Sri Guru Granth Sahib

ਅੰਗ ੨੪੨

ਗਉੜੀ ਮਹਲਾ ੫ ॥
ਰੰਗ ਸੰਗਿ ਬਿਖਿਆ ਕੇ ਭੋਗਾ ਇਨ ਸੰਗਿ ਅੰਧ ਨ ਜਾਨੀ ॥੧॥
ਹਉ ਸੰਚਉ ਹਉ ਖਾਟਤਾ ਸਗਲੀ ਅਵਧ ਬਿਹਾਨੀ ॥ ਰਹਾਉ ॥
ਹਉ ਸੂਰਾ ਪਰਧਾਨੁ ਹਉ ਕੋ ਨਾਹੀ ਮੁਝਹਿ ਸਮਾਨੀ ॥੨॥
ਜੋਬਨਵੰਤ ਅਚਾਰ ਕੁਲੀਨਾ ਮਨ ਮਹਿ ਹੋਇ ਗੁਮਾਨੀ ॥੩॥
ਜਿਉ ਉਲਝਾਇਓ ਬਾਧ ਬੁਧਿ ਕਾ ਮਰਤਿਆ ਨਹੀ ਬਿਸਰਾਨੀ ॥੪॥
ਭਾਈ ਮੀਤ ਬੰਧਪ ਸਖੇ ਪਾਛੇ ਤਿਨਹੂ ਕਉ ਸੰਪਾਨੀ ॥੫॥
ਜਿਤੁ ਲਾਗੋ ਮਨੁ ਬਾਸਨਾ ਅੰਤਿ ਸਾਈ ਪ੍ਰਗਟਾਨੀ ॥੬॥
ਅਹੰਬੁਧਿ ਸੁਚਿ ਕਰਮ ਕਰਿ ਇਹ ਬੰਧਨ ਬੰਧਾਨੀ ॥੭॥
ਦਇਆਲ ਪੁਰਖ ਕਿਰਪਾ ਕਰਹੁ ਨਾਨਕ ਦਾਸ ਦਸਾਨੀ ॥੮॥੩॥੧੫॥੪੪॥ ਜੁਮਲਾ
ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥
ਰਾਗੁ ਗਉੜੀ ਪੂਰਬੀ ਛੰਤ ਮਹਲਾ ੧ ॥
ਮੁੰਧ ਰੈਣਿ ਦੁਹੇਲੜੀਆ ਜੀਉ ਨੀਦ ਨ ਆਵੈ ॥ ਸਾ ਧਨ ਦੁਬਲੀਆ ਜੀਉ ਪਿਰ ਕੈ ਹਾਵੈ ॥ ਧਨ ਥੀਈ ਦੁਬਲਿ ਕੰਤ ਹਾਵੈ ਕੇਵ ਨੈਣੀ ਦੇਖਏ ॥ ਸੀਗਾਰ ਮਿਠ ਰਸ ਭੋਗ ਭੋਜਨ ਸਭੁ ਝੂਠੁ ਕਿਤੈ ਨ ਲੇਖਏ ॥ ਮੈ ਮਤ ਜੋਬਨਿ ਗਰਬਿ ਗਾਲੀ ਦੁਧਾ ਥਣੀ ਨ ਆਵਏ ॥ ਨਾਨਕ ਸਾ ਧਨ ਮਿਲੈ ਮਿਲਾਈ ਬਿਨੁ ਪਿਰ ਨੀਦ ਨ ਆਵਏ ॥੧॥
ਮੁੰਧ ਨਿਮਾਨੜੀਆ ਜੀਉ ਬਿਨੁ ਧਨੀ ਪਿਆਰੇ ॥ ਕਿਉ ਸੁਖੁ ਪਾਵੈਗੀ ਬਿਨੁ ਉਰ ਧਾਰੇ ॥ ਨਾਹ ਬਿਨੁ ਘਰ ਵਾਸੁ ਨਾਹੀ ਪੁਛਹੁ ਸਖੀ ਸਹੇਲੀਆ ॥ ਬਿਨੁ ਨਾਮ ਪ੍ਰੀਤਿ ਪਿਆਰੁ ਨਾਹੀ ਵਸਹਿ ਸਾਚਿ ਸੁਹੇਲੀਆ ॥ ਸਚੁ ਮਨਿ ਸਜਨ ਸੰਤੋਖਿ ਮੇਲਾ ਗੁਰਮਤੀ ਸਹੁ ਜਾਣਿਆ ॥ ਨਾਨਕ ਨਾਮੁ ਨ ਛੋਡੈ ਸਾ ਧਨ ਨਾਮਿ ਸਹਜਿ ਸਮਾਣੀਆ ॥੨॥
ਮਿਲੁ ਸਖੀ ਸਹੇਲੜੀਹੋ ਹਮ ਪਿਰੁ ਰਾਵੇਹਾ ॥ ਗੁਰ ਪੁਛਿ ਲਿਖਉਗੀ ਜੀਉ ਸਬਦਿ ਸਨੇਹਾ ॥ ਸਬਦੁ ਸਾਚਾ ਗੁਰਿ ਦਿਖਾਇਆ ਮਨਮੁਖੀ ਪਛੁਤਾਣੀਆ ॥ ਨਿਕਸਿ ਜਾਤਉ ਰਹੈ ਅਸਥਿਰੁ ਜਾਮਿ ਸਚੁ ਪਛਾਣਿਆ ॥ ਸਾਚ ਕੀ ਮਤਿ ਸਦਾ ਨਉਤਨ ਸਬਦਿ ਨੇਹੁ ਨਵੇਲਓ ॥ ਨਾਨਕ ਨਦਰੀ ਸਹਜਿ ਸਾਚਾ ਮਿਲਹੁ ਸਖੀ ਸਹੇਲੀਹੋ ॥੩॥
ਮੇਰੀ ਇਛ ਪੁਨੀ ਜੀਉ ਹਮ ਘਰਿ ਸਾਜਨੁ ਆਇਆ ॥ ਮਿਲਿ ਵਰੁ ਨਾਰੀ ਮੰਗਲੁ ਗਾਇਆ ॥ ਗੁਣ ਗਾਇ ਮੰਗਲੁ ਪ੍ਰੇਮਿ ਰਹਸੀ ਮੁੰਧ ਮਨਿ ਓਮਾਹਓ ॥ ਸਾਜਨ ਰਹੰਸੇ ਦੁਸਟ ਵਿਆਪੇ ਸਾਚੁ ਜਪਿ ਸਚੁ ਲਾਹਓ ॥ ਕਰ ਜੋੜਿ ਸਾ ਧਨ ਕਰੈ ਬਿਨਤੀ ਰੈਣਿ ਦਿਨੁ ਰਸਿ ਭਿੰਨੀਆ ॥ ਨਾਨਕ ਪਿਰੁ ਧਨ ਕਰਹਿ ਰਲੀਆ ਇਛ ਮੇਰੀ ਪੁੰਨੀਆ ॥੪॥੧॥

Ang 242

gauRee mahalaa panjavaa ||
ra(n)g sa(n)g bikhiaa ke bhogaa in sa(n)g a(n)dh na jaanee ||1||
hau sa(n)chau hau khaaTataa sagalee avadh bihaanee || rahaau ||
hau sooraa paradhaan hau ko naahee mujheh samaanee ||2||
jobanava(n)t achaar kuleenaa man meh hoi gumaanee ||3||
jiau ulajhaio baadh budh kaa maratiaa nahee bisaraanee ||4||
bhaiee meet ba(n)dhap sakhe paachhe tinahoo kau sa(n)paanee ||5||
jit laago man baasanaa a(n)t saiee pragaTaanee ||6||
aha(n)budh such karam kar ieh ba(n)dhan ba(n)dhaanee ||7||
dhiaal purakh kirapaa karahu naanak dhaas dhasaanee ||8||3||15||44|| jumalaa
ikOankaar satinaam karataa purakh guraprasaadh ||
raag gauRee poorabee chha(n)t mahalaa pehilaa ||
mu(n)dh rain dhuhelaReeaa jeeau needh na aavai ||
saa dhan dhubaleeaa jeeau pir kai haavai ||
dhan theeiee dhubal ka(n)t haavai kev nainee dhekhe ||
seegaar miTh ras bhog bhojan sabh jhooTh kitai na lekhe ||
mai mat joban garab gaalee dhudhaa thanee na aave ||
naanak saa dhan milai milaiee bin pir needh na aave ||1||
mu(n)dh nimaanaReeaa jeeau bin dhanee piaare ||
kiau sukh paavaigee bin ur dhaare ||
naeh bin ghar vaas naahee puchhahu sakhee saheleeaa ||
bin naam preet piaar naahee vaseh saach suheleeaa || sach man sajan sa(n)tokh melaa gurmatee sahu jaaniaa ||
naanak naam na chhoddai saa dhan naam sahaj samaaneeaa ||2||
mil sakhee sahelaReeho ham pir raavehaa ||
gur puchh likhaugee jeeau sabadh sanehaa ||
sabadh saachaa gur dhikhaiaa manmukhee pachhutaaneeaa ||
nikas jaatau rahai asathir jaam sach pachhaaniaa ||
saach kee mat sadhaa nautan sabadh neh navelo ||
naanak nadharee sahaj saachaa milahu sakhee saheleeho ||3||
meree ichh punee jeeau ham ghar saajan aaiaa ||
mil var naaree ma(n)gal gaiaa ||
gun gai ma(n)gal prem rahasee mu(n)dh man omaaho ||
saajan raha(n)se dhusaT viaape saach jap sach laaho ||
kar joR saa dhan karai binatee rain dhin ras bhi(n)neeaa ||
naanak pir dhan kareh raleeaa ichh meree pu(n)neeaa ||4||1||