ਮੁਖਿ ਤਾ ਕੋ ਜਸੁ ਰਸਨ ਬਖਾਨੈ ॥ ਜਿਹ ਪ੍ਰਸਾਦਿ ਤੇਰੋ ਰਹਤਾ ਧਰਮੁ ॥ ਮਨ ਸਦਾ ਧਿਆਇ ਕੇਵਲ ਪਾਰਬ੍ਰਹਮੁ ॥ ਪ੍ਰਭ ਜੀ ਜਪਤ ਦਰਗਹ ਮਾਨੁ ਪਾਵਹਿ ॥ ਨਾਨਕ ਪਤਿ ਸੇਤੀ ਘਰਿ ਜਾਵਹਿ ॥੨॥
ਜਿਹ ਪ੍ਰਸਾਦਿ ਆਰੋਗ ਕੰਚਨ ਦੇਹੀ ॥ ਲਿਵ ਲਾਵਹੁ ਤਿਸੁ ਰਾਮ ਸਨੇਹੀ ॥ ਜਿਹ ਪ੍ਰਸਾਦਿ ਤੇਰਾ ਓਲਾ ਰਹਤ ॥ ਮਨ ਸੁਖੁ ਪਾਵਹਿ ਹਰਿ ਹਰਿ ਜਸੁ ਕਹਤ ॥ ਜਿਹ ਪ੍ਰਸਾਦਿ ਤੇਰੇ ਸਗਲ ਛਿਦ੍ਰ ਢਾਕੇ ॥ ਮਨ ਸਰਨੀ ਪਰੁ ਠਾਕੁਰ ਪ੍ਰਭ ਤਾ ਕੈ ॥ ਜਿਹ ਪ੍ਰਸਾਦਿ ਤੁਝੁ ਕੋ ਨ ਪਹੂਚੈ ॥ ਮਨ ਸਾਸਿ ਸਾਸਿ ਸਿਮਰਹੁ ਪ੍ਰਭ ਊਚੇ ॥ ਜਿਹ ਪ੍ਰਸਾਦਿ ਪਾਈ ਦ੍ਰੁਲਭ ਦੇਹ ॥ ਨਾਨਕ ਤਾ ਕੀ ਭਗਤਿ ਕਰੇਹ ॥੩॥
ਜਿਹ ਪ੍ਰਸਾਦਿ ਆਭੂਖਨ ਪਹਿਰੀਜੈ ॥ ਮਨ ਤਿਸੁ ਸਿਮਰਤ ਕਿਉ ਆਲਸੁ ਕੀਜੈ ॥ ਜਿਹ ਪ੍ਰਸਾਦਿ ਅਸ੍ਵ ਹਸਤਿ ਅਸਵਾਰੀ ॥ ਮਨ ਤਿਸੁ ਪ੍ਰਭ ਕਉ ਕਬਹੂ ਨ ਬਿਸਾਰੀ ॥ ਜਿਹ ਪ੍ਰਸਾਦਿ ਬਾਗ ਮਿਲਖ ਧਨਾ ॥ ਰਾਖੁ ਪਰੋਇ ਪ੍ਰਭੁ ਅਪੁਨੇ ਮਨਾ ॥ ਜਿਨਿ ਤੇਰੀ ਮਨ ਬਨਤ ਬਨਾਈ ॥ ਊਠਤ ਬੈਠਤ ਸਦ ਤਿਸਹਿ ਧਿਆਈ ॥ ਤਿਸਹਿ ਧਿਆਇ ਜੋ ਏਕ ਅਲਖੈ ॥ ਈਹਾ ਊਹਾ ਨਾਨਕ ਤੇਰੀ ਰਖੈ ॥੪॥
ਜਿਹ ਪ੍ਰਸਾਦਿ ਕਰਹਿ ਪੁੰਨ ਬਹੁ ਦਾਨ ॥ ਮਨ ਆਠ ਪਹਰ ਕਰਿ ਤਿਸ ਕਾ ਧਿਆਨ ॥ ਜਿਹ ਪ੍ਰਸਾਦਿ ਤੂ ਆਚਾਰ ਬਿਉਹਾਰੀ ॥ ਤਿਸੁ ਪ੍ਰਭ ਕਉ ਸਾਸਿ ਸਾਸਿ ਚਿਤਾਰੀ ॥ ਜਿਹ ਪ੍ਰਸਾਦਿ ਤੇਰਾ ਸੁੰਦਰ ਰੂਪੁ ॥ ਸੋ ਪ੍ਰਭੁ ਸਿਮਰਹੁ ਸਦਾ ਅਨੂਪੁ ॥ ਜਿਹ ਪ੍ਰਸਾਦਿ ਤੇਰੀ ਨੀਕੀ ਜਾਤਿ ॥ ਸੋ ਪ੍ਰਭੁ ਸਿਮਰਿ ਸਦਾ ਦਿਨ ਰਾਤਿ ॥ ਜਿਹ ਪ੍ਰਸਾਦਿ ਤੇਰੀ ਪਤਿ ਰਹੈ ॥ ਗੁਰ ਪ੍ਰਸਾਦਿ ਨਾਨਕ ਜਸੁ ਕਹੈ ॥੫॥
ਜਿਹ ਪ੍ਰਸਾਦਿ ਸੁਨਹਿ ਕਰਨ ਨਾਦ ॥ ਜਿਹ ਪ੍ਰਸਾਦਿ ਪੇਖਹਿ ਬਿਸਮਾਦ ॥ ਜਿਹ ਪ੍ਰਸਾਦਿ ਬੋਲਹਿ ਅੰਮ੍ਰਿਤ ਰਸਨਾ ॥ ਜਿਹ ਪ੍ਰਸਾਦਿ ਸੁਖਿ ਸਹਜੇ ਬਸਨਾ ॥ ਜਿਹ ਪ੍ਰਸਾਦਿ ਹਸਤ ਕਰ ਚਲਹਿ ॥ ਜਿਹ ਪ੍ਰਸਾਦਿ ਸੰਪੂਰਨ ਫਲਹਿ ॥ ਜਿਹ ਪ੍ਰਸਾਦਿ ਪਰਮ ਗਤਿ ਪਾਵਹਿ ॥ ਜਿਹ ਪ੍ਰਸਾਦਿ ਸੁਖਿ ਸਹਜਿ ਸਮਾਵਹਿ ॥ ਐਸਾ ਪ੍ਰਭੁ ਤਿਆਗਿ ਅਵਰ ਕਤ ਲਾਗਹੁ ॥ ਗੁਰ ਪ੍ਰਸਾਦਿ ਨਾਨਕ ਮਨਿ ਜਾਗਹੁ ॥੬॥
ਜਿਹ ਪ੍ਰਸਾਦਿ ਤੂੰ ਪ੍ਰਗਟੁ ਸੰਸਾਰਿ ॥ ਤਿਸੁ ਪ੍ਰਭ ਕਉ ਮੂਲਿ ਨ ਮਨਹੁ ਬਿਸਾਰਿ ॥ ਜਿਹ ਪ੍ਰਸਾਦਿ ਤੇਰਾ ਪਰਤਾਪੁ ॥ ਰੇ ਮਨ ਮੂੜ ਤੂ ਤਾ ਕਉ ਜਾਪੁ ॥ ਜਿਹ ਪ੍ਰਸਾਦਿ ਤੇਰੇ ਕਾਰਜ ਪੂਰੇ ॥ ਤਿਸਹਿ ਜਾਨੁ ਮਨ ਸਦਾ ਹਜੂਰੇ ॥ ਜਿਹ ਪ੍ਰਸਾਦਿ ਤੂੰ ਪਾਵਹਿ ਸਾਚੁ ॥ ਰੇ ਮਨ ਮੇਰੇ ਤੂੰ ਤਾ ਸਿਉ ਰਾਚੁ ॥ ਜਿਹ ਪ੍ਰਸਾਦਿ ਸਭ ਕੀ ਗਤਿ ਹੋਇ ॥ ਨਾਨਕ ਜਾਪੁ ਜਪੈ ਜਪੁ ਸੋਇ ॥੭॥
ਆਪਿ ਜਪਾਏ ਜਪੈ ਸੋ ਨਾਉ ॥ ਆਪਿ ਗਾਵਾਏ ਸੁ ਹਰਿ ਗੁਨ ਗਾਉ ॥
mukh taa ko jas rasan bakhaanai ||
jeh prasaadh tero rahataa dharam ||
man sadhaa dhiaai keval paarabraham ||
prabh jee japat dharageh maan paaveh ||
naanak pat setee ghar jaaveh ||2||
jeh prasaadh aarog ka(n)chan dhehee ||
liv laavahu tis raam sanehee ||
jeh prasaadh teraa olaa rahat ||
man sukh paaveh har har jas kahat ||
jeh prasaadh tere sagal chhidhr ddaake ||
man saranee par Thaakur prabh taa kai ||
jeh prasaadh tujh ko na pahoochai ||
man saas saas simarahu prabh uooche ||
jeh prasaadh paiee dhrulabh dheh ||
naanak taa kee bhagat kareh ||3||
jeh prasaadh aabhookhan pahireejai ||
man tis simarat kiau aalas keejai ||
jeh prasaadh asavai hasat asavaaree ||
man tis prabh kau kabahoo na bisaaree ||
jeh prasaadh baag milakh dhanaa ||
raakh paroi prabh apune manaa ||
jin teree man banat banaiee ||
uooThat baiThat sadh tiseh dhiaaiee ||
tiseh dhiaai jo ek alakhai ||
e’eehaa uoohaa naanak teree rakhai ||4||
jeh prasaadh kareh pu(n)n bahu dhaan ||
man aaTh pahar kar tis kaa dhiaan ||
jeh prasaadh too aachaar biauhaaree ||
tis prabh kau saas saas chitaaree ||
jeh prasaadh teraa su(n)dhar roop ||
so prabh simarahu sadhaa anoop ||
jeh prasaadh teree neekee jaat ||
so prabh simar sadhaa dhin raat ||
jeh prasaadh teree pat rahai ||
gur prasaadh naanak jas kahai ||5||
jeh prasaadh suneh karan naadh ||
jeh prasaadh pekheh bisamaadh ||
jeh prasaadh boleh a(n)mirat rasanaa ||
jeh prasaadh sukh sahaje basanaa ||
jeh prasaadh hasat kar chaleh ||
jeh prasaadh sa(n)pooran faleh ||
jeh prasaadh param gat paaveh ||
jeh prasaadh sukh sahaj samaaveh ||
aaisaa prabh tiaag avar kat laagahu ||
gur prasaadh naanak man jaagahu ||6||
jeh prasaadh too(n) pragaT sa(n)saar ||
tis prabh kau mool na manahu bisaar ||
jeh prasaadh teraa parataap ||
re man mooR too taa kau jaap ||
jeh prasaadh tere kaaraj poore ||
tiseh jaan man sadhaa hajoore ||
jeh prasaadh too(n) paaveh saach ||
re man mere too(n) taa siau raach ||
jeh prasaadh sabh kee gat hoi ||
naanak jaap japai jap soi ||7||
aap japaae japai so naau ||
aap gaavaae su har gun gaau ||