Sri Guru Granth Sahib

ਅੰਗ ੨੪੩

ਗਉੜੀ ਛੰਤ ਮਹਲਾ ੧ ॥
ਸੁਣਿ ਨਾਹ ਪ੍ਰਭੂ ਜੀਉ ਏਕਲੜੀ ਬਨ ਮਾਹੇ ॥ ਕਿਉ ਧੀਰੈਗੀ ਨਾਹ ਬਿਨਾ ਪ੍ਰਭ ਵੇਪਰਵਾਹੇ ॥ ਧਨ ਨਾਹ ਬਾਝਹੁ ਰਹਿ ਨ ਸਾਕੈ ਬਿਖਮ ਰੈਣਿ ਘਣੇਰੀਆ ॥ ਨਹ ਨੀਦ ਆਵੈ ਪ੍ਰੇਮੁ ਭਾਵੈ ਸੁਣਿ ਬੇਨੰਤੀ ਮੇਰੀਆ ॥ ਬਾਝਹੁ ਪਿਆਰੇ ਕੋਇ ਨ ਸਾਰੇ ਏਕਲੜੀ ਕੁਰਲਾਏ ॥ ਨਾਨਕ ਸਾ ਧਨ ਮਿਲੈ ਮਿਲਾਈ ਬਿਨੁ ਪ੍ਰੀਤਮ ਦੁਖੁ ਪਾਏ ॥੧॥
ਪਿਰਿ ਛੋਡਿਅੜੀ ਜੀਉ ਕਵਣੁ ਮਿਲਾਵੈ ॥ ਰਸਿ ਪ੍ਰੇਮਿ ਮਿਲੀ ਜੀਉ ਸਬਦਿ ਸੁਹਾਵੈ ॥ ਸਬਦੇ ਸੁਹਾਵੈ ਤਾ ਪਤਿ ਪਾਵੈ ਦੀਪਕ ਦੇਹ ਉਜਾਰੈ ॥ ਸੁਣਿ ਸਖੀ ਸਹੇਲੀ ਸਾਚਿ ਸੁਹੇਲੀ ਸਾਚੇ ਕੇ ਗੁਣ ਸਾਰੈ ॥ ਸਤਿਗੁਰਿ ਮੇਲੀ ਤਾ ਪਿਰਿ ਰਾਵੀ ਬਿਗਸੀ ਅੰਮ੍ਰਿਤ ਬਾਣੀ ॥ ਨਾਨਕ ਸਾ ਧਨ ਤਾ ਪਿਰੁ ਰਾਵੇ ਜਾ ਤਿਸ ਕੈ ਮਨਿ ਭਾਣੀ ॥੨॥
ਮਾਇਆ ਮੋਹਣੀ ਨੀਘਰੀਆ ਜੀਉ ਕੂੜਿ ਮੁਠੀ ਕੂੜਿਆਰੇ ॥ ਕਿਉ ਖੂਲੈ ਗਲ ਜੇਵੜੀਆ ਜੀਉ ਬਿਨੁ ਗੁਰ ਅਤਿ ਪਿਆਰੇ ॥ ਹਰਿ ਪ੍ਰੀਤਿ ਪਿਆਰੇ ਸਬਦਿ ਵੀਚਾਰੇ ਤਿਸ ਹੀ ਕਾ ਸੋ ਹੋਵੈ ॥ ਪੁੰਨ ਦਾਨ ਅਨੇਕ ਨਾਵਣ ਕਿਉ ਅੰਤਰ ਮਲੁ ਧੋਵੈ ॥ ਨਾਮ ਬਿਨਾ ਗਤਿ ਕੋਇ ਨ ਪਾਵੈ ਹਠਿ ਨਿਗ੍ਰਹਿ ਬੇਬਾਣੈ ॥ ਨਾਨਕ ਸਚ ਘਰੁ ਸਬਦਿ ਸਿਞਾਪੈ ਦੁਬਿਧਾ ਮਹਲੁ ਕਿ ਜਾਣੈ ॥੩॥
ਤੇਰਾ ਨਾਮੁ ਸਚਾ ਜੀਉ ਸਬਦੁ ਸਚਾ ਵੀਚਾਰੋ ॥ ਤੇਰਾ ਮਹਲੁ ਸਚਾ ਜੀਉ ਨਾਮੁ ਸਚਾ ਵਾਪਾਰੋ ॥ ਨਾਮ ਕਾ ਵਾਪਾਰੁ ਮੀਠਾ ਭਗਤਿ ਲਾਹਾ ਅਨਦਿਨੋ ॥ ਤਿਸੁ ਬਾਝੁ ਵਖਰੁ ਕੋਇ ਨ ਸੂਝੈ ਨਾਮੁ ਲੇਵਹੁ ਖਿਨੁ ਖਿਨੋ ॥ ਪਰਖਿ ਲੇਖਾ ਨਦਰਿ ਸਾਚੀ ਕਰਮਿ ਪੂਰੈ ਪਾਇਆ ॥ ਨਾਨਕ ਨਾਮੁ ਮਹਾ ਰਸੁ ਮੀਠਾ ਗੁਰਿ ਪੂਰੈ ਸਚੁ ਪਾਇਆ ॥੪॥੨॥
ਰਾਗੁ ਗਉੜੀ ਪੂਰਬੀ ਛੰਤ ਮਹਲਾ ੩
ੴ ਸਤਿਨਾਮੁ ਕਰਤਾ ਪੁਰਖੁ ਗੁਰਪ੍ਰਸਾਦਿ ॥
ਸਾ ਧਨ ਬਿਨਉ ਕਰੇ ਜੀਉ ਹਰਿ ਕੇ ਗੁਣ ਸਾਰੇ ॥ ਖਿਨੁ ਪਲੁ ਰਹਿ ਨ ਸਕੈ ਜੀਉ ਬਿਨੁ ਹਰਿ ਪਿਆਰੇ ॥ ਬਿਨੁ ਹਰਿ ਪਿਆਰੇ ਰਹਿ ਨ ਸਾਕੈ ਗੁਰ ਬਿਨੁ ਮਹਲੁ ਨ ਪਾਈਐ ॥ ਜੋ ਗੁਰੁ ਕਹੈ ਸੋਈ ਪਰੁ ਕੀਜੈ ਤਿਸਨਾ ਅਗਨਿ ਬੁਝਾਈਐ ॥ ਹਰਿ ਸਾਚਾ ਸੋਈ ਤਿਸੁ ਬਿਨੁ ਅਵਰੁ ਨ ਕੋਈ ਬਿਨੁ ਸੇਵਿਐ ਸੁਖੁ ਨ ਪਾਏ ॥ ਨਾਨਕ ਸਾ ਧਨ ਮਿਲੈ ਮਿਲਾਈ ਜਿਸ ਨੋ ਆਪਿ ਮਿਲਾਏ ॥੧॥
ਧਨ ਰੈਣਿ ਸੁਹੇਲੜੀਏ ਜੀਉ ਹਰਿ ਸਿਉ ਚਿਤੁ ਲਾਏ ॥ ਸਤਿਗੁਰੁ ਸੇਵੇ ਭਾਉ ਕਰੇ ਜੀਉ ਵਿਚਹੁ ਆਪੁ ਗਵਾਏ ॥ ਵਿਚਹੁ ਆਪੁ ਗਵਾਏ ਹਰਿ ਗੁਣ ਗਾਏ ਅਨਦਿਨੁ ਲਾਗਾ ਭਾਓ ॥ ਸੁਣਿ ਸਖੀ ਸਹੇਲੀ ਜੀਅ ਕੀ ਮੇਲੀ ਗੁਰ ਕੈ ਸਬਦਿ ਸਮਾਓ ॥

Ang 243

gauRee chha(n)t mahalaa pehilaa ||
sun naeh prabhoo jeeau ekalaRee ban maahe ||
kiau dheeraigee naeh binaa prabh veparavaahe ||
dhan naeh baajhahu reh na saakai bikham rain ghanereeaa ||
neh needh aavai prem bhaavai sun bena(n)tee mereeaa ||
baajhahu piaare koi na saare ekalaRee kuralaae ||
naanak saa dhan milai milaiee bin preetam dhukh paae ||1||
pir chhoddiaRee jeeau kavan milaavai ||
ras prem milee jeeau sabadh suhaavai ||
sabadhe suhaavai taa pat paavai dheepak dheh ujaarai ||
sun sakhee sahelee saach suhelee saache ke gun saarai ||
satigur melee taa pir raavee bigasee a(n)mirat baanee ||
naanak saa dhan taa pir raave jaa tis kai man bhaanee ||2||
maiaa mohanee neeghareeaa jeeau kooR muThee kooRiaare ||
kiau khoolai gal jevaReeaa jeeau bin gur at piaare ||
har preet piaare sabadh veechaare tis hee kaa so hovai ||
pu(n)n dhaan anek naavan kiau a(n)tar mal dhovai ||
naam binaa gat koi na paavai haTh nigreh bebaanai ||
naanak sach ghar sabadh sin(j)aapai dhubidhaa mahal k jaanai ||3||
teraa naam sachaa jeeau sabadh sachaa veechaaro ||
teraa mahal sachaa jeeau naam sachaa vaapaaro ||
naam kaa vaapaar meeThaa bhagat laahaa anadhino ||
tis baajh vakhar koi na soojhai naam levahu khin khino ||
parakh lekhaa nadhar saachee karam poorai paiaa ||
naanak naam mahaa ras meeThaa gur poorai sach paiaa ||4||2||
raag gauRee poorabee chha(n)t mahalaa teejaa
ikOankaar satinaam karataa purakh guraprasaadh ||
saa dhan binau kare jeeau har ke gun saare ||
khin pal reh na sakai jeeau bin har piaare ||
bin har piaare reh na saakai gur bin mahal na paieeaai ||
jo gur kahai soiee par keejai tisanaa agan bujhaieeaai ||
har saachaa soiee tis bin avar na koiee bin seviaai sukh na paae ||
naanak saa dhan milai milaiee jis no aap milaae ||1||
dhan rain suhelaRe’e jeeau har siau chit laae ||
satigur seve bhaau kare jeeau vichahu aap gavaae ||
vichahu aap gavaae har gun gaae anadhin laagaa bhaao ||
sun sakhee sahelee jeea kee melee gur kai sabadh samaao ||