ਗੁਰੁ ਪੁਛਿ ਦੇਖਿਆ ਨਾਹੀ ਦਰੁ ਹੋਰੁ ॥ ਦੁਖੁ ਸੁਖੁ ਭਾਣੈ ਤਿਸੈ ਰਜਾਇ ॥ ਨਾਨਕੁ ਨੀਚੁ ਕਹੈ ਲਿਵ ਲਾਇ ॥੮॥੪॥
ਗਉੜੀ ਮਹਲਾ ੧ ॥
ਦੂਜੀ ਮਾਇਆ ਜਗਤ ਚਿਤ ਵਾਸੁ ॥ ਕਾਮ ਕ੍ਰੋਧ ਅਹੰਕਾਰ ਬਿਨਾਸੁ ॥੧॥
ਦੂਜਾ ਕਉਣੁ ਕਹਾ ਨਹੀ ਕੋਈ ॥ ਸਭ ਮਹਿ ਏਕੁ ਨਿਰੰਜਨੁ ਸੋਈ ॥੧॥ ਰਹਾਉ ॥
ਦੂਜੀ ਦੁਰਮਤਿ ਆਖੈ ਦੋਇ ॥ ਆਵੈ ਜਾਇ ਮਰਿ ਦੂਜਾ ਹੋਇ ॥੨॥
ਧਰਣਿ ਗਗਨ ਨਹ ਦੇਖਉ ਦੋਇ ॥ ਨਾਰੀ ਪੁਰਖ ਸਬਾਈ ਲੋਇ ॥੩॥
ਰਵਿ ਸਸਿ ਦੇਖਉ ਦੀਪਕ ਉਜਿਆਲਾ ॥ ਸਰਬ ਨਿਰੰਤਰਿ ਪ੍ਰੀਤਮੁ ਬਾਲਾ ॥੪॥
ਕਰਿ ਕਿਰਪਾ ਮੇਰਾ ਚਿਤੁ ਲਾਇਆ ॥ ਸਤਿਗੁਰਿ ਮੋ ਕਉ ਏਕੁ ਬੁਝਾਇਆ ॥੫॥
ਏਕੁ ਨਿਰੰਜਨੁ ਗੁਰਮੁਖਿ ਜਾਤਾ ॥ ਦੂਜਾ ਮਾਰਿ ਸਬਦਿ ਪਛਾਤਾ ॥੬॥
ਏਕੋ ਹੁਕਮੁ ਵਰਤੈ ਸਭ ਲੋਈ ॥ ਏਕਸੁ ਤੇ ਸਭ ਓਪਤਿ ਹੋਈ ॥੭॥
ਰਾਹ ਦੋਵੈ ਖਸਮੁ ਏਕੋ ਜਾਣੁ ॥ ਗੁਰ ਕੈ ਸਬਦਿ ਹੁਕਮੁ ਪਛਾਣੁ ॥੮॥
ਸਗਲ ਰੂਪ ਵਰਨ ਮਨ ਮਾਹੀ ॥ ਕਹੁ ਨਾਨਕ ਏਕੋ ਸਾਲਾਹੀ ॥੯॥੫॥
ਗਉੜੀ ਮਹਲਾ ੧ ॥
ਅਧਿਆਤਮ ਕਰਮ ਕਰੇ ਤਾ ਸਾਚਾ ॥ ਮੁਕਤਿ ਭੇਦੁ ਕਿਆ ਜਾਣੈ ਕਾਚਾ ॥੧॥
ਐਸਾ ਜੋਗੀ ਜੁਗਤਿ ਬੀਚਾਰੈ ॥ ਪੰਚ ਮਾਰਿ ਸਾਚੁ ਉਰਿ ਧਾਰੈ ॥੧॥ ਰਹਾਉ ॥
ਜਿਸ ਕੈ ਅੰਤਰਿ ਸਾਚੁ ਵਸਾਵੈ ॥ ਜੋਗ ਜੁਗਤਿ ਕੀ ਕੀਮਤਿ ਪਾਵੈ ॥੨॥
ਰਵਿ ਸਸਿ ਏਕੋ ਗ੍ਰਿਹ ਉਦਿਆਨੈ ॥ ਕਰਣੀ ਕੀਰਤਿ ਕਰਮ ਸਮਾਨੈ ॥੩॥
ਏਕ ਸਬਦ ਇਕ ਭਿਖਿਆ ਮਾਗੈ ॥ ਗਿਆਨੁ ਧਿਆਨੁ ਜੁਗਤਿ ਸਚੁ ਜਾਗੈ ॥੪॥
ਭੈ ਰਚਿ ਰਹੈ ਨ ਬਾਹਰਿ ਜਾਇ ॥ ਕੀਮਤਿ ਕਉਣ ਰਹੈ ਲਿਵ ਲਾਇ ॥੫॥
ਆਪੇ ਮੇਲੇ ਭਰਮੁ ਚੁਕਾਏ ॥ ਗੁਰ ਪਰਸਾਦਿ ਪਰਮ ਪਦੁ ਪਾਏ ॥੬॥
ਗੁਰ ਕੀ ਸੇਵਾ ਸਬਦੁ ਵੀਚਾਰੁ ॥ ਹਉਮੈ ਮਾਰੇ ਕਰਣੀ ਸਾਰੁ ॥੭॥
ਜਪ ਤਪ ਸੰਜਮ ਪਾਠ ਪੁਰਾਣੁ ॥ ਕਹੁ ਨਾਨਕ ਅਪਰੰਪਰ ਮਾਨੁ ॥੮॥੬॥
ਗਉੜੀ ਮਹਲਾ ੧ ॥
ਖਿਮਾ ਗਹੀ ਬ੍ਰਤੁ ਸੀਲ ਸੰਤੋਖੰ ॥ ਰੋਗੁ ਨ ਬਿਆਪੈ ਨਾ ਜਮ ਦੋਖੰ ॥ ਮੁਕਤ ਭਏ ਪ੍ਰਭ ਰੂਪ ਨ ਰੇਖੰ ॥੧॥
ਜੋਗੀ ਕਉ ਕੈਸਾ ਡਰੁ ਹੋਇ ॥ ਰੂਖਿ ਬਿਰਖਿ ਗ੍ਰਿਹਿ ਬਾਹਰਿ ਸੋਇ ॥੧॥ ਰਹਾਉ ॥
ਨਿਰਭਉ ਜੋਗੀ ਨਿਰੰਜਨੁ ਧਿਆਵੈ ॥ ਅਨਦਿਨੁ ਜਾਗੈ ਸਚਿ ਲਿਵ ਲਾਵੈ ॥ ਸੋ ਜੋਗੀ ਮੇਰੈ ਮਨਿ ਭਾਵੈ ॥੨॥
ਕਾਲੁ ਜਾਲੁ ਬ੍ਰਹਮ ਅਗਨੀ ਜਾਰੇ ॥ ਜਰਾ ਮਰਣ ਗਤੁ ਗਰਬੁ ਨਿਵਾਰੇ ॥ ਆਪਿ ਤਰੈ ਪਿਤਰੀ ਨਿਸਤਾਰੇ ॥੩॥
ਸਤਿਗੁਰੁ ਸੇਵੇ ਸੋ ਜੋਗੀ ਹੋਇ ॥ ਭੈ ਰਚਿ ਰਹੈ ਸੁ ਨਿਰਭਉ ਹੋਇ ॥ ਜੈਸਾ ਸੇਵੈ ਤੈਸੋ ਹੋਇ ॥੪॥
gur puchh dhekhiaa naahee dhar hor ||
dhukh sukh bhaanai tisai rajai ||
naanak neech kahai liv lai ||8||4||
gauRee mahalaa pehilaa ||
dhoojee maiaa jagat chit vaas ||
kaam karodh aha(n)kaar binaas ||1||
dhoojaa kaun kahaa nahee koiee ||
sabh meh ek nira(n)jan soiee ||1|| rahaau ||
dhoojee dhuramat aakhai dhoi ||
aavai jai mar dhoojaa hoi ||2||
dharan gagan neh dhekhau dhoi ||
naaree purakh sabaiee loi ||3||
rav sas dhekhau dheepak ujiaalaa ||
sarab nira(n)tar preetam baalaa ||4||
kar kirapaa meraa chit laiaa ||
satigur mo kau ek bujhaiaa ||5||
ek nira(n)jan gurmukh jaataa ||
dhoojaa maar sabadh pachhaataa ||6||
eko hukam varatai sabh loiee ||
ekas te sabh opat hoiee ||7||
raeh dhovai khasam eko jaan ||
gur kai sabadh hukam pachhaan ||8||
sagal roop varan man maahee ||
kahu naanak eko saalaahee ||9||5||
gauRee mahalaa pehilaa ||
adhiaatam karam kare taa saachaa ||
mukat bhedh kiaa jaanai kaachaa ||1||
aaisaa jogee jugat beechaarai ||
pa(n)ch maar saach ur dhaarai ||1|| rahaau ||
jis kai a(n)tar saach vasaavai ||
jog jugat kee keemat paavai ||2||
rav sas eko gireh udhiaanai ||
karanee keerat karam samaanai ||3||
ek sabadh ik bhikhiaa maagai ||
giaan dhiaan jugat sach jaagai ||4||
bhai rach rahai na baahar jai ||
keemat kaun rahai liv lai ||5||
aape mele bharam chukaae ||
gur parasaadh param padh paae ||6||
gur kee sevaa sabadh veechaar ||
haumai maare karanee saar ||7||
jap tap sa(n)jam paaTh puraan ||
kahu naanak apara(n)par maan ||8||6||
gauRee mahalaa pehilaa ||
khimaa gahee brat seel sa(n)tokha(n) ||
rog na biaapai naa jam dhokha(n) ||
mukat bhe prabh roop na rekha(n) ||1||
jogee kau kaisaa ddar hoi ||
rookh birakh gireh baahar soi ||1|| rahaau ||
nirabhau jogee nira(n)jan dhiaavai ||
anadhin jaagai sach liv laavai ||
so jogee merai man bhaavai ||2||
kaal jaal braham aganee jaare ||
jaraa maran gat garab nivaare ||
aap tarai pitaree nisataare ||3||
satigur seve so jogee hoi ||
bhai rach rahai su nirabhau hoi ||
jaisaa sevai taiso hoi ||4||