Sri Guru Granth Sahib

ਅੰਗ ੨੪੧

ਮੋਹਨ ਲਾਲ ਅਨੂਪ ਸਰਬ ਸਾਧਾਰੀਆ ॥ ਗੁਰ ਨਿਵਿ ਨਿਵਿ ਲਾਗਉ ਪਾਇ ਦੇਹੁ ਦਿਖਾਰੀਆ ॥੩॥
ਮੈ ਕੀਏ ਮਿਤ੍ਰ ਅਨੇਕ ਇਕਸੁ ਬਲਿਹਾਰੀਆ ॥ ਸਭ ਗੁਣ ਕਿਸ ਹੀ ਨਾਹਿ ਹਰਿ ਪੂਰ ਭੰਡਾਰੀਆ ॥੪॥
ਚਹੁ ਦਿਸਿ ਜਪੀਐ ਨਾਉ ਸੂਖਿ ਸਵਾਰੀਆ ॥ ਮੈ ਆਹੀ ਓੜਿ ਤੁਹਾਰਿ ਨਾਨਕ ਬਲਿਹਾਰੀਆ ॥੫॥
ਗੁਰਿ ਕਾਢਿਓ ਭੁਜਾ ਪਸਾਰਿ ਮੋਹ ਕੂਪਾਰੀਆ ॥ ਮੈ ਜੀਤਿਓ ਜਨਮੁ ਅਪਾਰੁ ਬਹੁਰਿ ਨ ਹਾਰੀਆ ॥੬॥
ਮੈ ਪਾਇਓ ਸਰਬ ਨਿਧਾਨੁ ਅਕਥੁ ਕਥਾਰੀਆ ॥ ਹਰਿ ਦਰਗਹ ਸੋਭਾਵੰਤ ਬਾਹ ਲੁਡਾਰੀਆ ॥੭॥
ਜਨ ਨਾਨਕ ਲਧਾ ਰਤਨੁ ਅਮੋਲੁ ਅਪਾਰੀਆ ॥ ਗੁਰ ਸੇਵਾ ਭਉਜਲੁ ਤਰੀਐ ਕਹਉ ਪੁਕਾਰੀਆ ॥੮॥੧੨॥
ਗਉੜੀ ਮਹਲਾ ੫
ੴ ਸਤਿਗੁਰ ਪ੍ਰਸਾਦਿ ॥
ਨਾਰਾਇਣ ਹਰਿ ਰੰਗ ਰੰਗੋ ॥ ਜਪਿ ਜਿਹਵਾ ਹਰਿ ਏਕ ਮੰਗੋ ॥੧॥ ਰਹਾਉ ॥
ਤਜਿ ਹਉਮੈ ਗੁਰ ਗਿਆਨ ਭਜੋ ॥ ਮਿਲਿ ਸੰਗਤਿ ਧੁਰਿ ਕਰਮ ਲਿਖਿਓ ॥੧॥
ਜੋ ਦੀਸੈ ਸੋ ਸੰਗਿ ਨ ਗਇਓ ॥ ਸਾਕਤੁ ਮੂੜੁ ਲਗੇ ਪਚਿ ਮੁਇਓ ॥੨॥
ਮੋਹਨ ਨਾਮੁ ਸਦਾ ਰਵਿ ਰਹਿਓ ॥ ਕੋਟਿ ਮਧੇ ਕਿਨੈ ਗੁਰਮੁਖਿ ਲਹਿਓ ॥੩॥
ਹਰਿ ਸੰਤਨ ਕਰਿ ਨਮੋ ਨਮੋ ॥ ਨਉ ਨਿਧਿ ਪਾਵਹਿ ਅਤੁਲੁ ਸੁਖੋ ॥੪॥
ਨੈਨ ਅਲੋਵਉ ਸਾਧ ਜਨੋ ॥ ਹਿਰਦੈ ਗਾਵਹੁ ਨਾਮ ਨਿਧੋ ॥੫॥
ਕਾਮ ਕ੍ਰੋਧ ਲੋਭੁ ਮੋਹੁ ਤਜੋ ॥ ਜਨਮ ਮਰਨ ਦੁਹੁ ਤੇ ਰਹਿਓ ॥੬॥
ਦੂਖੁ ਅੰਧੇਰਾ ਘਰ ਤੇ ਮਿਟਿਓ ॥ ਗੁਰਿ ਗਿਆਨੁ ਦ੍ਰਿੜਾਇਓ ਦੀਪ ਬਲਿਓ ॥੭॥
ਜਿਨਿ ਸੇਵਿਆ ਸੋ ਪਾਰਿ ਪਰਿਓ ॥ ਜਨ ਨਾਨਕ ਗੁਰਮੁਖਿ ਜਗਤੁ ਤਰਿਓ ॥੮॥੧॥੧੩॥
ਮਹਲਾ ੫ ਗਉੜੀ ॥
ਹਰਿ ਹਰਿ ਗੁਰੁ ਗੁਰੁ ਕਰਤ ਭਰਮ ਗਏ ॥ ਮੇਰੈ ਮਨਿ ਸਭਿ ਸੁਖ ਪਾਇਓ ॥੧॥ ਰਹਾਉ ॥
ਬਲਤੋ ਜਲਤੋ ਤਉਕਿਆ ਗੁਰ ਚੰਦਨੁ ਸੀਤਲਾਇਓ ॥੧॥
ਅਗਿਆਨ ਅੰਧੇਰਾ ਮਿਟਿ ਗਇਆ ਗੁਰ ਗਿਆਨੁ ਦੀਪਾਇਓ ॥੨॥
ਪਾਵਕੁ ਸਾਗਰੁ ਗਹਰੋ ਚਰਿ ਸੰਤਨ ਨਾਵ ਤਰਾਇਓ ॥੩॥
ਨਾ ਹਮ ਕਰਮ ਨ ਧਰਮ ਸੁਚ ਪ੍ਰਭਿ ਗਹਿ ਭੁਜਾ ਆਪਾਇਓ ॥੪॥
ਭਉ ਖੰਡਨੁ ਦੁਖ ਭੰਜਨੋ ਭਗਤਿ ਵਛਲ ਹਰਿ ਨਾਇਓ ॥੫॥
ਅਨਾਥਹ ਨਾਥ ਕ੍ਰਿਪਾਲ ਦੀਨ ਸੰਮ੍ਰਿਥ ਸੰਤ ਓਟਾਇਓ ॥੬॥
ਨਿਰਗੁਨੀਆਰੇ ਕੀ ਬੇਨਤੀ ਦੇਹੁ ਦਰਸੁ ਹਰਿ ਰਾਇਓ ॥੭॥
ਨਾਨਕ ਸਰਨਿ ਤੁਹਾਰੀ ਠਾਕੁਰ ਸੇਵਕੁ ਦੁਆਰੈ ਆਇਓ ॥੮॥੨॥੧੪॥

Ang 241

mohan laal anoop sarab saadhaareeaa ||
gur niv niv laagau pai dheh dhikhaareeaa ||3||
mai ke’ee mitr anek ikas balihaareeaa ||
sabh gun kis hee naeh har poor bha(n)ddaareeaa ||4||
chahu dhis japeeaai naau sookh savaareeaa ||
mai aahee oR tuhaar naanak balihaareeaa ||5||
gur kaaddio bhujaa pasaar moh koopaareeaa ||
mai jeetio janam apaar bahur na haareeaa ||6||
mai paio sarab nidhaan akath kathaareeaa ||
har dharageh sobhaava(n)t baeh luddaareeaa ||7||
jan naanak ladhaa ratan amol apaareeaa ||
gur sevaa bhaujal tareeaai kahau pukaareeaa ||8||12||
gauRee mahalaa panjavaa
ikOankaar satigur prasaadh ||
naarain har ra(n)g ra(n)go ||
jap jihavaa har ek ma(n)go ||1|| rahaau ||
taj haumai gur giaan bhajo ||
mil sa(n)gat dhur karam likhio ||1||
jo dheesai so sa(n)g na gio ||
saakat mooR lage pach muio ||2||
mohan naam sadhaa rav rahio ||
koT madhe kinai gurmukh lahio ||3||
har sa(n)tan kar namo namo ||
nau nidh paaveh atul sukho ||4||
nain alovau saadh jano ||
hiradhai gaavahu naam nidho ||5||
kaam karodh lobh moh tajo ||
janam maran dhuh te rahio ||6||
dhookh a(n)dheraa ghar te miTio ||
gur giaan dhiraRaio dheep balio ||7||
jin seviaa so paar pario ||
jan naanak gurmukh jagat tario ||8||1||13||
mahalaa panjavaa gauRee ||
har har gur gur karat bharam ge ||
merai man sabh sukh paio ||1|| rahaau ||
balato jalato taukiaa gur cha(n)dhan seetalaio ||1||
agiaan a(n)dheraa miT giaa gur giaan dheepaio ||2||
paavak saagar gaharo char sa(n)tan naav taraio ||3||
naa ham karam na dharam such prabh geh bhujaa aapaio ||4||
bhau kha(n)ddan dhukh bha(n)jano bhagat vachhal har naio ||5||
anaatheh naath kirapaal dheen sa(n)mrith sa(n)t oTaio ||6||
niraguneeaare kee benatee dheh dharas har raio ||7||
naanak saran tuhaaree Thaakur sevak dhuaarai aaio ||8||2||14||