Sri Guru Granth Sahib

ਅੰਗ ੨੨੦

ਬੇਦ ਪੁਰਾਨ ਸਾਧ ਮਗ ਸੁਨਿ ਕਰਿ ਨਿਮਖ ਨ ਹਰਿ ਗੁਨ ਗਾਵੈ ॥੧॥ ਰਹਾਉ ॥
ਦੁਰਲਭ ਦੇਹ ਪਾਇ ਮਾਨਸ ਕੀ ਬਿਰਥਾ ਜਨਮੁ ਸਿਰਾਵੈ ॥ ਮਾਇਆ ਮੋਹ ਮਹਾ ਸੰਕਟ ਬਨ ਤਾ ਸਿਉ ਰੁਚ ਉਪਜਾਵੈ ॥੧॥
ਅੰਤਰਿ ਬਾਹਰਿ ਸਦਾ ਸੰਗਿ ਪ੍ਰਭੁ ਤਾ ਸਿਉ ਨੇਹੁ ਨ ਲਾਵੈ ॥ ਨਾਨਕ ਮੁਕਤਿ ਤਾਹਿ ਤੁਮ ਮਾਨਹੁ ਜਿਹ ਘਟਿ ਰਾਮੁ ਸਮਾਵੈ ॥੨॥੬॥
ਗਉੜੀ ਮਹਲਾ ੯ ॥
ਸਾਧੋ ਰਾਮ ਸਰਨਿ ਬਿਸਰਾਮਾ ॥ ਬੇਦ ਪੁਰਾਨ ਪੜੇ ਕੋ ਇਹ ਗੁਨ ਸਿਮਰੇ ਹਰਿ ਕੋ ਨਾਮਾ ॥੧॥ ਰਹਾਉ ॥
ਲੋਭ ਮੋਹ ਮਾਇਆ ਮਮਤਾ ਫੁਨਿ ਅਉ ਬਿਖਿਅਨ ਕੀ ਸੇਵਾ ॥ ਹਰਖ ਸੋਗ ਪਰਸੈ ਜਿਹ ਨਾਹਨਿ ਸੋ ਮੂਰਤਿ ਹੈ ਦੇਵਾ ॥੧॥
ਸੁਰਗ ਨਰਕ ਅੰਮ੍ਰਿਤ ਬਿਖੁ ਏ ਸਭ ਤਿਉ ਕੰਚਨ ਅਰੁ ਪੈਸਾ ॥ ਉਸਤਤਿ ਨਿੰਦਾ ਏ ਸਮ ਜਾ ਕੈ ਲੋਭੁ ਮੋਹੁ ਫੁਨਿ ਤੈਸਾ ॥੨॥
ਦੁਖੁ ਸੁਖੁ ਏ ਬਾਧੇ ਜਿਹ ਨਾਹਨਿ ਤਿਹ ਤੁਮ ਜਾਨਉ ਗਿਆਨੀ ॥ ਨਾਨਕ ਮੁਕਤਿ ਤਾਹਿ ਤੁਮ ਮਾਨਉ ਇਹ ਬਿਧਿ ਕੋ ਜੋ ਪ੍ਰਾਨੀ ॥੩॥੭॥
ਗਉੜੀ ਮਹਲਾ ੯ ॥
ਮਨ ਰੇ ਕਹਾ ਭਇਓ ਤੈ ਬਉਰਾ ॥ ਅਹਿਨਿਸਿ ਅਉਧ ਘਟੈ ਨਹੀ ਜਾਨੈ ਭਇਓ ਲੋਭ ਸੰਗਿ ਹਉਰਾ ॥੧॥ ਰਹਾਉ ॥
ਜੋ ਤਨੁ ਤੈ ਅਪਨੋ ਕਰਿ ਮਾਨਿਓ ਅਰੁ ਸੁੰਦਰ ਗ੍ਰਿਹ ਨਾਰੀ ॥ ਇਨ ਮੈਂ ਕਛੁ ਤੇਰੋ ਰੇ ਨਾਹਨਿ ਦੇਖੋ ਸੋਚ ਬਿਚਾਰੀ ॥੧॥
ਰਤਨ ਜਨਮੁ ਅਪਨੋ ਤੈ ਹਾਰਿਓ ਗੋਬਿੰਦ ਗਤਿ ਨਹੀ ਜਾਨੀ ॥ ਨਿਮਖ ਨ ਲੀਨ ਭਇਓ ਚਰਨਨ ਸਿਂਉ ਬਿਰਥਾ ਅਉਧ ਸਿਰਾਨੀ ॥੨॥
ਕਹੁ ਨਾਨਕ ਸੋਈ ਨਰੁ ਸੁਖੀਆ ਰਾਮ ਨਾਮ ਗੁਨ ਗਾਵੈ ॥ ਅਉਰ ਸਗਲ ਜਗੁ ਮਾਇਆ ਮੋਹਿਆ ਨਿਰਭੈ ਪਦੁ ਨਹੀ ਪਾਵੈ ॥੩॥੮॥
ਗਉੜੀ ਮਹਲਾ ੯ ॥
ਨਰ ਅਚੇਤ ਪਾਪ ਤੇ ਡਰੁ ਰੇ ॥ ਦੀਨ ਦਇਆਲ ਸਗਲ ਭੈ ਭੰਜਨ ਸਰਨਿ ਤਾਹਿ ਤੁਮ ਪਰੁ ਰੇ ॥੧॥ ਰਹਾਉ ॥
ਬੇਦ ਪੁਰਾਨ ਜਾਸ ਗੁਨ ਗਾਵਤ ਤਾ ਕੋ ਨਾਮੁ ਹੀਐ ਮੋ ਧਰੁ ਰੇ ॥ ਪਾਵਨ ਨਾਮੁ ਜਗਤਿ ਮੈ ਹਰਿ ਕੋ ਸਿਮਰਿ ਸਿਮਰਿ ਕਸਮਲ ਸਭ ਹਰੁ ਰੇ ॥੧॥
ਮਾਨਸ ਦੇਹ ਬਹੁਰਿ ਨਹ ਪਾਵੈ ਕਛੂ ਉਪਾਉ ਮੁਕਤਿ ਕਾ ਕਰੁ ਰੇ ॥ ਨਾਨਕ ਕਹਤ ਗਾਇ ਕਰੁਨਾ ਮੈ ਭਵ ਸਾਗਰ ਕੈ ਪਾਰਿ ਉਤਰੁ ਰੇ ॥੨॥੯॥੨੫੧॥
ਰਾਗੁ ਗਉੜੀ ਅਸਟਪਦੀਆ ਮਹਲਾ ੧ ਗਉੜੀ ਗੁਆਰੇਰੀ
ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥
ਨਿਧਿ ਸਿਧਿ ਨਿਰਮਲ ਨਾਮੁ ਬੀਚਾਰੁ ॥ ਪੂਰਨ ਪੂਰਿ ਰਹਿਆ ਬਿਖੁ ਮਾਰਿ ॥ ਤ੍ਰਿਕੁਟੀ ਛੂਟੀ ਬਿਮਲ ਮਝਾਰਿ ॥

Ang 220

bedh puraan saadh mag sun kar nimakh na har gun gaavai ||1|| rahaau ||
dhuralabh dheh pai maanas kee birathaa janam siraavai ||
maiaa moh mahaa sa(n)kaT ban taa siau ruch upajaavai ||1||
a(n)tar baahar sadhaa sa(n)g prabh taa siau neh na laavai ||
naanak mukat taeh tum maanahu jeh ghaT raam samaavai ||2||6||
gauRee mahalaa nauvaa ||
saadho raam saran bisaraamaa ||
bedh puraan paRe ko ieh gun simare har ko naamaa ||1|| rahaau ||
lobh moh maiaa mamataa fun aau bikhian kee sevaa || harakh sog parasai jeh naahan so moorat hai dhevaa ||1||
surag narak a(n)mirat bikh e sabh tiau ka(n)chan ar paisaa ||
ausatat ni(n)dhaa e sam jaa kai lobh moh fun taisaa ||2||
dhukh sukh e baadhe jeh naahan teh tum jaanau giaanee ||
naanak mukat taeh tum maanau ieh bidh ko jo praanee ||3||7||
gauRee mahalaa nauvaa ||
man re kahaa bhio tai bauraa ||
ahinis aaudh ghaTai nahee jaanai bhio lobh sa(n)g hauraa ||1|| rahaau ||
jo tan tai apano kar maanio ar su(n)dhar gireh naaree ||
ein mai(n) kachh tero re naahan dhekho soch bichaaree ||1||
ratan janam apano tai haario gobi(n)dh gat nahee jaanee ||
nimakh na leen bhio charanan si(n)au birathaa aaudh siraanee ||2||
kahu naanak soiee nar sukheeaa raam naam gun gaavai ||
aaur sagal jag maiaa mohiaa nirabhai padh nahee paavai ||3||8||
gauRee mahalaa nauvaa ||
nar achet paap te ddar re ||
dheen dhiaal sagal bhai bha(n)jan saran taeh tum par re ||1|| rahaau ||
bedh puraan jaas gun gaavat taa ko naam heeaai mo dhar re ||
paavan naam jagat mai har ko simar simar kasamal sabh har re ||1||
maanas dheh bahur neh paavai kachhoo upaau mukat kaa kar re ||
naanak kahat gai karunaa mai bhav saagar kai paar utar re ||2||9||251||
raag gauRee asaTapadheeaa mahalaa pehilaa gauRee guaareree
ikOankaar satinaam karataa purakh gur prasaadh ||
nidh sidh niramal naam beechaar ||
pooran poor rahiaa bikh maar ||
tirakuTee chhooTee bimal majhaar ||