Sri Guru Granth Sahib

ਅੰਗ ੨੬੪

ਅਸਟਪਦੀ ॥
ਜਹ ਮਾਤ ਪਿਤਾ ਸੁਤ ਮੀਤ ਨ ਭਾਈ ॥ ਮਨ ਊਹਾ ਨਾਮੁ ਤੇਰੈ ਸੰਗਿ ਸਹਾਈ ॥ ਜਹ ਮਹਾ ਭਇਆਨ ਦੂਤ ਜਮ ਦਲੈ ॥ ਤਹ ਕੇਵਲ ਨਾਮੁ ਸੰਗਿ ਤੇਰੈ ਚਲੈ ॥ ਜਹ ਮੁਸਕਲ ਹੋਵੈ ਅਤਿ ਭਾਰੀ ॥ ਹਰਿ ਕੋ ਨਾਮੁ ਖਿਨ ਮਾਹਿ ਉਧਾਰੀ ॥ ਅਨਿਕ ਪੁਨਹਚਰਨ ਕਰਤ ਨਹੀ ਤਰੈ ॥ ਹਰਿ ਕੋ ਨਾਮੁ ਕੋਟਿ ਪਾਪ ਪਰਹਰੈ ॥ ਗੁਰਮੁਖਿ ਨਾਮੁ ਜਪਹੁ ਮਨ ਮੇਰੇ ॥ ਨਾਨਕ ਪਾਵਹੁ ਸੂਖ ਘਨੇਰੇ ॥੧॥
ਸਗਲ ਸ੍ਰਿਸਟਿ ਕੋ ਰਾਜਾ ਦੁਖੀਆ ॥ ਹਰਿ ਕਾ ਨਾਮੁ ਜਪਤ ਹੋਇ ਸੁਖੀਆ ॥ ਲਾਖ ਕਰੋਰੀ ਬੰਧੁ ਨ ਪਰੈ ॥ ਹਰਿ ਕਾ ਨਾਮੁ ਜਪਤ ਨਿਸਤਰੈ ॥ ਅਨਿਕ ਮਾਇਆ ਰੰਗ ਤਿਖ ਨ ਬੁਝਾਵੈ ॥ ਹਰਿ ਕਾ ਨਾਮੁ ਜਪਤ ਆਘਾਵੈ ॥ ਜਿਹ ਮਾਰਗਿ ਇਹੁ ਜਾਤ ਇਕੇਲਾ ॥ ਤਹ ਹਰਿ ਨਾਮੁ ਸੰਗਿ ਹੋਤ ਸੁਹੇਲਾ ॥ ਐਸਾ ਨਾਮੁ ਮਨ ਸਦਾ ਧਿਆਈਐ ॥ ਨਾਨਕ ਗੁਰਮੁਖਿ ਪਰਮ ਗਤਿ ਪਾਈਐ ॥੨॥
ਛੂਟਤ ਨਹੀ ਕੋਟਿ ਲਖ ਬਾਹੀ ॥ ਨਾਮੁ ਜਪਤ ਤਹ ਪਾਰਿ ਪਰਾਹੀ ॥ ਅਨਿਕ ਬਿਘਨ ਜਹ ਆਇ ਸੰਘਾਰੈ ॥ ਹਰਿ ਕਾ ਨਾਮੁ ਤਤਕਾਲ ਉਧਾਰੈ ॥ ਅਨਿਕ ਜੋਨਿ ਜਨਮੈ ਮਰਿ ਜਾਮ ॥ ਨਾਮੁ ਜਪਤ ਪਾਵੈ ਬਿਸ੍ਰਾਮ ॥ ਹਉ ਮੈਲਾ ਮਲੁ ਕਬਹੁ ਨ ਧੋਵੈ ॥ ਹਰਿ ਕਾ ਨਾਮੁ ਕੋਟਿ ਪਾਪ ਖੋਵੈ ॥ ਐਸਾ ਨਾਮੁ ਜਪਹੁ ਮਨ ਰੰਗਿ ॥ ਨਾਨਕ ਪਾਈਐ ਸਾਧ ਕੈ ਸੰਗਿ ॥੩॥
ਜਿਹ ਮਾਰਗ ਕੇ ਗਨੇ ਜਾਹਿ ਨ ਕੋਸਾ ॥ ਹਰਿ ਕਾ ਨਾਮੁ ਊਹਾ ਸੰਗਿ ਤੋਸਾ ॥ ਜਿਹ ਪੈਡੈ ਮਹਾ ਅੰਧ ਗੁਬਾਰਾ ॥ ਹਰਿ ਕਾ ਨਾਮੁ ਸੰਗਿ ਉਜੀਆਰਾ ॥ ਜਹਾ ਪੰਥਿ ਤੇਰਾ ਕੋ ਨ ਸਿਞਾਨੂ ॥ ਹਰਿ ਕਾ ਨਾਮੁ ਤਹ ਨਾਲਿ ਪਛਾਨੂ ॥ ਜਹ ਮਹਾ ਭਇਆਨ ਤਪਤਿ ਬਹੁ ਘਾਮ ॥ ਤਹ ਹਰਿ ਕੇ ਨਾਮ ਕੀ ਤੁਮ ਊਪਰਿ ਛਾਮ ॥ ਜਹਾ ਤ੍ਰਿਖਾ ਮਨ ਤੁਝੁ ਆਕਰਖੈ ॥ ਤਹ ਨਾਨਕ ਹਰਿ ਹਰਿ ਅੰਮ੍ਰਿਤੁ ਬਰਖੈ ॥੪॥
ਭਗਤ ਜਨਾ ਕੀ ਬਰਤਨਿ ਨਾਮੁ ॥ ਸੰਤ ਜਨਾ ਕੈ ਮਨਿ ਬਿਸ੍ਰਾਮੁ ॥ ਹਰਿ ਕਾ ਨਾਮੁ ਦਾਸ ਕੀ ਓਟ ॥ ਹਰਿ ਕੈ ਨਾਮਿ ਉਧਰੇ ਜਨ ਕੋਟਿ ॥ ਹਰਿ ਜਸੁ ਕਰਤ ਸੰਤ ਦਿਨੁ ਰਾਤਿ ॥ ਹਰਿ ਹਰਿ ਅਉਖਧੁ ਸਾਧ ਕਮਾਤਿ ॥ ਹਰਿ ਜਨ ਕੈ ਹਰਿ ਨਾਮੁ ਨਿਧਾਨੁ ॥ ਪਾਰਬ੍ਰਹਮਿ ਜਨ ਕੀਨੋ ਦਾਨ ॥ ਮਨ ਤਨ ਰੰਗਿ ਰਤੇ ਰੰਗ ਏਕੈ ॥ ਨਾਨਕ ਜਨ ਕੈ ਬਿਰਤਿ ਬਿਬੇਕੈ ॥੫॥
ਹਰਿ ਕਾ ਨਾਮੁ ਜਨ ਕਉ ਮੁਕਤਿ ਜੁਗਤਿ ॥ ਹਰਿ ਕੈ ਨਾਮਿ ਜਨ ਕਉ ਤ੍ਰਿਪਤਿ ਭੁਗਤਿ ॥ ਹਰਿ ਕਾ ਨਾਮੁ ਜਨ ਕਾ ਰੂਪ ਰੰਗੁ ॥ ਹਰਿ ਨਾਮੁ ਜਪਤ ਕਬ ਪਰੈ ਨ ਭੰਗੁ ॥ ਹਰਿ ਕਾ ਨਾਮੁ ਜਨ ਕੀ ਵਡਿਆਈ ॥ ਹਰਿ ਕੈ ਨਾਮਿ ਜਨ ਸੋਭਾ ਪਾਈ ॥

Ang 264

asaTapadhee ||
jeh maat pitaa sut meet na bhaiee ||
man uoohaa naam terai sa(n)g sahaiee ||
jeh mahaa bhiaan dhoot jam dhalai ||
teh keval naam sa(n)g terai chalai ||
jeh musakal hovai at bhaaree ||
har ko naam khin maeh udhaaree ||
anik punahacharan karat nahee tarai ||
har ko naam koT paap paraharai ||
gurmukh naam japahu man mere ||
naanak paavahu sookh ghanere ||1||
sagal sirasaT ko raajaa dhukheeaa ||
har kaa naam japat hoi sukheeaa ||
laakh karoree ba(n)dh na parai ||
har kaa naam japat nisatarai ||
anik maiaa ra(n)g tikh na bujhaavai ||
har kaa naam japat aaghaavai ||
jeh maarag ih jaat ikelaa ||
teh har naam sa(n)g hot suhelaa ||
aaisaa naam man sadhaa dhiaaieeaai ||
naanak gurmukh param gat paieeaai ||2||
chhooTat nahee koT lakh baahee ||
naam japat teh paar paraahee ||
anik bighan jeh aai sa(n)ghaarai ||
har kaa naam tatakaal udhaarai ||
anik jon janamai mar jaam ||
naam japat paavai bisraam ||
hau mailaa mal kabahu na dhovai ||
har kaa naam koT paap khovai ||
aaisaa naam japahu man ra(n)g ||
naanak paieeaai saadh kai sa(n)g ||3||
jeh maarag ke gane jaeh na kosaa ||
har kaa naam uoohaa sa(n)g tosaa ||
jeh paiddai mahaa a(n)dh gubaaraa ||
har kaa naam sa(n)g ujeeaaraa ||
jahaa pa(n)th teraa ko na sin(j)aanoo ||
har kaa naam teh naal pachhaanoo ||
jeh mahaa bhiaan tapat bahu ghaam ||
teh har ke naam kee tum uoopar chhaam ||
jahaa tirakhaa man tujh aakarakhai ||
teh naanak har har a(n)mrit barakhai ||4||
bhagat janaa kee baratan naam ||
sa(n)t janaa kai man bisraam ||
har kaa naam dhaas kee oT ||
har kai naam udhare jan koT ||
har jas karat sa(n)t dhin raat ||
har har aaukhadh saadh kamaat ||
har jan kai har naam nidhaan ||
paarabraham jan keeno dhaan ||
man tan ra(n)g rate ra(n)g ekai ||
naanak jan kai birat bibekai ||5||
har kaa naam jan kau mukat jugat ||
har kai naam jan kau tirapat bhugat ||
har kaa naam jan kaa roop ra(n)g ||
har naam japat kab parai na bha(n)g ||
har kaa naam jan kee vaddiaaiee ||
har kai naam jan sobhaa paiee ||