Sri Guru Granth Sahib

ਅੰਗ ੨੭੪

ਬ੍ਰਹਮ ਗਿਆਨੀ ਆਪਿ ਨਿਰੰਕਾਰੁ ॥ ਬ੍ਰਹਮ ਗਿਆਨੀ ਕੀ ਸੋਭਾ ਬ੍ਰਹਮ ਗਿਆਨੀ ਬਨੀ ॥ ਨਾਨਕ ਬ੍ਰਹਮ ਗਿਆਨੀ ਸਰਬ ਕਾ ਧਨੀ ॥੮॥੮॥
ਸਲੋਕੁ ॥
ਉਰਿ ਧਾਰੈ ਜੋ ਅੰਤਰਿ ਨਾਮੁ ॥ ਸਰਬ ਮੈ ਪੇਖੈ ਭਗਵਾਨੁ ॥ ਨਿਮਖ ਨਿਮਖ ਠਾਕੁਰ ਨਮਸਕਾਰੈ ॥ ਨਾਨਕ ਓਹੁ ਅਪਰਸੁ ਸਗਲ ਨਿਸਤਾਰੈ ॥੧॥
ਅਸਟਪਦੀ ॥
ਮਿਥਿਆ ਨਾਹੀ ਰਸਨਾ ਪਰਸ ॥ ਮਨ ਮਹਿ ਪ੍ਰੀਤਿ ਨਿਰੰਜਨ ਦਰਸ ॥ ਪਰ ਤ੍ਰਿਅ ਰੂਪੁ ਨ ਪੇਖੈ ਨੇਤ੍ਰ ॥ ਸਾਧ ਕੀ ਟਹਲ ਸੰਤਸੰਗਿ ਹੇਤ ॥ ਕਰਨ ਨ ਸੁਨੈ ਕਾਹੂ ਕੀ ਨਿੰਦਾ ॥ ਸਭ ਤੇ ਜਾਨੈ ਆਪਸ ਕਉ ਮੰਦਾ ॥ ਗੁਰ ਪ੍ਰਸਾਦਿ ਬਿਖਿਆ ਪਰਹਰੈ ॥ ਮਨ ਕੀ ਬਾਸਨਾ ਮਨ ਤੇ ਟਰੈ ॥ ਇੰਦ੍ਰੀ ਜਿਤ ਪੰਚ ਦੋਖ ਤੇ ਰਹਤ ॥ ਨਾਨਕ ਕੋਟਿ ਮਧੇ ਕੋ ਐਸਾ ਅਪਰਸ ॥੧॥
ਬੈਸਨੋ ਸੋ ਜਿਸੁ ਊਪਰਿ ਸੁਪ੍ਰਸੰਨ ॥ ਬਿਸਨ ਕੀ ਮਾਇਆ ਤੇ ਹੋਇ ਭਿੰਨ ॥ ਕਰਮ ਕਰਤ ਹੋਵੈ ਨਿਹਕਰਮ ॥ ਤਿਸੁ ਬੈਸਨੋ ਕਾ ਨਿਰਮਲ ਧਰਮ ॥ ਕਾਹੂ ਫਲ ਕੀ ਇਛਾ ਨਹੀ ਬਾਛੈ ॥ ਕੇਵਲ ਭਗਤਿ ਕੀਰਤਨ ਸੰਗਿ ਰਾਚੈ ॥ ਮਨ ਤਨ ਅੰਤਰਿ ਸਿਮਰਨ ਗੋਪਾਲ ॥ ਸਭ ਊਪਰਿ ਹੋਵਤ ਕਿਰਪਾਲ ॥ ਆਪਿ ਦ੍ਰਿੜੈ ਅਵਰਹ ਨਾਮੁ ਜਪਾਵੈ ॥ ਨਾਨਕ ਓਹੁ ਬੈਸਨੋ ਪਰਮ ਗਤਿ ਪਾਵੈ ॥੨॥
ਭਗਉਤੀ ਭਗਵੰਤ ਭਗਤਿ ਕਾ ਰੰਗੁ ॥ ਸਗਲ ਤਿਆਗੈ ਦੁਸਟ ਕਾ ਸੰਗੁ ॥ ਮਨ ਤੇ ਬਿਨਸੈ ਸਗਲਾ ਭਰਮੁ ॥ ਕਰਿ ਪੂਜੈ ਸਗਲ ਪਾਰਬ੍ਰਹਮੁ ॥ ਸਾਧਸੰਗਿ ਪਾਪਾ ਮਲੁ ਖੋਵੈ ॥ ਤਿਸੁ ਭਗਉਤੀ ਕੀ ਮਤਿ ਊਤਮ ਹੋਵੈ ॥ ਭਗਵੰਤ ਕੀ ਟਹਲ ਕਰੈ ਨਿਤ ਨੀਤਿ ॥ ਮਨੁ ਤਨੁ ਅਰਪੈ ਬਿਸਨ ਪਰੀਤਿ ॥ ਹਰਿ ਕੇ ਚਰਨ ਹਿਰਦੈ ਬਸਾਵੈ ॥ ਨਾਨਕ ਐਸਾ ਭਗਉਤੀ ਭਗਵੰਤ ਕਉ ਪਾਵੈ ॥੩॥
ਸੋ ਪੰਡਿਤੁ ਜੋ ਮਨੁ ਪਰਬੋਧੈ ॥ ਰਾਮ ਨਾਮੁ ਆਤਮ ਮਹਿ ਸੋਧੈ ॥ ਰਾਮ ਨਾਮ ਸਾਰੁ ਰਸੁ ਪੀਵੈ ॥ ਉਸੁ ਪੰਡਿਤ ਕੈ ਉਪਦੇਸਿ ਜਗੁ ਜੀਵੈ ॥ ਹਰਿ ਕੀ ਕਥਾ ਹਿਰਦੈ ਬਸਾਵੈ ॥ ਸੋ ਪੰਡਿਤੁ ਫਿਰਿ ਜੋਨਿ ਨ ਆਵੈ ॥ ਬੇਦ ਪੁਰਾਨ ਸਿਮ੍ਰਿਤਿ ਬੂਝੈ ਮੂਲ ॥ ਸੂਖਮ ਮਹਿ ਜਾਨੈ ਅਸਥੂਲੁ ॥ ਚਹੁ ਵਰਨਾ ਕਉ ਦੇ ਉਪਦੇਸੁ ॥ ਨਾਨਕ ਉਸੁ ਪੰਡਿਤ ਕਉ ਸਦਾ ਅਦੇਸੁ ॥੪॥
ਬੀਜ ਮੰਤ੍ਰੁ ਸਰਬ ਕੋ ਗਿਆਨੁ ॥ ਚਹੁ ਵਰਨਾ ਮਹਿ ਜਪੈ ਕੋਊ ਨਾਮੁ ॥ ਜੋ ਜੋ ਜਪੈ ਤਿਸ ਕੀ ਗਤਿ ਹੋਇ ॥ ਸਾਧਸੰਗਿ ਪਾਵੈ ਜਨੁ ਕੋਇ ॥ ਕਰਿ ਕਿਰਪਾ ਅੰਤਰਿ ਉਰ ਧਾਰੈ ॥ ਪਸੁ ਪ੍ਰੇਤ ਮੁਘਦ ਪਾਥਰ ਕਉ ਤਾਰੈ ॥ ਸਰਬ ਰੋਗ ਕਾ ਅਉਖਦੁ ਨਾਮੁ ॥ ਕਲਿਆਣ ਰੂਪ ਮੰਗਲ ਗੁਣ ਗਾਮ ॥ ਕਾਹੂ ਜੁਗਤਿ ਕਿਤੈ ਨ ਪਾਈਐ ਧਰਮਿ ॥ ਨਾਨਕ ਤਿਸੁ ਮਿਲੈ ਜਿਸੁ ਲਿਖਿਆ ਧੁਰਿ ਕਰਮਿ ॥੫॥
ਜਿਸ ਕੈ ਮਨਿ ਪਾਰਬ੍ਰਹਮ ਕਾ ਨਿਵਾਸੁ ॥

Ang 274

braham giaanee aap nira(n)kaar ||
braham giaanee kee sobhaa braham giaanee banee ||
naanak braham giaanee sarab kaa dhanee ||8||8||
salok ||
aur dhaarai jo a(n)tar naam ||
sarab mai pekhai bhagavaan ||
nimakh nimakh Thaakur namasakaarai ||
naanak oh aparas sagal nisataarai ||1||
asaTapadhee ||
mithiaa naahee rasanaa paras ||
man meh preet nira(n)jan dharas ||
par tria roop na pekhai netr ||
saadh kee Tahal sa(n)tasa(n)g het ||
karan na sunai kaahoo kee ni(n)dhaa ||
sabh te jaanai aapas kau ma(n)dhaa ||
gur prasaadh bikhiaa paraharai ||
man kee baasanaa man te Tarai ||
ei(n)dhree jit pa(n)ch dhokh te rahat ||
naanak koT madhe ko aaisaa aparas ||1||
baisano so jis uoopar suprasa(n)n ||
bisan kee maiaa te hoi bhi(n)n ||
karam karat hovai nihakaram ||
tis baisano kaa niramal dharam ||
kaahoo fal kee ichhaa nahee baachhai ||
keval bhagat keeratan sa(n)g raachai ||
man tan a(n)tar simaran gopaal ||
sabh uoopar hovat kirapaal ||
aap dhiraRai avareh naam japaavai ||
naanak oh baisano param gat paavai ||2||
bhagautee bhagava(n)t bhagat kaa ra(n)g ||
sagal tiaagai dhusaT kaa sa(n)g ||
man te binasai sagalaa bharam ||
kar poojai sagal paarabraham ||
saadhasa(n)g paapaa mal khovai ||
tis bhagautee kee mat uootam hovai ||
bhagava(n)t kee Tahal karai nit neet ||
man tan arapai bisan pareet ||
har ke charan hiradhai basaavai ||
naanak aaisaa bhagautee bhagava(n)t kau paavai ||3||
so pa(n)ddit jo man parabodhai ||
raam naam aatam meh sodhai ||
raam naam saar ras peevai ||
aus pa(n)ddit kai upadhes jag jeevai ||
har kee kathaa hiradhai basaavai ||
so pa(n)ddit fir jon na aavai ||
bedh puraan simirat boojhai mool ||
sookham meh jaanai asathool ||
chahu varanaa kau dhe upadhes ||
naanak us pa(n)ddit kau sadhaa adhes ||4||
beej ma(n)tr sarab ko giaan ||
chahu varanaa meh japai kouoo naam ||
jo jo japai tis kee gat hoi ||
saadhasa(n)g paavai jan koi ||
kar kirapaa a(n)tar ur dhaarai ||
pas pret mughadh paathar kau taarai ||
sarab rog kaa aaukhadh naam ||
kaliaan roop ma(n)gal gun gaam ||
kaahoo jugat kitai na paieeaai dharam ||
naanak tis milai jis likhiaa dhur karam ||5||
jis kai man paarabraham kaa nivaas ||