Sri Guru Granth Sahib

ਅੰਗ ੨੩੩

ਸਬਦਿ ਮਨੁ ਰੰਗਿਆ ਲਿਵ ਲਾਇ ॥ ਨਿਜ ਘਰਿ ਵਸਿਆ ਪ੍ਰਭ ਕੀ ਰਜਾਇ ॥੧॥
ਸਤਿਗੁਰੁ ਸੇਵਿਐ ਜਾਇ ਅਭਿਮਾਨੁ ॥ ਗੋਵਿਦੁ ਪਾਈਐ ਗੁਣੀ ਨਿਧਾਨੁ ॥੧॥ ਰਹਾਉ ॥
ਮਨੁ ਬੈਰਾਗੀ ਜਾ ਸਬਦਿ ਭਉ ਖਾਇ ॥ ਮੇਰਾ ਪ੍ਰਭੁ ਨਿਰਮਲਾ ਸਭ ਤੈ ਰਹਿਆ ਸਮਾਇ ॥ ਗੁਰ ਕਿਰਪਾ ਤੇ ਮਿਲੈ ਮਿਲਾਇ ॥੨॥
ਹਰਿ ਦਾਸਨ ਕੋ ਦਾਸੁ ਸੁਖੁ ਪਾਏ ॥ ਮੇਰਾ ਹਰਿ ਪ੍ਰਭੁ ਇਨ ਬਿਧਿ ਪਾਇਆ ਜਾਏ ॥ ਹਰਿ ਕਿਰਪਾ ਤੇ ਰਾਮ ਗੁਣ ਗਾਏ ॥੩॥
ਧ੍ਰਿਗੁ ਬਹੁ ਜੀਵਣੁ ਜਿਤੁ ਹਰਿ ਨਾਮਿ ਨ ਲਗੈ ਪਿਆਰੁ ॥ ਧ੍ਰਿਗੁ ਸੇਜ ਸੁਖਾਲੀ ਕਾਮਣਿ ਮੋਹ ਗੁਬਾਰੁ ॥ ਤਿਨ ਸਫਲੁ ਜਨਮੁ ਜਿਨ ਨਾਮੁ ਅਧਾਰੁ ॥੪॥
ਧ੍ਰਿਗੁ ਧ੍ਰਿਗੁ ਗ੍ਰਿਹੁ ਕੁਟੰਬੁ ਜਿਤੁ ਹਰਿ ਪ੍ਰੀਤਿ ਨ ਹੋਇ ॥ ਸੋਈ ਹਮਾਰਾ ਮੀਤੁ ਜੋ ਹਰਿ ਗੁਣ ਗਾਵੈ ਸੋਇ ॥ ਹਰਿ ਨਾਮ ਬਿਨਾ ਮੈ ਅਵਰੁ ਨ ਕੋਇ ॥੫॥
ਸਤਿਗੁਰ ਤੇ ਹਮ ਗਤਿ ਪਤਿ ਪਾਈ ॥ ਹਰਿ ਨਾਮੁ ਧਿਆਇਆ ਦੂਖੁ ਸਗਲ ਮਿਟਾਈ ॥ ਸਦਾ ਅਨੰਦੁ ਹਰਿ ਨਾਮਿ ਲਿਵ ਲਾਈ ॥੬॥
ਗੁਰਿ ਮਿਲਿਐ ਹਮ ਕਉ ਸਰੀਰ ਸੁਧਿ ਭਈ ॥ ਹਉਮੈ ਤ੍ਰਿਸਨਾ ਸਭ ਅਗਨਿ ਬੁਝਈ ॥ ਬਿਨਸੇ ਕ੍ਰੋਧ ਖਿਮਾ ਗਹਿ ਲਈ ॥੭॥
ਹਰਿ ਆਪੇ ਕ੍ਰਿਪਾ ਕਰੇ ਨਾਮੁ ਦੇਵੈ ॥ ਗੁਰਮੁਖਿ ਰਤਨੁ ਕੋ ਵਿਰਲਾ ਲੇਵੈ ॥ ਨਾਨਕੁ ਗੁਣ ਗਾਵੈ ਹਰਿ ਅਲਖ ਅਭੇਵੈ ॥੮॥੮॥
ੴ ਸਤਿਗੁਰ ਪ੍ਰਸਾਦਿ ॥
ਰਾਗੁ ਗਉੜੀ ਬੈਰਾਗਣਿ ਮਹਲਾ ੩ ॥
ਸਤਿਗੁਰ ਤੇ ਜੋ ਮੁਹ ਫੇਰੇ ਤੇ ਵੇਮੁਖ ਬੁਰੇ ਦਿਸੰਨਿ ॥ ਅਨਦਿਨੁ ਬਧੇ ਮਾਰੀਅਨਿ ਫਿਰਿ ਵੇਲਾ ਨਾ ਲਹੰਨਿ ॥੧॥
ਹਰਿ ਹਰਿ ਰਾਖਹੁ ਕ੍ਰਿਪਾ ਧਾਰਿ ॥ ਸਤਸੰਗਤਿ ਮੇਲਾਇ ਪ੍ਰਭ ਹਰਿ ਹਿਰਦੈ ਹਰਿ ਗੁਣ ਸਾਰਿ ॥੧॥ ਰਹਾਉ ॥
ਸੇ ਭਗਤ ਹਰਿ ਭਾਵਦੇ ਜੋ ਗੁਰਮੁਖਿ ਭਾਇ ਚਲੰਨਿ ॥ ਆਪੁ ਛੋਡਿ ਸੇਵਾ ਕਰਨਿ ਜੀਵਤ ਮੁਏ ਰਹੰਨਿ ॥੨॥
ਜਿਸ ਦਾ ਪਿੰਡੁ ਪਰਾਣ ਹੈ ਤਿਸ ਕੀ ਸਿਰਿ ਕਾਰ ॥ ਓਹੁ ਕਿਉ ਮਨਹੁ ਵਿਸਾਰੀਐ ਹਰਿ ਰਖੀਐ ਹਿਰਦੈ ਧਾਰਿ ॥੩॥
ਨਾਮਿ ਮਿਲਿਐ ਪਤਿ ਪਾਈਐ ਨਾਮਿ ਮੰਨਿਐ ਸੁਖੁ ਹੋਇ ॥ ਸਤਿਗੁਰ ਤੇ ਨਾਮੁ ਪਾਈਐ ਕਰਮਿ ਮਿਲੈ ਪ੍ਰਭੁ ਸੋਇ ॥੪॥
ਸਤਿਗੁਰ ਤੇ ਜੋ ਮੁਹੁ ਫੇਰੇ ਓਇ ਭ੍ਰਮਦੇ ਨਾ ਟਿਕੰਨਿ ॥ ਧਰਤਿ ਅਸਮਾਨੁ ਨ ਝਲਈ ਵਿਚਿ ਵਿਸਟਾ ਪਏ ਪਚੰਨਿ ॥੫॥
ਇਹੁ ਜਗੁ ਭਰਮਿ ਭੁਲਾਇਆ ਮੋਹ ਠਗਉਲੀ ਪਾਇ ॥ ਜਿਨਾ ਸਤਿਗੁਰੁ ਭੇਟਿਆ ਤਿਨ ਨੇੜਿ ਨ ਭਿਟੈ ਮਾਇ ॥੬॥
ਸਤਿਗੁਰੁ ਸੇਵਨਿ ਸੋ ਸੋਹਣੇ ਹਉਮੈ ਮੈਲੁ ਗਵਾਇ ॥

Ang 233

sabadh man ra(n)giaa liv lai ||
nij ghar vasiaa prabh kee rajai ||1||
satigur seviaai jai abhimaan ||
govidh paieeaai gunee nidhaan ||1|| rahaau ||
man bairaagee jaa sabadh bhau khai ||
meraa prabh niramalaa sabh tai rahiaa samai ||
gur kirapaa te milai milai ||2||
har dhaasan ko dhaas sukh paae ||
meraa har prabh in bidh paiaa jaae ||
har kirapaa te raam gun gaae ||3||
dhirag bahu jeevan jit har naam na lagai piaar ||
dhirag sej sukhaalee kaaman moh gubaar ||
tin safal janam jin naam adhaar ||4||
dhirag dhirag girahu kuTa(n)b jit har preet na hoi ||
soiee hamaaraa meet jo har gun gaavai soi ||
har naam binaa mai avar na koi ||5||
satigur te ham gat pat paiee ||
har naam dhiaaiaa dhookh sagal miTaiee ||
sadhaa ana(n)dh har naam liv laiee ||6||
gur miliaai ham kau sareer sudh bhiee ||
haumai tirasanaa sabh agan bujhiee ||
binase karodh khimaa geh liee ||7||
har aape kirapaa kare naam dhevai ||
gurmukh ratan ko viralaa levai ||
naanak gun gaavai har alakh abhevai ||8||8||
ikOankaar satigur prasaadh ||
raag gauRee bairaagan mahalaa teejaa ||
satigur te jo muh fere te vemukh bure dhisa(n)n ||
anadhin badhe maareean fir velaa naa laha(n)n ||1||
har har raakhahu kirapaa dhaar ||
satasa(n)gat melai prabh har hiradhai har gun saar ||1|| rahaau ||
se bhagat har bhaavadhe jo gurmukh bhai chala(n)n ||
aap chhodd sevaa karan jeevat mue raha(n)n ||2||
jis dhaa pi(n)dd paraan hai tis kee sir kaar ||
oh kiau manahu visaareeaai har rakheeaai hiradhai dhaar ||3||
naam miliaai pat paieeaai naam ma(n)niaai sukh hoi ||
satigur te naam paieeaai karam milai prabh soi ||4||
satigur te jo muh fere oi bhramadhe naa Tika(n)n ||
dharat asamaan na jhaliee vich visaTaa pe pacha(n)n ||5||
eih jag bharam bhulaiaa moh Thagaulee pai ||
jinaa satigur bheTiaa tin neR na bhiTai mai ||6||
satigur sevan so sohane haumai mail gavai ||