ਅਨਿਕ ਜਤਨ ਕਰਿ ਤ੍ਰਿਸਨ ਨਾ ਧ੍ਰਾਪੈ ॥ ਭੇਖ ਅਨੇਕ ਅਗਨਿ ਨਹੀ ਬੁਝੈ ॥ ਕੋਟਿ ਉਪਾਵ ਦਰਗਹ ਨਹੀ ਸਿਝੈ ॥ ਛੂਟਸਿ ਨਾਹੀ ਊਭ ਪਇਆਲਿ ॥ ਮੋਹਿ ਬਿਆਪਹਿ ਮਾਇਆ ਜਾਲਿ ॥ ਅਵਰ ਕਰਤੂਤਿ ਸਗਲੀ ਜਮੁ ਡਾਨੈ ॥ ਗੋਵਿੰਦ ਭਜਨ ਬਿਨੁ ਤਿਲੁ ਨਹੀ ਮਾਨੈ ॥ ਹਰਿ ਕਾ ਨਾਮੁ ਜਪਤ ਦੁਖੁ ਜਾਇ ॥ ਨਾਨਕ ਬੋਲੈ ਸਹਜਿ ਸੁਭਾਇ ॥੪॥
ਚਾਰਿ ਪਦਾਰਥ ਜੇ ਕੋ ਮਾਗੈ ॥ ਸਾਧ ਜਨਾ ਕੀ ਸੇਵਾ ਲਾਗੈ ॥ ਜੇ ਕੋ ਆਪੁਨਾ ਦੂਖੁ ਮਿਟਾਵੈ ॥ ਹਰਿ ਹਰਿ ਨਾਮੁ ਰਿਦੈ ਸਦ ਗਾਵੈ ॥ ਜੇ ਕੋ ਅਪੁਨੀ ਸੋਭਾ ਲੋਰੈ ॥ ਸਾਧਸੰਗਿ ਇਹ ਹਉਮੈ ਛੋਰੈ ॥ ਜੇ ਕੋ ਜਨਮ ਮਰਣ ਤੇ ਡਰੈ ॥ ਸਾਧ ਜਨਾ ਕੀ ਸਰਨੀ ਪਰੈ ॥ ਜਿਸੁ ਜਨ ਕਉ ਪ੍ਰਭ ਦਰਸ ਪਿਆਸਾ ॥ ਨਾਨਕ ਤਾ ਕੈ ਬਲਿ ਬਲਿ ਜਾਸਾ ॥੫॥
ਸਗਲ ਪੁਰਖ ਮਹਿ ਪੁਰਖੁ ਪ੍ਰਧਾਨੁ ॥ ਸਾਧਸੰਗਿ ਜਾ ਕਾ ਮਿਟੈ ਅਭਿਮਾਨੁ ॥ ਆਪਸ ਕਉ ਜੋ ਜਾਣੈ ਨੀਚਾ ॥ ਸੋਊ ਗਨੀਐ ਸਭ ਤੇ ਊਚਾ ॥ ਜਾ ਕਾ ਮਨੁ ਹੋਇ ਸਗਲ ਕੀ ਰੀਨਾ ॥ ਹਰਿ ਹਰਿ ਨਾਮੁ ਤਿਨਿ ਘਟਿ ਘਟਿ ਚੀਨਾ ॥ ਮਨ ਅਪੁਨੇ ਤੇ ਬੁਰਾ ਮਿਟਾਨਾ ॥ ਪੇਖੈ ਸਗਲ ਸ੍ਰਿਸਟਿ ਸਾਜਨਾ ॥ ਸੂਖ ਦੂਖ ਜਨ ਸਮ ਦ੍ਰਿਸਟੇਤਾ ॥ ਨਾਨਕ ਪਾਪ ਪੁੰਨ ਨਹੀ ਲੇਪਾ ॥੬॥
ਨਿਰਧਨ ਕਉ ਧਨੁ ਤੇਰੋ ਨਾਉ ॥ ਨਿਥਾਵੇ ਕਉ ਨਾਉ ਤੇਰਾ ਥਾਉ ॥ ਨਿਮਾਨੇ ਕਉ ਪ੍ਰਭ ਤੇਰੋ ਮਾਨੁ ॥ ਸਗਲ ਘਟਾ ਕਉ ਦੇਵਹੁ ਦਾਨੁ ॥ ਕਰਨ ਕਰਾਵਨਹਾਰ ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥ ਅਪਨੀ ਗਤਿ ਮਿਤਿ ਜਾਨਹੁ ਆਪੇ ॥ ਆਪਨ ਸੰਗਿ ਆਪਿ ਪ੍ਰਭ ਰਾਤੇ ॥ ਤੁਮ੍ਹ੍ਹਰੀ ਉਸਤਤਿ ਤੁਮ ਤੇ ਹੋਇ ॥ ਨਾਨਕ ਅਵਰੁ ਨ ਜਾਨਸਿ ਕੋਇ ॥੭॥
ਸਰਬ ਧਰਮ ਮਹਿ ਸ੍ਰੇਸਟ ਧਰਮੁ ॥ ਹਰਿ ਕੋ ਨਾਮੁ ਜਪਿ ਨਿਰਮਲ ਕਰਮੁ ॥ ਸਗਲ ਕ੍ਰਿਆ ਮਹਿ ਊਤਮ ਕਿਰਿਆ ॥ ਸਾਧਸੰਗਿ ਦੁਰਮਤਿ ਮਲੁ ਹਿਰਿਆ ॥ ਸਗਲ ਉਦਮ ਮਹਿ ਉਦਮੁ ਭਲਾ ॥ ਹਰਿ ਕਾ ਨਾਮੁ ਜਪਹੁ ਜੀਅ ਸਦਾ ॥ ਸਗਲ ਬਾਨੀ ਮਹਿ ਅੰਮ੍ਰਿਤ ਬਾਨੀ ॥ ਹਰਿ ਕੋ ਜਸੁ ਸੁਨਿ ਰਸਨ ਬਖਾਨੀ ॥ ਸਗਲ ਥਾਨ ਤੇ ਓਹੁ ਊਤਮ ਥਾਨੁ ॥ ਨਾਨਕ ਜਿਹ ਘਟਿ ਵਸੈ ਹਰਿ ਨਾਮੁ ॥੮॥੩॥
ਸਲੋਕੁ ॥
ਨਿਰਗੁਨੀਆਰ ਇਆਨਿਆ ਸੋ ਪ੍ਰਭੁ ਸਦਾ ਸਮਾਲਿ ॥ ਜਿਨਿ ਕੀਆ ਤਿਸੁ ਚੀਤਿ ਰਖੁ ਨਾਨਕ ਨਿਬਹੀ ਨਾਲਿ ॥੧॥
ਅਸਟਪਦੀ ॥
ਰਮਈਆ ਕੇ ਗੁਨ ਚੇਤਿ ਪਰਾਨੀ ॥ ਕਵਨ ਮੂਲ ਤੇ ਕਵਨ ਦ੍ਰਿਸਟਾਨੀ ॥ ਜਿਨਿ ਤੂੰ ਸਾਜਿ ਸਵਾਰਿ ਸੀਗਾਰਿਆ ॥ ਗਰਭ ਅਗਨਿ ਮਹਿ ਜਿਨਹਿ ਉਬਾਰਿਆ ॥ ਬਾਰ ਬਿਵਸਥਾ ਤੁਝਹਿ ਪਿਆਰੈ ਦੂਧ ॥ ਭਰਿ ਜੋਬਨ ਭੋਜਨ ਸੁਖ ਸੂਧ ॥ ਬਿਰਧਿ ਭਇਆ ਊਪਰਿ ਸਾਕ ਸੈਨ ॥
anik jatan kar tirasan naa dhraapai ||
bhekh anek agan nahee bujhai ||
koT upaav dharageh nahee sijhai ||
chhooTas naahee uoobh piaal ||
moh biaapeh maiaa jaal ||
avar karatoot sagalee jam ddaanai ||
govi(n)dh bhajan bin til nahee maanai ||
har kaa naam japat dhukh jai ||
naanak bolai sahaj subhai ||4||
chaar padhaarath je ko maagai ||
saadh janaa kee sevaa laagai ||
je ko aapunaa dhookh miTaavai ||
har har naam ridhai sadh gaavai ||
je ko apunee sobhaa lorai ||
saadhasa(n)g ieh haumai chhorai ||
je ko janam maran te ddarai ||
saadh janaa kee saranee parai ||
jis jan kau prabh dharas piaasaa ||
naanak taa kai bal bal jaasaa ||5||
sagal purakh meh purakh pradhaan ||
saadhasa(n)g jaa kaa miTai abhimaan ||
aapas kau jo jaanai neechaa ||
souoo ganeeaai sabh te uoochaa ||
jaa kaa man hoi sagal kee reenaa ||
har har naam tin ghaT ghaT cheenaa ||
man apune te buraa miTaanaa ||
pekhai sagal sirasaT saajanaa ||
sookh dhookh jan sam dhirasaTetaa ||
naanak paap pu(n)n nahee lepaa ||6||
niradhan kau dhan tero naau ||
nithaave kau naau teraa thaau ||
nimaane kau prabh tero maan ||
sagal ghaTaa kau dhevahu dhaan ||
karan karaavanahaar suaamee ||
sagal ghaTaa ke a(n)tarajaamee ||
apanee gat mit jaanahu aape ||
aapan sa(n)g aap prabh raate ||
tum(h)ree usatat tum te hoi ||
naanak avar na jaanas koi ||7||
sarab dharam meh sresaT dharam ||
har ko naam jap niramal karam ||
sagal kiraa meh uootam kiriaa ||
saadhasa(n)g dhuramat mal hiriaa ||
sagal udham meh udham bhalaa ||
har kaa naam japahu jeea sadhaa ||
sagal baanee meh a(n)mirat baanee ||
har ko jas sun rasan bakhaanee ||
sagal thaan te oh uootam thaan ||
naanak jeh ghaT vasai har naam ||8||3||
salok ||
niraguneeaar iaaniaa so prabh sadhaa samaal ||
jin keeaa tis cheet rakh naanak nibahee naal ||1||
asaTapadhee ||
ramieeaa ke gun chet paraanee ||
kavan mool te kavan dhirasaTaanee ||
jin too(n) saaj savaar seegaariaa ||
garabh agan meh jineh ubaariaa ||
baar bivasathaa tujheh piaarai dhoodh ||
bhar joban bhojan sukh soodh ||
biradh bhiaa uoopar saak sain ||