Sri Guru Granth Sahib

ਅੰਗ ੨੬੭

ਮੁਖਿ ਅਪਿਆਉ ਬੈਠ ਕਉ ਦੈਨ ॥ ਇਹੁ ਨਿਰਗੁਨੁ ਗੁਨੁ ਕਛੂ ਨ ਬੂਝੈ ॥ ਬਖਸਿ ਲੇਹੁ ਤਉ ਨਾਨਕ ਸੀਝੈ ॥੧॥
ਜਿਹ ਪ੍ਰਸਾਦਿ ਧਰ ਊਪਰਿ ਸੁਖਿ ਬਸਹਿ ॥ ਸੁਤ ਭ੍ਰਾਤ ਮੀਤ ਬਨਿਤਾ ਸੰਗਿ ਹਸਹਿ ॥ ਜਿਹ ਪ੍ਰਸਾਦਿ ਪੀਵਹਿ ਸੀਤਲ ਜਲਾ ॥ ਸੁਖਦਾਈ ਪਵਨੁ ਪਾਵਕੁ ਅਮੁਲਾ ॥ ਜਿਹ ਪ੍ਰਸਾਦਿ ਭੋਗਹਿ ਸਭਿ ਰਸਾ ॥ ਸਗਲ ਸਮਗ੍ਰੀ ਸੰਗਿ ਸਾਥਿ ਬਸਾ ॥ ਦੀਨੇ ਹਸਤ ਪਾਵ ਕਰਨ ਨੇਤ੍ਰ ਰਸਨਾ ॥ ਤਿਸਹਿ ਤਿਆਗਿ ਅਵਰ ਸੰਗਿ ਰਚਨਾ ॥ ਐਸੇ ਦੋਖ ਮੂੜ ਅੰਧ ਬਿਆਪੇ ॥ ਨਾਨਕ ਕਾਢਿ ਲੇਹੁ ਪ੍ਰਭ ਆਪੇ ॥੨॥
ਆਦਿ ਅੰਤਿ ਜੋ ਰਾਖਨਹਾਰੁ ॥ ਤਿਸ ਸਿਉ ਪ੍ਰੀਤਿ ਨ ਕਰੈ ਗਵਾਰੁ ॥ ਜਾ ਕੀ ਸੇਵਾ ਨਵ ਨਿਧਿ ਪਾਵੈ ॥ ਤਾ ਸਿਉ ਮੂੜਾ ਮਨੁ ਨਹੀ ਲਾਵੈ ॥ ਜੋ ਠਾਕੁਰੁ ਸਦ ਸਦਾ ਹਜੂਰੇ ॥ ਤਾ ਕਉ ਅੰਧਾ ਜਾਨਤ ਦੂਰੇ ॥ ਜਾ ਕੀ ਟਹਲ ਪਾਵੈ ਦਰਗਹ ਮਾਨੁ ॥ ਤਿਸਹਿ ਬਿਸਾਰੈ ਮੁਗਧੁ ਅਜਾਨੁ ॥ ਸਦਾ ਸਦਾ ਇਹੁ ਭੂਲਨਹਾਰੁ ॥ ਨਾਨਕ ਰਾਖਨਹਾਰੁ ਅਪਾਰੁ ॥੩॥
ਰਤਨੁ ਤਿਆਗਿ ਕਉਡੀ ਸੰਗਿ ਰਚੈ ॥ ਸਾਚੁ ਛੋਡਿ ਝੂਠ ਸੰਗਿ ਮਚੈ ॥ ਜੋ ਛਡਨਾ ਸੁ ਅਸਥਿਰੁ ਕਰਿ ਮਾਨੈ ॥ ਜੋ ਹੋਵਨੁ ਸੋ ਦੂਰਿ ਪਰਾਨੈ ॥ ਛੋਡਿ ਜਾਇ ਤਿਸ ਕਾ ਸ੍ਰਮੁ ਕਰੈ ॥ ਸੰਗਿ ਸਹਾਈ ਤਿਸੁ ਪਰਹਰੈ ॥ ਚੰਦਨ ਲੇਪੁ ਉਤਾਰੈ ਧੋਇ ॥ ਗਰਧਬ ਪ੍ਰੀਤਿ ਭਸਮ ਸੰਗਿ ਹੋਇ ॥ ਅੰਧ ਕੂਪ ਮਹਿ ਪਤਿਤ ਬਿਕਰਾਲ ॥ ਨਾਨਕ ਕਾਢਿ ਲੇਹੁ ਪ੍ਰਭ ਦਇਆਲ ॥੪॥
ਕਰਤੂਤਿ ਪਸੂ ਕੀ ਮਾਨਸ ਜਾਤਿ ॥ ਲੋਕ ਪਚਾਰਾ ਕਰੈ ਦਿਨੁ ਰਾਤਿ ॥ ਬਾਹਰਿ ਭੇਖ ਅੰਤਰਿ ਮਲੁ ਮਾਇਆ ॥ ਛਪਸਿ ਨਾਹਿ ਕਛੁ ਕਰੈ ਛਪਾਇਆ ॥ ਬਾਹਰਿ ਗਿਆਨ ਧਿਆਨ ਇਸਨਾਨ ॥ ਅੰਤਰਿ ਬਿਆਪੈ ਲੋਭੁ ਸੁਆਨੁ ॥ ਅੰਤਰਿ ਅਗਨਿ ਬਾਹਰਿ ਤਨੁ ਸੁਆਹ ॥ ਗਲਿ ਪਾਥਰ ਕੈਸੇ ਤਰੈ ਅਥਾਹ ॥ ਜਾ ਕੈ ਅੰਤਰਿ ਬਸੈ ਪ੍ਰਭੁ ਆਪਿ ॥ ਨਾਨਕ ਤੇ ਜਨ ਸਹਜਿ ਸਮਾਤਿ ॥੫॥
ਸੁਨਿ ਅੰਧਾ ਕੈਸੇ ਮਾਰਗੁ ਪਾਵੈ ॥ ਕਰੁ ਗਹਿ ਲੇਹੁ ਓੜਿ ਨਿਬਹਾਵੈ ॥ ਕਹਾ ਬੁਝਾਰਤਿ ਬੂਝੈ ਡੋਰਾ ॥ ਨਿਸਿ ਕਹੀਐ ਤਉ ਸਮਝੈ ਭੋਰਾ ॥ ਕਹਾ ਬਿਸਨਪਦ ਗਾਵੈ ਗੁੰਗ ॥ ਜਤਨ ਕਰੈ ਤਉ ਭੀ ਸੁਰ ਭੰਗ ॥ ਕਹ ਪਿੰਗੁਲ ਪਰਬਤ ਪਰ ਭਵਨ ॥ ਨਹੀ ਹੋਤ ਊਹਾ ਉਸੁ ਗਵਨ ॥ ਕਰਤਾਰ ਕਰੁਣਾ ਮੈ ਦੀਨੁ ਬੇਨਤੀ ਕਰੈ ॥ ਨਾਨਕ ਤੁਮਰੀ ਕਿਰਪਾ ਤਰੈ ॥੬॥
ਸੰਗਿ ਸਹਾਈ ਸੁ ਆਵੈ ਨ ਚੀਤਿ ॥ ਜੋ ਬੈਰਾਈ ਤਾ ਸਿਉ ਪ੍ਰੀਤਿ ॥ ਬਲੂਆ ਕੇ ਗ੍ਰਿਹ ਭੀਤਰਿ ਬਸੈ ॥ ਅਨਦ ਕੇਲ ਮਾਇਆ ਰੰਗਿ ਰਸੈ ॥ ਦ੍ਰਿੜੁ ਕਰਿ ਮਾਨੈ ਮਨਹਿ ਪ੍ਰਤੀਤਿ ॥ ਕਾਲੁ ਨ ਆਵੈ ਮੂੜੇ ਚੀਤਿ ॥ ਬੈਰ ਬਿਰੋਧ ਕਾਮ ਕ੍ਰੋਧ ਮੋਹ ॥ ਝੂਠ ਬਿਕਾਰ ਮਹਾ ਲੋਭ ਧ੍ਰੋਹ ॥

Ang 267

mukh apiaau baiTh kau dhain ||
eih niragun gun kachhoo na boojhai ||
bakhas leh tau naanak seejhai ||1||
jeh prasaadh dhar uoopar sukh baseh ||
sut bhraat meet banitaa sa(n)g haseh ||
jeh prasaadh peeveh seetal jalaa ||
sukhadhaiee pavan paavak amulaa ||
jeh prasaadh bhogeh sabh rasaa ||
sagal samagree sa(n)g saath basaa ||
dheene hasat paav karan netr rasanaa ||
tiseh tiaag avar sa(n)g rachanaa ||
aaise dhokh mooR a(n)dh biaape ||
naanak kaadd leh prabh aape ||2||
aadh a(n)t jo raakhanahaar ||
tis siau preet na karai gavaar ||
jaa kee sevaa nav nidh paavai ||
taa siau mooRaa man nahee laavai ||
jo Thaakur sadh sadhaa hajoore ||
taa kau a(n)dhaa jaanat dhoore ||
jaa kee Tahal paavai dharageh maan ||
tiseh bisaarai mugadh ajaan ||
sadhaa sadhaa ih bhoolanahaar ||
naanak raakhanahaar apaar ||3||
ratan tiaag kauddee sa(n)g rachai ||
saach chhodd jhooTh sa(n)g machai ||
jo chhaddanaa su asathir kar maanai ||
jo hovan so dhoor paraanai ||
chhodd jai tis kaa sram karai ||
sa(n)g sahaiee tis paraharai ||
cha(n)dhan lep utaarai dhoi ||
garadhab preet bhasam sa(n)g hoi ||
a(n)dh koop meh patit bikaraal ||
naanak kaadd leh prabh dhiaal ||4||
karatoot pasoo kee maanas jaat ||
lok pachaaraa karai dhin raat ||
baahar bhekh a(n)tar mal maiaa ||
chhapas naeh kachh karai chhapaiaa ||
baahar giaan dhiaan isanaan ||
a(n)tar biaapai lobh suaan ||
a(n)tar agan baahar tan suaaeh ||
gal paathar kaise tarai athaeh ||
jaa kai a(n)tar basai prabh aap ||
naanak te jan sahaj samaat ||5||
sun a(n)dhaa kaise maarag paavai ||
kar geh leh oR nibahaavai ||
kahaa bujhaarat boojhai ddoraa ||
nis kaheeaai tau samajhai bhoraa ||
kahaa bisanapadh gaavai gu(n)g ||
jatan karai tau bhee sur bha(n)g ||
keh pi(n)gul parabat par bhavan ||
nahee hot uoohaa us gavan ||
karataar karunaa mai dheen benatee karai ||
naanak tumaree kirapaa tarai ||6||
sa(n)g sahaiee su aavai na cheet ||
jo bairaiee taa siau preet ||
balooaa ke gireh bheetar basai ||
anadh kel maiaa ra(n)g rasai ||
dhiraR kar maanai maneh prateet ||
kaal na aavai mooRe cheet ||
bair birodh kaam karodh moh ||
jhooTh bikaar mahaa lobh dhroh ||