ਨਾਨਕ ਸਾਧ ਕੈ ਸੰਗਿ ਸਫਲ ਜਨੰਮ ॥੫॥
ਸਾਧ ਕੈ ਸੰਗਿ ਨਹੀ ਕਛੁ ਘਾਲ ॥ ਦਰਸਨੁ ਭੇਟਤ ਹੋਤ ਨਿਹਾਲ ॥ ਸਾਧ ਕੈ ਸੰਗਿ ਕਲੂਖਤ ਹਰੈ ॥ ਸਾਧ ਕੈ ਸੰਗਿ ਨਰਕ ਪਰਹਰੈ ॥ ਸਾਧ ਕੈ ਸੰਗਿ ਈਹਾ ਊਹਾ ਸੁਹੇਲਾ ॥ ਸਾਧਸੰਗਿ ਬਿਛੁਰਤ ਹਰਿ ਮੇਲਾ ॥ ਜੋ ਇਛੈ ਸੋਈ ਫਲੁ ਪਾਵੈ ॥ ਸਾਧ ਕੈ ਸੰਗਿ ਨ ਬਿਰਥਾ ਜਾਵੈ ॥ ਪਾਰਬ੍ਰਹਮੁ ਸਾਧ ਰਿਦ ਬਸੈ ॥ ਨਾਨਕ ਉਧਰੈ ਸਾਧ ਸੁਨਿ ਰਸੈ ॥੬॥
ਸਾਧ ਕੈ ਸੰਗਿ ਸੁਨਉ ਹਰਿ ਨਾਉ ॥ ਸਾਧਸੰਗਿ ਹਰਿ ਕੇ ਗੁਨ ਗਾਉ ॥ ਸਾਧ ਕੈ ਸੰਗਿ ਨ ਮਨ ਤੇ ਬਿਸਰੈ ॥ ਸਾਧਸੰਗਿ ਸਰਪਰ ਨਿਸਤਰੈ ॥ ਸਾਧ ਕੈ ਸੰਗਿ ਲਗੈ ਪ੍ਰਭੁ ਮੀਠਾ ॥ ਸਾਧੂ ਕੈ ਸੰਗਿ ਘਟਿ ਘਟਿ ਡੀਠਾ ॥ ਸਾਧਸੰਗਿ ਭਏ ਆਗਿਆਕਾਰੀ ॥ ਸਾਧਸੰਗਿ ਗਤਿ ਭਈ ਹਮਾਰੀ ॥ ਸਾਧ ਕੈ ਸੰਗਿ ਮਿਟੇ ਸਭਿ ਰੋਗ ॥ ਨਾਨਕ ਸਾਧ ਭੇਟੇ ਸੰਜੋਗ ॥੭॥
ਸਾਧ ਕੀ ਮਹਿਮਾ ਬੇਦ ਨ ਜਾਨਹਿ ॥ ਜੇਤਾ ਸੁਨਹਿ ਤੇਤਾ ਬਖਿਆਨਹਿ ॥ ਸਾਧ ਕੀ ਉਪਮਾ ਤਿਹੁ ਗੁਣ ਤੇ ਦੂਰਿ ॥ ਸਾਧ ਕੀ ਉਪਮਾ ਰਹੀ ਭਰਪੂਰਿ ॥ ਸਾਧ ਕੀ ਸੋਭਾ ਕਾ ਨਾਹੀ ਅੰਤ ॥ ਸਾਧ ਕੀ ਸੋਭਾ ਸਦਾ ਬੇਅੰਤ ॥ ਸਾਧ ਕੀ ਸੋਭਾ ਊਚ ਤੇ ਊਚੀ ॥ ਸਾਧ ਕੀ ਸੋਭਾ ਮੂਚ ਤੇ ਮੂਚੀ ॥ ਸਾਧ ਕੀ ਸੋਭਾ ਸਾਧ ਬਨਿ ਆਈ ॥ ਨਾਨਕ ਸਾਧ ਪ੍ਰਭ ਭੇਦੁ ਨ ਭਾਈ ॥੮॥੭॥
ਸਲੋਕੁ ॥
ਮਨਿ ਸਾਚਾ ਮੁਖਿ ਸਾਚਾ ਸੋਇ ॥ ਅਵਰੁ ਨ ਪੇਖੈ ਏਕਸੁ ਬਿਨੁ ਕੋਇ ॥ ਨਾਨਕ ਇਹ ਲਛਣ ਬ੍ਰਹਮ ਗਿਆਨੀ ਹੋਇ ॥੧॥
ਅਸਟਪਦੀ ॥
ਬ੍ਰਹਮ ਗਿਆਨੀ ਸਦਾ ਨਿਰਲੇਪ ॥ ਜੈਸੇ ਜਲ ਮਹਿ ਕਮਲ ਅਲੇਪ ॥ ਬ੍ਰਹਮ ਗਿਆਨੀ ਸਦਾ ਨਿਰਦੋਖ ॥ ਜੈਸੇ ਸੂਰੁ ਸਰਬ ਕਉ ਸੋਖ ॥ ਬ੍ਰਹਮ ਗਿਆਨੀ ਕੈ ਦ੍ਰਿਸਟਿ ਸਮਾਨਿ ॥ ਜੈਸੇ ਰਾਜ ਰੰਕ ਕਉ ਲਾਗੈ ਤੁਲਿ ਪਵਾਨ ॥ ਬ੍ਰਹਮ ਗਿਆਨੀ ਕੈ ਧੀਰਜੁ ਏਕ ॥ ਜਿਉ ਬਸੁਧਾ ਕੋਊ ਖੋਦੈ ਕੋਊ ਚੰਦਨ ਲੇਪ ॥ ਬ੍ਰਹਮ ਗਿਆਨੀ ਕਾ ਇਹੈ ਗੁਨਾਉ ॥ ਨਾਨਕ ਜਿਉ ਪਾਵਕ ਕਾ ਸਹਜ ਸੁਭਾਉ ॥੧॥
ਬ੍ਰਹਮ ਗਿਆਨੀ ਨਿਰਮਲ ਤੇ ਨਿਰਮਲਾ ॥ ਜੈਸੇ ਮੈਲੁ ਨ ਲਾਗੈ ਜਲਾ ॥ ਬ੍ਰਹਮ ਗਿਆਨੀ ਕੈ ਮਨਿ ਹੋਇ ਪ੍ਰਗਾਸੁ ॥ ਜੈਸੇ ਧਰ ਊਪਰਿ ਆਕਾਸੁ ॥ ਬ੍ਰਹਮ ਗਿਆਨੀ ਕੈ ਮਿਤ੍ਰ ਸਤ੍ਰੁ ਸਮਾਨਿ ॥ ਬ੍ਰਹਮ ਗਿਆਨੀ ਕੈ ਨਾਹੀ ਅਭਿਮਾਨ ॥ ਬ੍ਰਹਮ ਗਿਆਨੀ ਊਚ ਤੇ ਊਚਾ ॥ ਮਨਿ ਅਪਨੈ ਹੈ ਸਭ ਤੇ ਨੀਚਾ ॥ ਬ੍ਰਹਮ ਗਿਆਨੀ ਸੇ ਜਨ ਭਏ ॥ ਨਾਨਕ ਜਿਨ ਪ੍ਰਭੁ ਆਪਿ ਕਰੇਇ ॥੨॥
ਬ੍ਰਹਮ ਗਿਆਨੀ ਸਗਲ ਕੀ ਰੀਨਾ ॥ ਆਤਮ ਰਸੁ ਬ੍ਰਹਮ ਗਿਆਨੀ ਚੀਨਾ ॥ ਬ੍ਰਹਮ ਗਿਆਨੀ ਕੀ ਸਭ ਊਪਰਿ ਮਇਆ ॥ ਬ੍ਰਹਮ ਗਿਆਨੀ ਤੇ ਕਛੁ ਬੁਰਾ ਨ ਭਇਆ ॥ ਬ੍ਰਹਮ ਗਿਆਨੀ ਸਦਾ ਸਮਦਰਸੀ ॥
naanak saadh kai sa(n)g safal jana(n)m ||5||
saadh kai sa(n)g nahee kachh ghaal ||
dharasan bheTat hot nihaal ||
saadh kai sa(n)g kalookhat harai ||
saadh kai sa(n)g narak paraharai ||
saadh kai sa(n)g ieehaa uoohaa suhelaa ||
saadhasa(n)g bichhurat har melaa ||
jo ichhai soiee fal paavai ||
saadh kai sa(n)g na birathaa jaavai ||
paarabraham saadh ridh basai ||
naanak udharai saadh sun rasai ||6||
saadh kai sa(n)g sunau har naau ||
saadhasa(n)g har ke gun gaau ||
saadh kai sa(n)g na man te bisarai ||
saadhasa(n)g sarapar nisatarai ||
saadh kai sa(n)g lagai prabh meeThaa ||
saadhoo kai sa(n)g ghaT ghaT ddeeThaa ||
saadhasa(n)g bhe aagiaakaaree ||
saadhasa(n)g gat bhiee hamaaree ||
saadh kai sa(n)g miTe sabh rog ||
naanak saadh bheTe sa(n)jog ||7||
saadh kee mahimaa bedh na jaaneh ||
jetaa suneh tetaa bakhiaaneh ||
saadh kee upamaa tih gun te dhoor ||
saadh kee upamaa rahee bharapoor ||
saadh kee sobhaa kaa naahee a(n)t ||
saadh kee sobhaa sadhaa bea(n)t ||
saadh kee sobhaa uooch te uoochee ||
saadh kee sobhaa mooch te moochee ||
saadh kee sobhaa saadh ban aaiee ||
naanak saadh prabh bhedh na bhaiee ||8||7||
salok ||
man saachaa mukh saachaa soi ||
avar na pekhai ekas bin koi ||
naanak ieh lachhan braham giaanee hoi ||1||
asaTapadhee ||
braham giaanee sadhaa niralep ||
jaise jal meh kamal alep ||
braham giaanee sadhaa niradhokh ||
jaise soor sarab kau sokh ||
braham giaanee kai dhirasaT samaan ||
jaise raaj ra(n)k kau laagai tul pavaan ||
braham giaanee kai dheeraj ek ||
jiau basudhaa kouoo khodhai kouoo cha(n)dhan lep ||
braham giaanee kaa ihai gunaau ||
naanak jiau paavak kaa sahaj subhaau ||1||
braham giaanee niramal te niramalaa ||
jaise mail na laagai jalaa ||
braham giaanee kai man hoi pragaas ||
jaise dhar uoopar aakaas ||
braham giaanee kai mitr satr samaan ||
braham giaanee kai naahee abhimaan ||
braham giaanee uooch te uoochaa ||
man apanai hai sabh te neechaa ||
braham giaanee se jan bhe ||
naanak jin prabh aap karei ||2||
braham giaanee sagal kee reenaa ||
aatam ras braham giaanee cheenaa ||
braham giaanee kee sabh uoopar miaa ||
braham giaanee te kachh buraa na bhiaa ||
braham giaanee sadhaa samadharasee ||