ਆਪੇ ਆਪਿ ਸਗਲ ਮਹਿ ਆਪਿ ॥ ਅਨਿਕ ਜੁਗਤਿ ਰਚਿ ਥਾਪਿ ਉਥਾਪਿ ॥ ਅਬਿਨਾਸੀ ਨਾਹੀ ਕਿਛੁ ਖੰਡ ॥ ਧਾਰਣ ਧਾਰਿ ਰਹਿਓ ਬ੍ਰਹਮੰਡ ॥ ਅਲਖ ਅਭੇਵ ਪੁਰਖ ਪਰਤਾਪ ॥ ਆਪਿ ਜਪਾਏ ਤ ਨਾਨਕ ਜਾਪ ॥੬॥
ਜਿਨ ਪ੍ਰਭੁ ਜਾਤਾ ਸੁ ਸੋਭਾਵੰਤ ॥ ਸਗਲ ਸੰਸਾਰੁ ਉਧਰੈ ਤਿਨ ਮੰਤ ॥ ਪ੍ਰਭ ਕੇ ਸੇਵਕ ਸਗਲ ਉਧਾਰਨ ॥ ਪ੍ਰਭ ਕੇ ਸੇਵਕ ਦੂਖ ਬਿਸਾਰਨ ॥ ਆਪੇ ਮੇਲਿ ਲਏ ਕਿਰਪਾਲ ॥ ਗੁਰ ਕਾ ਸਬਦੁ ਜਪਿ ਭਏ ਨਿਹਾਲ ॥ ਉਨ ਕੀ ਸੇਵਾ ਸੋਈ ਲਾਗੈ ॥ ਜਿਸ ਨੋ ਕ੍ਰਿਪਾ ਕਰਹਿ ਬਡਭਾਗੈ ॥ ਨਾਮੁ ਜਪਤ ਪਾਵਹਿ ਬਿਸ੍ਰਾਮੁ ॥ ਨਾਨਕ ਤਿਨ ਪੁਰਖ ਕਉ ਊਤਮ ਕਰਿ ਮਾਨੁ ॥੭॥
ਜੋ ਕਿਛੁ ਕਰੈ ਸੁ ਪ੍ਰਭ ਕੈ ਰੰਗਿ ॥ ਸਦਾ ਸਦਾ ਬਸੈ ਹਰਿ ਸੰਗਿ ॥ ਸਹਜ ਸੁਭਾਇ ਹੋਵੈ ਸੋ ਹੋਇ ॥ ਕਰਣੈਹਾਰੁ ਪਛਾਣੈ ਸੋਇ ॥ ਪ੍ਰਭ ਕਾ ਕੀਆ ਜਨ ਮੀਠ ਲਗਾਨਾ ॥ ਜੈਸਾ ਸਾ ਤੈਸਾ ਦ੍ਰਿਸਟਾਨਾ ॥ ਜਿਸ ਤੇ ਉਪਜੇ ਤਿਸੁ ਮਾਹਿ ਸਮਾਏ ॥ ਓਇ ਸੁਖ ਨਿਧਾਨ ਉਨਹੂ ਬਨਿ ਆਏ ॥ ਆਪਸ ਕਉ ਆਪਿ ਦੀਨੋ ਮਾਨੁ ॥ ਨਾਨਕ ਪ੍ਰਭ ਜਨੁ ਏਕੋ ਜਾਨੁ ॥੮॥੧੪॥
ਸਲੋਕੁ ॥
ਸਰਬ ਕਲਾ ਭਰਪੂਰ ਪ੍ਰਭ ਬਿਰਥਾ ਜਾਨਨਹਾਰ ॥ ਜਾ ਕੈ ਸਿਮਰਨਿ ਉਧਰੀਐ ਨਾਨਕ ਤਿਸੁ ਬਲਿਹਾਰ ॥੧॥
ਅਸਟਪਦੀ ॥
ਟੂਟੀ ਗਾਢਨਹਾਰ ਗੋੁਪਾਲ ॥ ਸਰਬ ਜੀਆ ਆਪੇ ਪ੍ਰਤਿਪਾਲ ॥ ਸਗਲ ਕੀ ਚਿੰਤਾ ਜਿਸੁ ਮਨ ਮਾਹਿ ॥ ਤਿਸ ਤੇ ਬਿਰਥਾ ਕੋਈ ਨਾਹਿ ॥ ਰੇ ਮਨ ਮੇਰੇ ਸਦਾ ਹਰਿ ਜਾਪਿ ॥ ਅਬਿਨਾਸੀ ਪ੍ਰਭੁ ਆਪੇ ਆਪਿ ॥ ਆਪਨ ਕੀਆ ਕਛੂ ਨ ਹੋਇ ॥ ਜੇ ਸਉ ਪ੍ਰਾਨੀ ਲੋਚੈ ਕੋਇ ॥ ਤਿਸੁ ਬਿਨੁ ਨਾਹੀ ਤੇਰੈ ਕਿਛੁ ਕਾਮ ॥ ਗਤਿ ਨਾਨਕ ਜਪਿ ਏਕ ਹਰਿ ਨਾਮ ॥੧॥
ਰੂਪਵੰਤੁ ਹੋਇ ਨਾਹੀ ਮੋਹੈ ॥ ਪ੍ਰਭ ਕੀ ਜੋਤਿ ਸਗਲ ਘਟ ਸੋਹੈ ॥ ਧਨਵੰਤਾ ਹੋਇ ਕਿਆ ਕੋ ਗਰਬੈ ॥ ਜਾ ਸਭੁ ਕਿਛੁ ਤਿਸ ਕਾ ਦੀਆ ਦਰਬੈ ॥ ਅਤਿ ਸੂਰਾ ਜੇ ਕੋਊ ਕਹਾਵੈ ॥ ਪ੍ਰਭ ਕੀ ਕਲਾ ਬਿਨਾ ਕਹ ਧਾਵੈ ॥ ਜੇ ਕੋ ਹੋਇ ਬਹੈ ਦਾਤਾਰੁ ॥ ਤਿਸੁ ਦੇਨਹਾਰੁ ਜਾਨੈ ਗਾਵਾਰੁ ॥ ਜਿਸੁ ਗੁਰ ਪ੍ਰਸਾਦਿ ਤੂਟੈ ਹਉ ਰੋਗੁ ॥ ਨਾਨਕ ਸੋ ਜਨੁ ਸਦਾ ਅਰੋਗੁ ॥੨॥
ਜਿਉ ਮੰਦਰ ਕਉ ਥਾਮੈ ਥੰਮਨੁ ॥ ਤਿਉ ਗੁਰ ਕਾ ਸਬਦੁ ਮਨਹਿ ਅਸਥੰਮਨੁ ॥ ਜਿਉ ਪਾਖਾਣੁ ਨਾਵ ਚੜਿ ਤਰੈ ॥ ਪ੍ਰਾਣੀ ਗੁਰ ਚਰਣ ਲਗਤੁ ਨਿਸਤਰੈ ॥ ਜਿਉ ਅੰਧਕਾਰ ਦੀਪਕ ਪਰਗਾਸੁ ॥ ਗੁਰ ਦਰਸਨੁ ਦੇਖਿ ਮਨਿ ਹੋਇ ਬਿਗਾਸੁ ॥ ਜਿਉ ਮਹਾ ਉਦਿਆਨ ਮਹਿ ਮਾਰਗੁ ਪਾਵੈ ॥ ਤਿਉ ਸਾਧੂ ਸੰਗਿ ਮਿਲਿ ਜੋਤਿ ਪ੍ਰਗਟਾਵੈ ॥ ਤਿਨ ਸੰਤਨ ਕੀ ਬਾਛਉ ਧੂਰਿ ॥ ਨਾਨਕ ਕੀ ਹਰਿ ਲੋਚਾ ਪੂਰਿ ॥੩॥
ਮਨ ਮੂਰਖ ਕਾਹੇ ਬਿਲਲਾਈਐ ॥
aape aap sagal meh aap ||
anik jugat rach thaap uthaap ||
abinaasee naahee kichh kha(n)dd ||
dhaaran dhaar rahio brahama(n)dd ||
alakh abhev purakh parataap ||
aap japaae ta naanak jaap ||6||
jin prabh jaataa su sobhaava(n)t ||
sagal sa(n)saar udharai tin ma(n)t ||
prabh ke sevak sagal udhaaran ||
prabh ke sevak dhookh bisaaran ||
aape mel le kirapaal ||
gur kaa sabadh jap bhe nihaal ||
aun kee sevaa soiee laagai ||
jis no kirapaa kareh baddabhaagai ||
naam japat paaveh bisraam ||
naanak tin purakh kau uootam kar maan ||7||
jo kichh karai su prabh kai ra(n)g ||
sadhaa sadhaa basai har sa(n)g ||
sahaj subhai hovai so hoi ||
karanaihaar pachhaanai soi ||
prabh kaa keeaa jan meeTh lagaanaa ||
jaisaa saa taisaa dhirasaTaanaa ||
jis te upaje tis maeh samaae ||
oi sukh nidhaan unahoo ban aae ||
aapas kau aap dheeno maan ||
naanak prabh jan eko jaan ||8||14||
salok ||
sarab kalaa bharapoor prabh birathaa jaananahaar ||
jaa kai simaran udhareeaai naanak tis balihaar ||1||
asaTapadhee ||
TooTee gaaddanahaar guopaal ||
sarab jeeaa aape pratipaal ||
sagal kee chi(n)taa jis man maeh ||
tis te birathaa koiee naeh ||
re man mere sadhaa har jaap ||
abinaasee prabh aape aap ||
aapan keeaa kachhoo na hoi ||
je sau praanee lochai koi ||
tis bin naahee terai kichh kaam ||
gat naanak jap ek har naam ||1||
roopava(n)t hoi naahee mohai ||
prabh kee jot sagal ghaT sohai ||
dhanava(n)taa hoi kiaa ko garabai ||
jaa sabh kichh tis kaa dheeaa dharabai ||
at sooraa je kouoo kahaavai ||
prabh kee kalaa binaa keh dhaavai ||
je ko hoi bahai dhaataar ||
tis dhenahaar jaanai gaavaar ||
jis gur prasaadh tooTai hau rog ||
naanak so jan sadhaa arog ||2||
jiau ma(n)dhar kau thaamai tha(n)man ||
tiau gur kaa sabadh maneh asatha(n)man ||
jiau paakhaan naav chaR tarai ||
praanee gur charan lagat nisatarai ||
jiau a(n)dhakaar dheepak paragaas ||
gur dharasan dhekh man hoi bigaas ||
jiau mahaa udhiaan meh maarag paavai || tiau saadhoo sa(n)g mil jot pragaTaavai ||
tin sa(n)tan kee baachhau dhoor ||
naanak kee har lochaa poor ||3||
man moorakh kaahe bilalaieeaai ||