Sri Guru Granth Sahib

ਅੰਗ ੨੩੪

ਸਬਦਿ ਰਤੇ ਸੇ ਨਿਰਮਲੇ ਚਲਹਿ ਸਤਿਗੁਰ ਭਾਇ ॥੭॥
ਹਰਿ ਪ੍ਰਭ ਦਾਤਾ ਏਕੁ ਤੂੰ ਤੂੰ ਆਪੇ ਬਖਸਿ ਮਿਲਾਇ ॥ ਜਨੁ ਨਾਨਕੁ ਸਰਣਾਗਤੀ ਜਿਉ ਭਾਵੈ ਤਿਵੈ ਛਡਾਇ ॥੮॥੧॥੯॥
ਰਾਗੁ ਗਉੜੀ ਪੂਰਬੀ ਮਹਲਾ ੪ ਕਰਹਲੇ
ੴ ਸਤਿਗੁਰ ਪ੍ਰਸਾਦਿ ॥
ਕਰਹਲੇ ਮਨ ਪਰਦੇਸੀਆ ਕਿਉ ਮਿਲੀਐ ਹਰਿ ਮਾਇ ॥ ਗੁਰੁ ਭਾਗਿ ਪੂਰੈ ਪਾਇਆ ਗਲਿ ਮਿਲਿਆ ਪਿਆਰਾ ਆਇ ॥੧॥
ਮਨ ਕਰਹਲਾ ਸਤਿਗੁਰੁ ਪੁਰਖੁ ਧਿਆਇ ॥੧॥ ਰਹਾਉ ॥
ਮਨ ਕਰਹਲਾ ਵੀਚਾਰੀਆ ਹਰਿ ਰਾਮ ਨਾਮ ਧਿਆਇ ॥ ਜਿਥੈ ਲੇਖਾ ਮੰਗੀਐ ਹਰਿ ਆਪੇ ਲਏ ਛਡਾਇ ॥੨॥
ਮਨ ਕਰਹਲਾ ਅਤਿ ਨਿਰਮਲਾ ਮਲੁ ਲਾਗੀ ਹਉਮੈ ਆਇ ॥ ਪਰਤਖਿ ਪਿਰੁ ਘਰਿ ਨਾਲਿ ਪਿਆਰਾ ਵਿਛੁੜਿ ਚੋਟਾ ਖਾਇ ॥੩॥
ਮਨ ਕਰਹਲਾ ਮੇਰੇ ਪ੍ਰੀਤਮਾ ਹਰਿ ਰਿਦੈ ਭਾਲਿ ਭਾਲਾਇ ॥ ਉਪਾਇ ਕਿਤੈ ਨ ਲਭਈ ਗੁਰੁ ਹਿਰਦੈ ਹਰਿ ਦੇਖਾਇ ॥੪॥
ਮਨ ਕਰਹਲਾ ਮੇਰੇ ਪ੍ਰੀਤਮਾ ਦਿਨੁ ਰੈਣਿ ਹਰਿ ਲਿਵ ਲਾਇ ॥ ਘਰੁ ਜਾਇ ਪਾਵਹਿ ਰੰਗ ਮਹਲੀ ਗੁਰੁ ਮੇਲੇ ਹਰਿ ਮੇਲਾਇ ॥੫॥
ਮਨ ਕਰਹਲਾ ਤੂੰ ਮੀਤੁ ਮੇਰਾ ਪਾਖੰਡੁ ਲੋਭੁ ਤਜਾਇ ॥ ਪਾਖੰਡਿ ਲੋਭੀ ਮਾਰੀਐ ਜਮ ਡੰਡੁ ਦੇਇ ਸਜਾਇ ॥੬॥
ਮਨ ਕਰਹਲਾ ਮੇਰੇ ਪ੍ਰਾਨ ਤੂੰ ਮੈਲੁ ਪਾਖੰਡੁ ਭਰਮੁ ਗਵਾਇ ॥ ਹਰਿ ਅੰਮ੍ਰਿਤ ਸਰੁ ਗੁਰਿ ਪੂਰਿਆ ਮਿਲਿ ਸੰਗਤੀ ਮਲੁ ਲਹਿ ਜਾਇ ॥੭॥
ਮਨ ਕਰਹਲਾ ਮੇਰੇ ਪਿਆਰਿਆ ਇਕ ਗੁਰ ਕੀ ਸਿਖ ਸੁਣਾਇ ॥ ਇਹੁ ਮੋਹੁ ਮਾਇਆ ਪਸਰਿਆ ਅੰਤਿ ਸਾਥਿ ਨ ਕੋਈ ਜਾਇ ॥੮॥
ਮਨ ਕਰਹਲਾ ਮੇਰੇ ਸਾਜਨਾ ਹਰਿ ਖਰਚੁ ਲੀਆ ਪਤਿ ਪਾਇ ॥ ਹਰਿ ਦਰਗਹ ਪੈਨਾਇਆ ਹਰਿ ਆਪਿ ਲਇਆ ਗਲਿ ਲਾਇ ॥੯॥
ਮਨ ਕਰਹਲਾ ਗੁਰਿ ਮੰਨਿਆ ਗੁਰਮੁਖਿ ਕਾਰ ਕਮਾਇ ॥ ਗੁਰ ਆਗੈ ਕਰਿ ਜੋਦੜੀ ਜਨ ਨਾਨਕ ਹਰਿ ਮੇਲਾਇ ॥੧੦॥੧॥
ਗਉੜੀ ਮਹਲਾ ੪ ॥
ਮਨ ਕਰਹਲਾ ਵੀਚਾਰੀਆ ਵੀਚਾਰਿ ਦੇਖੁ ਸਮਾਲਿ ॥ ਬਨ ਫਿਰਿ ਥਕੇ ਬਨ ਵਾਸੀਆ ਪਿਰੁ ਗੁਰਮਤਿ ਰਿਦੈ ਨਿਹਾਲਿ ॥੧॥
ਮਨ ਕਰਹਲਾ ਗੁਰ ਗੋਵਿੰਦੁ ਸਮਾਲਿ ॥੧॥ ਰਹਾਉ ॥
ਮਨ ਕਰਹਲਾ ਵੀਚਾਰੀਆ ਮਨਮੁਖ ਫਾਥਿਆ ਮਹਾ ਜਾਲਿ ॥ ਗੁਰਮੁਖਿ ਪ੍ਰਾਣੀ ਮੁਕਤੁ ਹੈ ਹਰਿ ਹਰਿ ਨਾਮੁ ਸਮਾਲਿ ॥੨॥
ਮਨ ਕਰਹਲਾ ਮੇਰੇ ਪਿਆਰਿਆ ਸਤਸੰਗਤਿ ਸਤਿਗੁਰੁ ਭਾਲਿ ॥ ਸਤਸੰਗਤਿ ਲਗਿ ਹਰਿ ਧਿਆਈਐ ਹਰਿ ਹਰਿ ਚਲੈ ਤੇਰੈ ਨਾਲਿ ॥੩॥
ਮਨ ਕਰਹਲਾ ਵਡਭਾਗੀਆ ਹਰਿ ਏਕ ਨਦਰਿ ਨਿਹਾਲਿ ॥

Ang 234

sabadh rate se niramale chaleh satigur bhai ||7||
har prabh dhaataa ek too(n) too(n) aape bakhas milai ||
jan naanak saranaagatee jiau bhaavai tivai chhaddai ||8||1||9||
raag gauRee poorabee mahalaa chauthhaa karahale
ikOankaar satigur prasaadh ||
karahale man paradheseeaa kiau mileeaai har mai ||
gur bhaag poorai paiaa gal miliaa piaaraa aai ||1||
man karahalaa satigur purakh dhiaai ||1|| rahaau ||
man karahalaa veechaareeaa har raam naam dhiaai ||
jithai lekhaa ma(n)geeaai har aape le chhaddai ||2||
man karahalaa at niramalaa mal laagee haumai aai ||
paratakh pir ghar naal piaaraa vichhuR choTaa khai ||3||
man karahalaa mere preetamaa har ridhai bhaal bhaalai ||
aupai kitai na labhiee gur hiradhai har dhekhai ||4||
man karahalaa mere preetamaa dhin rain har liv lai ||
ghar jai paaveh ra(n)g mahalee gur mele har melai ||5||
man karahalaa too(n) meet meraa paakha(n)dd lobh tajai ||
paakha(n)dd lobhee maareeaai jam dda(n)dd dhei sajai ||6||
man karahalaa mere praan too(n) mail paakha(n)dd bharam gavai ||
har a(n)mirat sar gur pooriaa mil sa(n)gatee mal leh jai ||7||
man karahalaa mere piaariaa ik gur kee sikh sunai ||
eih moh maiaa pasariaa a(n)t saath na koiee jai ||8||
man karahalaa mere saajanaa har kharach leeaa pat pai ||
har dharageh painaiaa har aap liaa gal lai ||9||
man karahalaa gur ma(n)niaa gurmukh kaar kamai ||
gur aagai kar jodhaRee jan naanak har melai ||10||1||
gauRee mahalaa chauthhaa ||
man karahalaa veechaareeaa veechaar dhekh samaal ||
ban fir thake ban vaaseeaa pir gurmat ridhai nihaal ||1||
man karahalaa gur govi(n)dh samaal ||1|| rahaau ||
man karahalaa veechaareeaa manmukh faathiaa mahaa jaal ||
gurmukh praanee mukat hai har har naam samaal ||2||
man karahalaa mere piaariaa satasa(n)gat satigur bhaal ||
satasa(n)gat lag har dhiaaieeaai har har chalai terai naal ||3||
man karahalaa vaddabhaageeaa har ek nadhar nihaal ||