ਤਿਸ ਕਾ ਨਾਮੁ ਸਤਿ ਰਾਮਦਾਸੁ ॥ ਆਤਮ ਰਾਮੁ ਤਿਸੁ ਨਦਰੀ ਆਇਆ ॥ ਦਾਸ ਦਸੰਤਣ ਭਾਇ ਤਿਨਿ ਪਾਇਆ ॥ ਸਦਾ ਨਿਕਟਿ ਨਿਕਟਿ ਹਰਿ ਜਾਨੁ ॥ ਸੋ ਦਾਸੁ ਦਰਗਹ ਪਰਵਾਨੁ ॥ ਅਪੁਨੇ ਦਾਸ ਕਉ ਆਪਿ ਕਿਰਪਾ ਕਰੈ ॥ ਤਿਸੁ ਦਾਸ ਕਉ ਸਭ ਸੋਝੀ ਪਰੈ ॥ ਸਗਲ ਸੰਗਿ ਆਤਮ ਉਦਾਸੁ ॥ ਐਸੀ ਜੁਗਤਿ ਨਾਨਕ ਰਾਮਦਾਸੁ ॥੬॥
ਪ੍ਰਭ ਕੀ ਆਗਿਆ ਆਤਮ ਹਿਤਾਵੈ ॥ ਜੀਵਨ ਮੁਕਤਿ ਸੋਊ ਕਹਾਵੈ ॥ ਤੈਸਾ ਹਰਖੁ ਤੈਸਾ ਉਸੁ ਸੋਗੁ ॥ ਸਦਾ ਅਨੰਦੁ ਤਹ ਨਹੀ ਬਿਓਗੁ ॥ ਤੈਸਾ ਸੁਵਰਨੁ ਤੈਸੀ ਉਸੁ ਮਾਟੀ ॥ ਤੈਸਾ ਅੰਮ੍ਰਿਤੁ ਤੈਸੀ ਬਿਖੁ ਖਾਟੀ ॥ ਤੈਸਾ ਮਾਨੁ ਤੈਸਾ ਅਭਿਮਾਨੁ ॥ ਤੈਸਾ ਰੰਕੁ ਤੈਸਾ ਰਾਜਾਨੁ ॥ ਜੋ ਵਰਤਾਏ ਸਾਈ ਜੁਗਤਿ ॥ ਨਾਨਕ ਓਹੁ ਪੁਰਖੁ ਕਹੀਐ ਜੀਵਨ ਮੁਕਤਿ ॥੭॥
ਪਾਰਬ੍ਰਹਮ ਕੇ ਸਗਲੇ ਠਾਉ ॥ ਜਿਤੁ ਜਿਤੁ ਘਰਿ ਰਾਖੈ ਤੈਸਾ ਤਿਨ ਨਾਉ ॥ ਆਪੇ ਕਰਨ ਕਰਾਵਨ ਜੋਗੁ ॥ ਪ੍ਰਭ ਭਾਵੈ ਸੋਈ ਫੁਨਿ ਹੋਗੁ ॥ ਪਸਰਿਓ ਆਪਿ ਹੋਇ ਅਨਤ ਤਰੰਗ ॥ ਲਖੇ ਨ ਜਾਹਿ ਪਾਰਬ੍ਰਹਮ ਕੇ ਰੰਗ ॥ ਜੈਸੀ ਮਤਿ ਦੇਇ ਤੈਸਾ ਪਰਗਾਸ ॥ ਪਾਰਬ੍ਰਹਮੁ ਕਰਤਾ ਅਬਿਨਾਸ ॥ ਸਦਾ ਸਦਾ ਸਦਾ ਦਇਆਲ ॥ ਸਿਮਰਿ ਸਿਮਰਿ ਨਾਨਕ ਭਏ ਨਿਹਾਲ ॥੮॥੯॥
ਸਲੋਕੁ ॥
ਉਸਤਤਿ ਕਰਹਿ ਅਨੇਕ ਜਨ ਅੰਤੁ ਨ ਪਾਰਾਵਾਰ ॥ ਨਾਨਕ ਰਚਨਾ ਪ੍ਰਭਿ ਰਚੀ ਬਹੁ ਬਿਧਿ ਅਨਿਕ ਪ੍ਰਕਾਰ ॥੧॥
ਅਸਟਪਦੀ ॥
ਕਈ ਕੋਟਿ ਹੋਏ ਪੂਜਾਰੀ ॥ ਕਈ ਕੋਟਿ ਆਚਾਰ ਬਿਉਹਾਰੀ ॥ ਕਈ ਕੋਟਿ ਭਏ ਤੀਰਥ ਵਾਸੀ ॥ ਕਈ ਕੋਟਿ ਬਨ ਭ੍ਰਮਹਿ ਉਦਾਸੀ ॥ ਕਈ ਕੋਟਿ ਬੇਦ ਕੇ ਸ੍ਰੋਤੇ ॥ ਕਈ ਕੋਟਿ ਤਪੀਸੁਰ ਹੋਤੇ ॥ ਕਈ ਕੋਟਿ ਆਤਮ ਧਿਆਨੁ ਧਾਰਹਿ ॥ ਕਈ ਕੋਟਿ ਕਬਿ ਕਾਬਿ ਬੀਚਾਰਹਿ ॥ ਕਈ ਕੋਟਿ ਨਵਤਨ ਨਾਮ ਧਿਆਵਹਿ ॥ ਨਾਨਕ ਕਰਤੇ ਕਾ ਅੰਤੁ ਨ ਪਾਵਹਿ ॥੧॥
ਕਈ ਕੋਟਿ ਭਏ ਅਭਿਮਾਨੀ ॥ ਕਈ ਕੋਟਿ ਅੰਧ ਅਗਿਆਨੀ ॥ ਕਈ ਕੋਟਿ ਕਿਰਪਨ ਕਠੋਰ ॥ ਕਈ ਕੋਟਿ ਅਭਿਗ ਆਤਮ ਨਿਕੋਰ ॥ ਕਈ ਕੋਟਿ ਪਰ ਦਰਬ ਕਉ ਹਿਰਹਿ ॥ ਕਈ ਕੋਟਿ ਪਰ ਦੂਖਨਾ ਕਰਹਿ ॥ ਕਈ ਕੋਟਿ ਮਾਇਆ ਸ੍ਰਮ ਮਾਹਿ ॥ ਕਈ ਕੋਟਿ ਪਰਦੇਸ ਭ੍ਰਮਾਹਿ ॥ ਜਿਤੁ ਜਿਤੁ ਲਾਵਹੁ ਤਿਤੁ ਤਿਤੁ ਲਗਨਾ ॥ ਨਾਨਕ ਕਰਤੇ ਕੀ ਜਾਨੈ ਕਰਤਾ ਰਚਨਾ ॥੨॥
ਕਈ ਕੋਟਿ ਸਿਧ ਜਤੀ ਜੋਗੀ ॥ ਕਈ ਕੋਟਿ ਰਾਜੇ ਰਸ ਭੋਗੀ ॥ ਕਈ ਕੋਟਿ ਪੰਖੀ ਸਰਪ ਉਪਾਏ ॥ ਕਈ ਕੋਟਿ ਪਾਥਰ ਬਿਰਖ ਨਿਪਜਾਏ ॥ ਕਈ ਕੋਟਿ ਪਵਣ ਪਾਣੀ ਬੈਸੰਤਰ ॥ ਕਈ ਕੋਟਿ ਦੇਸ ਭੂ ਮੰਡਲ ॥ ਕਈ ਕੋਟਿ ਸਸੀਅਰ ਸੂਰ ਨਖੵਤ੍ਰ ॥
tis kaa naam sat raamadhaas ||
aatam raam tis nadharee aaiaa ||
dhaas dhasa(n)tan bhai tin paiaa ||
sadhaa nikaT nikaT har jaan ||
so dhaas dharageh paravaan ||
apune dhaas kau aap kirapaa karai ||
tis dhaas kau sabh sojhee parai ||
sagal sa(n)g aatam udhaas ||
aaisee jugat naanak raamadhaas ||6||
prabh kee aagiaa aatam hitaavai ||
jeevan mukat souoo kahaavai ||
taisaa harakh taisaa us sog ||
sadhaa ana(n)dh teh nahee biog ||
taisaa suvaran taisee us maaTee ||
taisaa a(n)mrit taisee bikh khaaTee ||
taisaa maan taisaa abhimaan ||
taisaa ra(n)k taisaa raajaan ||
jo varataae saiee jugat ||
naanak oh purakh kaheeaai jeevan mukat ||7||
paarabraham ke sagale Thaau ||
jit jit ghar raakhai taisaa tin naau ||
aape karan karaavan jog ||
prabh bhaavai soiee fun hog ||
pasario aap hoi anat tara(n)g ||
lakhe na jaeh paarabraham ke ra(n)g ||
jaisee mat dhei taisaa paragaas ||
paarabraham karataa abinaas ||
sadhaa sadhaa sadhaa dhiaal ||
simar simar naanak bhe nihaal ||8||9||
salok ||
ausatat kareh anek jan a(n)t na paaraavaar ||
naanak rachanaa prabh rachee bahu bidh anik prakaar ||1||
asaTapadhee ||
kiee koT hoe poojaaree ||
kiee koT aachaar biauhaaree ||
kiee koT bhe teerath vaasee ||
kiee koT ban bhrameh udhaasee ||
kiee koT bedh ke srote ||
kiee koT tapeesur hote ||
kiee koT aatam dhiaan dhaareh ||
kiee koT kab kaab beechaareh ||
kiee koT navatan naam dhiaaveh ||
naanak karate kaa a(n)t na paaveh ||1||
kiee koT bhe abhimaanee ||
kiee koT a(n)dh agiaanee ||
kiee koT kirapan kaThor ||
kiee koT abhig aatam nikor ||
kiee koT par dharab kau hireh ||
kiee koT par dhookhanaa kareh ||
kiee koT maiaa sram maeh ||
kiee koT paradhes bhramaeh ||
jit jit laavahu tit tit laganaa ||
naanak karate kee jaanai karataa rachanaa ||2||
kiee koT sidh jatee jogee ||
kiee koT raaje ras bhogee ||
kiee koT pa(n)khee sarap upaae ||
kiee koT paathar birakh nipajaae ||
kiee koT pavan paanee baisa(n)tar ||
kiee koT dhes bhoo ma(n)ddal ||
kiee koT saseear soor nakhayetr ||