ਆਪਿ ਛਡਾਏ ਛੁਟੀਐ ਸਤਿਗੁਰ ਚਰਣ ਸਮਾਲਿ ॥੪॥
ਮਨ ਕਰਹਲਾ ਮੇਰੇ ਪਿਆਰਿਆ ਵਿਚਿ ਦੇਹੀ ਜੋਤਿ ਸਮਾਲਿ ॥ ਗੁਰਿ ਨਉ ਨਿਧਿ ਨਾਮੁ ਵਿਖਾਲਿਆ ਹਰਿ ਦਾਤਿ ਕਰੀ ਦਇਆਲਿ ॥੫॥
ਮਨ ਕਰਹਲਾ ਤੂੰ ਚੰਚਲਾ ਚਤੁਰਾਈ ਛਡਿ ਵਿਕਰਾਲਿ ॥ ਹਰਿ ਹਰਿ ਨਾਮੁ ਸਮਾਲਿ ਤੂੰ ਹਰਿ ਮੁਕਤਿ ਕਰੇ ਅੰਤ ਕਾਲਿ ॥੬॥
ਮਨ ਕਰਹਲਾ ਵਡਭਾਗੀਆ ਤੂੰ ਗਿਆਨੁ ਰਤਨੁ ਸਮਾਲਿ ॥ ਗੁਰ ਗਿਆਨੁ ਖੜਗੁ ਹਥਿ ਧਾਰਿਆ ਜਮੁ ਮਾਰਿਅੜਾ ਜਮਕਾਲਿ ॥੭॥
ਅੰਤਰਿ ਨਿਧਾਨੁ ਮਨ ਕਰਹਲੇ ਭ੍ਰਮਿ ਭਵਹਿ ਬਾਹਰਿ ਭਾਲਿ ॥ ਗੁਰੁ ਪੁਰਖੁ ਪੂਰਾ ਭੇਟਿਆ ਹਰਿ ਸਜਣੁ ਲਧੜਾ ਨਾਲਿ ॥੮॥
ਰੰਗਿ ਰਤੜੇ ਮਨ ਕਰਹਲੇ ਹਰਿ ਰੰਗੁ ਸਦਾ ਸਮਾਲਿ ॥ ਹਰਿ ਰੰਗੁ ਕਦੇ ਨ ਉਤਰੈ ਗੁਰ ਸੇਵਾ ਸਬਦੁ ਸਮਾਲਿ ॥੯॥
ਹਮ ਪੰਖੀ ਮਨ ਕਰਹਲੇ ਹਰਿ ਤਰਵਰੁ ਪੁਰਖੁ ਅਕਾਲਿ ॥ ਵਡਭਾਗੀ ਗੁਰਮੁਖਿ ਪਾਇਆ ਜਨ ਨਾਨਕ ਨਾਮੁ ਸਮਾਲਿ ॥੧੦॥੨॥
ਰਾਗੁ ਗਉੜੀ ਗੁਆਰੇਰੀ ਮਹਲਾ ੫ ਅਸਟਪਦੀਆ
ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥
ਜਬ ਇਹੁ ਮਨ ਮਹਿ ਕਰਤ ਗੁਮਾਨਾ ॥ ਤਬ ਇਹੁ ਬਾਵਰੁ ਫਿਰਤ ਬਿਗਾਨਾ ॥ ਜਬ ਇਹੁ ਹੂਆ ਸਗਲ ਕੀ ਰੀਨਾ ॥ ਤਾ ਤੇ ਰਮਈਆ ਘਟਿ ਘਟਿ ਚੀਨਾ ॥੧॥
ਸਹਜ ਸੁਹੇਲਾ ਫਲੁ ਮਸਕੀਨੀ ॥ ਸਤਿਗੁਰ ਅਪੁਨੈ ਮੋਹਿ ਦਾਨੁ ਦੀਨੀ ॥੧॥ ਰਹਾਉ ॥
ਜਬ ਕਿਸ ਕਉ ਇਹੁ ਜਾਨਸਿ ਮੰਦਾ ॥ ਤਬ ਸਗਲੇ ਇਸੁ ਮੇਲਹਿ ਫੰਦਾ ॥ ਮੇਰ ਤੇਰ ਜਬ ਇਨਹਿ ਚੁਕਾਈ ॥ ਤਾ ਤੇ ਇਸੁ ਸੰਗਿ ਨਹੀ ਬੈਰਾਈ ॥੨॥
ਜਬ ਇਨਿ ਅਪੁਨੀ ਅਪਨੀ ਧਾਰੀ ॥ ਤਬ ਇਸ ਕਉ ਹੈ ਮੁਸਕਲੁ ਭਾਰੀ ॥ ਜਬ ਇਨਿ ਕਰਣੈਹਾਰੁ ਪਛਾਤਾ ॥ ਤਬ ਇਸ ਨੋ ਨਾਹੀ ਕਿਛੁ ਤਾਤਾ ॥੩॥
ਜਬ ਇਨਿ ਅਪੁਨੋ ਬਾਧਿਓ ਮੋਹਾ ॥ ਆਵੈ ਜਾਇ ਸਦਾ ਜਮਿ ਜੋਹਾ ॥ ਜਬ ਇਸ ਤੇ ਸਭ ਬਿਨਸੇ ਭਰਮਾ ॥ ਭੇਦੁ ਨਾਹੀ ਹੈ ਪਾਰਬ੍ਰਹਮਾ ॥੪॥
ਜਬ ਇਨਿ ਕਿਛੁ ਕਰਿ ਮਾਨੇ ਭੇਦਾ ॥ ਤਬ ਤੇ ਦੂਖ ਡੰਡ ਅਰੁ ਖੇਦਾ ॥ ਜਬ ਇਨਿ ਏਕੋ ਏਕੀ ਬੂਝਿਆ ॥ ਤਬ ਤੇ ਇਸ ਨੋ ਸਭੁ ਕਿਛੁ ਸੂਝਿਆ ॥੫॥
ਜਬ ਇਹੁ ਧਾਵੈ ਮਾਇਆ ਅਰਥੀ ॥ ਨਹ ਤ੍ਰਿਪਤਾਵੈ ਨਹ ਤਿਸ ਲਾਥੀ ॥ ਜਬ ਇਸ ਤੇ ਇਹੁ ਹੋਇਓ ਜਉਲਾ ॥ ਪੀਛੈ ਲਾਗਿ ਚਲੀ ਉਠਿ ਕਉਲਾ ॥੬॥
ਕਰਿ ਕਿਰਪਾ ਜਉ ਸਤਿਗੁਰੁ ਮਿਲਿਓ ॥ ਮਨ ਮੰਦਰ ਮਹਿ ਦੀਪਕੁ ਜਲਿਓ ॥ ਜੀਤ ਹਾਰ ਕੀ ਸੋਝੀ ਕਰੀ ॥ ਤਉ ਇਸੁ ਘਰ ਕੀ ਕੀਮਤਿ ਪਰੀ ॥੭॥
aap chhaddaae chhuTeeaai satigur charan samaal ||4||
man karahalaa mere piaariaa vich dhehee jot samaal ||
gur nau nidh naam vikhaaliaa har dhaat karee dhiaal ||5||
man karahalaa too(n) cha(n)chalaa chaturaiee chhadd vikaraal ||
har har naam samaal too(n) har mukat kare a(n)t kaal ||6||
man karahalaa vaddabhaageeaa too(n) giaan ratan samaal ||
gur giaan khaRag hath dhaariaa jam maariaRaa jamakaal ||7||
a(n)tar nidhaan man karahale bhram bhaveh baahar bhaal ||
gur purakh pooraa bheTiaa har sajan ladhaRaa naal ||8||
ra(n)g rataRe man karahale har ra(n)g sadhaa samaal ||
har ra(n)g kadhe na utarai gur sevaa sabadh samaal ||9||
ham pa(n)khee man karahale har taravar purakh akaal ||
vaddabhaagee gurmukh paiaa jan naanak naam samaal ||10||2||
raag gauRee guaareree mahalaa panjavaa asaTapadheeaa
ikOankaar satinaam karataa purakh gur prasaadh ||
jab ih man meh karat gumaanaa ||
tab ih baavar firat bigaanaa ||
jab ih hooaa sagal kee reenaa ||
taa te ramieeaa ghaT ghaT cheenaa ||1||
sahaj suhelaa fal masakeenee ||
satigur apunai moh dhaan dheenee ||1|| rahaau ||
jab kis kau ih jaanas ma(n)dhaa ||
tab sagale is meleh fa(n)dhaa ||
mer ter jab ineh chukaiee ||
taa te is sa(n)g nahee bairaiee ||2||
jab in apunee apanee dhaaree ||
tab is kau hai musakal bhaaree ||
jab in karanaihaar pachhaataa ||
tab is no naahee kichh taataa ||3||
jab in apuno baadhio mohaa ||
aavai jai sadhaa jam johaa ||
jab is te sabh binase bharamaa ||
bhedh naahee hai paarabrahamaa ||4||
jab in kichh kar maane bhedhaa ||
tab te dhookh dda(n)dd ar khedhaa ||
jab in eko ekee boojhiaa ||
tab te is no sabh kichh soojhiaa ||5||
jab ih dhaavai maiaa arathee ||
neh tirapataavai neh tis laathee ||
jab is te ih hoio jaulaa ||
peechhai laag chalee uTh kaulaa ||6||
kar kirapaa jau satigur milio ||
man ma(n)dhar meh dheepak jalio ||
jeet haar kee sojhee karee ||
tau is ghar kee keemat paree ||7||