Sri Guru Granth Sahib

ਅੰਗ ੨੬੧

ਓਰੈ ਕਛੂ ਨ ਕਿਨਹੂ ਕੀਆ ॥ ਨਾਨਕ ਸਭੁ ਕਛੁ ਪ੍ਰਭ ਤੇ ਹੂਆ ॥੫੧॥
ਸਲੋਕੁ ॥
ਲੇਖੈ ਕਤਹਿ ਨ ਛੂਟੀਐ ਖਿਨੁ ਖਿਨੁ ਭੂਲਨਹਾਰ ॥ ਬਖਸਨਹਾਰ ਬਖਸਿ ਲੈ ਨਾਨਕ ਪਾਰਿ ਉਤਾਰ ॥੧॥
ਪਉੜੀ ॥
ਲੂਣ ਹਰਾਮੀ ਗੁਨਹਗਾਰ ਬੇਗਾਨਾ ਅਲਪ ਮਤਿ ॥ ਜੀਉ ਪਿੰਡੁ ਜਿਨਿ ਸੁਖ ਦੀਏ ਤਾਹਿ ਨ ਜਾਨਤ ਤਤ ॥ ਲਾਹਾ ਮਾਇਆ ਕਾਰਨੇ ਦਹ ਦਿਸਿ ਢੂਢਨ ਜਾਇ ॥ ਦੇਵਨਹਾਰ ਦਾਤਾਰ ਪ੍ਰਭ ਨਿਮਖ ਨ ਮਨਹਿ ਬਸਾਇ ॥ ਲਾਲਚ ਝੂਠ ਬਿਕਾਰ ਮੋਹ ਇਆ ਸੰਪੈ ਮਨ ਮਾਹਿ ॥ ਲੰਪਟ ਚੋਰ ਨਿੰਦਕ ਮਹਾ ਤਿਨਹੂ ਸੰਗਿ ਬਿਹਾਇ ॥ ਤੁਧੁ ਭਾਵੈ ਤਾ ਬਖਸਿ ਲੈਹਿ ਖੋਟੇ ਸੰਗਿ ਖਰੇ ॥ ਨਾਨਕ ਭਾਵੈ ਪਾਰਬ੍ਰਹਮ ਪਾਹਨ ਨੀਰਿ ਤਰੇ ॥੫੨॥
ਸਲੋਕੁ ॥
ਖਾਤ ਪੀਤ ਖੇਲਤ ਹਸਤ ਭਰਮੇ ਜਨਮ ਅਨੇਕ ॥ ਭਵਜਲ ਤੇ ਕਾਢਹੁ ਪ੍ਰਭੂ ਨਾਨਕ ਤੇਰੀ ਟੇਕ ॥੧॥
ਪਉੜੀ ॥
ਖੇਲਤ ਖੇਲਤ ਆਇਓ ਅਨਿਕ ਜੋਨਿ ਦੁਖ ਪਾਇ ॥ ਖੇਦ ਮਿਟੇ ਸਾਧੂ ਮਿਲਤ ਸਤਿਗੁਰ ਬਚਨ ਸਮਾਇ ॥ ਖਿਮਾ ਗਹੀ ਸਚੁ ਸੰਚਿਓ ਖਾਇਓ ਅੰਮ੍ਰਿਤੁ ਨਾਮ ॥ ਖਰੀ ਕ੍ਰਿਪਾ ਠਾਕੁਰ ਭਈ ਅਨਦ ਸੂਖ ਬਿਸ੍ਰਾਮ ॥ ਖੇਪ ਨਿਬਾਹੀ ਬਹੁਤੁ ਲਾਭ ਘਰਿ ਆਏ ਪਤਿਵੰਤ ॥ ਖਰਾ ਦਿਲਾਸਾ ਗੁਰਿ ਦੀਆ ਆਇ ਮਿਲੇ ਭਗਵੰਤ ॥ ਆਪਨ ਕੀਆ ਕਰਹਿ ਆਪਿ ਆਗੈ ਪਾਛੈ ਆਪਿ ॥ ਨਾਨਕ ਸੋਊ ਸਰਾਹੀਐ ਜਿ ਘਟਿ ਘਟਿ ਰਹਿਆ ਬਿਆਪਿ ॥੫੩॥
ਸਲੋਕੁ ॥
ਆਏ ਪ੍ਰਭ ਸਰਨਾਗਤੀ ਕਿਰਪਾ ਨਿਧਿ ਦਇਆਲ ॥ ਏਕ ਅਖਰੁ ਹਰਿ ਮਨਿ ਬਸਤ ਨਾਨਕ ਹੋਤ ਨਿਹਾਲ ॥੧॥
ਪਉੜੀ ॥
ਅਖਰ ਮਹਿ ਤ੍ਰਿਭਵਨ ਪ੍ਰਭਿ ਧਾਰੇ ॥ ਅਖਰ ਕਰਿ ਕਰਿ ਬੇਦ ਬੀਚਾਰੇ ॥ ਅਖਰ ਸਾਸਤ੍ਰ ਸਿੰਮ੍ਰਿਤਿ ਪੁਰਾਨਾ ॥ ਅਖਰ ਨਾਦ ਕਥਨ ਵਖੵਾਨਾ ॥ ਅਖਰ ਮੁਕਤਿ ਜੁਗਤਿ ਭੈ ਭਰਮਾ ॥ ਅਖਰ ਕਰਮ ਕਿਰਤਿ ਸੁਚ ਧਰਮਾ ॥ ਦ੍ਰਿਸਟਿਮਾਨ ਅਖਰ ਹੈ ਜੇਤਾ ॥ ਨਾਨਕ ਪਾਰਬ੍ਰਹਮ ਨਿਰਲੇਪਾ ॥੫੪॥
ਸਲੋਕੁ ॥
ਹਥਿ ਕਲੰਮ ਅਗੰਮ ਮਸਤਕਿ ਲਿਖਾਵਤੀ ॥ ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥ ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥ ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥੧॥
ਪਉੜੀ ॥
ਹੇ ਅਚੁਤ ਹੇ ਪਾਰਬ੍ਰਹਮ ਅਬਿਨਾਸੀ ਅਘਨਾਸ ॥ ਹੇ ਪੂਰਨ ਹੇ ਸਰਬ ਮੈ ਦੁਖ ਭੰਜਨ ਗੁਣਤਾਸ ॥ ਹੇ ਸੰਗੀ ਹੇ ਨਿਰੰਕਾਰ ਹੇ ਨਿਰਗੁਣ ਸਭ ਟੇਕ ॥ ਹੇ ਗੋਬਿਦ ਹੇ ਗੁਣ ਨਿਧਾਨ ਜਾ ਕੈ ਸਦਾ ਬਿਬੇਕ ॥ ਹੇ ਅਪਰੰਪਰ ਹਰਿ ਹਰੇ ਹਹਿ ਭੀ ਹੋਵਨਹਾਰ ॥ ਹੇ ਸੰਤਹ ਕੈ ਸਦਾ ਸੰਗਿ ਨਿਧਾਰਾ ਆਧਾਰ ॥ ਹੇ ਠਾਕੁਰ ਹਉ ਦਾਸਰੋ ਮੈ ਨਿਰਗੁਨ ਗੁਨੁ ਨਹੀ ਕੋਇ ॥

Ang 261

orai kachhoo na kinahoo keeaa ||
naanak sabh kachh prabh te hooaa ||51||
salok ||
lekhai kateh na chhooTeeaai khin khin bhoolanahaar ||
bakhasanahaar bakhas lai naanak paar utaar ||1||
pauRee ||
loon haraamee gunahagaar begaanaa alap mat ||
jeeau pi(n)dd jin sukh dhe’ee taeh na jaanat tat ||
laahaa maiaa kaarane dheh dhis ddooddan jai ||
dhevanahaar dhaataar prabh nimakh na maneh basai ||
laalach jhooTh bikaar moh iaa sa(n)pai man maeh ||
la(n)paT chor ni(n)dhak mahaa tinahoo sa(n)g bihai ||
tudh bhaavai taa bakhas laih khoTe sa(n)g khare ||
naanak bhaavai paarabraham paahan neer tare ||52||
salok ||
khaat peet khelat hasat bharame janam anek ||
bhavajal te kaaddahu prabhoo naanak teree Tek ||1||
pauRee ||
khelat khelat aaio anik jon dhukh pai ||
khedh miTe saadhoo milat satigur bachan samai ||
khimaa gahee sach sa(n)chio khaio a(n)mrit naam ||
kharee kirapaa Thaakur bhiee anadh sookh bisraam ||
khep nibaahee bahut laabh ghar aae pativa(n)t ||
kharaa dhilaasaa gur dheeaa aai mile bhagava(n)t ||
aapan keeaa kareh aap aagai paachhai aap ||
naanak souoo saraaheeaai j ghaT ghaT rahiaa biaap ||53||
salok ||
aae prabh saranaagatee kirapaa nidh dhiaal ||
ek akhar har man basat naanak hot nihaal ||1||
pauRee ||
akhar meh tirabhavan prabh dhaare ||
akhar kar kar bedh beechaare ||
akhar saasatr si(n)mirat puraanaa ||
akhar naadh kathan vakhayeaanaa ||
akhar mukat jugat bhai bharamaa ||
akhar karam kirat such dharamaa ||
dhirasaTimaan akhar hai jetaa ||
naanak paarabraham niralepaa ||54||
salok ||
hath kala(n)m aga(n)m masatak likhaavatee ||
aurajh rahio sabh sa(n)g anoop roopaavatee ||
ausatat kahan na jai mukhahu tuhaareeaa ||
mohee dhekh dharas naanak balihaareeaa ||1||
pauRee ||
he achut he paarabraham abinaasee aghanaas ||
he pooran he sarab mai dhukh bha(n)jan gunataas ||
he sa(n)gee he nira(n)kaar he niragun sabh Tek ||
he gobidh he gun nidhaan jaa kai sadhaa bibek ||
he apara(n)par har hare heh bhee hovanahaar ||
he sa(n)teh kai sadhaa sa(n)g nidhaaraa aadhaar ||
he Thaakur hau dhaasaro mai niragun gun nahee koi ||