਿਰਦੈ ਦੇਇ ॥ ਅਉਗਣ ਸਭਿ ਮਿਟਾਇ ਕੈ ਪਰਉਪਕਾਰੁ ਕਰੇਇ ॥੩॥
ਮਾਲੁ ਖਜਾਨਾ ਥੇਹੁ ਘਰੁ ਹਰਿ ਕੇ ਚਰਣ ਨਿਧਾਨ ॥ ਨਾਨਕੁ ਜਾਚਕੁ ਦਰਿ ਤੇਰੈ ਪ੍ਰਭ ਤੁਧਨੋ ਮੰਗੈ ਦਾਨੁ ॥੪॥੪॥੧੭੨॥
koiee j moorakh lobheeaa mool na sunee kahiaa ||2||
eikas dhuh chahu kiaa ganee sabh ikat saadh muThee ||
eik adh nai raseeaRaa kaa viralee jai vuThee ||3||
bhagat sache dhar sohadhe anadh kareh dhin raat ||
ra(n)g rate paramesarai jan naanak tin bal jaat ||4||1||169||
gauRee mahalaa panjavaa maa(n)jh ||
dhukh bha(n)jan teraa naam jee dhukh bha(n)jan teraa naam ||
aaTh pahar aaraadheeaai pooran satigur giaan ||1|| rahaau ||
jit ghaT vasai paarabraham soiee suhaavaa thaau ||
jam ka(n)kar neR na aaviee rasanaa har gun gaau ||1||
sevaa surat na jaaneeaa naa jaapai aaraadh ||
oT teree jagajeevanaa mere Thaakur agam agaadh ||2||
bhe kirapaal gusaieeaa naThe sog sa(n)taap ||
tatee vaau na lagiee satigur rakhe aap ||3||
gur naarain dhay gur gur sachaa sirajanahaar ||
gur tuThai sabh kichh paiaa jan naanak sadh balihaar ||4||2||170||
gauRee maajh mahalaa panjavaa ||
har raam raam raam raamaa ||
jap pooran hoe kaamaa ||1|| rahaau ||
raam gobi(n)dh japedhiaa hoaa mukh pavitr ||
har jas suneeaai jis te soiee bhaiee mitr ||1||
sabh padhaarath sabh falaa sarab gunaa jis maeh ||
kiau gobi(n)dh manahu visaareeaai jis simarat dhukh jaeh ||2||
jis laR lagiaai jeeveeaai bhavajal pieeaai paar ||
mil saadhoo sa(n)g udhaar hoi mukh uoojal dharabaar ||3||
jeevan roop gopaal jas sa(n)t janaa kee raas ||
naanak ubare naam jap dhar sachai saabaas ||4||3||171||
gauRee maajh mahalaa panjavaa ||
meeThe har gun gaau ji(n)dhoo too(n) meeThe har gun gaau ||
sache setee ratiaa miliaa nithaave thaau ||1|| rahaau ||
hor saadh sabh fikiaa tan man fikaa hoi ||
vin paramesar jo kare fiTu su jeevan soi ||1||
a(n)chal geh kai saadh kaa taranaa ih sa(n)saar ||
paarabraham aaraadheeaai udharai sabh paravaar ||2||
saajan ba(n)dh sumitr so har naam hiradhai dhei ||
aaugan sabh miTai kai paraupakaar karei ||3||
maal khajaanaa theh ghar har ke charan nidhaan ||
naanak jaachak dhar terai prabh tudhano ma(n)gai dhaan ||4||4||172||
Previous