ਤਤੁ ਨ ਚੀਨਹਿ ਬੰਨਹਿ ਪੰਡ ਪਰਾਲਾ ॥੨॥
ਮਨਮੁਖ ਅਗਿਆਨਿ ਕੁਮਾਰਗਿ ਪਾਏ ॥ ਹਰਿ ਨਾਮੁ ਬਿਸਾਰਿਆ ਬਹੁ ਕਰਮ ਦ੍ਰਿੜਾਏ ॥ ਭਵਜਲਿ ਡੂਬੇ ਦੂਜੈ ਭਾਏ ॥੩॥
ਮਾਇਆ ਕਾ ਮੁਹਤਾਜੁ ਪੰਡਿਤੁ ਕਹਾਵੈ ॥ ਬਿਖਿਆ ਰਾਤਾ ਬਹੁਤੁ ਦੁਖੁ ਪਾਵੈ ॥ ਜਮ ਕਾ ਗਲਿ ਜੇਵੜਾ ਨਿਤ ਕਾਲੁ ਸੰਤਾਵੈ ॥੪॥
ਗੁਰਮੁਖਿ ਜਮਕਾਲੁ ਨੇੜਿ ਨ ਆਵੈ ॥ ਹਉਮੈ ਦੂਜਾ ਸਬਦਿ ਜਲਾਵੈ ॥ ਨਾਮੇ ਰਾਤੇ ਹਰਿ ਗੁਣ ਗਾਵੈ ॥੫॥
ਮਾਇਆ ਦਾਸੀ ਭਗਤਾ ਕੀ ਕਾਰ ਕਮਾਵੈ ॥ ਚਰਣੀ ਲਾਗੈ ਤਾ ਮਹਲੁ ਪਾਵੈ ॥ ਸਦ ਹੀ ਨਿਰਮਲੁ ਸਹਜਿ ਸਮਾਵੈ ॥੬॥
ਹਰਿ ਕਥਾ ਸੁਣਹਿ ਸੇ ਧਨਵੰਤ ਦਿਸਹਿ ਜੁਗ ਮਾਹੀ ॥ ਤਿਨ ਕਉ ਸਭਿ ਨਿਵਹਿ ਅਨਦਿਨੁ ਪੂਜ ਕਰਾਹੀ ॥ ਸਹਜੇ ਗੁਣ ਰਵਹਿ ਸਾਚੇ ਮਨ ਮਾਹੀ ॥੭॥
ਪੂਰੈ ਸਤਿਗੁਰਿ ਸਬਦੁ ਸੁਣਾਇਆ ॥ ਤ੍ਰੈ ਗੁਣ ਮੇਟੇ ਚਉਥੈ ਚਿਤੁ ਲਾਇਆ ॥ ਨਾਨਕ ਹਉਮੈ ਮਾਰਿ ਬ੍ਰਹਮ ਮਿਲਾਇਆ ॥੮॥੪॥
ਗਉੜੀ ਮਹਲਾ ੩ ॥
ਬ੍ਰਹਮਾ ਵੇਦੁ ਪੜੈ ਵਾਦੁ ਵਖਾਣੈ ॥ ਅੰਤਰਿ ਤਾਮਸੁ ਆਪੁ ਨ ਪਛਾਣੈ ॥ ਤਾ ਪ੍ਰਭੁ ਪਾਏ ਗੁਰ ਸਬਦੁ ਵਖਾਣੈ ॥੧॥
ਗੁਰ ਸੇਵਾ ਕਰਉ ਫਿਰਿ ਕਾਲੁ ਨ ਖਾਇ ॥ ਮਨਮੁਖ ਖਾਧੇ ਦੂਜੈ ਭਾਇ ॥੧॥ ਰਹਾਉ ॥
ਗੁਰਮੁਖਿ ਪ੍ਰਾਣੀ ਅਪਰਾਧੀ ਸੀਧੇ ॥ ਗੁਰ ਕੈ ਸਬਦਿ ਅੰਤਰਿ ਸਹਜਿ ਰੀਧੇ ॥ ਮੇਰਾ ਪ੍ਰਭੁ ਪਾਇਆ ਗੁਰ ਕੈ ਸਬਦਿ ਸੀਧੇ ॥੨॥
ਸਤਿਗੁਰਿ ਮੇਲੇ ਪ੍ਰਭਿ ਆਪਿ ਮਿਲਾਏ ॥ ਮੇਰੇ ਪ੍ਰਭ ਸਾਚੇ ਕੈ ਮਨਿ ਭਾਏ ॥ ਹਰਿ ਗੁਣ ਗਾਵਹਿ ਸਹਜਿ ਸੁਭਾਏ ॥੩॥
ਬਿਨੁ ਗੁਰ ਸਾਚੇ ਭਰਮਿ ਭੁਲਾਏ ॥ ਮਨਮੁਖ ਅੰਧੇ ਸਦਾ ਬਿਖੁ ਖਾਏ ॥ ਜਮ ਡੰਡੁ ਸਹਹਿ ਸਦਾ ਦੁਖੁ ਪਾਏ ॥੪॥
ਜਮੂਆ ਨ ਜੋਹੈ ਹਰਿ ਕੀ ਸਰਣਾਈ ॥ ਹਉਮੈ ਮਾਰਿ ਸਚਿ ਲਿਵ ਲਾਈ ॥ ਸਦਾ ਰਹੈ ਹਰਿ ਨਾਮਿ ਲਿਵ ਲਾਈ ॥੫॥
ਸਤਿਗੁਰੁ ਸੇਵਹਿ ਸੇ ਜਨ ਨਿਰਮਲ ਪਵਿਤਾ ॥ ਮਨ ਸਿਉ ਮਨੁ ਮਿਲਾਇ ਸਭੁ ਜਗੁ ਜੀਤਾ ॥ ਇਨ ਬਿਧਿ ਕੁਸਲੁ ਤੇਰੈ ਮੇਰੇ ਮੀਤਾ ॥੬॥
ਸਤਿਗੁਰੂ ਸੇਵੇ ਸੋ ਫਲੁ ਪਾਏ ॥ ਹਿਰਦੈ ਨਾਮੁ ਵਿਚਹੁ ਆਪੁ ਗਵਾਏ ॥ ਅਨਹਦ ਬਾਣੀ ਸਬਦੁ ਵਜਾਏ ॥੭॥
ਸਤਿਗੁਰ ਤੇ ਕਵਨੁ ਕਵਨੁ ਨ ਸੀਧੋ ਮੇਰੇ ਭਾਈ ॥ ਭਗਤੀ ਸੀਧੇ ਦਰਿ ਸੋਭਾ ਪਾਈ ॥ ਨਾਨਕ ਰਾਮ ਨਾਮਿ ਵਡਿਆਈ ॥੮॥੫॥
ਗਉੜੀ ਮਹਲਾ ੩ ॥
ਤ੍ਰੈ ਗੁਣ ਵਖਾਣੈ ਭਰਮੁ ਨ ਜਾਇ ॥ ਬੰਧਨ ਨ ਤੂਟਹਿ ਮੁਕਤਿ ਨ ਪਾਇ ॥ ਮੁਕਤਿ ਦਾਤਾ ਸਤਿਗੁਰੁ ਜੁਗ ਮਾਹਿ ॥੧॥
ਗੁਰਮੁਖਿ ਪ੍ਰਾਣੀ ਭਰਮੁ ਗਵਾਇ ॥ ਸਹਜ ਧੁਨਿ ਉਪਜੈ ਹਰਿ ਲਿਵ ਲਾਇ ॥੧॥ ਰਹਾਉ ॥
ਤ੍ਰੈ ਗੁਣ ਕਾਲੈ ਕੀ ਸਿਰਿ ਕਾਰਾ ॥
tat na cheeneh ba(n)neh pa(n)dd paraalaa ||2||
manmukh agiaan kumaarag paae ||
har naam bisaariaa bahu karam dhiraRaae ||
bhavajal ddoobe dhoojai bhaae ||3||
maiaa kaa muhataaj pa(n)ddit kahaavai ||
bikhiaa raataa bahut dhukh paavai ||
jam kaa gal jevaRaa nit kaal sa(n)taavai ||4||
gurmukh jamakaal neR na aavai ||
haumai dhoojaa sabadh jalaavai ||
naame raate har gun gaavai ||5||
maiaa dhaasee bhagataa kee kaar kamaavai ||
charanee laagai taa mahal paavai ||
sadh hee niramal sahaj samaavai ||6||
har kathaa suneh se dhanava(n)t dhiseh jug maahee ||
tin kau sabh niveh anadhin pooj karaahee ||
sahaje gun raveh saache man maahee ||7||
poorai satigur sabadh sunaiaa ||
trai gun meTe chauthai chit laiaa ||
naanak haumai maar braham milaiaa ||8||4||
gauRee mahalaa teejaa ||
brahamaa vedh paRai vaadh vakhaanai ||
a(n)tar taamas aap na pachhaanai ||
taa prabh paae gur sabadh vakhaanai ||1||
gur sevaa karau fir kaal na khai ||
manmukh khaadhe dhoojai bhai ||1|| rahaau ||
gurmukh praanee aparaadhee seedhe ||
gur kai sabadh a(n)tar sahaj reedhe ||
meraa prabh paiaa gur kai sabadh seedhe ||2||
satigur mele prabh aap milaae ||
mere prabh saache kai man bhaae ||
har gun gaaveh sahaj subhaae ||3||
bin gur saache bharam bhulaae ||
manmukh a(n)dhe sadhaa bikh khaae ||
jam dda(n)dd saheh sadhaa dhukh paae ||4||
jamooaa na johai har kee saranaiee ||
haumai maar sach liv laiee ||
sadhaa rahai har naam liv laiee ||5||
satigur seveh se jan niramal pavitaa ||
man siau man milai sabh jag jeetaa ||
ein bidh kusal terai mere meetaa ||6||
satiguroo seve so fal paae ||
hiradhai naam vichahu aap gavaae ||
anahadh baanee sabadh vajaae ||7||
satigur te kavan kavan na seedho mere bhaiee ||
bhagatee seedhe dhar sobhaa paiee ||
naanak raam naam vaddiaaiee ||8||5||
gauRee mahalaa teejaa ||
trai gun vakhaanai bharam na jai ||
ba(n)dhan na tooTeh mukat na pai ||
mukat dhaataa satigur jug maeh ||1||
gurmukh praanee bharam gavai ||
sahaj dhun upajai har liv lai ||1|| rahaau ||
trai gun kaalai kee sir kaaraa ||