Sri Guru Granth Sahib

ਅੰਗ ੨੮੩

ਪੁਰਬ ਲਿਖੇ ਕਾ ਲਿਖਿਆ ਪਾਈਐ ॥ ਦੂਖ ਸੂਖ ਪ੍ਰਭ ਦੇਵਨਹਾਰੁ ॥ ਅਵਰ ਤਿਆਗਿ ਤੂ ਤਿਸਹਿ ਚਿਤਾਰੁ ॥ ਜੋ ਕਛੁ ਕਰੈ ਸੋਈ ਸੁਖੁ ਮਾਨੁ ॥ ਭੂਲਾ ਕਾਹੇ ਫਿਰਹਿ ਅਜਾਨ ॥ ਕਉਨ ਬਸਤੁ ਆਈ ਤੇਰੈ ਸੰਗ ॥ ਲਪਟਿ ਰਹਿਓ ਰਸਿ ਲੋਭੀ ਪਤੰਗ ॥ ਰਾਮ ਨਾਮ ਜਪਿ ਹਿਰਦੇ ਮਾਹਿ ॥ ਨਾਨਕ ਪਤਿ ਸੇਤੀ ਘਰਿ ਜਾਹਿ ॥੪॥
ਜਿਸੁ ਵਖਰ ਕਉ ਲੈਨਿ ਤੂ ਆਇਆ ॥ ਰਾਮ ਨਾਮੁ ਸੰਤਨ ਘਰਿ ਪਾਇਆ ॥ ਤਜਿ ਅਭਿਮਾਨੁ ਲੇਹੁ ਮਨ ਮੋਲਿ ॥ ਰਾਮ ਨਾਮੁ ਹਿਰਦੇ ਮਹਿ ਤੋਲਿ ॥ ਲਾਦਿ ਖੇਪ ਸੰਤਹ ਸੰਗਿ ਚਾਲੁ ॥ ਅਵਰ ਤਿਆਗਿ ਬਿਖਿਆ ਜੰਜਾਲ ॥ ਧੰਨਿ ਧੰਨਿ ਕਹੈ ਸਭੁ ਕੋਇ ॥ ਮੁਖ ਊਜਲ ਹਰਿ ਦਰਗਹ ਸੋਇ ॥ ਇਹੁ ਵਾਪਾਰੁ ਵਿਰਲਾ ਵਾਪਾਰੈ ॥ ਨਾਨਕ ਤਾ ਕੈ ਸਦ ਬਲਿਹਾਰੈ ॥੫॥
ਚਰਨ ਸਾਧ ਕੇ ਧੋਇ ਧੋਇ ਪੀਉ ॥ ਅਰਪਿ ਸਾਧ ਕਉ ਅਪਨਾ ਜੀਉ ॥ ਸਾਧ ਕੀ ਧੂਰਿ ਕਰਹੁ ਇਸਨਾਨੁ ॥ ਸਾਧ ਊਪਰਿ ਜਾਈਐ ਕੁਰਬਾਨੁ ॥ ਸਾਧ ਸੇਵਾ ਵਡਭਾਗੀ ਪਾਈਐ ॥ ਸਾਧਸੰਗਿ ਹਰਿ ਕੀਰਤਨੁ ਗਾਈਐ ॥ ਅਨਿਕ ਬਿਘਨ ਤੇ ਸਾਧੂ ਰਾਖੈ ॥ ਹਰਿ ਗੁਨ ਗਾਇ ਅੰਮ੍ਰਿਤ ਰਸੁ ਚਾਖੈ ॥ ਓਟ ਗਹੀ ਸੰਤਹ ਦਰਿ ਆਇਆ ॥ ਸਰਬ ਸੂਖ ਨਾਨਕ ਤਿਹ ਪਾਇਆ ॥੬॥
ਮਿਰਤਕ ਕਉ ਜੀਵਾਲਨਹਾਰ ॥ ਭੂਖੇ ਕਉ ਦੇਵਤ ਅਧਾਰ ॥ ਸਰਬ ਨਿਧਾਨ ਜਾ ਕੀ ਦ੍ਰਿਸਟੀ ਮਾਹਿ ॥ ਪੁਰਬ ਲਿਖੇ ਕਾ ਲਹਣਾ ਪਾਹਿ ॥ ਸਭੁ ਕਿਛੁ ਤਿਸ ਕਾ ਓਹੁ ਕਰਨੈ ਜੋਗੁ ॥ ਤਿਸੁ ਬਿਨੁ ਦੂਸਰ ਹੋਆ ਨ ਹੋਗੁ ॥ ਜਪਿ ਜਨ ਸਦਾ ਸਦਾ ਦਿਨੁ ਰੈਣੀ ॥ ਸਭ ਤੇ ਊਚ ਨਿਰਮਲ ਇਹ ਕਰਣੀ ॥ ਕਰਿ ਕਿਰਪਾ ਜਿਸ ਕਉ ਨਾਮੁ ਦੀਆ ॥ ਨਾਨਕ ਸੋ ਜਨੁ ਨਿਰਮਲੁ ਥੀਆ ॥੭॥
ਜਾ ਕੈ ਮਨਿ ਗੁਰ ਕੀ ਪਰਤੀਤਿ ॥ ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥ ਭਗਤੁ ਭਗਤੁ ਸੁਨੀਐ ਤਿਹੁ ਲੋਇ ॥ ਜਾ ਕੈ ਹਿਰਦੈ ਏਕੋ ਹੋਇ ॥ ਸਚੁ ਕਰਣੀ ਸਚੁ ਤਾ ਕੀ ਰਹਤ ॥ ਸਚੁ ਹਿਰਦੈ ਸਤਿ ਮੁਖਿ ਕਹਤ ॥ ਸਾਚੀ ਦ੍ਰਿਸਟਿ ਸਾਚਾ ਆਕਾਰੁ ॥ ਸਚੁ ਵਰਤੈ ਸਾਚਾ ਪਾਸਾਰੁ ॥ ਪਾਰਬ੍ਰਹਮੁ ਜਿਨਿ ਸਚੁ ਕਰਿ ਜਾਤਾ ॥ ਨਾਨਕ ਸੋ ਜਨੁ ਸਚਿ ਸਮਾਤਾ ॥੮॥੧੫॥
ਸਲੋਕੁ ॥
ਰੂਪੁ ਨ ਰੇਖ ਨ ਰੰਗੁ ਕਿਛੁ ਤ੍ਰਿਹੁ ਗੁਣ ਤੇ ਪ੍ਰਭ ਭਿੰਨ ॥ ਤਿਸਹਿ ਬੁਝਾਏ ਨਾਨਕਾ ਜਿਸੁ ਹੋਵੈ ਸੁਪ੍ਰਸੰਨ ॥੧॥
ਅਸਟਪਦੀ ॥
ਅਬਿਨਾਸੀ ਪ੍ਰਭੁ ਮਨ ਮਹਿ ਰਾਖੁ ॥ ਮਾਨੁਖ ਕੀ ਤੂ ਪ੍ਰੀਤਿ ਤਿਆਗੁ ॥ ਤਿਸ ਤੇ ਪਰੈ ਨਾਹੀ ਕਿਛੁ ਕੋਇ ॥ ਸਰਬ ਨਿਰੰਤਰਿ ਏਕੋ ਸੋਇ ॥ ਆਪੇ ਬੀਨਾ ਆਪੇ ਦਾਨਾ ॥ ਗਹਿਰ ਗੰਭੀਰੁ ਗਹੀਰੁ ਸੁਜਾਨਾ ॥ ਪਾਰਬ੍ਰਹਮ ਪਰਮੇਸੁਰ ਗੋਬਿੰਦ ॥ ਕ੍ਰਿਪਾ ਨਿਧਾਨ ਦਇਆਲ ਬਖਸੰਦ ॥ ਸਾਧ ਤੇਰੇ ਕੀ ਚਰਨੀ ਪਾਉ ॥

Ang 283

purab likhe kaa likhiaa paieeaai ||
dhookh sookh prabh dhevanahaar ||
avar tiaag too tiseh chitaar ||
jo kachh karai soiee sukh maan ||
bhoolaa kaahe fireh ajaan ||
kaun basat aaiee terai sa(n)g ||
lapaT rahio ras lobhee pata(n)g ||
raam naam jap hiradhe maeh ||
naanak pat setee ghar jaeh ||4||
jis vakhar kau lain too aaiaa ||
raam naam sa(n)tan ghar paiaa ||
taj abhimaan leh man mol || raam naam hiradhe meh tol ||
laadh khep sa(n)teh sa(n)g chaal ||
avar tiaag bikhiaa ja(n)jaal ||
dha(n)n dha(n)n kahai sabh koi ||
mukh uoojal har dharageh soi ||
eih vaapaar viralaa vaapaarai ||
naanak taa kai sadh balihaarai ||5||
charan saadh ke dhoi dhoi peeau ||
arap saadh kau apanaa jeeau ||
saadh kee dhoor karahu isanaan ||
saadh uoopar jaieeaai kurabaan ||
saadh sevaa vaddabhaagee paieeaai ||
saadhasa(n)g har keeratan gaieeaai ||
anik bighan te saadhoo raakhai ||
har gun gai a(n)mirat ras chaakhai ||
oT gahee sa(n)teh dhar aaiaa ||
sarab sookh naanak teh paiaa ||6||
mritak kau jeevaalanahaar ||
bhookhe kau dhevat adhaar ||
sarab nidhaan jaa kee dhirasaTee maeh ||
purab likhe kaa lahanaa paeh ||
sabh kichh tis kaa oh karanai jog ||
tis bin dhoosar hoaa na hog ||
jap jan sadhaa sadhaa dhin rainee ||
sabh te uooch niramal ieh karanee ||
kar kirapaa jis kau naam dheeaa ||
naanak so jan niramal theeaa ||7||
jaa kai man gur kee parateet ||
tis jan aavai har prabh cheet ||
bhagat bhagat suneeaai tih loi ||
jaa kai hiradhai eko hoi ||
sach karanee sach taa kee rahat ||
sach hiradhai sat mukh kahat ||
saachee dhirasaT saachaa aakaar ||
sach varatai saachaa paasaar ||
paarabraham jin sach kar jaataa ||
naanak so jan sach samaataa ||8||15||
salok ||
roop na rekh na ra(n)g kichh tirahu gun te prabh bhi(n)n ||
tiseh bujhaae naanakaa jis hovai suprasa(n)n ||1||
asaTapadhee ||
abinaasee prabh man meh raakh ||
maanukh kee too preet tiaag ||
tis te parai naahee kichh koi ||
sarab nira(n)tar eko soi ||
aape beenaa aape dhaanaa ||
gahir ga(n)bheer gaheer sujaanaa ||
paarabraham paramesur gobi(n)dh ||
kirapaa nidhaan dhiaal bakhasa(n)dh ||
saadh tere kee charanee paau ||