Sri Guru Granth Sahib

ਅੰਗ ੨੪੯

ਭਗਤਿ ਵਛਲ ਪੁਰਖ ਪੂਰਨ ਮਨਹਿ ਚਿੰਦਿਆ ਪਾਈਐ ॥ ਤਮ ਅੰਧ ਕੂਪ ਤੇ ਉਧਾਰੈ ਨਾਮੁ ਮੰਨਿ ਵਸਾਈਐ ॥ ਸੁਰ ਸਿਧ ਗਣ ਗੰਧਰਬ ਮੁਨਿ ਜਨ ਗੁਣ ਅਨਿਕ ਭਗਤੀ ਗਾਇਆ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਪਾਰਬ੍ਰਹਮ ਹਰਿ ਰਾਇਆ ॥੨॥
ਚੇਤਿ ਮਨਾ ਪਾਰਬ੍ਰਹਮੁ ਪਰਮੇਸਰੁ ਸਰਬ ਕਲਾ ਜਿਨਿ ਧਾਰੀ ॥ ਕਰੁਣਾ ਮੈ ਸਮਰਥੁ ਸੁਆਮੀ ਘਟ ਘਟ ਪ੍ਰਾਣ ਅਧਾਰੀ ॥ ਪ੍ਰਾਣ ਮਨ ਤਨ ਜੀਅ ਦਾਤਾ ਬੇਅੰਤ ਅਗਮ ਅਪਾਰੋ ॥ ਸਰਣਿ ਜੋਗੁ ਸਮਰਥੁ ਮੋਹਨੁ ਸਰਬ ਦੋਖ ਬਿਦਾਰੋ ॥ ਰੋਗ ਸੋਗ ਸਭਿ ਦੋਖ ਬਿਨਸਹਿ ਜਪਤ ਨਾਮੁ ਮੁਰਾਰੀ ॥ ਬਿਨਵੰਤਿ ਨਾਨਕ ਕਰਹੁ ਕਿਰਪਾ ਸਮਰਥ ਸਭ ਕਲ ਧਾਰੀ ॥੩॥
ਗੁਣ ਗਾਉ ਮਨਾ ਅਚੁਤ ਅਬਿਨਾਸੀ ਸਭ ਤੇ ਊਚ ਦਇਆਲਾ ॥ ਬਿਸੰਭਰੁ ਦੇਵਨ ਕਉ ਏਕੈ ਸਰਬ ਕਰੈ ਪ੍ਰਤਿਪਾਲਾ ॥ ਪ੍ਰਤਿਪਾਲ ਮਹਾ ਦਇਆਲ ਦਾਨਾ ਦਇਆ ਧਾਰੇ ਸਭ ਕਿਸੈ ॥ ਕਾਲੁ ਕੰਟਕੁ ਲੋਭੁ ਮੋਹੁ ਨਾਸੈ ਜੀਅ ਜਾ ਕੈ ਪ੍ਰਭੁ ਬਸੈ ॥ ਸੁਪ੍ਰਸੰਨ ਦੇਵਾ ਸਫਲ ਸੇਵਾ ਭਈ ਪੂਰਨ ਘਾਲਾ ॥ ਬਿਨਵੰਤ ਨਾਨਕ ਇਛ ਪੁਨੀ ਜਪਤ ਦੀਨ ਦੈਆਲਾ ॥੪॥੩॥
ਗਉੜੀ ਮਹਲਾ ੫ ॥
ਸੁਣਿ ਸਖੀਏ ਮਿਲਿ ਉਦਮੁ ਕਰੇਹਾ ਮਨਾਇ ਲੈਹਿ ਹਰਿ ਕੰਤੈ ॥ ਮਾਨੁ ਤਿਆਗਿ ਕਰਿ ਭਗਤਿ ਠਗਉਰੀ ਮੋਹਹ ਸਾਧੂ ਮੰਤੈ ॥ ਸਖੀ ਵਸਿ ਆਇਆ ਫਿਰਿ ਛੋਡਿ ਨ ਜਾਈ ਇਹ ਰੀਤਿ ਭਲੀ ਭਗਵੰਤੈ ॥ ਨਾਨਕ ਜਰਾ ਮਰਣ ਭੈ ਨਰਕ ਨਿਵਾਰੈ ਪੁਨੀਤ ਕਰੈ ਤਿਸੁ ਜੰਤੈ ॥੧॥
ਸੁਣਿ ਸਖੀਏ ਇਹ ਭਲੀ ਬਿਨੰਤੀ ਏਹੁ ਮਤਾਂਤੁ ਪਕਾਈਐ ॥ ਸਹਜਿ ਸੁਭਾਇ ਉਪਾਧਿ ਰਹਤ ਹੋਇ ਗੀਤ ਗੋਵਿੰਦਹਿ ਗਾਈਐ ॥ ਕਲਿ ਕਲੇਸ ਮਿਟਹਿ ਭ੍ਰਮ ਨਾਸਹਿ ਮਨਿ ਚਿੰਦਿਆ ਫਲੁ ਪਾਈਐ ॥ ਪਾਰਬ੍ਰਹਮ ਪੂਰਨ ਪਰਮੇਸਰ ਨਾਨਕ ਨਾਮੁ ਧਿਆਈਐ ॥੨॥
ਸਖੀ ਇਛ ਕਰੀ ਨਿਤ ਸੁਖ ਮਨਾਈ ਪ੍ਰਭ ਮੇਰੀ ਆਸ ਪੁਜਾਏ ॥ ਚਰਨ ਪਿਆਸੀ ਦਰਸ ਬੈਰਾਗਨਿ ਪੇਖਉ ਥਾਨ ਸਬਾਏ ॥ ਖੋਜਿ ਲਹਉ ਹਰਿ ਸੰਤ ਜਨਾ ਸੰਗੁ ਸੰਮ੍ਰਿਥ ਪੁਰਖ ਮਿਲਾਏ ॥ ਨਾਨਕ ਤਿਨ ਮਿਲਿਆ ਸੁਰਿਜਨੁ ਸੁਖਦਾਤਾ ਸੇ ਵਡਭਾਗੀ ਮਾਏ ॥੩॥
ਸਖੀ ਨਾਲਿ ਵਸਾ ਅਪੁਨੇ ਨਾਹ ਪਿਆਰੇ ਮੇਰਾ ਮਨੁ ਤਨੁ ਹਰਿ ਸੰਗਿ ਹਿਲਿਆ ॥ ਸੁਣਿ ਸਖੀਏ ਮੇਰੀ ਨੀਦ ਭਲੀ ਮੈ ਆਪਨੜਾ ਪਿਰੁ ਮਿਲਿਆ ॥ ਭ੍ਰਮੁ ਖੋਇਓ ਸਾਂਤਿ ਸਹਜਿ ਸੁਆਮੀ ਪਰਗਾਸੁ ਭਇਆ ਕਉਲੁ ਖਿਲਿਆ ॥ ਵਰੁ ਪਾਇਆ ਪ੍ਰਭੁ ਅੰਤਰਜਾਮੀ ਨਾਨਕ ਸੋਹਾਗੁ ਨ ਟਲਿਆ ॥੪॥੪॥੨॥੫॥੧੧॥

Ang 249

bhagat vachhal purakh pooran maneh chi(n)dhiaa paieeaai ||
tam a(n)dh koop te udhaarai naam ma(n)n vasaieeaai ||
sur sidh gan ga(n)dharab mun jan gun anik bhagatee gaiaa ||
binava(n)t naanak karahu kirapaa paarabraham har raiaa ||2||
chet manaa paarabraham paramesar sarab kalaa jin dhaaree ||
karunaa mai samarath suaamee ghaT ghaT praan adhaaree ||
praan man tan jeea dhaataa bea(n)t agam apaaro ||
saran jog samarath mohan sarab dhokh bidhaaro ||
rog sog sabh dhokh binaseh japat naam muraaree ||
binava(n)t naanak karahu kirapaa samarath sabh kal dhaaree ||3||
gun gaau manaa achut abinaasee sabh te uooch dhiaalaa ||
bisa(n)bhar dhevan kau ekai sarab karai pratipaalaa ||
pratipaal mahaa dhiaal dhaanaa dhiaa dhaare sabh kisai ||
kaal ka(n)Tak lobh moh naasai jeea jaa kai prabh basai ||
suprasa(n)n dhevaa safal sevaa bhiee pooran ghaalaa ||
binava(n)t naanak ichh punee japat dheen dhaiaalaa ||4||3||
gauRee mahalaa panjavaa ||
sun sakhe’ee mil udham karehaa manai laih har ka(n)tai ||
maan tiaag kar bhagat Thagauree moheh saadhoo ma(n)tai ||
sakhee vas aaiaa fir chhodd na jaiee ieh reet bhalee bhagava(n)tai ||
naanak jaraa maran bhai narak nivaarai puneet karai tis ja(n)tai ||1||
sun sakhe’ee ieh bhalee bina(n)tee eh mataa(n)t pakaieeaai ||
sahaj subhai upaadh rahat hoi geet govi(n)dheh gaieeaai ||
kal kales miTeh bhram naaseh man chi(n)dhiaa fal paieeaai ||
paarabraham pooran paramesar naanak naam dhiaaieeaai ||2||
sakhee ichh karee nit sukh manaiee prabh meree aas pujaae ||
charan piaasee dharas bairaagan pekhau thaan sabaae ||
khoj lahau har sa(n)t janaa sa(n)g sa(n)mrith purakh milaae ||
naanak tin miliaa surijan sukhadhaataa se vaddabhaagee maae ||3||
sakhee naal vasaa apune naeh piaare meraa man tan har sa(n)g hiliaa ||
sun sakhe’ee meree needh bhalee mai aapanaRaa pir miliaa ||
bhram khoio saa(n)t sahaj suaamee paragaas bhiaa kaul khiliaa ||
var paiaa prabh a(n)tarajaamee naanak sohaag na Taliaa ||4||4||2||5||11||