ਪਰ ਘਰਿ ਚੀਤੁ ਮਨਮੁਖਿ ਡੋਲਾਇ ॥ ਗਲਿ ਜੇਵਰੀ ਧੰਧੈ ਲਪਟਾਇ ॥ ਗੁਰਮੁਖਿ ਛੂਟਸਿ ਹਰਿ ਗੁਣ ਗਾਇ ॥੫॥
ਜਿਉ ਤਨੁ ਬਿਧਵਾ ਪਰ ਕਉ ਦੇਈ ॥ ਕਾਮਿ ਦਾਮਿ ਚਿਤੁ ਪਰ ਵਸਿ ਸੇਈ ॥ ਬਿਨੁ ਪਿਰ ਤ੍ਰਿਪਤਿ ਨ ਕਬਹੂੰ ਹੋਈ ॥੬॥
ਪੜਿ ਪੜਿ ਪੋਥੀ ਸਿੰਮ੍ਰਿਤਿ ਪਾਠਾ ॥ ਬੇਦ ਪੁਰਾਣ ਪੜੈ ਸੁਣਿ ਥਾਟਾ ॥ ਬਿਨੁ ਰਸ ਰਾਤੇ ਮਨੁ ਬਹੁ ਨਾਟਾ ॥੭॥
ਜਿਉ ਚਾਤ੍ਰਿਕ ਜਲ ਪ੍ਰੇਮ ਪਿਆਸਾ ॥ ਜਿਉ ਮੀਨਾ ਜਲ ਮਾਹਿ ਉਲਾਸਾ ॥ ਨਾਨਕ ਹਰਿ ਰਸੁ ਪੀ ਤ੍ਰਿਪਤਾਸਾ ॥੮॥੧੧॥
ਗਉੜੀ ਮਹਲਾ ੧ ॥
ਹਠੁ ਕਰਿ ਮਰੈ ਨ ਲੇਖੈ ਪਾਵੈ ॥ ਵੇਸ ਕਰੈ ਬਹੁ ਭਸਮ ਲਗਾਵੈ ॥ ਨਾਮੁ ਬਿਸਾਰਿ ਬਹੁਰਿ ਪਛੁਤਾਵੈ ॥੧॥
ਤੂੰ ਮਨਿ ਹਰਿ ਜੀਉ ਤੂੰ ਮਨਿ ਸੂਖ ॥ ਨਾਮੁ ਬਿਸਾਰਿ ਸਹਹਿ ਜਮ ਦੂਖ ॥੧॥ ਰਹਾਉ ॥
ਚੋਆ ਚੰਦਨ ਅਗਰ ਕਪੂਰਿ ॥ ਮਾਇਆ ਮਗਨੁ ਪਰਮ ਪਦੁ ਦੂਰਿ ॥ ਨਾਮਿ ਬਿਸਾਰਿਐ ਸਭੁ ਕੂੜੋ ਕੂਰਿ ॥੨॥
ਨੇਜੇ ਵਾਜੇ ਤਖਤਿ ਸਲਾਮੁ ॥ ਅਧਕੀ ਤ੍ਰਿਸਨਾ ਵਿਆਪੈ ਕਾਮੁ ॥ ਬਿਨੁ ਹਰਿ ਜਾਚੇ ਭਗਤਿ ਨ ਨਾਮੁ ॥੩॥
ਵਾਦਿ ਅਹੰਕਾਰਿ ਨਾਹੀ ਪ੍ਰਭ ਮੇਲਾ ॥ ਮਨੁ ਦੇ ਪਾਵਹਿ ਨਾਮੁ ਸੁਹੇਲਾ ॥ ਦੂਜੈ ਭਾਇ ਅਗਿਆਨੁ ਦੁਹੇਲਾ ॥੪॥
ਬਿਨੁ ਦਮ ਕੇ ਸਉਦਾ ਨਹੀ ਹਾਟ ॥ ਬਿਨੁ ਬੋਹਿਥ ਸਾਗਰ ਨਹੀ ਵਾਟ ॥ ਬਿਨੁ ਗੁਰ ਸੇਵੇ ਘਾਟੇ ਘਾਟਿ ॥੫॥
ਤਿਸ ਕਉ ਵਾਹੁ ਵਾਹੁ ਜਿ ਵਾਟ ਦਿਖਾਵੈ ॥ ਤਿਸ ਕਉ ਵਾਹੁ ਵਾਹੁ ਜਿ ਸਬਦੁ ਸੁਣਾਵੈ ॥ ਤਿਸ ਕਉ ਵਾਹੁ ਵਾਹੁ ਜਿ ਮੇਲਿ ਮਿਲਾਵੈ ॥੬॥
ਵਾਹੁ ਵਾਹੁ ਤਿਸ ਕਉ ਜਿਸ ਕਾ ਇਹੁ ਜੀਉ ॥ ਗੁਰ ਸਬਦੀ ਮਥਿ ਅੰਮ੍ਰਿਤੁ ਪੀਉ ॥ ਨਾਮ ਵਡਾਈ ਤੁਧੁ ਭਾਣੈ ਦੀਉ ॥੭॥
ਨਾਮ ਬਿਨਾ ਕਿਉ ਜੀਵਾ ਮਾਇ ॥ ਅਨਦਿਨੁ ਜਪਤੁ ਰਹਉ ਤੇਰੀ ਸਰਣਾਇ ॥ ਨਾਨਕ ਨਾਮਿ ਰਤੇ ਪਤਿ ਪਾਇ ॥੮॥੧੨॥
ਗਉੜੀ ਮਹਲਾ ੧ ॥
ਹਉਮੈ ਕਰਤ ਭੇਖੀ ਨਹੀ ਜਾਨਿਆ ॥ ਗੁਰਮੁਖਿ ਭਗਤਿ ਵਿਰਲੇ ਮਨੁ ਮਾਨਿਆ ॥੧॥
ਹਉ ਹਉ ਕਰਤ ਨਹੀ ਸਚੁ ਪਾਈਐ ॥ ਹਉਮੈ ਜਾਇ ਪਰਮ ਪਦੁ ਪਾਈਐ ॥੧॥ ਰਹਾਉ ॥
ਹਉਮੈ ਕਰਿ ਰਾਜੇ ਬਹੁ ਧਾਵਹਿ ॥ ਹਉਮੈ ਖਪਹਿ ਜਨਮਿ ਮਰਿ ਆਵਹਿ ॥੨॥
ਹਉਮੈ ਨਿਵਰੈ ਗੁਰ ਸਬਦੁ ਵੀਚਾਰੈ ॥ ਚੰਚਲ ਮਤਿ ਤਿਆਗੈ ਪੰਚ ਸੰਘਾਰੈ ॥੩॥
ਅੰਤਰਿ ਸਾਚੁ ਸਹਜ ਘਰਿ ਆਵਹਿ ॥ ਰਾਜਨੁ ਜਾਣਿ ਪਰਮ ਗਤਿ ਪਾਵਹਿ ॥੪॥
ਸਚੁ ਕਰਣੀ ਗੁਰੁ ਭਰਮੁ ਚੁਕਾਵੈ ॥ ਨਿਰਭਉ ਕੈ ਘਰਿ ਤਾੜੀ ਲਾਵੈ ॥੫॥
ਹਉ ਹਉ ਕਰਿ ਮਰਣਾ ਕਿਆ ਪਾਵੈ ॥ ਪੂਰਾ ਗੁਰੁ ਭੇਟੇ ਸੋ ਝਗਰੁ ਚੁਕਾਵੈ ॥੬॥
ਜੇਤੀ ਹੈ ਤੇਤੀ ਕਿਹੁ ਨਾਹੀ ॥ ਗੁਰਮੁਖਿ ਗਿਆਨ ਭੇਟਿ ਗੁਣ ਗਾਹੀ ॥੭॥
par ghar cheet manmukh ddolai ||
gal jevaree dha(n)dhai lapaTai ||
gurmukh chhooTas har gun gai ||5||
jiau tan bidhavaa par kau dheiee ||
kaam dhaam chit par vas seiee ||
bin pir tirapat na kabahoo(n) hoiee ||6||
paR paR pothee si(n)mirat paaThaa || bedh puraan paRai sun thaaTaa ||
bin ras raate man bahu naaTaa ||7||
jiau chaatirak jal prem piaasaa ||
jiau meenaa jal maeh ulaasaa ||
naanak har ras pee tirapataasaa ||8||11||
gauRee mahalaa pehilaa ||
haTh kar marai na lekhai paavai ||
ves karai bahu bhasam lagaavai ||
naam bisaar bahur pachhutaavai ||1||
too(n) man har jeeau too(n) man sookh ||
naam bisaar saheh jam dhookh ||1|| rahaau ||
choaa cha(n)dhan agar kapoor ||
maiaa magan param padh dhoor ||
naam bisaariaai sabh kooRo koor ||2||
neje vaaje takhat salaam ||
adhakee tirasanaa viaapai kaam ||
bin har jaache bhagat na naam ||3||
vaadh aha(n)kaar naahee prabh melaa ||
man dhe paaveh naam suhelaa ||
dhoojai bhai agiaan dhuhelaa ||4||
bin dham ke saudhaa nahee haaT ||
bin bohith saagar nahee vaaT ||
bin gur seve ghaaTe ghaaT ||5||
tis kau vaahu vaahu j vaaT dhikhaavai ||
tis kau vaahu vaahu j sabadh sunaavai ||
tis kau vaahu vaahu j mel milaavai ||6||
vaahu vaahu tis kau jis kaa ih jeeau ||
gur sabadhee math a(n)mrit peeau ||
naam vaddaiee tudh bhaanai dheeau ||7||
naam binaa kiau jeevaa mai ||
anadhin japat rahau teree saranai ||
naanak naam rate pat pai ||8||12||
gauRee mahalaa pehilaa ||
haumai karat bhekhee nahee jaaniaa ||
gurmukh bhagat virale man maaniaa ||1||
hau hau karat nahee sach paieeaai ||
haumai jai param padh paieeaai ||1|| rahaau ||
haumai kar raaje bahu dhaaveh ||
haumai khapeh janam mar aaveh ||2||
haumai nivarai gur sabadh veechaarai ||
cha(n)chal mat tiaagai pa(n)ch sa(n)ghaarai ||3||
a(n)tar saach sahaj ghar aaveh ||
raajan jaan param gat paaveh ||4||
sach karanee gur bharam chukaavai ||
nirabhau kai ghar taaRee laavai ||5||
hau hau kar maranaa kiaa paavai ||
pooraa gur bheTe so jhagar chukaavai ||6||
jetee hai tetee kih naahee ||
gurmukh giaan bheT gun gaahee ||7||