Sri Guru Granth Sahib

ਅੰਗ ੨੪੪

ਹਰਿ ਗੁਣ ਸਾਰੀ ਤਾ ਕੰਤ ਪਿਆਰੀ ਨਾਮੇ ਧਰੀ ਪਿਆਰੋ ॥ ਨਾਨਕ ਕਾਮਣਿ ਨਾਹ ਪਿਆਰੀ ਰਾਮ ਨਾਮੁ ਗਲਿ ਹਾਰੋ ॥੨॥
ਧਨ ਏਕਲੜੀ ਜੀਉ ਬਿਨੁ ਨਾਹ ਪਿਆਰੇ ॥ ਦੂਜੈ ਭਾਇ ਮੁਠੀ ਜੀਉ ਬਿਨੁ ਗੁਰ ਸਬਦ ਕਰਾਰੇ ॥ ਬਿਨੁ ਸਬਦ ਪਿਆਰੇ ਕਉਣੁ ਦੁਤਰੁ ਤਾਰੇ ਮਾਇਆ ਮੋਹਿ ਖੁਆਈ ॥ ਕੂੜਿ ਵਿਗੁਤੀ ਤਾ ਪਿਰਿ ਮੁਤੀ ਸਾ ਧਨ ਮਹਲੁ ਨ ਪਾਈ ॥ ਗੁਰ ਸਬਦੇ ਰਾਤੀ ਸਹਜੇ ਮਾਤੀ ਅਨਦਿਨੁ ਰਹੈ ਸਮਾਏ ॥ ਨਾਨਕ ਕਾਮਣਿ ਸਦਾ ਰੰਗਿ ਰਾਤੀ ਹਰਿ ਜੀਉ ਆਪਿ ਮਿਲਾਏ ॥੩॥
ਤਾ ਮਿਲੀਐ ਹਰਿ ਮੇਲੇ ਜੀਉ ਹਰਿ ਬਿਨੁ ਕਵਣੁ ਮਿਲਾਏ ॥ ਬਿਨੁ ਗੁਰ ਪ੍ਰੀਤਮ ਆਪਣੇ ਜੀਉ ਕਉਣੁ ਭਰਮੁ ਚੁਕਾਏ ॥ ਗੁਰੁ ਭਰਮੁ ਚੁਕਾਏ ਇਉ ਮਿਲੀਐ ਮਾਏ ਤਾ ਸਾ ਧਨ ਸੁਖੁ ਪਾਏ ॥ ਗੁਰ ਸੇਵਾ ਬਿਨੁ ਘੋਰ ਅੰਧਾਰੁ ਬਿਨੁ ਗੁਰ ਮਗੁ ਨ ਪਾਏ ॥ ਕਾਮਣਿ ਰੰਗਿ ਰਾਤੀ ਸਹਜੇ ਮਾਤੀ ਗੁਰ ਕੈ ਸਬਦਿ ਵੀਚਾਰੇ ॥ ਨਾਨਕ ਕਾਮਣਿ ਹਰਿ ਵਰੁ ਪਾਇਆ ਗੁਰ ਕੈ ਭਾਇ ਪਿਆਰੇ ॥੪॥੧॥
ਗਉੜੀ ਮਹਲਾ ੩ ॥
ਪਿਰ ਬਿਨੁ ਖਰੀ ਨਿਮਾਣੀ ਜੀਉ ਬਿਨੁ ਪਿਰ ਕਿਉ ਜੀਵਾ ਮੇਰੀ ਮਾਈ ॥ ਪਿਰ ਬਿਨੁ ਨੀਦ ਨ ਆਵੈ ਜੀਉ ਕਾਪੜੁ ਤਨਿ ਨ ਸੁਹਾਈ ॥ ਕਾਪਰੁ ਤਨਿ ਸੁਹਾਵੈ ਜਾ ਪਿਰ ਭਾਵੈ ਗੁਰਮਤੀ ਚਿਤੁ ਲਾਈਐ ॥ ਸਦਾ ਸੁਹਾਗਣਿ ਜਾ ਸਤਿਗੁਰੁ ਸੇਵੇ ਗੁਰ ਕੈ ਅੰਕਿ ਸਮਾਈਐ ॥ ਗੁਰ ਸਬਦੈ ਮੇਲਾ ਤਾ ਪਿਰੁ ਰਾਵੀ ਲਾਹਾ ਨਾਮੁ ਸੰਸਾਰੇ ॥ ਨਾਨਕ ਕਾਮਣਿ ਨਾਹ ਪਿਆਰੀ ਜਾ ਹਰਿ ਕੇ ਗੁਣ ਸਾਰੇ ॥੧॥
ਸਾ ਧਨ ਰੰਗੁ ਮਾਣੇ ਜੀਉ ਆਪਣੇ ਨਾਲਿ ਪਿਆਰੇ ॥ ਅਹਿਨਿਸਿ ਰੰਗਿ ਰਾਤੀ ਜੀਉ ਗੁਰ ਸਬਦੁ ਵੀਚਾਰੇ ॥ ਗੁਰ ਸਬਦੁ ਵੀਚਾਰੇ ਹਉਮੈ ਮਾਰੇ ਇਨ ਬਿਧਿ ਮਿਲਹੁ ਪਿਆਰੇ ॥ ਸਾ ਧਨ ਸੋਹਾਗਣਿ ਸਦਾ ਰੰਗਿ ਰਾਤੀ ਸਾਚੈ ਨਾਮਿ ਪਿਆਰੇ ॥ ਅਪੁਨੇ ਗੁਰ ਮਿਲਿ ਰਹੀਐ ਅੰਮ੍ਰਿਤੁ ਗਹੀਐ ਦੁਬਿਧਾ ਮਾਰਿ ਨਿਵਾਰੇ ॥ ਨਾਨਕ ਕਾਮਣਿ ਹਰਿ ਵਰੁ ਪਾਇਆ ਸਗਲੇ ਦੂਖ ਵਿਸਾਰੇ ॥੨॥
ਕਾਮਣਿ ਪਿਰਹੁ ਭੁਲੀ ਜੀਉ ਮਾਇਆ ਮੋਹਿ ਪਿਆਰੇ ॥ ਝੂਠੀ ਝੂਠਿ ਲਗੀ ਜੀਉ ਕੂੜਿ ਮੁਠੀ ਕੂੜਿਆਰੇ ॥ ਕੂੜੁ ਨਿਵਾਰੇ ਗੁਰਮਤਿ ਸਾਰੇ ਜੂਐ ਜਨਮੁ ਨ ਹਾਰੇ ॥ ਗੁਰ ਸਬਦੁ ਸੇਵੇ ਸਚਿ ਸਮਾਵੈ ਵਿਚਹੁ ਹਉਮੈ ਮਾਰੇ ॥ ਹਰਿ ਕਾ ਨਾਮੁ ਰਿਦੈ ਵਸਾਏ ਐਸਾ ਕਰੇ ਸੀਗਾਰੋ ॥ ਨਾਨਕ ਕਾਮਣਿ ਸਹਜਿ ਸਮਾਣੀ ਜਿਸੁ ਸਾਚਾ ਨਾਮੁ ਅਧਾਰੋ ॥੩॥
ਮਿਲੁ ਮੇਰੇ ਪ੍ਰੀਤਮਾ ਜੀਉ ਤੁਧੁ ਬਿਨੁ ਖਰੀ ਨਿਮਾਣੀ ॥ ਮੈ ਨੈਣੀ ਨੀਦ ਨ ਆਵੈ ਜੀਉ ਭਾਵੈ ਅੰਨੁ ਨ ਪਾਣੀ ॥ ਪਾਣੀ ਅੰਨੁ ਨ ਭਾਵੈ ਮਰੀਐ ਹਾਵੈ ਬਿਨੁ ਪਿਰ ਕਿਉ ਸੁਖੁ ਪਾਈਐ ॥

Ang 244

har gun saaree taa ka(n)t piaaree naame dharee piaaro ||
naanak kaaman naeh piaaree raam naam gal haaro ||2||
dhan ekalaRee jeeau bin naeh piaare ||
dhoojai bhai muThee jeeau bin gur sabadh karaare ||
bin sabadh piaare kaun dhutar taare maiaa moh khuaaiee ||
kooR vigutee taa pir mutee saa dhan mahal na paiee ||
gur sabadhe raatee sahaje maatee anadhin rahai samaae ||
naanak kaaman sadhaa ra(n)g raatee har jeeau aap milaae ||3||
taa mileeaai har mele jeeau har bin kavan milaae ||
bin gur preetam aapane jeeau kaun bharam chukaae ||
gur bharam chukaae iau mileeaai maae taa saa dhan sukh paae ||
gur sevaa bin ghor a(n)dhaar bin gur mag na paae ||
kaaman ra(n)g raatee sahaje maatee gur kai sabadh veechaare ||
naanak kaaman har var paiaa gur kai bhai piaare ||4||1||
gauRee mahalaa teejaa ||
pir bin kharee nimaanee jeeau bin pir kiau jeevaa meree maiee ||
pir bin needh na aavai jeeau kaapaR tan na suhaiee ||
kaapar tan suhaavai jaa pir bhaavai gurmatee chit laieeaai ||
sadhaa suhaagan jaa satigur seve gur kai a(n)k samaieeaai ||
gur sabadhai melaa taa pir raavee laahaa naam sa(n)saare ||
naanak kaaman naeh piaaree jaa har ke gun saare ||1||
saa dhan ra(n)g maane jeeau aapane naal piaare ||
ahinis ra(n)g raatee jeeau gur sabadh veechaare ||
gur sabadh veechaare haumai maare in bidh milahu piaare ||
saa dhan sohaagan sadhaa ra(n)g raatee saachai naam piaare ||
apune gur mil raheeaai a(n)mrit gaheeaai dhubidhaa maar nivaare ||
naanak kaaman har var paiaa sagale dhookh visaare ||2||
kaaman pirahu bhulee jeeau maiaa moh piaare ||
jhooThee jhooTh lagee jeeau kooR muThee kooRiaare ||
kooR nivaare gurmat saare jooaai janam na haare ||
gur sabadh seve sach samaavai vichahu haumai maare ||
har kaa naam ridhai vasaae aaisaa kare seegaaro ||
naanak kaaman sahaj samaanee jis saachaa naam adhaaro ||3||
mil mere preetamaa jeeau tudh bin kharee nimaanee ||
mai nainee needh na aavai jeeau bhaavai a(n)n na paanee ||
paanee a(n)n na bhaavai mareeaai haavai bin pir kiau sukh paieeaai ||