ਗਉੜੀ ਮਹਲਾ ੧ ॥
ਗੁਰ ਪਰਸਾਦੀ ਬੂਝਿ ਲੇ ਤਉ ਹੋਇ ਨਿਬੇਰਾ ॥ ਘਰਿ ਘਰਿ ਨਾਮੁ ਨਿਰੰਜਨਾ ਸੋ ਠਾਕੁਰੁ ਮੇਰਾ ॥੧॥
ਬਿਨੁ ਗੁਰ ਸਬਦ ਨ ਛੂਟੀਐ ਦੇਖਹੁ ਵੀਚਾਰਾ ॥ ਜੇ ਲਖ ਕਰਮ ਕਮਾਵਹੀ ਬਿਨੁ ਗੁਰ ਅੰਧਿਆਰਾ ॥੧॥ ਰਹਾਉ ॥
ਅੰਧੇ ਅਕਲੀ ਬਾਹਰੇ ਕਿਆ ਤਿਨ ਸਿਉ ਕਹੀਐ ॥ ਬਿਨੁ ਗੁਰ ਪੰਥੁ ਨ ਸੂਝਈ ਕਿਤੁ ਬਿਧਿ ਨਿਰਬਹੀਐ ॥੨॥
ਖੋਟੇ ਕਉ ਖਰਾ ਕਹੈ ਖਰੇ ਸਾਰ ਨ ਜਾਣੈ ॥ ਅੰਧੇ ਕਾ ਨਾਉ ਪਾਰਖੂ ਕਲੀ ਕਾਲ ਵਿਡਾਣੈ ॥੩॥
ਸੂਤੇ ਕਉ ਜਾਗਤੁ ਕਹੈ ਜਾਗਤ ਕਉ ਸੂਤਾ ॥ ਜੀਵਤ ਕਉ ਮੂਆ ਕਹੈ ਮੂਏ ਨਹੀ ਰੋਤਾ ॥੪॥
ਆਵਤ ਕਉ ਜਾਤਾ ਕਹੈ ਜਾਤੇ ਕਉ ਆਇਆ ॥ ਪਰ ਕੀ ਕਉ ਅਪੁਨੀ ਕਹੈ ਅਪੁਨੋ ਨਹੀ ਭਾਇਆ ॥੫॥
ਮੀਠੇ ਕਉ ਕਉੜਾ ਕਹੈ ਕੜੂਏ ਕਉ ਮੀਠਾ ॥ ਰਾਤੇ ਕੀ ਨਿੰਦਾ ਕਰਹਿ ਐਸਾ ਕਲਿ ਮਹਿ ਡੀਠਾ ॥੬॥
ਚੇਰੀ ਕੀ ਸੇਵਾ ਕਰਹਿ ਠਾਕੁਰੁ ਨਹੀ ਦੀਸੈ ॥ ਪੋਖਰੁ ਨੀਰੁ ਵਿਰੋਲੀਐ ਮਾਖਨੁ ਨਹੀ ਰੀਸੈ ॥੭॥
ਇਸੁ ਪਦ ਜੋ ਅਰਥਾਇ ਲੇਇ ਸੋ ਗੁਰੂ ਹਮਾਰਾ ॥ ਨਾਨਕ ਚੀਨੈ ਆਪ ਕਉ ਸੋ ਅਪਰ ਅਪਾਰਾ ॥੮॥
ਸਭੁ ਆਪੇ ਆਪਿ ਵਰਤਦਾ ਆਪੇ ਭਰਮਾਇਆ ॥ ਗੁਰ ਕਿਰਪਾ ਤੇ ਬੂਝੀਐ ਸਭੁ ਬ੍ਰਹਮੁ ਸਮਾਇਆ ॥੯॥੨॥੧੮॥
ਰਾਗੁ ਗਉੜੀ ਗੁਆਰੇਰੀ ਮਹਲਾ ੩ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਮਨ ਕਾ ਸੂਤਕੁ ਦੂਜਾ ਭਾਉ ॥ ਭਰਮੇ ਭੂਲੇ ਆਵਉ ਜਾਉ ॥੧॥
ਮਨਮੁਖਿ ਸੂਤਕੁ ਕਬਹਿ ਨ ਜਾਇ ॥ ਜਿਚਰੁ ਸਬਦਿ ਨ ਭੀਜੈ ਹਰਿ ਕੈ ਨਾਇ ॥੧॥ ਰਹਾਉ ॥
ਸਭੋ ਸੂਤਕੁ ਜੇਤਾ ਮੋਹੁ ਆਕਾਰੁ ॥ ਮਰਿ ਮਰਿ ਜੰਮੈ ਵਾਰੋ ਵਾਰ ॥੨॥
ਸੂਤਕੁ ਅਗਨਿ ਪਉਣੈ ਪਾਣੀ ਮਾਹਿ ॥ ਸੂਤਕੁ ਭੋਜਨੁ ਜੇਤਾ ਕਿਛੁ ਖਾਹਿ ॥੩॥
ਸੂਤਕਿ ਕਰਮ ਨ ਪੂਜਾ ਹੋਇ ॥ ਨਾਮਿ ਰਤੇ ਮਨੁ ਨਿਰਮਲੁ ਹੋਇ ॥੪॥
ਸਤਿਗੁਰੁ ਸੇਵਿਐ ਸੂਤਕੁ ਜਾਇ ॥ ਮਰੈ ਨ ਜਨਮੈ ਕਾਲੁ ਨ ਖਾਇ ॥੫॥
ਸਾਸਤ ਸਿੰਮ੍ਰਿਤਿ ਸੋਧਿ ਦੇਖਹੁ ਕੋਇ ॥ ਵਿਣੁ ਨਾਵੈ ਕੋ ਮੁਕਤਿ ਨ ਹੋਇ ॥੬॥
ਜੁਗ ਚਾਰੇ ਨਾਮੁ ਉਤਮੁ ਸਬਦੁ ਬੀਚਾਰਿ ॥ ਕਲਿ ਮਹਿ ਗੁਰਮੁਖਿ ਉਤਰਸਿ ਪਾਰਿ ॥੭॥
ਸਾਚਾ ਮਰੈ ਨ ਆਵੈ ਜਾਇ ॥ ਨਾਨਕ ਗੁਰਮੁਖਿ ਰਹੈ ਸਮਾਇ ॥੮॥੧॥
ਗਉੜੀ ਮਹਲਾ ੩ ॥
ਗੁਰਮੁਖਿ ਸੇਵਾ ਪ੍ਰਾਨ ਅਧਾਰਾ ॥ ਹਰਿ ਜੀਉ ਰਾਖਹੁ ਹਿਰਦੈ ਉਰ ਧਾਰਾ ॥ ਗੁਰਮੁਖਿ ਸੋਭਾ ਸਾਚ ਦੁਆਰਾ ॥੧॥
ਪੰਡਿਤ ਹਰਿ ਪੜੁ ਤਜਹੁ ਵਿਕਾਰਾ ॥ ਗੁਰਮੁਖਿ ਭਉਜਲੁ ਉਤਰਹੁ ਪਾਰਾ ॥੧॥ ਰਹਾਉ ॥
gauRee mahalaa pehilaa ||
gur parasaadhee boojh le tau hoi niberaa ||
ghar ghar naam nira(n)janaa so Thaakur meraa ||1||
bin gur sabadh na chhooTeeaai dhekhahu veechaaraa ||
je lakh karam kamaavahee bin gur a(n)dhiaaraa ||1|| rahaau ||
a(n)dhe akalee baahare kiaa tin siau kaheeaai ||
bin gur pa(n)th na soojhiee kit bidh nirabaheeaai ||2||
khoTe kau kharaa kahai khare saar na jaanai ||
a(n)dhe kaa naau paarakhoo kalee kaal viddaanai ||3||
soote kau jaagat kahai jaagat kau sootaa ||
jeevat kau mooaa kahai mooe nahee rotaa ||4||
aavat kau jaataa kahai jaate kau aaiaa ||
par kee kau apunee kahai apuno nahee bhaiaa ||5||
meeThe kau kauRaa kahai kaRooe kau meeThaa ||
raate kee ni(n)dhaa kareh aaisaa kal meh ddeeThaa ||6||
cheree kee sevaa kareh Thaakur nahee dheesai ||
pokhar neer viroleeaai maakhan nahee reesai ||7||
eis padh jo arathai lei so guroo hamaaraa ||
naanak cheenai aap kau so apar apaaraa ||8||
sabh aape aap varatadhaa aape bharamaiaa ||
gur kirapaa te boojheeaai sabh braham samaiaa ||9||2||18||
raag gauRee guaareree mahalaa teejaa asaTapadheeaa
ikOankaar satigur prasaadh ||
man kaa sootak dhoojaa bhaau ||
bharame bhoole aavau jaau ||1||
manmukh sootak kabeh na jai ||
jichar sabadh na bheejai har kai nai ||1|| rahaau ||
sabho sootak jetaa moh aakaar ||
mar mar ja(n)mai vaaro vaar ||2||
sootak agan paunai paanee maeh ||
sootak bhojan jetaa kichh khaeh ||3||
sootak karam na poojaa hoi ||
naam rate man niramal hoi ||4||
satigur seviaai sootak jai ||
marai na janamai kaal na khai ||5||
saasat si(n)mirat sodh dhekhahu koi ||
vin naavai ko mukat na hoi ||6||
jug chaare naam utam sabadh beechaar ||
kal meh gurmukh utaras paar ||7||
saachaa marai na aavai jai ||
naanak gurmukh rahai samai ||8||1||
gauRee mahalaa teejaa ||
gurmukh sevaa praan adhaaraa ||
har jeeau raakhahu hiradhai ur dhaaraa ||
gurmukh sobhaa saach dhuaaraa ||1||
pa(n)ddit har paR tajahu vikaaraa ||
gurmukh bhaujal utarahu paaraa ||1|| rahaau ||