ਮਿਥਿਆ ਨੇਤ੍ਰ ਪੇਖਤ ਪਰ ਤ੍ਰਿਅ ਰੂਪਾਦ ॥ ਮਿਥਿਆ ਰਸਨਾ ਭੋਜਨ ਅਨ ਸ੍ਵਾਦ ॥ ਮਿਥਿਆ ਚਰਨ ਪਰ ਬਿਕਾਰ ਕਉ ਧਾਵਹਿ ॥ ਮਿਥਿਆ ਮਨ ਪਰ ਲੋਭ ਲੁਭਾਵਹਿ ॥ ਮਿਥਿਆ ਤਨ ਨਹੀ ਪਰਉਪਕਾਰਾ ॥ ਮਿਥਿਆ ਬਾਸੁ ਲੇਤ ਬਿਕਾਰਾ ॥ ਬਿਨੁ ਬੂਝੇ ਮਿਥਿਆ ਸਭ ਭਏ ॥ ਸਫਲ ਦੇਹ ਨਾਨਕ ਹਰਿ ਹਰਿ ਨਾਮ ਲਏ ॥੫॥
ਬਿਰਥੀ ਸਾਕਤ ਕੀ ਆਰਜਾ ॥ ਸਾਚ ਬਿਨਾ ਕਹ ਹੋਵਤ ਸੂਚਾ ॥ ਬਿਰਥਾ ਨਾਮ ਬਿਨਾ ਤਨੁ ਅੰਧ ॥ ਮੁਖਿ ਆਵਤ ਤਾ ਕੈ ਦੁਰਗੰਧ ॥ ਬਿਨੁ ਸਿਮਰਨ ਦਿਨੁ ਰੈਨਿ ਬ੍ਰਿਥਾ ਬਿਹਾਇ ॥ ਮੇਘ ਬਿਨਾ ਜਿਉ ਖੇਤੀ ਜਾਇ ॥ ਗੋਬਿਦ ਭਜਨ ਬਿਨੁ ਬ੍ਰਿਥੇ ਸਭ ਕਾਮ ॥ ਜਿਉ ਕਿਰਪਨ ਕੇ ਨਿਰਾਰਥ ਦਾਮ ॥ ਧੰਨਿ ਧੰਨਿ ਤੇ ਜਨ ਜਿਹ ਘਟਿ ਬਸਿਓ ਹਰਿ ਨਾਉ ॥ ਨਾਨਕ ਤਾ ਕੈ ਬਲਿ ਬਲਿ ਜਾਉ ॥੬॥
ਰਹਤ ਅਵਰ ਕਛੁ ਅਵਰ ਕਮਾਵਤ ॥ ਮਨਿ ਨਹੀ ਪ੍ਰੀਤਿ ਮੁਖਹੁ ਗੰਢ ਲਾਵਤ ॥ ਜਾਨਨਹਾਰ ਪ੍ਰਭੂ ਪਰਬੀਨ ॥ ਬਾਹਰਿ ਭੇਖ ਨ ਕਾਹੂ ਭੀਨ ॥ ਅਵਰ ਉਪਦੇਸੈ ਆਪਿ ਨ ਕਰੈ ॥ ਆਵਤ ਜਾਵਤ ਜਨਮੈ ਮਰੈ ॥ ਜਿਸ ਕੈ ਅੰਤਰਿ ਬਸੈ ਨਿਰੰਕਾਰੁ ॥ ਤਿਸ ਕੀ ਸੀਖ ਤਰੈ ਸੰਸਾਰੁ ॥ ਜੋ ਤੁਮ ਭਾਨੇ ਤਿਨ ਪ੍ਰਭੁ ਜਾਤਾ ॥ ਨਾਨਕ ਉਨ ਜਨ ਚਰਨ ਪਰਾਤਾ ॥੭॥
ਕਰਉ ਬੇਨਤੀ ਪਾਰਬ੍ਰਹਮੁ ਸਭੁ ਜਾਨੈ ॥ ਅਪਨਾ ਕੀਆ ਆਪਹਿ ਮਾਨੈ ॥ ਆਪਹਿ ਆਪ ਆਪਿ ਕਰਤ ਨਿਬੇਰਾ ॥ ਕਿਸੈ ਦੂਰਿ ਜਨਾਵਤ ਕਿਸੈ ਬੁਝਾਵਤ ਨੇਰਾ ॥ ਉਪਾਵ ਸਿਆਨਪ ਸਗਲ ਤੇ ਰਹਤ ॥ ਸਭੁ ਕਛੁ ਜਾਨੈ ਆਤਮ ਕੀ ਰਹਤ ॥ ਜਿਸੁ ਭਾਵੈ ਤਿਸੁ ਲਏ ਲੜਿ ਲਾਇ ॥ ਥਾਨ ਥਨੰਤਰਿ ਰਹਿਆ ਸਮਾਇ ॥ ਸੋ ਸੇਵਕੁ ਜਿਸੁ ਕਿਰਪਾ ਕਰੀ ॥ ਨਿਮਖ ਨਿਮਖ ਜਪਿ ਨਾਨਕ ਹਰੀ ॥੮॥੫॥
ਸਲੋਕੁ ॥
ਕਾਮ ਕ੍ਰੋਧ ਅਰੁ ਲੋਭ ਮੋਹ ਬਿਨਸਿ ਜਾਇ ਅਹੰਮੇਵ ॥ ਨਾਨਕ ਪ੍ਰਭ ਸਰਣਾਗਤੀ ਕਰਿ ਪ੍ਰਸਾਦੁ ਗੁਰਦੇਵ ॥੧॥
ਅਸਟਪਦੀ ॥
ਜਿਹ ਪ੍ਰਸਾਦਿ ਛਤੀਹ ਅੰਮ੍ਰਿਤ ਖਾਹਿ ॥ ਤਿਸੁ ਠਾਕੁਰ ਕਉ ਰਖੁ ਮਨ ਮਾਹਿ ॥ ਜਿਹ ਪ੍ਰਸਾਦਿ ਸੁਗੰਧਤ ਤਨਿ ਲਾਵਹਿ ॥ ਤਿਸ ਕਉ ਸਿਮਰਤ ਪਰਮ ਗਤਿ ਪਾਵਹਿ ॥ ਜਿਹ ਪ੍ਰਸਾਦਿ ਬਸਹਿ ਸੁਖ ਮੰਦਰਿ ॥ ਤਿਸਹਿ ਧਿਆਇ ਸਦਾ ਮਨ ਅੰਦਰਿ ॥ ਜਿਹ ਪ੍ਰਸਾਦਿ ਗ੍ਰਿਹ ਸੰਗਿ ਸੁਖ ਬਸਨਾ ॥ ਆਠ ਪਹਰ ਸਿਮਰਹੁ ਤਿਸੁ ਰਸਨਾ ॥ ਜਿਹ ਪ੍ਰਸਾਦਿ ਰੰਗ ਰਸ ਭੋਗ ॥ ਨਾਨਕ ਸਦਾ ਧਿਆਈਐ ਧਿਆਵਨ ਜੋਗ ॥੧॥
ਜਿਹ ਪ੍ਰਸਾਦਿ ਪਾਟ ਪਟੰਬਰ ਹਢਾਵਹਿ ॥ ਤਿਸਹਿ ਤਿਆਗਿ ਕਤ ਅਵਰ ਲੁਭਾਵਹਿ ॥ ਜਿਹ ਪ੍ਰਸਾਦਿ ਸੁਖਿ ਸੇਜ ਸੋਈਜੈ ॥ ਮਨ ਆਠ ਪਹਰ ਤਾ ਕਾ ਜਸੁ ਗਾਵੀਜੈ ॥ ਜਿਹ ਪ੍ਰਸਾਦਿ ਤੁਝੁ ਸਭੁ ਕੋਊ ਮਾਨੈ ॥
mithiaa netr pekhat par tria roopaadh ||
mithiaa rasanaa bhojan an savaiaadh ||
mithiaa charan par bikaar kau dhaaveh ||
mithiaa man par lobh lubhaaveh ||
mithiaa tan nahee paraupakaaraa ||
mithiaa baas let bikaaraa ||
bin boojhe mithiaa sabh bhe ||
safal dheh naanak har har naam le ||5||
birathee saakat kee aarajaa ||
saach binaa keh hovat soochaa ||
birathaa naam binaa tan a(n)dh ||
mukh aavat taa kai dhuraga(n)dh ||
bin simaran dhin rain birathaa bihai ||
megh binaa jiau khetee jai ||
gobidh bhajan bin birathe sabh kaam ||
jiau kirapan ke niraarath dhaam ||
dha(n)n dha(n)n te jan jeh ghaT basio har naau ||
naanak taa kai bal bal jaau ||6||
rahat avar kachh avar kamaavat ||
man nahee preet mukhahu ga(n)dd laavat ||
jaananahaar prabhoo parabeen ||
baahar bhekh na kaahoo bheen ||
avar upadhesai aap na karai ||
aavat jaavat janamai marai ||
jis kai a(n)tar basai nira(n)kaar ||
tis kee seekh tarai sa(n)saar ||
jo tum bhaane tin prabh jaataa ||
naanak un jan charan paraataa ||7||
karau benatee paarabraham sabh jaanai ||
apanaa keeaa aapeh maanai ||
aapeh aap aap karat niberaa ||
kisai dhoor janaavat kisai bujhaavat neraa ||
aupaav siaanap sagal te rahat ||
sabh kachh jaanai aatam kee rahat ||
jis bhaavai tis le laR lai ||
thaan thana(n)tar rahiaa samai ||
so sevak jis kirapaa karee ||
nimakh nimakh jap naanak haree ||8||5||
salok ||
kaam karodh ar lobh moh binas jai aha(n)mev ||
naanak prabh saranaagatee kar prasaadh gurdhev ||1||
asaTapadhee ||
jeh prasaadh chhateeh a(n)mirat khaeh ||
tis Thaakur kau rakh man maeh ||
jeh prasaadh suga(n)dhat tan laaveh ||
tis kau simarat param gat paaveh ||
jeh prasaadh baseh sukh ma(n)dhar ||
tiseh dhiaai sadhaa man a(n)dhar ||
jeh prasaadh gireh sa(n)g sukh basanaa ||
aaTh pahar simarahu tis rasanaa ||
jeh prasaadh ra(n)g ras bhog ||
naanak sadhaa dhiaaieeaai dhiaavan jog ||1||
jeh prasaadh paaT paTa(n)bar haddaaveh ||
tiseh tiaag kat avar lubhaaveh ||
jeh prasaadh sukh sej soieejai ||
man aaTh pahar taa kaa jas gaaveejai ||
jeh prasaadh tujh sabh kouoo maanai ||