ਗੁਰ ਆਗੈ ਕਰਉ ਬਿਨੰਤੀ ਜੇ ਗੁਰ ਭਾਵੈ ਜਿਉ ਮਿਲੈ ਤਿਵੈ ਮਿਲਾਈਐ ॥ ਆਪੇ ਮੇਲਿ ਲਏ ਸੁਖਦਾਤਾ ਆਪਿ ਮਿਲਿਆ ਘਰਿ ਆਏ ॥ ਨਾਨਕ ਕਾਮਣਿ ਸਦਾ ਸੁਹਾਗਣਿ ਨਾ ਪਿਰੁ ਮਰੈ ਨ ਜਾਏ ॥੪॥੨॥
ਗਉੜੀ ਮਹਲਾ ੩ ॥
ਕਾਮਣਿ ਹਰਿ ਰਸਿ ਬੇਧੀ ਜੀਉ ਹਰਿ ਕੈ ਸਹਜਿ ਸੁਭਾਏ ॥ ਮਨੁ ਮੋਹਨਿ ਮੋਹਿ ਲੀਆ ਜੀਉ ਦੁਬਿਧਾ ਸਹਜਿ ਸਮਾਏ ॥ ਦੁਬਿਧਾ ਸਹਜਿ ਸਮਾਏ ਕਾਮਣਿ ਵਰੁ ਪਾਏ ਗੁਰਮਤੀ ਰੰਗੁ ਲਾਏ ॥ ਇਹੁ ਸਰੀਰੁ ਕੂੜਿ ਕੁਸਤਿ ਭਰਿਆ ਗਲ ਤਾਈ ਪਾਪ ਕਮਾਏ ॥ ਗੁਰਮੁਖਿ ਭਗਤਿ ਜਿਤੁ ਸਹਜ ਧੁਨਿ ਉਪਜੈ ਬਿਨੁ ਭਗਤੀ ਮੈਲੁ ਨ ਜਾਏ ॥ ਨਾਨਕ ਕਾਮਣਿ ਪਿਰਹਿ ਪਿਆਰੀ ਵਿਚਹੁ ਆਪੁ ਗਵਾਏ ॥੧॥
ਕਾਮਣਿ ਪਿਰੁ ਪਾਇਆ ਜੀਉ ਗੁਰ ਕੈ ਭਾਇ ਪਿਆਰੇ ॥ ਰੈਣਿ ਸੁਖਿ ਸੁਤੀ ਜੀਉ ਅੰਤਰਿ ਉਰਿ ਧਾਰੇ ॥ ਅੰਤਰਿ ਉਰਿ ਧਾਰੇ ਮਿਲੀਐ ਪਿਆਰੇ ਅਨਦਿਨੁ ਦੁਖੁ ਨਿਵਾਰੇ ॥ ਅੰਤਰਿ ਮਹਲੁ ਪਿਰੁ ਰਾਵੇ ਕਾਮਣਿ ਗੁਰਮਤੀ ਵੀਚਾਰੇ ॥ ਅੰਮ੍ਰਿਤੁ ਨਾਮੁ ਪੀਆ ਦਿਨ ਰਾਤੀ ਦੁਬਿਧਾ ਮਾਰਿ ਨਿਵਾਰੇ ॥ ਨਾਨਕ ਸਚਿ ਮਿਲੀ ਸੋਹਾਗਣਿ ਗੁਰ ਕੈ ਹੇਤਿ ਅਪਾਰੇ ॥੨॥
ਆਵਹੁ ਦਇਆ ਕਰੇ ਜੀਉ ਪ੍ਰੀਤਮ ਅਤਿ ਪਿਆਰੇ ॥ ਕਾਮਣਿ ਬਿਨਉ ਕਰੇ ਜੀਉ ਸਚਿ ਸਬਦਿ ਸੀਗਾਰੇ ॥ ਸਚਿ ਸਬਦਿ ਸੀਗਾਰੇ ਹਉਮੈ ਮਾਰੇ ਗੁਰਮੁਖਿ ਕਾਰਜ ਸਵਾਰੇ ॥ ਜੁਗਿ ਜੁਗਿ ਏਕੋ ਸਚਾ ਸੋਈ ਬੂਝੈ ਗੁਰ ਬੀਚਾਰੇ ॥ ਮਨਮੁਖਿ ਕਾਮਿ ਵਿਆਪੀ ਮੋਹਿ ਸੰਤਾਪੀ ਕਿਸੁ ਆਗੈ ਜਾਇ ਪੁਕਾਰੇ ॥ ਨਾਨਕ ਮਨਮੁਖਿ ਥਾਉ ਨ ਪਾਏ ਬਿਨੁ ਗੁਰ ਅਤਿ ਪਿਆਰੇ ॥੩॥
ਮੁੰਧ ਇਆਣੀ ਭੋਲੀ ਨਿਗੁਣੀਆ ਜੀਉ ਪਿਰੁ ਅਗਮ ਅਪਾਰਾ ॥ ਆਪੇ ਮੇਲਿ ਮਿਲੀਐ ਜੀਉ ਆਪੇ ਬਖਸਣਹਾਰਾ ॥ ਅਵਗਣ ਬਖਸਣਹਾਰਾ ਕਾਮਣਿ ਕੰਤੁ ਪਿਆਰਾ ਘਟਿ ਘਟਿ ਰਹਿਆ ਸਮਾਈ ॥ ਪ੍ਰੇਮ ਪ੍ਰੀਤਿ ਭਾਇ ਭਗਤੀ ਪਾਈਐ ਸਤਿਗੁਰਿ ਬੂਝ ਬੁਝਾਈ ॥ ਸਦਾ ਅਨੰਦਿ ਰਹੈ ਦਿਨ ਰਾਤੀ ਅਨਦਿਨੁ ਰਹੈ ਲਿਵ ਲਾਈ ॥ ਨਾਨਕ ਸਹਜੇ ਹਰਿ ਵਰੁ ਪਾਇਆ ਸਾ ਧਨ ਨਉ ਨਿਧਿ ਪਾਈ ॥੪॥੩॥
ਗਉੜੀ ਮਹਲਾ ੩ ॥
ਮਾਇਆ ਸਰੁ ਸਬਲੁ ਵਰਤੈ ਜੀਉ ਕਿਉ ਕਰਿ ਦੁਤਰੁ ਤਰਿਆ ਜਾਇ ॥ ਰਾਮ ਨਾਮੁ ਕਰਿ ਬੋਹਿਥਾ ਜੀਉ ਸਬਦੁ ਖੇਵਟੁ ਵਿਚਿ ਪਾਇ ॥ ਸਬਦੁ ਖੇਵਟੁ ਵਿਚਿ ਪਾਏ ਹਰਿ ਆਪਿ ਲਘਾਏ ਇਨ ਬਿਧਿ ਦੁਤਰੁ ਤਰੀਐ ॥ ਗੁਰਮੁਖਿ ਭਗਤਿ ਪਰਾਪਤਿ ਹੋਵੈ ਜੀਵਤਿਆ ਇਉ ਮਰੀਐ ॥ ਖਿਨ ਮਹਿ ਰਾਮ ਨਾਮਿ ਕਿਲਵਿਖ ਕਾਟੇ ਭਏ ਪਵਿਤੁ ਸਰੀਰਾ ॥ ਨਾਨਕ ਰਾਮ ਨਾਮਿ ਨਿਸਤਾਰਾ ਕੰਚਨ ਭਏ ਮਨੂਰਾ ॥੧॥
gur aagai karau bina(n)tee je gur bhaavai jiau milai tivai milaieeaai ||
aape mel le sukhadhaataa aap miliaa ghar aae ||
naanak kaaman sadhaa suhaagan naa pir marai na jaae ||4||2||
gauRee mahalaa teejaa ||
kaaman har ras bedhee jeeau har kai sahaj subhaae ||
man mohan moh leeaa jeeau dhubidhaa sahaj samaae ||
dhubidhaa sahaj samaae kaaman var paae gurmatee ra(n)g laae ||
eih sareer kooR kusat bhariaa gal taiee paap kamaae ||
gurmukh bhagat jit sahaj dhun upajai bin bhagatee mail na jaae ||
naanak kaaman pireh piaaree vichahu aap gavaae ||1||
kaaman pir paiaa jeeau gur kai bhai piaare ||
rain sukh sutee jeeau a(n)tar ur dhaare ||
a(n)tar ur dhaare mileeaai piaare anadhin dhukh nivaare ||
a(n)tar mahal pir raave kaaman gurmatee veechaare ||
a(n)mrit naam peeaa dhin raatee dhubidhaa maar nivaare ||
naanak sach milee sohaagan gur kai het apaare ||2||
aavahu dhiaa kare jeeau preetam at piaare ||
kaaman binau kare jeeau sach sabadh seegaare ||
sach sabadh seegaare haumai maare gurmukh kaaraj savaare ||
jug jug eko sachaa soiee boojhai gur beechaare ||
manmukh kaam viaapee moh sa(n)taapee kis aagai jai pukaare ||
naanak manmukh thaau na paae bin gur at piaare ||3||
mu(n)dh iaanee bholee niguneeaa jeeau pir agam apaaraa ||
aape mel mileeaai jeeau aape bakhasanahaaraa ||
avagan bakhasanahaaraa kaaman ka(n)t piaaraa ghaT ghaT rahiaa samaiee ||
prem preet bhai bhagatee paieeaai satigur boojh bujhaiee ||
sadhaa ana(n)dh rahai dhin raatee anadhin rahai liv laiee ||
naanak sahaje har var paiaa saa dhan nau nidh paiee ||4||3||
gauRee mahalaa teejaa ||
maiaa sar sabal varatai jeeau kiau kar dhutar tariaa jai ||
raam naam kar bohithaa jeeau sabadh khevaT vich pai ||
sabadh khevaT vich paae har aap laghaae in bidh dhutar tareeaai ||
gurmukh bhagat paraapat hovai jeevatiaa iau mareeaai ||
khin meh raam naam kilavikh kaaTe bhe pavit sareeraa ||
naanak raam naam nisataaraa ka(n)chan bhe manooraa ||1||