ਗਉੜੀ ਮਹਲਾ ੫ ॥
ਮੋਹਨ ਤੇਰੇ ਊਚੇ ਮੰਦਰ ਮਹਲ ਅਪਾਰਾ ॥ ਮੋਹਨ ਤੇਰੇ ਸੋਹਨਿ ਦੁਆਰ ਜੀਉ ਸੰਤ ਧਰਮ ਸਾਲਾ ॥ ਧਰਮ ਸਾਲ ਅਪਾਰ ਦੈਆਰ ਠਾਕੁਰ ਸਦਾ ਕੀਰਤਨੁ ਗਾਵਹੇ ॥ ਜਹ ਸਾਧ ਸੰਤ ਇਕਤ੍ਰ ਹੋਵਹਿ ਤਹਾ ਤੁਝਹਿ ਧਿਆਵਹੇ ॥ ਕਰਿ ਦਇਆ ਮਇਆ ਦਇਆਲ ਸੁਆਮੀ ਹੋਹੁ ਦੀਨ ਕ੍ਰਿਪਾਰਾ ॥ ਬਿਨਵੰਤਿ ਨਾਨਕ ਦਰਸ ਪਿਆਸੇ ਮਿਲਿ ਦਰਸਨ ਸੁਖੁ ਸਾਰਾ ॥੧॥
ਮੋਹਨ ਤੇਰੇ ਬਚਨ ਅਨੂਪ ਚਾਲ ਨਿਰਾਲੀ ॥ ਮੋਹਨ ਤੂੰ ਮਾਨਹਿ ਏਕੁ ਜੀ ਅਵਰ ਸਭ ਰਾਲੀ ॥ ਮਾਨਹਿ ਤ ਏਕੁ ਅਲੇਖੁ ਠਾਕੁਰੁ ਜਿਨਹਿ ਸਭ ਕਲ ਧਾਰੀਆ ॥ ਤੁਧੁ ਬਚਨਿ ਗੁਰ ਕੈ ਵਸਿ ਕੀਆ ਆਦਿ ਪੁਰਖੁ ਬਨਵਾਰੀਆ ॥ ਤੂੰ ਆਪਿ ਚਲਿਆ ਆਪਿ ਰਹਿਆ ਆਪਿ ਸਭ ਕਲ ਧਾਰੀਆ ॥ ਬਿਨਵੰਤਿ ਨਾਨਕ ਪੈਜ ਰਾਖਹੁ ਸਭ ਸੇਵਕ ਸਰਨਿ ਤੁਮਾਰੀਆ ॥੨॥
ਮੋਹਨ ਤੁਧੁ ਸਤਸੰਗਤਿ ਧਿਆਵੈ ਦਰਸ ਧਿਆਨਾ ॥ ਮੋਹਨ ਜਮੁ ਨੇੜਿ ਨ ਆਵੈ ਤੁਧੁ ਜਪਹਿ ਨਿਦਾਨਾ ॥ ਜਮਕਾਲੁ ਤਿਨ ਕਉ ਲਗੈ ਨਾਹੀ ਜੋ ਇਕ ਮਨਿ ਧਿਆਵਹੇ ॥ ਮਨਿ ਬਚਨਿ ਕਰਮਿ ਜਿ ਤੁਧੁ ਅਰਾਧਹਿ ਸੇ ਸਭੇ ਫਲ ਪਾਵਹੇ ॥ ਮਲ ਮੂਤ ਮੂੜ ਜਿ ਮੁਗਧ ਹੋਤੇ ਸਿ ਦੇਖਿ ਦਰਸੁ ਸੁਗਿਆਨਾ ॥ ਬਿਨਵੰਤਿ ਨਾਨਕ ਰਾਜੁ ਨਿਹਚਲੁ ਪੂਰਨ ਪੁਰਖ ਭਗਵਾਨਾ ॥੩॥
ਮੋਹਨ ਤੂੰ ਸੁਫਲੁ ਫਲਿਆ ਸਣੁ ਪਰਵਾਰੇ ॥ ਮੋਹਨ ਪੁਤ੍ਰ ਮੀਤ ਭਾਈ ਕੁਟੰਬ ਸਭਿ ਤਾਰੇ ॥ ਤਾਰਿਆ ਜਹਾਨੁ ਲਹਿਆ ਅਭਿਮਾਨੁ ਜਿਨੀ ਦਰਸਨੁ ਪਾਇਆ ॥ ਜਿਨੀ ਤੁਧਨੋ ਧੰਨੁ ਕਹਿਆ ਤਿਨ ਜਮੁ ਨੇੜਿ ਨ ਆਇਆ ॥ ਬੇਅੰਤ ਗੁਣ ਤੇਰੇ ਕਥੇ ਨ ਜਾਹੀ ਸਤਿਗੁਰ ਪੁਰਖ ਮੁਰਾਰੇ ॥ ਬਿਨਵੰਤਿ ਨਾਨਕ ਟੇਕ ਰਾਖੀ ਜਿਤੁ ਲਗਿ ਤਰਿਆ ਸੰਸਾਰੇ ॥੪॥੨॥
ਗਉੜੀ ਮਹਲਾ ੫ ॥
ਸਲੋਕੁ ॥
ਪਤਿਤ ਅਸੰਖ ਪੁਨੀਤ ਕਰਿ ਪੁਨਹ ਪੁਨਹ ਬਲਿਹਾਰ ॥ ਨਾਨਕ ਰਾਮ ਨਾਮੁ ਜਪਿ ਪਾਵਕੋ ਤਿਨ ਕਿਲਬਿਖ ਦਾਹਨਹਾਰ ॥੧॥
ਛੰਤ ॥
ਜਪਿ ਮਨਾ ਤੂੰ ਰਾਮ ਨਰਾਇਣੁ ਗੋਵਿੰਦਾ ਹਰਿ ਮਾਧੋ ॥ ਧਿਆਇ ਮਨਾ ਮੁਰਾਰਿ ਮੁਕੰਦੇ ਕਟੀਐ ਕਾਲ ਦੁਖ ਫਾਧੋ ॥ ਦੁਖਹਰਣ ਦੀਨ ਸਰਣ ਸ੍ਰੀਧਰ ਚਰਨ ਕਮਲ ਅਰਾਧੀਐ ॥ ਜਮ ਪੰਥੁ ਬਿਖੜਾ ਅਗਨਿ ਸਾਗਰੁ ਨਿਮਖ ਸਿਮਰਤ ਸਾਧੀਐ ॥ ਕਲਿਮਲਹ ਦਹਤਾ ਸੁਧੁ ਕਰਤਾ ਦਿਨਸੁ ਰੈਣਿ ਅਰਾਧੋ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਗੋਪਾਲ ਗੋਬਿੰਦ ਮਾਧੋ ॥੧॥
ਸਿਮਰਿ ਮਨਾ ਦਾਮੋਦਰੁ ਦੁਖਹਰੁ ਭੈ ਭੰਜਨੁ ਹਰਿ ਰਾਇਆ ॥ ਸ੍ਰੀਰੰਗੋ ਦਇਆਲ ਮਨੋਹਰੁ ਭਗਤਿ ਵਛਲੁ ਬਿਰਦਾਇਆ ॥
gauRee mahalaa panjavaa ||
mohan tere uooche ma(n)dhar mahal apaaraa ||
mohan tere sohan dhuaar jeeau sa(n)t dharam saalaa ||
dharam saal apaar dhaiaar Thaakur sadhaa keeratan gaavahe ||
jeh saadh sa(n)t ikatr hoveh tahaa tujheh dhiaavahe ||
kar dhiaa miaa dhiaal suaamee hoh dheen kirapaaraa ||
binava(n)t naanak dharas piaase mil dharasan sukh saaraa ||1||
mohan tere bachan anoop chaal niraalee ||
mohan too(n) maaneh ek jee avar sabh raalee ||
maaneh ta ek alekh Thaakur jineh sabh kal dhaareeaa ||
tudh bachan gur kai vas keeaa aadh purakh banavaareeaa ||
too(n) aap chaliaa aap rahiaa aap sabh kal dhaareeaa ||
binava(n)t naanak paij raakhahu sabh sevak saran tumaareeaa ||2||
mohan tudh satasa(n)gat dhiaavai dharas dhiaanaa ||
mohan jam neR na aavai tudh japeh nidhaanaa ||
jamakaal tin kau lagai naahee jo ik man dhiaavahe ||
man bachan karam j tudh araadheh se sabhe fal paavahe ||
mal moot mooR j mugadh hote s dhekh dharas sugiaanaa ||
binava(n)t naanak raaj nihachal pooran purakh bhagavaanaa ||3||
mohan too(n) sufal faliaa san paravaare ||
mohan putr meet bhaiee kuTa(n)b sabh taare ||
taariaa jahaan lahiaa abhimaan jinee dharasan paiaa ||
jinee tudhano dha(n)n kahiaa tin jam neR na aaiaa ||
bea(n)t gun tere kathe na jaahee satigur purakh muraare ||
binava(n)t naanak Tek raakhee jit lag tariaa sa(n)saare ||4||2||
gauRee mahalaa panjavaa ||
salok ||
patit asa(n)kh puneet kar puneh puneh balihaar ||
naanak raam naam jap paavako tin kilabikh dhaahanahaar ||1||
chha(n)t ||
jap manaa too(n) raam narain govi(n)dhaa har maadho ||
dhiaai manaa muraar muka(n)dhe kaTeeaai kaal dhukh faadho ||
dhukhaharan dheen saran sreedhar charan kamal araadheeaai ||
jam pa(n)th bikhaRaa agan saagar nimakh simarat saadheeaai ||
kalimaleh dhahataa sudh karataa dhinas rain araadho ||
binava(n)t naanak karahu kirapaa gopaal gobi(n)dh maadho ||1||
simar manaa dhaamodhar dhukhahar bhai bha(n)jan har raiaa ||
sreera(n)go dhiaal manohar bhagat vachhal biradhaiaa ||