ਇਸਤਰੀ ਪੁਰਖ ਕਾਮਿ ਵਿਆਪੇ ਜੀਉ ਰਾਮ ਨਾਮ ਕੀ ਬਿਧਿ ਨਹੀ ਜਾਣੀ ॥ ਮਾਤ ਪਿਤਾ ਸੁਤ ਭਾਈ ਖਰੇ ਪਿਆਰੇ ਜੀਉ ਡੂਬਿ ਮੁਏ ਬਿਨੁ ਪਾਣੀ ॥ ਡੂਬਿ ਮੁਏ ਬਿਨੁ ਪਾਣੀ ਗਤਿ ਨਹੀ ਜਾਣੀ ਹਉਮੈ ਧਾਤੁ ਸੰਸਾਰੇ ॥ ਜੋ ਆਇਆ ਸੋ ਸਭੁ ਕੋ ਜਾਸੀ ਉਬਰੇ ਗੁਰ ਵੀਚਾਰੇ ॥ ਗੁਰਮੁਖਿ ਹੋਵੈ ਰਾਮ ਨਾਮੁ ਵਖਾਣੈ ਆਪਿ ਤਰੈ ਕੁਲ ਤਾਰੇ ॥ ਨਾਨਕ ਨਾਮੁ ਵਸੈ ਘਟ ਅੰਤਰਿ ਗੁਰਮਤਿ ਮਿਲੇ ਪਿਆਰੇ ॥੨॥
ਰਾਮ ਨਾਮ ਬਿਨੁ ਕੋ ਥਿਰੁ ਨਾਹੀ ਜੀਉ ਬਾਜੀ ਹੈ ਸੰਸਾਰਾ ॥ ਦ੍ਰਿੜੁ ਭਗਤਿ ਸਚੀ ਜੀਉ ਰਾਮ ਨਾਮੁ ਵਾਪਾਰਾ ॥ ਰਾਮ ਨਾਮੁ ਵਾਪਾਰਾ ਅਗਮ ਅਪਾਰਾ ਗੁਰਮਤੀ ਧਨੁ ਪਾਈਐ ॥ ਸੇਵਾ ਸੁਰਤਿ ਭਗਤਿ ਇਹ ਸਾਚੀ ਵਿਚਹੁ ਆਪੁ ਗਵਾਈਐ ॥ ਹਮ ਮਤਿ ਹੀਣ ਮੂਰਖ ਮੁਗਧ ਅੰਧੇ ਸਤਿਗੁਰਿ ਮਾਰਗਿ ਪਾਏ ॥ ਨਾਨਕ ਗੁਰਮੁਖਿ ਸਬਦਿ ਸੁਹਾਵੇ ਅਨਦਿਨੁ ਹਰਿ ਗੁਣ ਗਾਏ ॥੩॥
ਆਪਿ ਕਰਾਏ ਕਰੇ ਆਪਿ ਜੀਉ ਆਪੇ ਸਬਦਿ ਸਵਾਰੇ ॥ ਆਪੇ ਸਤਿਗੁਰੁ ਆਪਿ ਸਬਦੁ ਜੀਉ ਜੁਗੁ ਜੁਗੁ ਭਗਤ ਪਿਆਰੇ ॥ ਜੁਗੁ ਜੁਗੁ ਭਗਤ ਪਿਆਰੇ ਹਰਿ ਆਪਿ ਸਵਾਰੇ ਆਪੇ ਭਗਤੀ ਲਾਏ ॥ ਆਪੇ ਦਾਨਾ ਆਪੇ ਬੀਨਾ ਆਪੇ ਸੇਵ ਕਰਾਏ ॥ ਆਪੇ ਗੁਣਦਾਤਾ ਅਵਗੁਣ ਕਾਟੇ ਹਿਰਦੈ ਨਾਮੁ ਵਸਾਏ ॥ ਨਾਨਕ ਸਦ ਬਲਿਹਾਰੀ ਸਚੇ ਵਿਟਹੁ ਆਪੇ ਕਰੇ ਕਰਾਏ ॥੪॥੪॥
ਗਉੜੀ ਮਹਲਾ ੩ ॥
ਗੁਰ ਕੀ ਸੇਵਾ ਕਰਿ ਪਿਰਾ ਜੀਉ ਹਰਿ ਨਾਮੁ ਧਿਆਏ ॥ ਮੰਞਹੁ ਦੂਰਿ ਨ ਜਾਹਿ ਪਿਰਾ ਜੀਉ ਘਰਿ ਬੈਠਿਆ ਹਰਿ ਪਾਏ ॥ ਘਰਿ ਬੈਠਿਆ ਹਰਿ ਪਾਏ ਸਦਾ ਚਿਤੁ ਲਾਏ ਸਹਜੇ ਸਤਿ ਸੁਭਾਏ ॥ ਗੁਰ ਕੀ ਸੇਵਾ ਖਰੀ ਸੁਖਾਲੀ ਜਿਸ ਨੋ ਆਪਿ ਕਰਾਏ ॥ ਨਾਮੋ ਬੀਜੇ ਨਾਮੋ ਜੰਮੈ ਨਾਮੋ ਮੰਨਿ ਵਸਾਏ ॥ ਨਾਨਕ ਸਚਿ ਨਾਮਿ ਵਡਿਆਈ ਪੂਰਬਿ ਲਿਖਿਆ ਪਾਏ ॥੧॥
ਹਰਿ ਕਾ ਨਾਮੁ ਮੀਠਾ ਪਿਰਾ ਜੀਉ ਜਾ ਚਾਖਹਿ ਚਿਤੁ ਲਾਏ ॥ ਰਸਨਾ ਹਰਿ ਰਸੁ ਚਾਖੁ ਮੁਯੇ ਜੀਉ ਅਨ ਰਸ ਸਾਦ ਗਵਾਏ ॥ ਸਦਾ ਹਰਿ ਰਸੁ ਪਾਏ ਜਾ ਹਰਿ ਭਾਏ ਰਸਨਾ ਸਬਦਿ ਸੁਹਾਏ ॥ ਨਾਮੁ ਧਿਆਏ ਸਦਾ ਸੁਖੁ ਪਾਏ ਨਾਮਿ ਰਹੈ ਲਿਵ ਲਾਏ ॥ ਨਾਮੇ ਉਪਜੈ ਨਾਮੇ ਬਿਨਸੈ ਨਾਮੇ ਸਚਿ ਸਮਾਏ ॥ ਨਾਨਕ ਨਾਮੁ ਗੁਰਮਤੀ ਪਾਈਐ ਆਪੇ ਲਏ ਲਵਾਏ ॥੨॥
ਏਹ ਵਿਡਾਣੀ ਚਾਕਰੀ ਪਿਰਾ ਜੀਉ ਧਨ ਛੋਡਿ ਪਰਦੇਸਿ ਸਿਧਾਏ ॥ ਦੂਜੈ ਕਿਨੈ ਸੁਖੁ ਨ ਪਾਇਓ ਪਿਰਾ ਜੀਉ ਬਿਖਿਆ ਲੋਭਿ ਲੁਭਾਏ ॥ ਬਿਖਿਆ ਲੋਭਿ ਲੁਭਾਏ ਭਰਮਿ ਭੁਲਾਏ ਓਹੁ ਕਿਉ ਕਰਿ ਸੁਖੁ ਪਾਏ ॥ ਚਾਕਰੀ ਵਿਡਾਣੀ ਖਰੀ ਦੁਖਾਲੀ ਆਪੁ ਵੇਚਿ ਧਰਮੁ ਗਵਾਏ ॥
eisataree purakh kaam viaape jeeau raam naam kee bidh nahee jaanee ||
maat pitaa sut bhaiee khare piaare jeeau ddoob mue bin paanee ||
ddoob mue bin paanee gat nahee jaanee haumai dhaat sa(n)saare ||
jo aaiaa so sabh ko jaasee ubare gur veechaare ||
gurmukh hovai raam naam vakhaanai aap tarai kul taare ||
naanak naam vasai ghaT a(n)tar gurmat mile piaare ||2||
raam naam bin ko thir naahee jeeau baajee hai sa(n)saaraa ||
dhiraR bhagat sachee jeeau raam naam vaapaaraa ||
raam naam vaapaaraa agam apaaraa gurmatee dhan paieeaai ||
sevaa surat bhagat ieh saachee vichahu aap gavaieeaai ||
ham mat heen moorakh mugadh a(n)dhe satigur maarag paae ||
naanak gurmukh sabadh suhaave anadhin har gun gaae ||3||
aap karaae kare aap jeeau aape sabadh savaare ||
aape satigur aap sabadh jeeau jug jug bhagat piaare ||
jug jug bhagat piaare har aap savaare aape bhagatee laae ||
aape dhaanaa aape beenaa aape sev karaae ||
aape gunadhaataa avagun kaaTe hiradhai naam vasaae ||
naanak sadh balihaaree sache viTahu aape kare karaae ||4||4||
gauRee mahalaa teejaa ||
gur kee sevaa kar piraa jeeau har naam dhiaae ||
ma(n)n(j)h dhoor na jaeh piraa jeeau ghar baiThiaa har paae ||
ghar baiThiaa har paae sadhaa chit laae sahaje sat subhaae ||
gur kee sevaa kharee sukhaalee jis no aap karaae ||
naamo beeje naamo ja(n)mai naamo ma(n)n vasaae ||
naanak sach naam vaddiaaiee poorab likhiaa paae ||1||
har kaa naam meeThaa piraa jeeau jaa chaakheh chit laae ||
rasanaa har ras chaakh muye jeeau an ras saadh gavaae ||
sadhaa har ras paae jaa har bhaae rasanaa sabadh suhaae ||
naam dhiaae sadhaa sukh paae naam rahai liv laae ||
naame upajai naame binasai naame sach samaae ||
naanak naam gurmatee paieeaai aape le lavaae ||2||
eh viddaanee chaakaree piraa jeeau dhan chhodd paradhes sidhaae ||
dhoojai kinai sukh na paio piraa jeeau bikhiaa lobh lubhaae ||
bikhiaa lobh lubhaae bharam bhulaae oh kiau kar sukh paae ||
chaakaree viddaanee kharee dhukhaalee aap vech dharam gavaae ||