ਕਰਨ ਕਰਾਵਨ ਸਭੁ ਕਿਛੁ ਏਕੈ ॥ ਆਪੇ ਬੁਧਿ ਬੀਚਾਰਿ ਬਿਬੇਕੈ ॥ ਦੂਰਿ ਨ ਨੇਰੈ ਸਭ ਕੈ ਸੰਗਾ ॥ ਸਚੁ ਸਾਲਾਹਣੁ ਨਾਨਕ ਹਰਿ ਰੰਗਾ ॥੮॥੧॥
ਗਉੜੀ ਮਹਲਾ ੫ ॥
ਗੁਰ ਸੇਵਾ ਤੇ ਨਾਮੇ ਲਾਗਾ ॥ ਤਿਸ ਕਉ ਮਿਲਿਆ ਜਿਸੁ ਮਸਤਕਿ ਭਾਗਾ ॥ ਤਿਸ ਕੈ ਹਿਰਦੈ ਰਵਿਆ ਸੋਇ ॥ ਮਨੁ ਤਨੁ ਸੀਤਲੁ ਨਿਹਚਲੁ ਹੋਇ ॥੧॥
ਐਸਾ ਕੀਰਤਨੁ ਕਰਿ ਮਨ ਮੇਰੇ ॥ ਈਹਾ ਊਹਾ ਜੋ ਕਾਮਿ ਤੇਰੈ ॥੧॥ ਰਹਾਉ ॥
ਜਾਸੁ ਜਪਤ ਭਉ ਅਪਦਾ ਜਾਇ ॥ ਧਾਵਤ ਮਨੂਆ ਆਵੈ ਠਾਇ ॥ ਜਾਸੁ ਜਪਤ ਫਿਰਿ ਦੂਖੁ ਨ ਲਾਗੈ ॥ ਜਾਸੁ ਜਪਤ ਇਹ ਹਉਮੈ ਭਾਗੈ ॥੨॥
ਜਾਸੁ ਜਪਤ ਵਸਿ ਆਵਹਿ ਪੰਚਾ ॥ ਜਾਸੁ ਜਪਤ ਰਿਦੈ ਅੰਮ੍ਰਿਤੁ ਸੰਚਾ ॥ ਜਾਸੁ ਜਪਤ ਇਹ ਤ੍ਰਿਸਨਾ ਬੁਝੈ ॥ ਜਾਸੁ ਜਪਤ ਹਰਿ ਦਰਗਹ ਸਿਝੈ ॥੩॥
ਜਾਸੁ ਜਪਤ ਕੋਟਿ ਮਿਟਹਿ ਅਪਰਾਧ ॥ ਜਾਸੁ ਜਪਤ ਹਰਿ ਹੋਵਹਿ ਸਾਧ ॥ ਜਾਸੁ ਜਪਤ ਮਨੁ ਸੀਤਲੁ ਹੋਵੈ ॥ ਜਾਸੁ ਜਪਤ ਮਲੁ ਸਗਲੀ ਖੋਵੈ ॥੪॥
ਜਾਸੁ ਜਪਤ ਰਤਨੁ ਹਰਿ ਮਿਲੈ ॥ ਬਹੁਰਿ ਨ ਛੋਡੈ ਹਰਿ ਸੰਗਿ ਹਿਲੈ ॥ ਜਾਸੁ ਜਪਤ ਕਈ ਬੈਕੁੰਠ ਵਾਸੁ ॥ ਜਾਸੁ ਜਪਤ ਸੁਖ ਸਹਜਿ ਨਿਵਾਸੁ ॥੫॥
ਜਾਸੁ ਜਪਤ ਇਹ ਅਗਨਿ ਨ ਪੋਹਤ ॥ ਜਾਸੁ ਜਪਤ ਇਹੁ ਕਾਲੁ ਨ ਜੋਹਤ ॥ ਜਾਸੁ ਜਪਤ ਤੇਰਾ ਨਿਰਮਲ ਮਾਥਾ ॥ ਜਾਸੁ ਜਪਤ ਸਗਲਾ ਦੁਖੁ ਲਾਥਾ ॥੬॥
ਜਾਸੁ ਜਪਤ ਮੁਸਕਲੁ ਕਛੂ ਨ ਬਨੈ ॥ ਜਾਸੁ ਜਪਤ ਸੁਣਿ ਅਨਹਤ ਧੁਨੈ ॥ ਜਾਸੁ ਜਪਤ ਇਹ ਨਿਰਮਲ ਸੋਇ ॥ ਜਾਸੁ ਜਪਤ ਕਮਲੁ ਸੀਧਾ ਹੋਇ ॥੭॥
ਗੁਰਿ ਸੁਭ ਦ੍ਰਿਸਟਿ ਸਭ ਊਪਰਿ ਕਰੀ ॥ ਜਿਸ ਕੈ ਹਿਰਦੈ ਮੰਤ੍ਰੁ ਦੇ ਹਰੀ ॥ ਅਖੰਡ ਕੀਰਤਨੁ ਤਿਨਿ ਭੋਜਨੁ ਚੂਰਾ ॥ ਕਹੁ ਨਾਨਕ ਜਿਸੁ ਸਤਿਗੁਰੁ ਪੂਰਾ ॥੮॥੨॥
ਗਉੜੀ ਮਹਲਾ ੫ ॥
ਗੁਰ ਕਾ ਸਬਦੁ ਰਿਦ ਅੰਤਰਿ ਧਾਰੈ ॥ ਪੰਚ ਜਨਾ ਸਿਉ ਸੰਗੁ ਨਿਵਾਰੈ ॥ ਦਸ ਇੰਦ੍ਰੀ ਕਰਿ ਰਾਖੈ ਵਾਸਿ ॥ ਤਾ ਕੈ ਆਤਮੈ ਹੋਇ ਪਰਗਾਸੁ ॥੧॥
ਐਸੀ ਦ੍ਰਿੜਤਾ ਤਾ ਕੈ ਹੋਇ ॥ ਜਾ ਕਉ ਦਇਆ ਮਇਆ ਪ੍ਰਭ ਸੋਇ ॥੧॥ ਰਹਾਉ ॥
ਸਾਜਨੁ ਦੁਸਟੁ ਜਾ ਕੈ ਏਕ ਸਮਾਨੈ ॥ ਜੇਤਾ ਬੋਲਣੁ ਤੇਤਾ ਗਿਆਨੈ ॥ ਜੇਤਾ ਸੁਨਣਾ ਤੇਤਾ ਨਾਮੁ ॥ ਜੇਤਾ ਪੇਖਨੁ ਤੇਤਾ ਧਿਆਨੁ ॥੨॥
ਸਹਜੇ ਜਾਗਣੁ ਸਹਜੇ ਸੋਇ ॥ ਸਹਜੇ ਹੋਤਾ ਜਾਇ ਸੁ ਹੋਇ ॥ ਸਹਜਿ ਬੈਰਾਗੁ ਸਹਜੇ ਹੀ ਹਸਨਾ ॥ ਸਹਜੇ ਚੂਪ ਸਹਜੇ ਹੀ ਜਪਨਾ ॥੩॥
ਸਹਜੇ ਭੋਜਨੁ ਸਹਜੇ ਭਾਉ ॥ ਸਹਜੇ ਮਿਟਿਓ ਸਗਲ ਦੁਰਾਉ ॥ ਸਹਜੇ ਹੋਆ ਸਾਧੂ ਸੰਗੁ ॥ ਸਹਜਿ ਮਿਲਿਓ ਪਾਰਬ੍ਰਹਮੁ ਨਿਸੰਗੁ ॥੪॥
ਸਹਜੇ ਗ੍ਰਿਹ ਮਹਿ ਸਹਜਿ ਉਦਾਸੀ ॥
karan karaavan sabh kichh ekai ||
aape budh beechaar bibekai ||
dhoor na nerai sabh kai sa(n)gaa ||
sach saalaahan naanak har ra(n)gaa ||8||1||
gauRee mahalaa panjavaa ||
gur sevaa te naame laagaa ||
tis kau miliaa jis masatak bhaagaa ||
tis kai hiradhai raviaa soi ||
man tan seetal nihachal hoi ||1||
aaisaa keeratan kar man mere ||
e’eehaa uoohaa jo kaam terai ||1|| rahaau ||
jaas japat bhau apadhaa jai ||
dhaavat manooaa aavai Thai ||
jaas japat fir dhookh na laagai ||
jaas japat ieh haumai bhaagai ||2||
jaas japat vas aaveh pa(n)chaa ||
jaas japat ridhai a(n)mrit sa(n)chaa ||
jaas japat ieh tirasanaa bujhai ||
jaas japat har dharageh sijhai ||3||
jaas japat koT miTeh aparaadh ||
jaas japat har hoveh saadh ||
jaas japat man seetal hovai ||
jaas japat mal sagalee khovai ||4||
jaas japat ratan har milai ||
bahur na chhoddai har sa(n)g hilai ||
jaas japat kiee baiku(n)Th vaas ||
jaas japat sukh sahaj nivaas ||5||
jaas japat ieh agan na pohat ||
jaas japat ih kaal na johat ||
jaas japat teraa niramal maathaa ||
jaas japat sagalaa dhukh laathaa ||6||
jaas japat musakal kachhoo na banai ||
jaas japat sun anahat dhunai ||
jaas japat ieh niramal soi ||
jaas japat kamal seedhaa hoi ||7||
gur subh dhirasaT sabh uoopar karee ||
jis kai hiradhai ma(n)tr dhe haree ||
akha(n)dd keeratan tin bhojan chooraa ||
kahu naanak jis satigur pooraa ||8||2||
gauRee mahalaa panjavaa ||
gur kaa sabadh ridh a(n)tar dhaarai ||
pa(n)ch janaa siau sa(n)g nivaarai ||
dhas i(n)dhree kar raakhai vaas ||
taa kai aatamai hoi paragaas ||1||
aaisee dhiraRataa taa kai hoi ||
jaa kau dhiaa miaa prabh soi ||1|| rahaau ||
saajan dhusaT jaa kai ek samaanai ||
jetaa bolan tetaa giaanai ||
jetaa sunanaa tetaa naam ||
jetaa pekhan tetaa dhiaan ||2||
sahaje jaagan sahaje soi ||
sahaje hotaa jai su hoi ||
sahaj bairaag sahaje hee hasanaa ||
sahaje choop sahaje hee japanaa ||3||
sahaje bhojan sahaje bhaau ||
sahaje miTio sagal dhuraau ||
sahaje hoaa saadhoo sa(n)g ||
sahaj milio paarabraham nisa(n)g ||4||
sahaje gireh meh sahaj udhaasee ||