Sri Guru Granth Sahib

ਅੰਗ ੨੨੪

ਨਰ ਨਿਹਕੇਵਲ ਨਿਰਭਉ ਨਾਉ ॥ ਅਨਾਥਹ ਨਾਥ ਕਰੇ ਬਲਿ ਜਾਉ ॥ ਪੁਨਰਪਿ ਜਨਮੁ ਨਾਹੀ ਗੁਣ ਗਾਉ ॥੫॥
ਅੰਤਰਿ ਬਾਹਰਿ ਏਕੋ ਜਾਣੈ ॥ ਗੁਰ ਕੈ ਸਬਦੇ ਆਪੁ ਪਛਾਣੈ ॥ ਸਾਚੈ ਸਬਦਿ ਦਰਿ ਨੀਸਾਣੈ ॥੬॥
ਸਬਦਿ ਮਰੈ ਤਿਸੁ ਨਿਜ ਘਰਿ ਵਾਸਾ ॥ ਆਵੈ ਨ ਜਾਵੈ ਚੂਕੈ ਆਸਾ ॥ ਗੁਰ ਕੈ ਸਬਦਿ ਕਮਲੁ ਪਰਗਾਸਾ ॥੭॥
ਜੋ ਦੀਸੈ ਸੋ ਆਸ ਨਿਰਾਸਾ ॥ ਕਾਮ ਕ੍ਰੋਧ ਬਿਖੁ ਭੂਖ ਪਿਆਸਾ ॥ ਨਾਨਕ ਬਿਰਲੇ ਮਿਲਹਿ ਉਦਾਸਾ ॥੮॥੭॥
ਗਉੜੀ ਮਹਲਾ ੧ ॥
ਐਸੋ ਦਾਸੁ ਮਿਲੈ ਸੁਖੁ ਹੋਈ ॥ ਦੁਖੁ ਵਿਸਰੈ ਪਾਵੈ ਸਚੁ ਸੋਈ ॥੧॥
ਦਰਸਨੁ ਦੇਖਿ ਭਈ ਮਤਿ ਪੂਰੀ ॥ ਅਠਸਠਿ ਮਜਨੁ ਚਰਨਹ ਧੂਰੀ ॥੧॥ ਰਹਾਉ ॥
ਨੇਤ੍ਰ ਸੰਤੋਖੇ ਏਕ ਲਿਵ ਤਾਰਾ ॥ ਜਿਹਵਾ ਸੂਚੀ ਹਰਿ ਰਸ ਸਾਰਾ ॥੨॥
ਸਚੁ ਕਰਣੀ ਅਭ ਅੰਤਰਿ ਸੇਵਾ ॥ ਮਨੁ ਤ੍ਰਿਪਤਾਸਿਆ ਅਲਖ ਅਭੇਵਾ ॥੩॥
ਜਹ ਜਹ ਦੇਖਉ ਤਹ ਤਹ ਸਾਚਾ ॥ ਬਿਨੁ ਬੂਝੇ ਝਗਰਤ ਜਗੁ ਕਾਚਾ ॥੪॥
ਗੁਰੁ ਸਮਝਾਵੈ ਸੋਝੀ ਹੋਈ ॥ ਗੁਰਮੁਖਿ ਵਿਰਲਾ ਬੂਝੈ ਕੋਈ ॥੫॥
ਕਰਿ ਕਿਰਪਾ ਰਾਖਹੁ ਰਖਵਾਲੇ ॥ ਬਿਨੁ ਬੂਝੇ ਪਸੂ ਭਏ ਬੇਤਾਲੇ ॥੬॥
ਗੁਰਿ ਕਹਿਆ ਅਵਰੁ ਨਹੀ ਦੂਜਾ ॥ ਕਿਸੁ ਕਹੁ ਦੇਖਿ ਕਰਉ ਅਨ ਪੂਜਾ ॥੭॥
ਸੰਤ ਹੇਤਿ ਪ੍ਰਭਿ ਤ੍ਰਿਭਵਣ ਧਾਰੇ ॥ ਆਤਮੁ ਚੀਨੈ ਸੁ ਤਤੁ ਬੀਚਾਰੇ ॥੮॥
ਸਾਚੁ ਰਿਦੈ ਸਚੁ ਪ੍ਰੇਮ ਨਿਵਾਸ ॥ ਪ੍ਰਣਵਤਿ ਨਾਨਕ ਹਮ ਤਾ ਕੇ ਦਾਸ ॥੯॥੮॥
ਗਉੜੀ ਮਹਲਾ ੧ ॥
ਬ੍ਰਹਮੈ ਗਰਬੁ ਕੀਆ ਨਹੀ ਜਾਨਿਆ ॥ ਬੇਦ ਕੀ ਬਿਪਤਿ ਪੜੀ ਪਛੁਤਾਨਿਆ ॥ ਜਹ ਪ੍ਰਭ ਸਿਮਰੇ ਤਹੀ ਮਨੁ ਮਾਨਿਆ ॥੧॥
ਐਸਾ ਗਰਬੁ ਬੁਰਾ ਸੰਸਾਰੈ ॥ ਜਿਸੁ ਗੁਰੁ ਮਿਲੈ ਤਿਸੁ ਗਰਬੁ ਨਿਵਾਰੈ ॥੧॥ ਰਹਾਉ ॥
ਬਲਿ ਰਾਜਾ ਮਾਇਆ ਅਹੰਕਾਰੀ ॥ ਜਗਨ ਕਰੈ ਬਹੁ ਭਾਰ ਅਫਾਰੀ ॥ ਬਿਨੁ ਗੁਰ ਪੂਛੇ ਜਾਇ ਪਇਆਰੀ ॥੨॥
ਹਰੀਚੰਦੁ ਦਾਨੁ ਕਰੈ ਜਸੁ ਲੇਵੈ ॥ ਬਿਨੁ ਗੁਰ ਅੰਤੁ ਨ ਪਾਇ ਅਭੇਵੈ ॥ ਆਪਿ ਭੁਲਾਇ ਆਪੇ ਮਤਿ ਦੇਵੈ ॥੩॥
ਦੁਰਮਤਿ ਹਰਣਾਖਸੁ ਦੁਰਾਚਾਰੀ ॥ ਪ੍ਰਭੁ ਨਾਰਾਇਣੁ ਗਰਬ ਪ੍ਰਹਾਰੀ ॥ ਪ੍ਰਹਲਾਦ ਉਧਾਰੇ ਕਿਰਪਾ ਧਾਰੀ ॥੪॥
ਭੂਲੋ ਰਾਵਣੁ ਮੁਗਧੁ ਅਚੇਤਿ ॥ ਲੂਟੀ ਲੰਕਾ ਸੀਸ ਸਮੇਤਿ ॥ ਗਰਬਿ ਗਇਆ ਬਿਨੁ ਸਤਿਗੁਰ ਹੇਤਿ ॥੫॥
ਸਹਸਬਾਹੁ ਮਧੁ ਕੀਟ ਮਹਿਖਾਸਾ ॥ ਹਰਣਾਖਸੁ ਲੇ ਨਖਹੁ ਬਿਧਾਸਾ ॥ ਦੈਤ ਸੰਘਾਰੇ ਬਿਨੁ ਭਗਤਿ ਅਭਿਆਸਾ ॥੬॥
ਜਰਾਸੰਧਿ ਕਾਲਜਮੁਨ ਸੰਘਾਰੇ ॥ ਰਕਤਬੀਜੁ ਕਾਲੁਨੇਮੁ ਬਿਦਾਰੇ ॥ ਦੈਤ ਸੰਘਾਰਿ ਸੰਤ ਨਿਸਤਾਰੇ ॥੭॥
ਆਪੇ ਸਤਿਗੁਰੁ ਸਬਦੁ ਬੀਚਾਰੇ ॥

Ang 224

nar nihakeval nirabhau naau ||
anaatheh naath kare bal jaau ||
punarap janam naahee gun gaau ||5||
a(n)tar baahar eko jaanai ||
gur kai sabadhe aap pachhaanai ||
saachai sabadh dhar neesaanai ||6||
sabadh marai tis nij ghar vaasaa ||
aavai na jaavai chookai aasaa ||
gur kai sabadh kamal paragaasaa ||7||
jo dheesai so aas niraasaa ||
kaam karodh bikh bhookh piaasaa ||
naanak birale mileh udhaasaa ||8||7||
gauRee mahalaa pehilaa ||
aaiso dhaas milai sukh hoiee ||
dhukh visarai paavai sach soiee ||1||
dharasan dhekh bhiee mat pooree ||
aThasaTh majan charaneh dhooree ||1|| rahaau ||
netr sa(n)tokhe ek liv taaraa ||
jihavaa soochee har ras saaraa ||2||
sach karanee abh a(n)tar sevaa ||
man tirapataasiaa alakh abhevaa ||3||
jeh jeh dhekhau teh teh saachaa ||
bin boojhe jhagarat jag kaachaa ||4||
gur samajhaavai sojhee hoiee ||
gurmukh viralaa boojhai koiee ||5||
kar kirapaa raakhahu rakhavaale ||
bin boojhe pasoo bhe betaale ||6||
gur kahiaa avar nahee dhoojaa ||
kis kahu dhekh karau an poojaa ||7||
sa(n)t het prabh tirabhavan dhaare ||
aatam cheenai su tat beechaare ||8||
saach ridhai sach prem nivaas ||
pranavat naanak ham taa ke dhaas ||9||8||
gauRee mahalaa pehilaa ||
brahamai garab keeaa nahee jaaniaa ||
bedh kee bipat paRee pachhutaaniaa ||
jeh prabh simare tahee man maaniaa ||1||
aaisaa garab buraa sa(n)saarai ||
jis gur milai tis garab nivaarai ||1|| rahaau ||
bal raajaa maiaa aha(n)kaaree ||
jagan karai bahu bhaar afaaree ||
bin gur poochhe jai piaaree ||2||
hareecha(n)dh dhaan karai jas levai ||
bin gur a(n)t na pai abhevai ||
aap bhulai aape mat dhevai ||3||
dhuramat haranaakhas dhuraachaaree ||
prabh naarain garab prahaaree ||
prahalaadh udhaare kirapaa dhaaree ||4||
bhoolo raavan mugadh achet ||
looTee la(n)kaa sees samet ||
garab giaa bin satigur het ||5||
sahasabaahu madh keeT mahikhaasaa ||
haranaakhas le nakhahu bidhaasaa ||
dhait sa(n)ghaare bin bhagat abhiaasaa ||6||
jaraasa(n)dh kaalajamun sa(n)ghaare ||
rakatabeej kaalunem bidhaare ||
dhait sa(n)ghaar sa(n)t nisataare ||7||
aape satigur sabadh beechaare ||