Sri Guru Granth Sahib

ਅੰਗ ੨੭੬

ਕਈ ਕੋਟਿ ਦੇਵ ਦਾਨਵ ਇੰਦ੍ਰ ਸਿਰਿ ਛਤ੍ਰ ॥ ਸਗਲ ਸਮਗ੍ਰੀ ਅਪਨੈ ਸੂਤਿ ਧਾਰੈ ॥ ਨਾਨਕ ਜਿਸੁ ਜਿਸੁ ਭਾਵੈ ਤਿਸੁ ਤਿਸੁ ਨਿਸਤਾਰੈ ॥੩॥
ਕਈ ਕੋਟਿ ਰਾਜਸ ਤਾਮਸ ਸਾਤਕ ॥ ਕਈ ਕੋਟਿ ਬੇਦ ਪੁਰਾਨ ਸਿਮ੍ਰਿਤਿ ਅਰੁ ਸਾਸਤ ॥ ਕਈ ਕੋਟਿ ਕੀਏ ਰਤਨ ਸਮੁਦ ॥ ਕਈ ਕੋਟਿ ਨਾਨਾ ਪ੍ਰਕਾਰ ਜੰਤ ॥ ਕਈ ਕੋਟਿ ਕੀਏ ਚਿਰ ਜੀਵੇ ॥ ਕਈ ਕੋਟਿ ਗਿਰੀ ਮੇਰ ਸੁਵਰਨ ਥੀਵੇ ॥ ਕਈ ਕੋਟਿ ਜਖੵ ਕਿੰਨਰ ਪਿਸਾਚ ॥ ਕਈ ਕੋਟਿ ਭੂਤ ਪ੍ਰੇਤ ਸੂਕਰ ਮ੍ਰਿਗਾਚ ॥ ਸਭ ਤੇ ਨੇਰੈ ਸਭਹੂ ਤੇ ਦੂਰਿ ॥ ਨਾਨਕ ਆਪਿ ਅਲਿਪਤੁ ਰਹਿਆ ਭਰਪੂਰਿ ॥੪॥
ਕਈ ਕੋਟਿ ਪਾਤਾਲ ਕੇ ਵਾਸੀ ॥ ਕਈ ਕੋਟਿ ਨਰਕ ਸੁਰਗ ਨਿਵਾਸੀ ॥ ਕਈ ਕੋਟਿ ਜਨਮਹਿ ਜੀਵਹਿ ਮਰਹਿ ॥ ਕਈ ਕੋਟਿ ਬਹੁ ਜੋਨੀ ਫਿਰਹਿ ॥ ਕਈ ਕੋਟਿ ਬੈਠਤ ਹੀ ਖਾਹਿ ॥ ਕਈ ਕੋਟਿ ਘਾਲਹਿ ਥਕਿ ਪਾਹਿ ॥ ਕਈ ਕੋਟਿ ਕੀਏ ਧਨਵੰਤ ॥ ਕਈ ਕੋਟਿ ਮਾਇਆ ਮਹਿ ਚਿੰਤ ॥ ਜਹ ਜਹ ਭਾਣਾ ਤਹ ਤਹ ਰਾਖੇ ॥ ਨਾਨਕ ਸਭੁ ਕਿਛੁ ਪ੍ਰਭ ਕੈ ਹਾਥੇ ॥੫॥
ਕਈ ਕੋਟਿ ਭਏ ਬੈਰਾਗੀ ॥ ਰਾਮ ਨਾਮ ਸੰਗਿ ਤਿਨਿ ਲਿਵ ਲਾਗੀ ॥ ਕਈ ਕੋਟਿ ਪ੍ਰਭ ਕਉ ਖੋਜੰਤੇ ॥ ਆਤਮ ਮਹਿ ਪਾਰਬ੍ਰਹਮੁ ਲਹੰਤੇ ॥ ਕਈ ਕੋਟਿ ਦਰਸਨ ਪ੍ਰਭ ਪਿਆਸ ॥ ਤਿਨ ਕਉ ਮਿਲਿਓ ਪ੍ਰਭੁ ਅਬਿਨਾਸ ॥ ਕਈ ਕੋਟਿ ਮਾਗਹਿ ਸਤਸੰਗੁ ॥ ਪਾਰਬ੍ਰਹਮ ਤਿਨ ਲਾਗਾ ਰੰਗੁ ॥ ਜਿਨ ਕਉ ਹੋਏ ਆਪਿ ਸੁਪ੍ਰਸੰਨ ॥ ਨਾਨਕ ਤੇ ਜਨ ਸਦਾ ਧਨਿ ਧੰਨਿ ॥੬॥
ਕਈ ਕੋਟਿ ਖਾਣੀ ਅਰੁ ਖੰਡ ॥ ਕਈ ਕੋਟਿ ਅਕਾਸ ਬ੍ਰਹਮੰਡ ॥ ਕਈ ਕੋਟਿ ਹੋਏ ਅਵਤਾਰ ॥ ਕਈ ਜੁਗਤਿ ਕੀਨੋ ਬਿਸਥਾਰ ॥ ਕਈ ਬਾਰ ਪਸਰਿਓ ਪਾਸਾਰ ॥ ਸਦਾ ਸਦਾ ਇਕੁ ਏਕੰਕਾਰ ॥ ਕਈ ਕੋਟਿ ਕੀਨੇ ਬਹੁ ਭਾਤਿ ॥ ਪ੍ਰਭ ਤੇ ਹੋਏ ਪ੍ਰਭ ਮਾਹਿ ਸਮਾਤਿ ॥ ਤਾ ਕਾ ਅੰਤੁ ਨ ਜਾਨੈ ਕੋਇ ॥ ਆਪੇ ਆਪਿ ਨਾਨਕ ਪ੍ਰਭੁ ਸੋਇ ॥੭॥
ਕਈ ਕੋਟਿ ਪਾਰਬ੍ਰਹਮ ਕੇ ਦਾਸ ॥ ਤਿਨ ਹੋਵਤ ਆਤਮ ਪਰਗਾਸ ॥ ਕਈ ਕੋਟਿ ਤਤ ਕੇ ਬੇਤੇ ॥ ਸਦਾ ਨਿਹਾਰਹਿ ਏਕੋ ਨੇਤ੍ਰੇ ॥ ਕਈ ਕੋਟਿ ਨਾਮ ਰਸੁ ਪੀਵਹਿ ॥ ਅਮਰ ਭਏ ਸਦ ਸਦ ਹੀ ਜੀਵਹਿ ॥ ਕਈ ਕੋਟਿ ਨਾਮ ਗੁਨ ਗਾਵਹਿ ॥ ਆਤਮ ਰਸਿ ਸੁਖਿ ਸਹਜਿ ਸਮਾਵਹਿ ॥ ਅਪੁਨੇ ਜਨ ਕਉ ਸਾਸਿ ਸਾਸਿ ਸਮਾਰੇ ॥ ਨਾਨਕ ਓਇ ਪਰਮੇਸੁਰ ਕੇ ਪਿਆਰੇ ॥੮॥੧੦॥
ਸਲੋਕੁ ॥
ਕਰਣ ਕਾਰਣ ਪ੍ਰਭੁ ਏਕੁ ਹੈ ਦੂਸਰ ਨਾਹੀ ਕੋਇ ॥ ਨਾਨਕ ਤਿਸੁ ਬਲਿਹਾਰਣੈ ਜਲਿ ਥਲਿ ਮਹੀਅਲਿ ਸੋਇ ॥੧॥
ਅਸਟਪਦੀ ॥
ਕਰਨ ਕਰਾਵਨ ਕਰਨੈ ਜੋਗੁ ॥ ਜੋ ਤਿਸੁ ਭਾਵੈ ਸੋਈ ਹੋਗੁ ॥ ਖਿਨ ਮਹਿ ਥਾਪਿ ਉਥਾਪਨਹਾਰਾ ॥

Ang 276

kiee koT dhev dhaanav i(n)dhr sir chhatr ||
sagal samagree apanai soot dhaarai ||
naanak jis jis bhaavai tis tis nisataarai ||3||
kiee koT raajas taamas saatak ||
kiee koT bedh puraan simirat ar saasat ||
kiee koT ke’ee ratan samudh ||
kiee koT naanaa prakaar ja(n)t ||
kiee koT ke’ee chir jeeve ||
kiee koT giree mer suvaran theeve ||
kiee koT jakhaye ki(n)nar pisaach ||
kiee koT bhoot pret sookar miragaach ||
sabh te nerai sabhahoo te dhoor ||
naanak aap alipat rahiaa bharapoor ||4||
kiee koT paataal ke vaasee ||
kiee koT narak surag nivaasee ||
kiee koT janameh jeeveh mareh ||
kiee koT bahu jonee fireh ||
kiee koT baiThat hee khaeh ||
kiee koT ghaaleh thak paeh ||
kiee koT ke’ee dhanava(n)t ||
kiee koT maiaa meh chi(n)t ||
jeh jeh bhaanaa teh teh raakhe ||
naanak sabh kichh prabh kai haathe ||5||
kiee koT bhe bairaagee ||
raam naam sa(n)g tin liv laagee ||
kiee koT prabh kau khoja(n)te ||
aatam meh paarabraham laha(n)te ||
kiee koT dharasan prabh piaas ||
tin kau milio prabh abinaas ||
kiee koT maageh satasa(n)g ||
paarabraham tin laagaa ra(n)g ||
jin kau hoe aap suprasa(n)n ||
naanak te jan sadhaa dhan dha(n)n ||6||
kiee koT khaanee ar kha(n)dd ||
kiee koT akaas brahama(n)dd ||
kiee koT hoe avataar ||
kiee jugat keeno bisathaar ||
kiee baar pasario paasaar ||
sadhaa sadhaa ik eka(n)kaar ||
kiee koT keene bahu bhaat ||
prabh te hoe prabh maeh samaat ||
taa kaa a(n)t na jaanai koi ||
aape aap naanak prabh soi ||7||
kiee koT paarabraham ke dhaas ||
tin hovat aatam paragaas ||
kiee koT tat ke bete ||
sadhaa nihaareh eko netre ||
kiee koT naam ras peeveh ||
amar bhe sadh sadh hee jeeveh ||
kiee koT naam gun gaaveh ||
aatam ras sukh sahaj samaaveh ||
apune jan kau saas saas samaare ||
naanak oi paramesur ke piaare ||8||10||
salok ||
karan kaaran prabh ek hai dhoosar naahee koi ||
naanak tis balihaaranai jal thal maheeal soi ||1||
asaTapadhee ||
karan karaavan karanai jog ||
jo tis bhaavai soiee hog ||
khin meh thaap uthaapanahaaraa ||