Sri Guru Granth Sahib

ਅੰਗ ੨੬੩

ਨਾਨਕ ਤਾ ਕੈ ਲਾਗਉ ਪਾਏ ॥੩॥
ਪ੍ਰਭ ਕਾ ਸਿਮਰਨੁ ਸਭ ਤੇ ਊਚਾ ॥ ਪ੍ਰਭ ਕੈ ਸਿਮਰਨਿ ਉਧਰੇ ਮੂਚਾ ॥ ਪ੍ਰਭ ਕੈ ਸਿਮਰਨਿ ਤ੍ਰਿਸਨਾ ਬੁਝੈ ॥ ਪ੍ਰਭ ਕੈ ਸਿਮਰਨਿ ਸਭੁ ਕਿਛੁ ਸੁਝੈ ॥ ਪ੍ਰਭ ਕੈ ਸਿਮਰਨਿ ਨਾਹੀ ਜਮ ਤ੍ਰਾਸਾ ॥ ਪ੍ਰਭ ਕੈ ਸਿਮਰਨਿ ਪੂਰਨ ਆਸਾ ॥ ਪ੍ਰਭ ਕੈ ਸਿਮਰਨਿ ਮਨ ਕੀ ਮਲੁ ਜਾਇ ॥ ਅੰਮ੍ਰਿਤ ਨਾਮੁ ਰਿਦ ਮਾਹਿ ਸਮਾਇ ॥ ਪ੍ਰਭ ਜੀ ਬਸਹਿ ਸਾਧ ਕੀ ਰਸਨਾ ॥ ਨਾਨਕ ਜਨ ਕਾ ਦਾਸਨਿ ਦਸਨਾ ॥੪॥
ਪ੍ਰਭ ਕਉ ਸਿਮਰਹਿ ਸੇ ਧਨਵੰਤੇ ॥ ਪ੍ਰਭ ਕਉ ਸਿਮਰਹਿ ਸੇ ਪਤਿਵੰਤੇ ॥ ਪ੍ਰਭ ਕਉ ਸਿਮਰਹਿ ਸੇ ਜਨ ਪਰਵਾਨ ॥ ਪ੍ਰਭ ਕਉ ਸਿਮਰਹਿ ਸੇ ਪੁਰਖ ਪ੍ਰਧਾਨ ॥ ਪ੍ਰਭ ਕਉ ਸਿਮਰਹਿ ਸਿ ਬੇਮੁਹਤਾਜੇ ॥ ਪ੍ਰਭ ਕਉ ਸਿਮਰਹਿ ਸਿ ਸਰਬ ਕੇ ਰਾਜੇ ॥ ਪ੍ਰਭ ਕਉ ਸਿਮਰਹਿ ਸੇ ਸੁਖਵਾਸੀ ॥ ਪ੍ਰਭ ਕਉ ਸਿਮਰਹਿ ਸਦਾ ਅਬਿਨਾਸੀ ॥ ਸਿਮਰਨ ਤੇ ਲਾਗੇ ਜਿਨ ਆਪਿ ਦਇਆਲਾ ॥ ਨਾਨਕ ਜਨ ਕੀ ਮੰਗੈ ਰਵਾਲਾ ॥੫॥
ਪ੍ਰਭ ਕਉ ਸਿਮਰਹਿ ਸੇ ਪਰਉਪਕਾਰੀ ॥ ਪ੍ਰਭ ਕਉ ਸਿਮਰਹਿ ਤਿਨ ਸਦ ਬਲਿਹਾਰੀ ॥ ਪ੍ਰਭ ਕਉ ਸਿਮਰਹਿ ਸੇ ਮੁਖ ਸੁਹਾਵੇ ॥ ਪ੍ਰਭ ਕਉ ਸਿਮਰਹਿ ਤਿਨ ਸੂਖਿ ਬਿਹਾਵੈ ॥ ਪ੍ਰਭ ਕਉ ਸਿਮਰਹਿ ਤਿਨ ਆਤਮੁ ਜੀਤਾ ॥ ਪ੍ਰਭ ਕਉ ਸਿਮਰਹਿ ਤਿਨ ਨਿਰਮਲ ਰੀਤਾ ॥ ਪ੍ਰਭ ਕਉ ਸਿਮਰਹਿ ਤਿਨ ਅਨਦ ਘਨੇਰੇ ॥ ਪ੍ਰਭ ਕਉ ਸਿਮਰਹਿ ਬਸਹਿ ਹਰਿ ਨੇਰੇ ॥ ਸੰਤ ਕ੍ਰਿਪਾ ਤੇ ਅਨਦਿਨੁ ਜਾਗਿ ॥ ਨਾਨਕ ਸਿਮਰਨੁ ਪੂਰੈ ਭਾਗਿ ॥੬॥
ਪ੍ਰਭ ਕੈ ਸਿਮਰਨਿ ਕਾਰਜ ਪੂਰੇ ॥ ਪ੍ਰਭ ਕੈ ਸਿਮਰਨਿ ਕਬਹੁ ਨ ਝੂਰੇ ॥ ਪ੍ਰਭ ਕੈ ਸਿਮਰਨਿ ਹਰਿ ਗੁਨ ਬਾਨੀ ॥ ਪ੍ਰਭ ਕੈ ਸਿਮਰਨਿ ਸਹਜਿ ਸਮਾਨੀ ॥ ਪ੍ਰਭ ਕੈ ਸਿਮਰਨਿ ਨਿਹਚਲ ਆਸਨੁ ॥ ਪ੍ਰਭ ਕੈ ਸਿਮਰਨਿ ਕਮਲ ਬਿਗਾਸਨੁ ॥ ਪ੍ਰਭ ਕੈ ਸਿਮਰਨਿ ਅਨਹਦ ਝੁਨਕਾਰ ॥ ਸੁਖੁ ਪ੍ਰਭ ਸਿਮਰਨ ਕਾ ਅੰਤੁ ਨ ਪਾਰ ॥ ਸਿਮਰਹਿ ਸੇ ਜਨ ਜਿਨ ਕਉ ਪ੍ਰਭ ਮਇਆ ॥ ਨਾਨਕ ਤਿਨ ਜਨ ਸਰਨੀ ਪਇਆ ॥੭॥
ਹਰਿ ਸਿਮਰਨੁ ਕਰਿ ਭਗਤ ਪ੍ਰਗਟਾਏ ॥ ਹਰਿ ਸਿਮਰਨਿ ਲਗਿ ਬੇਦ ਉਪਾਏ ॥ ਹਰਿ ਸਿਮਰਨਿ ਭਏ ਸਿਧ ਜਤੀ ਦਾਤੇ ॥ ਹਰਿ ਸਿਮਰਨਿ ਨੀਚ ਚਹੁ ਕੁੰਟ ਜਾਤੇ ॥ ਹਰਿ ਸਿਮਰਨਿ ਧਾਰੀ ਸਭ ਧਰਨਾ ॥ ਸਿਮਰਿ ਸਿਮਰਿ ਹਰਿ ਕਾਰਨ ਕਰਨਾ ॥ ਹਰਿ ਸਿਮਰਨਿ ਕੀਓ ਸਗਲ ਅਕਾਰਾ ॥ ਹਰਿ ਸਿਮਰਨ ਮਹਿ ਆਪਿ ਨਿਰੰਕਾਰਾ ॥ ਕਰਿ ਕਿਰਪਾ ਜਿਸੁ ਆਪਿ ਬੁਝਾਇਆ ॥ ਨਾਨਕ ਗੁਰਮੁਖਿ ਹਰਿ ਸਿਮਰਨੁ ਤਿਨਿ ਪਾਇਆ ॥੮॥੧॥
ਸਲੋਕੁ ॥
ਦੀਨ ਦਰਦ ਦੁਖ ਭੰਜਨਾ ਘਟਿ ਘਟਿ ਨਾਥ ਅਨਾਥ ॥ ਸਰਣਿ ਤੁਮ੍ਹ੍ਹਾਰੀ ਆਇਓ ਨਾਨਕ ਕੇ ਪ੍ਰਭ ਸਾਥ ॥੧॥

Ang 263

naanak taa kai laagau paae ||3||
prabh kaa simaran sabh te uoochaa ||
prabh kai simaran udhare moochaa ||
prabh kai simaran tirasanaa bujhai ||
prabh kai simaran sabh kichh sujhai ||
prabh kai simaran naahee jam traasaa ||
prabh kai simaran pooran aasaa ||
prabh kai simaran man kee mal jai ||
a(n)mirat naam ridh maeh samai ||
prabh jee baseh saadh kee rasanaa ||
naanak jan kaa dhaasan dhasanaa ||4||
prabh kau simareh se dhanava(n)te ||
prabh kau simareh se pativa(n)te ||
prabh kau simareh se jan paravaan ||
prabh kau simareh se purakh pradhaan ||
prabh kau simareh s bemuhataaje ||
prabh kau simareh s sarab ke raaje ||
prabh kau simareh se sukhavaasee ||
prabh kau simareh sadhaa abinaasee ||
simaran te laage jin aap dhiaalaa ||
naanak jan kee ma(n)gai ravaalaa ||5||
prabh kau simareh se paraupakaaree ||
prabh kau simareh tin sadh balihaaree ||
prabh kau simareh se mukh suhaave ||
prabh kau simareh tin sookh bihaavai ||
prabh kau simareh tin aatam jeetaa ||
prabh kau simareh tin niramal reetaa ||
prabh kau simareh tin anadh ghanere ||
prabh kau simareh baseh har nere ||
sa(n)t kirapaa te anadhin jaag ||
naanak simaran poorai bhaag ||6||
prabh kai simaran kaaraj poore ||
prabh kai simaran kabahu na jhoore ||
prabh kai simaran har gun baanee ||
prabh kai simaran sahaj samaanee ||
prabh kai simaran nihachal aasan ||
prabh kai simaran kamal bigaasan ||
prabh kai simaran anahadh jhunakaar ||
sukh prabh simaran kaa a(n)t na paar ||
simareh se jan jin kau prabh miaa ||
naanak tin jan saranee piaa ||7||
har simaran kar bhagat pragaTaae ||
har simaran lag bedh upaae ||
har simaran bhe sidh jatee dhaate ||
har simaran neech chahu ku(n)T jaate ||
har simaran dhaaree sabh dharanaa ||
simar simar har kaaran karanaa ||
har simaran keeo sagal akaaraa ||
har simaran meh aap nira(n)kaaraa ||
kar kirapaa jis aap bujhaiaa ||
naanak gurmukh har simaran tin paiaa ||8||1||
salok ||
dheen dharadh dhukh bha(n)janaa ghaT ghaT naath anaath ||
saran tum(h)aaree aaio naanak ke prabh saath ||1||