ਤ੍ਰਿਪਤਿ ਨ ਆਵੈ ਮਾਇਆ ਪਾਛੈ ਪਾਵੈ ॥ ਅਨਿਕ ਭੋਗ ਬਿਖਿਆ ਕੇ ਕਰੈ ॥ ਨਹ ਤ੍ਰਿਪਤਾਵੈ ਖਪਿ ਖਪਿ ਮਰੈ ॥ ਬਿਨਾ ਸੰਤੋਖ ਨਹੀ ਕੋਊ ਰਾਜੈ ॥ ਸੁਪਨ ਮਨੋਰਥ ਬ੍ਰਿਥੇ ਸਭ ਕਾਜੈ ॥ ਨਾਮ ਰੰਗਿ ਸਰਬ ਸੁਖੁ ਹੋਇ ॥ ਬਡਭਾਗੀ ਕਿਸੈ ਪਰਾਪਤਿ ਹੋਇ ॥ ਕਰਨ ਕਰਾਵਨ ਆਪੇ ਆਪਿ ॥ ਸਦਾ ਸਦਾ ਨਾਨਕ ਹਰਿ ਜਾਪਿ ॥੫॥
ਕਰਨ ਕਰਾਵਨ ਕਰਨੈਹਾਰੁ ॥ ਇਸ ਕੈ ਹਾਥਿ ਕਹਾ ਬੀਚਾਰੁ ॥ ਜੈਸੀ ਦ੍ਰਿਸਟਿ ਕਰੇ ਤੈਸਾ ਹੋਇ ॥ ਆਪੇ ਆਪਿ ਆਪਿ ਪ੍ਰਭੁ ਸੋਇ ॥ ਜੋ ਕਿਛੁ ਕੀਨੋ ਸੁ ਅਪਨੈ ਰੰਗਿ ॥ ਸਭ ਤੇ ਦੂਰਿ ਸਭਹੂ ਕੈ ਸੰਗਿ ॥ ਬੂਝੈ ਦੇਖੈ ਕਰੈ ਬਿਬੇਕ ॥ ਆਪਹਿ ਏਕ ਆਪਹਿ ਅਨੇਕ ॥ ਮਰੈ ਨ ਬਿਨਸੈ ਆਵੈ ਨ ਜਾਇ ॥ ਨਾਨਕ ਸਦ ਹੀ ਰਹਿਆ ਸਮਾਇ ॥੬॥
ਆਪਿ ਉਪਦੇਸੈ ਸਮਝੈ ਆਪਿ ॥ ਆਪੇ ਰਚਿਆ ਸਭ ਕੈ ਸਾਥਿ ॥ ਆਪਿ ਕੀਨੋ ਆਪਨ ਬਿਸਥਾਰੁ ॥ ਸਭੁ ਕਛੁ ਉਸ ਕਾ ਓਹੁ ਕਰਨੈਹਾਰੁ ॥ ਉਸ ਤੇ ਭਿੰਨ ਕਹਹੁ ਕਿਛੁ ਹੋਇ ॥ ਥਾਨ ਥਨੰਤਰਿ ਏਕੈ ਸੋਇ ॥ ਅਪੁਨੇ ਚਲਿਤ ਆਪਿ ਕਰਣੈਹਾਰ ॥ ਕਉਤਕ ਕਰੈ ਰੰਗ ਆਪਾਰ ॥ ਮਨ ਮਹਿ ਆਪਿ ਮਨ ਅਪੁਨੇ ਮਾਹਿ ॥ ਨਾਨਕ ਕੀਮਤਿ ਕਹਨੁ ਨ ਜਾਇ ॥੭॥
ਸਤਿ ਸਤਿ ਸਤਿ ਪ੍ਰਭੁ ਸੁਆਮੀ ॥ ਗੁਰ ਪਰਸਾਦਿ ਕਿਨੈ ਵਖਿਆਨੀ ॥ ਸਚੁ ਸਚੁ ਸਚੁ ਸਭੁ ਕੀਨਾ ॥ ਕੋਟਿ ਮਧੇ ਕਿਨੈ ਬਿਰਲੈ ਚੀਨਾ ॥ ਭਲਾ ਭਲਾ ਭਲਾ ਤੇਰਾ ਰੂਪ ॥ ਅਤਿ ਸੁੰਦਰ ਅਪਾਰ ਅਨੂਪ ॥ ਨਿਰਮਲ ਨਿਰਮਲ ਨਿਰਮਲ ਤੇਰੀ ਬਾਣੀ ॥ ਘਟਿ ਘਟਿ ਸੁਨੀ ਸ੍ਰਵਨ ਬਖੵਾਣੀ ॥ ਪਵਿਤ੍ਰ ਪਵਿਤ੍ਰ ਪਵਿਤ੍ਰ ਪੁਨੀਤ ॥ ਨਾਮੁ ਜਪੈ ਨਾਨਕ ਮਨਿ ਪ੍ਰੀਤਿ ॥੮॥੧੨॥
ਸਲੋਕੁ ॥
ਸੰਤ ਸਰਨਿ ਜੋ ਜਨੁ ਪਰੈ ਸੋ ਜਨੁ ਉਧਰਨਹਾਰ ॥ ਸੰਤ ਕੀ ਨਿੰਦਾ ਨਾਨਕਾ ਬਹੁਰਿ ਬਹੁਰਿ ਅਵਤਾਰ ॥੧॥
ਅਸਟਪਦੀ ॥
ਸੰਤ ਕੈ ਦੂਖਨਿ ਆਰਜਾ ਘਟੈ ॥ ਸੰਤ ਕੈ ਦੂਖਨਿ ਜਮ ਤੇ ਨਹੀ ਛੁਟੈ ॥ ਸੰਤ ਕੈ ਦੂਖਨਿ ਸੁਖੁ ਸਭੁ ਜਾਇ ॥ ਸੰਤ ਕੈ ਦੂਖਨਿ ਨਰਕ ਮਹਿ ਪਾਇ ॥ ਸੰਤ ਕੈ ਦੂਖਨਿ ਮਤਿ ਹੋਇ ਮਲੀਨ ॥ ਸੰਤ ਕੈ ਦੂਖਨਿ ਸੋਭਾ ਤੇ ਹੀਨ ॥ ਸੰਤ ਕੇ ਹਤੇ ਕਉ ਰਖੈ ਨ ਕੋਇ ॥ ਸੰਤ ਕੈ ਦੂਖਨਿ ਥਾਨ ਭ੍ਰਸਟੁ ਹੋਇ ॥ ਸੰਤ ਕ੍ਰਿਪਾਲ ਕ੍ਰਿਪਾ ਜੇ ਕਰੈ ॥ ਨਾਨਕ ਸੰਤਸੰਗਿ ਨਿੰਦਕੁ ਭੀ ਤਰੈ ॥੧॥
ਸੰਤ ਕੇ ਦੂਖਨ ਤੇ ਮੁਖੁ ਭਵੈ ॥ ਸੰਤਨ ਕੈ ਦੂਖਨਿ ਕਾਗ ਜਿਉ ਲਵੈ ॥ ਸੰਤਨ ਕੈ ਦੂਖਨਿ ਸਰਪ ਜੋਨਿ ਪਾਇ ॥ ਸੰਤ ਕੈ ਦੂਖਨਿ ਤ੍ਰਿਗਦ ਜੋਨਿ ਕਿਰਮਾਇ ॥ ਸੰਤਨ ਕੈ ਦੂਖਨਿ ਤ੍ਰਿਸਨਾ ਮਹਿ ਜਲੈ ॥ ਸੰਤ ਕੈ ਦੂਖਨਿ ਸਭੁ ਕੋ ਛਲੈ ॥ ਸੰਤ ਕੈ ਦੂਖਨਿ ਤੇਜੁ ਸਭੁ ਜਾਇ ॥ ਸੰਤ ਕੈ ਦੂਖਨਿ ਨੀਚੁ ਨੀਚਾਇ ॥ ਸੰਤ ਦੋਖੀ ਕਾ ਥਾਉ ਕੋ ਨਾਹਿ ॥
tirapat na aavai maiaa paachhai paavai ||
anik bhog bikhiaa ke karai ||
neh tirapataavai khap khap marai ||
binaa sa(n)tokh nahee kouoo raajai ||
supan manorath birathe sabh kaajai ||
naam ra(n)g sarab sukh hoi ||
baddabhaagee kisai paraapat hoi ||
karan karaavan aape aap ||
sadhaa sadhaa naanak har jaap ||5||
karan karaavan karanaihaar ||
eis kai haath kahaa beechaar ||
jaisee dhirasaT kare taisaa hoi ||
aape aap aap prabh soi ||
jo kichh keeno su apanai ra(n)g ||
sabh te dhoor sabhahoo kai sa(n)g ||
boojhai dhekhai karai bibek ||
aapeh ek aapeh anek ||
marai na binasai aavai na jai ||
naanak sadh hee rahiaa samai ||6||
aap upadhesai samajhai aap ||
aape rachiaa sabh kai saath ||
aap keeno aapan bisathaar ||
sabh kachh us kaa oh karanaihaar ||
aus te bhi(n)n kahahu kichh hoi ||
thaan thana(n)tar ekai soi ||
apune chalit aap karanaihaar ||
kautak karai ra(n)g aapaar ||
man meh aap man apune maeh ||
naanak keemat kahan na jai ||7||
sat sat sat prabh suaamee ||
gur parasaadh kinai vakhiaanee ||
sach sach sach sabh keenaa ||
koT madhe kinai biralai cheenaa ||
bhalaa bhalaa bhalaa teraa roop ||
at su(n)dhar apaar anoop ||
niramal niramal niramal teree baanee ||
ghaT ghaT sunee sravan bakhayeaanee ||
pavitr pavitr pavitr puneet ||
naam japai naanak man preet ||8||12||
salok ||
sa(n)t saran jo jan parai so jan udharanahaar ||
sa(n)t kee ni(n)dhaa naanakaa bahur bahur avataar ||1||
asaTapadhee ||
sa(n)t kai dhookhan aarajaa ghaTai ||
sa(n)t kai dhookhan jam te nahee chhuTai ||
sa(n)t kai dhookhan sukh sabh jai ||
sa(n)t kai dhookhan narak meh pai ||
sa(n)t kai dhookhan mat hoi maleen ||
sa(n)t kai dhookhan sobhaa te heen ||
sa(n)t ke hate kau rakhai na koi ||
sa(n)t kai dhookhan thaan bhrasaT hoi ||
sa(n)t kirapaal kirapaa je karai ||
naanak sa(n)tasa(n)g ni(n)dhak bhee tarai ||1||
sa(n)t ke dhookhan te mukh bhavai ||
sa(n)tan kai dhookhan kaag jiau lavai ||
sa(n)tan kai dhookhan sarap jon pai ||
sa(n)t kai dhookhan tiragadh jon kiramai ||
sa(n)tan kai dhookhan tirasanaa meh jalai ||
sa(n)t kai dhookhan sabh ko chhalai ||
sa(n)t kai dhookhan tej sabh jai ||
sa(n)t kai dhookhan neech neechai ||
sa(n)t dhokhee kaa thaau ko naeh ||