ਗੁਰ ਕੀ ਮਤਿ ਜੀਇ ਆਈ ਕਾਰਿ ॥੧॥
ਇਨ ਬਿਧਿ ਰਾਮ ਰਮਤ ਮਨੁ ਮਾਨਿਆ ॥ ਗਿਆਨ ਅੰਜਨੁ ਗੁਰ ਸਬਦਿ ਪਛਾਨਿਆ ॥੧॥ ਰਹਾਉ ॥
ਇਕੁ ਸੁਖੁ ਮਾਨਿਆ ਸਹਜਿ ਮਿਲਾਇਆ ॥ ਨਿਰਮਲ ਬਾਣੀ ਭਰਮੁ ਚੁਕਾਇਆ ॥ ਲਾਲ ਭਏ ਸੂਹਾ ਰੰਗੁ ਮਾਇਆ ॥ ਨਦਰਿ ਭਈ ਬਿਖੁ ਠਾਕਿ ਰਹਾਇਆ ॥੨॥
ਉਲਟ ਭਈ ਜੀਵਤ ਮਰਿ ਜਾਗਿਆ ॥ ਸਬਦਿ ਰਵੇ ਮਨੁ ਹਰਿ ਸਿਉ ਲਾਗਿਆ ॥ ਰਸੁ ਸੰਗ੍ਰਹਿ ਬਿਖੁ ਪਰਹਰਿ ਤਿਆਗਿਆ ॥ ਭਾਇ ਬਸੇ ਜਮ ਕਾ ਭਉ ਭਾਗਿਆ ॥੩॥
ਸਾਦ ਰਹੇ ਬਾਦੰ ਅਹੰਕਾਰਾ ॥ ਚਿਤੁ ਹਰਿ ਸਿਉ ਰਾਤਾ ਹੁਕਮਿ ਅਪਾਰਾ ॥ ਜਾਤਿ ਰਹੇ ਪਤਿ ਕੇ ਆਚਾਰਾ ॥ ਦ੍ਰਿਸਟਿ ਭਈ ਸੁਖੁ ਆਤਮ ਧਾਰਾ ॥੪॥
ਤੁਝ ਬਿਨੁ ਕੋਇ ਨ ਦੇਖਉ ਮੀਤੁ ॥ ਕਿਸੁ ਸੇਵਉ ਕਿਸੁ ਦੇਵਉ ਚੀਤੁ ॥ ਕਿਸੁ ਪੂਛਉ ਕਿਸੁ ਲਾਗਉ ਪਾਇ ॥ ਕਿਸੁ ਉਪਦੇਸਿ ਰਹਾ ਲਿਵ ਲਾਇ ॥੫॥
ਗੁਰ ਸੇਵੀ ਗੁਰ ਲਾਗਉ ਪਾਇ ॥ ਭਗਤਿ ਕਰੀ ਰਾਚਉ ਹਰਿ ਨਾਇ ॥ ਸਿਖਿਆ ਦੀਖਿਆ ਭੋਜਨ ਭਾਉ ॥ ਹੁਕਮਿ ਸੰਜੋਗੀ ਨਿਜ ਘਰਿ ਜਾਉ ॥੬॥
ਗਰਬ ਗਤੰ ਸੁਖ ਆਤਮ ਧਿਆਨਾ ॥ ਜੋਤਿ ਭਈ ਜੋਤੀ ਮਾਹਿ ਸਮਾਨਾ ॥ ਲਿਖਤੁ ਮਿਟੈ ਨਹੀ ਸਬਦੁ ਨੀਸਾਨਾ ॥ ਕਰਤਾ ਕਰਣਾ ਕਰਤਾ ਜਾਨਾ ॥੭॥
ਨਹ ਪੰਡਿਤੁ ਨਹ ਚਤੁਰੁ ਸਿਆਨਾ ॥ ਨਹ ਭੂਲੋ ਨਹ ਭਰਮਿ ਭੁਲਾਨਾ ॥ ਕਥਉ ਨ ਕਥਨੀ ਹੁਕਮੁ ਪਛਾਨਾ ॥ ਨਾਨਕ ਗੁਰਮਤਿ ਸਹਜਿ ਸਮਾਨਾ ॥੮॥੧॥
ਗਉੜੀ ਗੁਆਰੇਰੀ ਮਹਲਾ ੧ ॥
ਮਨੁ ਕੁੰਚਰੁ ਕਾਇਆ ਉਦਿਆਨੈ ॥ ਗੁਰੁ ਅੰਕਸੁ ਸਚੁ ਸਬਦੁ ਨੀਸਾਨੈ ॥ ਰਾਜ ਦੁਆਰੈ ਸੋਭ ਸੁ ਮਾਨੈ ॥੧॥
ਚਤੁਰਾਈ ਨਹ ਚੀਨਿਆ ਜਾਇ ॥ ਬਿਨੁ ਮਾਰੇ ਕਿਉ ਕੀਮਤਿ ਪਾਇ ॥੧॥ ਰਹਾਉ ॥
ਘਰ ਮਹਿ ਅੰਮ੍ਰਿਤੁ ਤਸਕਰੁ ਲੇਈ ॥ ਨੰਨਾਕਾਰੁ ਨ ਕੋਇ ਕਰੇਈ ॥ ਰਾਖੈ ਆਪਿ ਵਡਿਆਈ ਦੇਈ ॥੨॥
ਨੀਲ ਅਨੀਲ ਅਗਨਿ ਇਕ ਠਾਈ ॥ ਜਲਿ ਨਿਵਰੀ ਗੁਰਿ ਬੂਝ ਬੁਝਾਈ ॥ ਮਨੁ ਦੇ ਲੀਆ ਰਹਸਿ ਗੁਣ ਗਾਈ ॥੩॥
ਜੈਸਾ ਘਰਿ ਬਾਹਰਿ ਸੋ ਤੈਸਾ ॥ ਬੈਸਿ ਗੁਫਾ ਮਹਿ ਆਖਉ ਕੈਸਾ ॥ ਸਾਗਰਿ ਡੂਗਰਿ ਨਿਰਭਉ ਐਸਾ ॥੪॥
ਮੂਏ ਕਉ ਕਹੁ ਮਾਰੇ ਕਉਨੁ ॥ ਨਿਡਰੇ ਕਉ ਕੈਸਾ ਡਰੁ ਕਵਨੁ ॥ ਸਬਦਿ ਪਛਾਨੈ ਤੀਨੇ ਭਉਨ ॥੫॥
ਜਿਨਿ ਕਹਿਆ ਤਿਨਿ ਕਹਨੁ ਵਖਾਨਿਆ ॥ ਜਿਨਿ ਬੂਝਿਆ ਤਿਨਿ ਸਹਜਿ ਪਛਾਨਿਆ ॥ ਦੇਖਿ ਬੀਚਾਰਿ ਮੇਰਾ ਮਨੁ ਮਾਨਿਆ ॥੬॥
ਕੀਰਤਿ ਸੂਰਤਿ ਮੁਕਤਿ ਇਕ ਨਾਈ ॥ ਤਹੀ ਨਿਰੰਜਨੁ ਰਹਿਆ ਸਮਾਈ ॥ ਨਿਜ ਘਰਿ ਬਿਆਪਿ ਰਹਿਆ ਨਿਜ ਠਾਈ ॥੭॥
ਉਸਤਤਿ ਕਰਹਿ ਕੇਤੇ ਮੁਨਿ ਪ੍ਰੀਤਿ ॥
gur kee mat jeei aaiee kaar ||1||
ein bidh raam ramat man maaniaa ||
giaan a(n)jan gur sabadh pachhaaniaa ||1|| rahaau ||
eik sukh maaniaa sahaj milaiaa ||
niramal baanee bharam chukaiaa ||
laal bhe soohaa ra(n)g maiaa ||
nadhar bhiee bikh Thaak rahaiaa ||2||
aulaT bhiee jeevat mar jaagiaa ||
sabadh rave man har siau laagiaa ||
ras sa(n)greh bikh parahar tiaagiaa ||
bhai base jam kaa bhau bhaagiaa ||3||
saadh rahe baadha(n) aha(n)kaaraa ||
chit har siau raataa hukam apaaraa ||
jaat rahe pat ke aachaaraa ||
dhirasaT bhiee sukh aatam dhaaraa ||4||
tujh bin koi na dhekhau meet ||
kis sevau kis dhevau cheet ||
kis poochhau kis laagau pai ||
kis upadhes rahaa liv lai ||5||
gur sevee gur laagau pai ||
bhagat karee raachau har nai ||
sikhiaa dheekhiaa bhojan bhaau ||
hukam sa(n)jogee nij ghar jaau ||6||
garab gata(n) sukh aatam dhiaanaa ||
jot bhiee jotee maeh samaanaa ||
likhat miTai nahee sabadh neesaanaa ||
karataa karanaa karataa jaanaa ||7||
neh pa(n)ddit neh chatur siaanaa ||
neh bhoolo neh bharam bhulaanaa ||
kathau na kathanee hukam pachhaanaa ||
naanak gurmat sahaj samaanaa ||8||1||
gauRee guaareree mahalaa pehilaa ||
man ku(n)char kaiaa udhiaanai ||
gur a(n)kas sach sabadh neesaanai || raaj dhuaarai sobh su maanai ||1||
chaturaiee neh cheeniaa jai ||
bin maare kiau keemat pai ||1|| rahaau ||
ghar meh a(n)mrit tasakar leiee ||
na(n)naakaar na koi kareiee ||
raakhai aap vaddiaaiee dheiee ||2||
neel aneel agan ik Thaiee ||
jal nivaree gur boojh bujhaiee ||
man dhe leeaa rahas gun gaiee ||3||
jaisaa ghar baahar so taisaa ||
bais gufaa meh aakhau kaisaa ||
saagar ddoogar nirabhau aaisaa ||4||
mooe kau kahu maare kaun ||
niddare kau kaisaa ddar kavan ||
sabadh pachhaanai teene bhaun ||5||
jin kahiaa tin kahan vakhaaniaa ||
jin boojhiaa tin sahaj pachhaaniaa ||
dhekh beechaar meraa man maaniaa ||6||
keerat soorat mukat ik naiee ||
tahee nira(n)jan rahiaa samaiee ||
nij ghar biaap rahiaa nij Thaiee ||7||
ausatat kareh kete mun preet ||