ਤਨਿ ਮਨਿ ਸੂਚੈ ਸਾਚੁ ਸੁ ਚੀਤਿ ॥ ਨਾਨਕ ਹਰਿ ਭਜੁ ਨੀਤਾ ਨੀਤਿ ॥੮॥੨॥
ਗਉੜੀ ਗੁਆਰੇਰੀ ਮਹਲਾ ੧ ॥
ਨਾ ਮਨੁ ਮਰੈ ਨ ਕਾਰਜੁ ਹੋਇ ॥ ਮਨੁ ਵਸਿ ਦੂਤਾ ਦੁਰਮਤਿ ਦੋਇ ॥ ਮਨੁ ਮਾਨੈ ਗੁਰ ਤੇ ਇਕੁ ਹੋਇ ॥੧॥
ਨਿਰਗੁਣ ਰਾਮੁ ਗੁਣਹ ਵਸਿ ਹੋਇ ॥ ਆਪੁ ਨਿਵਾਰਿ ਬੀਚਾਰੇ ਸੋਇ ॥੧॥ ਰਹਾਉ ॥
ਮਨੁ ਭੂਲੋ ਬਹੁ ਚਿਤੈ ਵਿਕਾਰੁ ॥ ਮਨੁ ਭੂਲੋ ਸਿਰਿ ਆਵੈ ਭਾਰੁ ॥ ਮਨੁ ਮਾਨੈ ਹਰਿ ਏਕੰਕਾਰੁ ॥੨॥
ਮਨੁ ਭੂਲੋ ਮਾਇਆ ਘਰਿ ਜਾਇ ॥ ਕਾਮਿ ਬਿਰੂਧਉ ਰਹੈ ਨ ਠਾਇ ॥ ਹਰਿ ਭਜੁ ਪ੍ਰਾਣੀ ਰਸਨ ਰਸਾਇ ॥੩॥
ਗੈਵਰ ਹੈਵਰ ਕੰਚਨ ਸੁਤ ਨਾਰੀ ॥ ਬਹੁ ਚਿੰਤਾ ਪਿੜ ਚਾਲੈ ਹਾਰੀ ॥ ਜੂਐ ਖੇਲਣੁ ਕਾਚੀ ਸਾਰੀ ॥੪॥
ਸੰਪਉ ਸੰਚੀ ਭਏ ਵਿਕਾਰ ॥ ਹਰਖ ਸੋਕ ਉਭੇ ਦਰਵਾਰਿ ॥ ਸੁਖੁ ਸਹਜੇ ਜਪਿ ਰਿਦੈ ਮੁਰਾਰਿ ॥੫॥
ਨਦਰਿ ਕਰੇ ਤਾ ਮੇਲਿ ਮਿਲਾਏ ॥ ਗੁਣ ਸੰਗ੍ਰਹਿ ਅਉਗਣ ਸਬਦਿ ਜਲਾਏ ॥ ਗੁਰਮੁਖਿ ਨਾਮੁ ਪਦਾਰਥੁ ਪਾਏ ॥੬॥
ਬਿਨੁ ਨਾਵੈ ਸਭ ਦੂਖ ਨਿਵਾਸੁ ॥ ਮਨਮੁਖ ਮੂੜ ਮਾਇਆ ਚਿਤ ਵਾਸੁ ॥ ਗੁਰਮੁਖਿ ਗਿਆਨੁ ਧੁਰਿ ਕਰਮਿ ਲਿਖਿਆਸੁ ॥੭॥
ਮਨੁ ਚੰਚਲੁ ਧਾਵਤੁ ਫੁਨਿ ਧਾਵੈ ॥ ਸਾਚੇ ਸੂਚੇ ਮੈਲੁ ਨ ਭਾਵੈ ॥ ਨਾਨਕ ਗੁਰਮੁਖਿ ਹਰਿ ਗੁਣ ਗਾਵੈ ॥੮॥੩॥
ਗਉੜੀ ਗੁਆਰੇਰੀ ਮਹਲਾ ੧ ॥
ਹਉਮੈ ਕਰਤਿਆ ਨਹ ਸੁਖੁ ਹੋਇ ॥ ਮਨਮਤਿ ਝੂਠੀ ਸਚਾ ਸੋਇ ॥ ਸਗਲ ਬਿਗੂਤੇ ਭਾਵੈ ਦੋਇ ॥ ਸੋ ਕਮਾਵੈ ਧੁਰਿ ਲਿਖਿਆ ਹੋਇ ॥੧॥
ਐਸਾ ਜਗੁ ਦੇਖਿਆ ਜੂਆਰੀ ॥ ਸਭਿ ਸੁਖ ਮਾਗੈ ਨਾਮੁ ਬਿਸਾਰੀ ॥੧॥ ਰਹਾਉ ॥
ਅਦਿਸਟੁ ਦਿਸੈ ਤਾ ਕਹਿਆ ਜਾਇ ॥ ਬਿਨੁ ਦੇਖੇ ਕਹਣਾ ਬਿਰਥਾ ਜਾਇ ॥ ਗੁਰਮੁਖਿ ਦੀਸੈ ਸਹਜਿ ਸੁਭਾਇ ॥ ਸੇਵਾ ਸੁਰਤਿ ਏਕ ਲਿਵ ਲਾਇ ॥੨॥
ਸੁਖੁ ਮਾਂਗਤ ਦੁਖੁ ਆਗਲ ਹੋਇ ॥ ਸਗਲ ਵਿਕਾਰੀ ਹਾਰੁ ਪਰੋਇ ॥ ਏਕ ਬਿਨਾ ਝੂਠੇ ਮੁਕਤਿ ਨ ਹੋਇ ॥ ਕਰਿ ਕਰਿ ਕਰਤਾ ਦੇਖੈ ਸੋਇ ॥੩॥
ਤ੍ਰਿਸਨਾ ਅਗਨਿ ਸਬਦਿ ਬੁਝਾਏ ॥ ਦੂਜਾ ਭਰਮੁ ਸਹਜਿ ਸੁਭਾਏ ॥ ਗੁਰਮਤੀ ਨਾਮੁ ਰਿਦੈ ਵਸਾਏ ॥ ਸਾਚੀ ਬਾਣੀ ਹਰਿ ਗੁਣ ਗਾਏ ॥੪॥
ਤਨ ਮਹਿ ਸਾਚੋ ਗੁਰਮੁਖਿ ਭਾਉ ॥ ਨਾਮ ਬਿਨਾ ਨਾਹੀ ਨਿਜ ਠਾਉ ॥ ਪ੍ਰੇਮ ਪਰਾਇਣ ਪ੍ਰੀਤਮ ਰਾਉ ॥ ਨਦਰਿ ਕਰੇ ਤਾ ਬੂਝੈ ਨਾਉ ॥੫॥
ਮਾਇਆ ਮੋਹੁ ਸਰਬ ਜੰਜਾਲਾ ॥ ਮਨਮੁਖ ਕੁਚੀਲ ਕੁਛਿਤ ਬਿਕਰਾਲਾ ॥ ਸਤਿਗੁਰੁ ਸੇਵੇ ਚੂਕੈ ਜੰਜਾਲਾ ॥ ਅੰਮ੍ਰਿਤ ਨਾਮੁ ਸਦਾ ਸੁਖੁ ਨਾਲਾ ॥੬॥
ਗੁਰਮੁਖਿ ਬੂਝੈ ਏਕ ਲਿਵ ਲਾਏ ॥ ਨਿਜ ਘਰਿ ਵਾਸੈ ਸਾਚਿ ਸਮਾਏ ॥ ਜੰਮਣੁ ਮਰਣਾ ਠਾਕਿ ਰਹਾਏ ॥ ਪੂਰੇ ਗੁਰ ਤੇ ਇਹ ਮਤਿ ਪਾਏ ॥੭॥
ਕਥਨੀ ਕਥਉ ਨ ਆਵੈ ਓਰੁ ॥
tan man soochai saachu su cheet ||
naanak har bhaj neetaa neet ||8||2||
gauRee guaareree mahalaa pehilaa ||
naa man marai na kaaraj hoi ||
man vas dhootaa dhuramat dhoi ||
man maanai gur te ik hoi ||1||
niragun raam guneh vas hoi ||
aap nivaar beechaare soi ||1|| rahaau ||
man bhoolo bahu chitai vikaar ||
man bhoolo sir aavai bhaar ||
man maanai har eka(n)kaar ||2||
man bhoolo maiaa ghar jai ||
kaam biroodhau rahai na Thai ||
har bhaj praanee rasan rasai ||3||
gaivar haivar ka(n)chan sut naaree ||
bahu chi(n)taa piR chaalai haaree ||
jooaai khelan kaachee saaree ||4||
sa(n)pau sa(n)chee bhe vikaar ||
harakh sok ubhe dharavaar ||
sukh sahaje jap ridhai muraar ||5||
nadhar kare taa mel milaae ||
gun sa(n)greh aaugan sabadh jalaae ||
gurmukh naam padhaarath paae ||6||
bin naavai sabh dhookh nivaas ||
manmukh mooR maiaa chit vaas ||
gurmukh giaan dhur karam likhiaas ||7||
man cha(n)chal dhaavat fun dhaavai ||
saache sooche mail na bhaavai ||
naanak gurmukh har gun gaavai ||8||3||
gauRee guaareree mahalaa pehilaa ||
haumai karatiaa neh sukh hoi ||
manmat jhooThee sachaa soi ||
sagal bigoote bhaavai dhoi ||
so kamaavai dhur likhiaa hoi ||1||
aaisaa jag dhekhiaa jooaaree ||
sabh sukh maagai naam bisaaree ||1|| rahaau ||
adhisaT dhisai taa kahiaa jai ||
bin dhekhe kahanaa birathaa jai ||
gurmukh dheesai sahaj subhai ||
sevaa surat ek liv lai ||2||
sukh maa(n)gat dhukh aagal hoi ||
sagal vikaaree haar paroi ||
ek binaa jhooThe mukat na hoi ||
kar kar karataa dhekhai soi ||3||
tirasanaa agan sabadh bujhaae ||
dhoojaa bharam sahaj subhaae ||
gurmatee naam ridhai vasaae ||
saachee baanee har gun gaae ||4||
tan meh saacho gurmukh bhaau ||
naam binaa naahee nij Thaau ||
prem parain preetam raau ||
nadhar kare taa boojhai naau ||5||
maiaa moh sarab ja(n)jaalaa ||
manmukh kucheel kuchhit bikaraalaa ||
satigur seve chookai ja(n)jaalaa ||
a(n)mirat naam sadhaa sukh naalaa ||6||
gurmukh boojhai ek liv laae ||
nij ghar vaasai saach samaae ||
ja(n)man maranaa Thaak rahaae ||
poore gur te ieh mat paae ||7||
kathanee kathau na aavai or ||