ਜਿਸ ਨੋ ਕ੍ਰਿਪਾ ਕਰੈ ਤਿਸੁ ਆਪਨ ਨਾਮੁ ਦੇਇ ॥ ਬਡਭਾਗੀ ਨਾਨਕ ਜਨ ਸੇਇ ॥੮॥੧੩॥
ਸਲੋਕੁ ॥
ਤਜਹੁ ਸਿਆਨਪ ਸੁਰਿ ਜਨਹੁ ਸਿਮਰਹੁ ਹਰਿ ਹਰਿ ਰਾਇ ॥ ਏਕ ਆਸ ਹਰਿ ਮਨਿ ਰਖਹੁ ਨਾਨਕ ਦੂਖੁ ਭਰਮੁ ਭਉ ਜਾਇ ॥੧॥
ਅਸਟਪਦੀ ॥
ਮਾਨੁਖ ਕੀ ਟੇਕ ਬ੍ਰਿਥੀ ਸਭ ਜਾਨੁ ॥ ਦੇਵਨ ਕਉ ਏਕੈ ਭਗਵਾਨੁ ॥ ਜਿਸ ਕੈ ਦੀਐ ਰਹੈ ਅਘਾਇ ॥ ਬਹੁਰਿ ਨ ਤ੍ਰਿਸਨਾ ਲਾਗੈ ਆਇ ॥ ਮਾਰੈ ਰਾਖੈ ਏਕੋ ਆਪਿ ॥ ਮਾਨੁਖ ਕੈ ਕਿਛੁ ਨਾਹੀ ਹਾਥਿ ॥ ਤਿਸ ਕਾ ਹੁਕਮੁ ਬੂਝਿ ਸੁਖੁ ਹੋਇ ॥ ਤਿਸ ਕਾ ਨਾਮੁ ਰਖੁ ਕੰਠਿ ਪਰੋਇ ॥ ਸਿਮਰਿ ਸਿਮਰਿ ਸਿਮਰਿ ਪ੍ਰਭੁ ਸੋਇ ॥ ਨਾਨਕ ਬਿਘਨੁ ਨ ਲਾਗੈ ਕੋਇ ॥੧॥
ਉਸਤਤਿ ਮਨ ਮਹਿ ਕਰਿ ਨਿਰੰਕਾਰ ॥ ਕਰਿ ਮਨ ਮੇਰੇ ਸਤਿ ਬਿਉਹਾਰ ॥ ਨਿਰਮਲ ਰਸਨਾ ਅੰਮ੍ਰਿਤੁ ਪੀਉ ॥ ਸਦਾ ਸੁਹੇਲਾ ਕਰਿ ਲੇਹਿ ਜੀਉ ॥ ਨੈਨਹੁ ਪੇਖੁ ਠਾਕੁਰ ਕਾ ਰੰਗੁ ॥ ਸਾਧਸੰਗਿ ਬਿਨਸੈ ਸਭ ਸੰਗੁ ॥ ਚਰਨ ਚਲਉ ਮਾਰਗਿ ਗੋਬਿੰਦ ॥ ਮਿਟਹਿ ਪਾਪ ਜਪੀਐ ਹਰਿ ਬਿੰਦ ॥ ਕਰ ਹਰਿ ਕਰਮ ਸ੍ਰਵਨਿ ਹਰਿ ਕਥਾ ॥ ਹਰਿ ਦਰਗਹ ਨਾਨਕ ਊਜਲ ਮਥਾ ॥੨॥
ਬਡਭਾਗੀ ਤੇ ਜਨ ਜਗ ਮਾਹਿ ॥ ਸਦਾ ਸਦਾ ਹਰਿ ਕੇ ਗੁਨ ਗਾਹਿ ॥ ਰਾਮ ਨਾਮ ਜੋ ਕਰਹਿ ਬੀਚਾਰ ॥ ਸੇ ਧਨਵੰਤ ਗਨੀ ਸੰਸਾਰ ॥ ਮਨਿ ਤਨਿ ਮੁਖਿ ਬੋਲਹਿ ਹਰਿ ਮੁਖੀ ॥ ਸਦਾ ਸਦਾ ਜਾਨਹੁ ਤੇ ਸੁਖੀ ॥ ਏਕੋ ਏਕੁ ਏਕੁ ਪਛਾਨੈ ॥ ਇਤ ਉਤ ਕੀ ਓਹੁ ਸੋਝੀ ਜਾਨੈ ॥ ਨਾਮ ਸੰਗਿ ਜਿਸ ਕਾ ਮਨੁ ਮਾਨਿਆ ॥ ਨਾਨਕ ਤਿਨਹਿ ਨਿਰੰਜਨੁ ਜਾਨਿਆ ॥੩॥
ਗੁਰ ਪ੍ਰਸਾਦਿ ਆਪਨ ਆਪੁ ਸੁਝੈ ॥ ਤਿਸ ਕੀ ਜਾਨਹੁ ਤ੍ਰਿਸਨਾ ਬੁਝੈ ॥ ਸਾਧਸੰਗਿ ਹਰਿ ਹਰਿ ਜਸੁ ਕਹਤ ॥ ਸਰਬ ਰੋਗ ਤੇ ਓਹੁ ਹਰਿ ਜਨੁ ਰਹਤ ॥ ਅਨਦਿਨੁ ਕੀਰਤਨੁ ਕੇਵਲ ਬਖੵਾਨੁ ॥ ਗ੍ਰਿਹਸਤ ਮਹਿ ਸੋਈ ਨਿਰਬਾਨੁ ॥ ਏਕ ਊਪਰਿ ਜਿਸੁ ਜਨ ਕੀ ਆਸਾ ॥ ਤਿਸ ਕੀ ਕਟੀਐ ਜਮ ਕੀ ਫਾਸਾ ॥ ਪਾਰਬ੍ਰਹਮ ਕੀ ਜਿਸੁ ਮਨਿ ਭੂਖ ॥ ਨਾਨਕ ਤਿਸਹਿ ਨ ਲਾਗਹਿ ਦੂਖ ॥੪॥
ਜਿਸ ਕਉ ਹਰਿ ਪ੍ਰਭੁ ਮਨਿ ਚਿਤਿ ਆਵੈ ॥ ਸੋ ਸੰਤੁ ਸੁਹੇਲਾ ਨਹੀ ਡੁਲਾਵੈ ॥ ਜਿਸੁ ਪ੍ਰਭੁ ਅਪੁਨਾ ਕਿਰਪਾ ਕਰੈ ॥ ਸੋ ਸੇਵਕੁ ਕਹੁ ਕਿਸ ਤੇ ਡਰੈ ॥ ਜੈਸਾ ਸਾ ਤੈਸਾ ਦ੍ਰਿਸਟਾਇਆ ॥ ਅਪੁਨੇ ਕਾਰਜ ਮਹਿ ਆਪਿ ਸਮਾਇਆ ॥ ਸੋਧਤ ਸੋਧਤ ਸੋਧਤ ਸੀਝਿਆ ॥ ਗੁਰ ਪ੍ਰਸਾਦਿ ਤਤੁ ਸਭੁ ਬੂਝਿਆ ॥ ਜਬ ਦੇਖਉ ਤਬ ਸਭੁ ਕਿਛੁ ਮੂਲੁ ॥ ਨਾਨਕ ਸੋ ਸੂਖਮੁ ਸੋਈ ਅਸਥੂਲੁ ॥੫॥
ਨਹ ਕਿਛੁ ਜਨਮੈ ਨਹ ਕਿਛੁ ਮਰੈ ॥ ਆਪਨ ਚਲਿਤੁ ਆਪ ਹੀ ਕਰੈ ॥ ਆਵਨੁ ਜਾਵਨੁ ਦ੍ਰਿਸਟਿ ਅਨਦ੍ਰਿਸਟਿ ॥ ਆਗਿਆਕਾਰੀ ਧਾਰੀ ਸਭ ਸ੍ਰਿਸਟਿ ॥
jis no kirapaa karai tis aapan naam dhei ||
baddabhaagee naanak jan sei ||8||13||
salok ||
tajahu siaanap sur janahu simarahu har har rai ||
ek aas har man rakhahu naanak dhookh bharam bhau jai ||1||
asaTapadhee ||
maanukh kee Tek birathee sabh jaan ||
dhevan kau ekai bhagavaan ||
jis kai dheeaai rahai aghai ||
bahur na tirasanaa laagai aai ||
maarai raakhai eko aap ||
maanukh kai kichh naahee haath ||
tis kaa hukam boojh sukh hoi ||
tis kaa naam rakh ka(n)Th paroi ||
simar simar simar prabh soi ||
naanak bighan na laagai koi ||1||
ausatat man meh kar nira(n)kaar ||
kar man mere sat biauhaar ||
niramal rasanaa a(n)mrit peeau ||
sadhaa suhelaa kar leh jeeau ||
nainahu pekh Thaakur kaa ra(n)g ||
saadhasa(n)g binasai sabh sa(n)g ||
charan chalau maarag gobi(n)dh ||
miTeh paap japeeaai har bi(n)dh ||
kar har karam sravan har kathaa ||
har dharageh naanak uoojal mathaa ||2||
baddabhaagee te jan jag maeh ||
sadhaa sadhaa har ke gun gaeh ||
raam naam jo kareh beechaar ||
se dhanava(n)t ganee sa(n)saar ||
man tan mukh boleh har mukhee ||
sadhaa sadhaa jaanahu te sukhee ||
eko ek ek pachhaanai ||
eit ut kee oh sojhee jaanai ||
naam sa(n)g jis kaa man maaniaa ||
naanak tineh nira(n)jan jaaniaa ||3||
gur prasaadh aapan aap sujhai ||
tis kee jaanahu tirasanaa bujhai ||
saadhasa(n)g har har jas kahat ||
sarab rog te oh har jan rahat ||
anadhin keeratan keval bakhayeaan ||
girahasat meh soiee nirabaan ||
ek uoopar jis jan kee aasaa ||
tis kee kaTeeaai jam kee faasaa ||
paarabraham kee jis man bhookh ||
naanak tiseh na laageh dhookh ||4||
jis kau har prabh man chit aavai ||
so sa(n)t suhelaa nahee ddulaavai ||
jis prabh apunaa kirapaa karai ||
so sevak kahu kis te ddarai ||
jaisaa saa taisaa dhirasaTaiaa ||
apune kaaraj meh aap samaiaa ||
sodhat sodhat sodhat seejhiaa ||
gur prasaadh tat sabh boojhiaa ||
jab dhekhau tab sabh kichh mool ||
naanak so sookham soiee asathool ||5||
neh kichh janamai neh kichh marai ||
aapan chalit aap hee karai ||
aavan jaavan dhirasaT anadhirasaT ||
aagiaakaaree dhaaree sabh sirasaT ||