ਅੰਤੁ ਨਹੀ ਕਿਛੁ ਪਾਰਾਵਾਰਾ ॥ ਹੁਕਮੇ ਧਾਰਿ ਅਧਰ ਰਹਾਵੈ ॥ ਹੁਕਮੇ ਉਪਜੈ ਹੁਕਮਿ ਸਮਾਵੈ ॥ ਹੁਕਮੇ ਊਚ ਨੀਚ ਬਿਉਹਾਰ ॥ ਹੁਕਮੇ ਅਨਿਕ ਰੰਗ ਪਰਕਾਰ ॥ ਕਰਿ ਕਰਿ ਦੇਖੈ ਅਪਨੀ ਵਡਿਆਈ ॥ ਨਾਨਕ ਸਭ ਮਹਿ ਰਹਿਆ ਸਮਾਈ ॥੧॥
ਪ੍ਰਭ ਭਾਵੈ ਮਾਨੁਖ ਗਤਿ ਪਾਵੈ ॥ ਪ੍ਰਭ ਭਾਵੈ ਤਾ ਪਾਥਰ ਤਰਾਵੈ ॥ ਪ੍ਰਭ ਭਾਵੈ ਬਿਨੁ ਸਾਸ ਤੇ ਰਾਖੈ ॥ ਪ੍ਰਭ ਭਾਵੈ ਤਾ ਹਰਿ ਗੁਣ ਭਾਖੈ ॥ ਪ੍ਰਭ ਭਾਵੈ ਤਾ ਪਤਿਤ ਉਧਾਰੈ ॥ ਆਪਿ ਕਰੈ ਆਪਨ ਬੀਚਾਰੈ ॥ ਦੁਹਾ ਸਿਰਿਆ ਕਾ ਆਪਿ ਸੁਆਮੀ ॥ ਖੇਲੈ ਬਿਗਸੈ ਅੰਤਰਜਾਮੀ ॥ ਜੋ ਭਾਵੈ ਸੋ ਕਾਰ ਕਰਾਵੈ ॥ ਨਾਨਕ ਦ੍ਰਿਸਟੀ ਅਵਰੁ ਨ ਆਵੈ ॥੨॥
ਕਹੁ ਮਾਨੁਖ ਤੇ ਕਿਆ ਹੋਇ ਆਵੈ ॥ ਜੋ ਤਿਸੁ ਭਾਵੈ ਸੋਈ ਕਰਾਵੈ ॥ ਇਸ ਕੈ ਹਾਥਿ ਹੋਇ ਤਾ ਸਭੁ ਕਿਛੁ ਲੇਇ ॥ ਜੋ ਤਿਸੁ ਭਾਵੈ ਸੋਈ ਕਰੇਇ ॥ ਅਨਜਾਨਤ ਬਿਖਿਆ ਮਹਿ ਰਚੈ ॥ ਜੇ ਜਾਨਤ ਆਪਨ ਆਪ ਬਚੈ ॥ ਭਰਮੇ ਭੂਲਾ ਦਹ ਦਿਸਿ ਧਾਵੈ ॥ ਨਿਮਖ ਮਾਹਿ ਚਾਰਿ ਕੁੰਟ ਫਿਰਿ ਆਵੈ ॥ ਕਰਿ ਕਿਰਪਾ ਜਿਸੁ ਅਪਨੀ ਭਗਤਿ ਦੇਇ ॥ ਨਾਨਕ ਤੇ ਜਨ ਨਾਮਿ ਮਿਲੇਇ ॥੩॥
ਖਿਨ ਮਹਿ ਨੀਚ ਕੀਟ ਕਉ ਰਾਜ ॥ ਪਾਰਬ੍ਰਹਮ ਗਰੀਬ ਨਿਵਾਜ ॥ ਜਾ ਕਾ ਦ੍ਰਿਸਟਿ ਕਛੂ ਨ ਆਵੈ ॥ ਤਿਸੁ ਤਤਕਾਲ ਦਹ ਦਿਸ ਪ੍ਰਗਟਾਵੈ ॥ ਜਾ ਕਉ ਅਪੁਨੀ ਕਰੈ ਬਖਸੀਸ ॥ ਤਾ ਕਾ ਲੇਖਾ ਨ ਗਨੈ ਜਗਦੀਸ ॥ ਜੀਉ ਪਿੰਡੁ ਸਭ ਤਿਸ ਕੀ ਰਾਸਿ ॥ ਘਟਿ ਘਟਿ ਪੂਰਨ ਬ੍ਰਹਮ ਪ੍ਰਗਾਸ ॥ ਅਪਨੀ ਬਣਤ ਆਪਿ ਬਨਾਈ ॥ ਨਾਨਕ ਜੀਵੈ ਦੇਖਿ ਬਡਾਈ ॥੪॥
ਇਸ ਕਾ ਬਲੁ ਨਾਹੀ ਇਸੁ ਹਾਥ ॥ ਕਰਨ ਕਰਾਵਨ ਸਰਬ ਕੋ ਨਾਥ ॥ ਆਗਿਆਕਾਰੀ ਬਪੁਰਾ ਜੀਉ ॥ ਜੋ ਤਿਸੁ ਭਾਵੈ ਸੋਈ ਫੁਨਿ ਥੀਉ ॥ ਕਬਹੂ ਊਚ ਨੀਚ ਮਹਿ ਬਸੈ ॥ ਕਬਹੂ ਸੋਗ ਹਰਖ ਰੰਗਿ ਹਸੈ ॥ ਕਬਹੂ ਨਿੰਦ ਚਿੰਦ ਬਿਉਹਾਰ ॥ ਕਬਹੂ ਊਭ ਅਕਾਸ ਪਇਆਲ ॥ ਕਬਹੂ ਬੇਤਾ ਬ੍ਰਹਮ ਬੀਚਾਰ ॥ ਨਾਨਕ ਆਪਿ ਮਿਲਾਵਣਹਾਰ ॥੫॥
ਕਬਹੂ ਨਿਰਤਿ ਕਰੈ ਬਹੁ ਭਾਤਿ ॥ ਕਬਹੂ ਸੋਇ ਰਹੈ ਦਿਨੁ ਰਾਤਿ ॥ ਕਬਹੂ ਮਹਾ ਕ੍ਰੋਧ ਬਿਕਰਾਲ ॥ ਕਬਹੂੰ ਸਰਬ ਕੀ ਹੋਤ ਰਵਾਲ ॥ ਕਬਹੂ ਹੋਇ ਬਹੈ ਬਡ ਰਾਜਾ ॥ ਕਬਹੁ ਭੇਖਾਰੀ ਨੀਚ ਕਾ ਸਾਜਾ ॥ ਕਬਹੂ ਅਪਕੀਰਤਿ ਮਹਿ ਆਵੈ ॥ ਕਬਹੂ ਭਲਾ ਭਲਾ ਕਹਾਵੈ ॥ ਜਿਉ ਪ੍ਰਭੁ ਰਾਖੈ ਤਿਵ ਹੀ ਰਹੈ ॥ ਗੁਰ ਪ੍ਰਸਾਦਿ ਨਾਨਕ ਸਚੁ ਕਹੈ ॥੬॥
ਕਬਹੂ ਹੋਇ ਪੰਡਿਤੁ ਕਰੇ ਬਖੵਾਨੁ ॥ ਕਬਹੂ ਮੋਨਿਧਾਰੀ ਲਾਵੈ ਧਿਆਨੁ ॥ ਕਬਹੂ ਤਟ ਤੀਰਥ ਇਸਨਾਨ ॥ ਕਬਹੂ ਸਿਧ ਸਾਧਿਕ ਮੁਖਿ ਗਿਆਨ ॥ ਕਬਹੂ ਕੀਟ ਹਸਤਿ ਪਤੰਗ ਹੋਇ ਜੀਆ ॥ ਅਨਿਕ ਜੋਨਿ ਭਰਮੈ ਭਰਮੀਆ ॥
a(n)t nahee kichh paaraavaaraa ||
hukame dhaar adhar rahaavai ||
hukame upajai hukam samaavai ||
hukame uooch neech biauhaar ||
hukame anik ra(n)g parakaar ||
kar kar dhekhai apanee vaddiaaiee ||
naanak sabh meh rahiaa samaiee ||1||
prabh bhaavai maanukh gat paavai ||
prabh bhaavai taa paathar taraavai ||
prabh bhaavai bin saas te raakhai ||
prabh bhaavai taa har gun bhaakhai ||
prabh bhaavai taa patit udhaarai ||
aap karai aapan beechaarai ||
dhuhaa siriaa kaa aap suaamee ||
khelai bigasai a(n)tarajaamee ||
jo bhaavai so kaar karaavai ||
naanak dhirasaTee avar na aavai ||2||
kahu maanukh te kiaa hoi aavai ||
jo tis bhaavai soiee karaavai ||
eis kai haath hoi taa sabh kichh lei ||
jo tis bhaavai soiee karei ||
anajaanat bikhiaa meh rachai ||
je jaanat aapan aap bachai ||
bharame bhoolaa dheh dhis dhaavai ||
nimakh maeh chaar ku(n)T fir aavai ||
kar kirapaa jis apanee bhagat dhei ||
naanak te jan naam milei ||3||
khin meh neech keeT kau raaj ||
paarabraham gareeb nivaaj ||
jaa kaa dhirasaT kachhoo na aavai ||
tis tatakaal dheh dhis pragaTaavai ||
jaa kau apunee karai bakhasees ||
taa kaa lekhaa na ganai jagadhees ||
jeeau pi(n)dd sabh tis kee raas ||
ghaT ghaT pooran braham pragaas ||
apanee banat aap banaiee ||
naanak jeevai dhekh baddaiee ||4||
eis kaa bal naahee is haath ||
karan karaavan sarab ko naath ||
aagiaakaaree bapuraa jeeau ||
jo tis bhaavai soiee fun theeau ||
kabahoo uooch neech meh basai ||
kabahoo sog harakh ra(n)g hasai ||
kabahoo ni(n)dh chi(n)dh biauhaar ||
kabahoo uoobh akaas piaal ||
kabahoo betaa braham beechaar ||
naanak aap milaavanahaar ||5||
kabahoo nirat karai bahu bhaat ||
kabahoo soi rahai dhin raat ||
kabahoo mahaa karodh bikaraal ||
kabahoo(n) sarab kee hot ravaal ||
kabahoo hoi bahai badd raajaa ||
kabahu bhekhaaree neech kaa saajaa ||
kabahoo apakeerat meh aavai ||
kabahoo bhalaa bhalaa kahaavai ||
jiau prabh raakhai tiv hee rahai ||
gur prasaadh naanak sach kahai ||6||
kabahoo hoi pa(n)ddit kare bakhayeaan ||
kabahoo monidhaaree laavai dhiaan ||
kabahoo taT teerath isanaan ||
kabahoo sidh saadhik mukh giaan ||
kabahoo keeT hasat pata(n)g hoi jeeaa ||
anik jon bharamai bharameeaa ||