Sri Guru Granth Sahib

ਅੰਗ ੨੮੫

ਜਿਸ ਕੀ ਸ੍ਰਿਸਟਿ ਸੁ ਕਰਣੈਹਾਰੁ ॥ ਅਵਰ ਨ ਬੂਝਿ ਕਰਤ ਬੀਚਾਰੁ ॥ ਕਰਤੇ ਕੀ ਮਿਤਿ ਨ ਜਾਨੈ ਕੀਆ ॥ ਨਾਨਕ ਜੋ ਤਿਸੁ ਭਾਵੈ ਸੋ ਵਰਤੀਆ ॥੭॥
ਬਿਸਮਨ ਬਿਸਮ ਭਏ ਬਿਸਮਾਦ ॥ ਜਿਨਿ ਬੂਝਿਆ ਤਿਸੁ ਆਇਆ ਸ੍ਵਾਦ ॥ ਪ੍ਰਭ ਕੈ ਰੰਗਿ ਰਾਚਿ ਜਨ ਰਹੇ ॥ ਗੁਰ ਕੈ ਬਚਨਿ ਪਦਾਰਥ ਲਹੇ ॥ ਓਇ ਦਾਤੇ ਦੁਖ ਕਾਟਨਹਾਰ ॥ ਜਾ ਕੈ ਸੰਗਿ ਤਰੈ ਸੰਸਾਰ ॥ ਜਨ ਕਾ ਸੇਵਕੁ ਸੋ ਵਡਭਾਗੀ ॥ ਜਨ ਕੈ ਸੰਗਿ ਏਕ ਲਿਵ ਲਾਗੀ ॥ ਗੁਨ ਗੋਬਿਦ ਕੀਰਤਨੁ ਜਨੁ ਗਾਵੈ ॥ ਗੁਰ ਪ੍ਰਸਾਦਿ ਨਾਨਕ ਫਲੁ ਪਾਵੈ ॥੮॥੧੬॥
ਸਲੋਕੁ ॥
ਆਦਿ ਸਚੁ ਜੁਗਾਦਿ ਸਚੁ ॥ ਹੈ ਭਿ ਸਚੁ ਨਾਨਕ ਹੋਸੀ ਭਿ ਸਚੁ ॥੧॥
ਅਸਟਪਦੀ ॥
ਚਰਨ ਸਤਿ ਸਤਿ ਪਰਸਨਹਾਰ ॥ ਪੂਜਾ ਸਤਿ ਸਤਿ ਸੇਵਦਾਰ ॥ ਦਰਸਨੁ ਸਤਿ ਸਤਿ ਪੇਖਨਹਾਰ ॥ ਨਾਮੁ ਸਤਿ ਸਤਿ ਧਿਆਵਨਹਾਰ ॥ ਆਪਿ ਸਤਿ ਸਤਿ ਸਭ ਧਾਰੀ ॥ ਆਪੇ ਗੁਣ ਆਪੇ ਗੁਣਕਾਰੀ ॥ ਸਬਦੁ ਸਤਿ ਸਤਿ ਪ੍ਰਭੁ ਬਕਤਾ ॥ ਸੁਰਤਿ ਸਤਿ ਸਤਿ ਜਸੁ ਸੁਨਤਾ ॥ ਬੁਝਨਹਾਰ ਕਉ ਸਤਿ ਸਭ ਹੋਇ ॥ ਨਾਨਕ ਸਤਿ ਸਤਿ ਪ੍ਰਭੁ ਸੋਇ ॥੧॥
ਸਤਿ ਸਰੂਪੁ ਰਿਦੈ ਜਿਨਿ ਮਾਨਿਆ ॥ ਕਰਨ ਕਰਾਵਨ ਤਿਨਿ ਮੂਲੁ ਪਛਾਨਿਆ ॥ ਜਾ ਕੈ ਰਿਦੈ ਬਿਸ੍ਵਾਸੁ ਪ੍ਰਭ ਆਇਆ ॥ ਤਤੁ ਗਿਆਨੁ ਤਿਸੁ ਮਨਿ ਪ੍ਰਗਟਾਇਆ ॥ ਭੈ ਤੇ ਨਿਰਭਉ ਹੋਇ ਬਸਾਨਾ ॥ ਜਿਸ ਤੇ ਉਪਜਿਆ ਤਿਸੁ ਮਾਹਿ ਸਮਾਨਾ ॥ ਬਸਤੁ ਮਾਹਿ ਲੇ ਬਸਤੁ ਗਡਾਈ ॥ ਤਾ ਕਉ ਭਿੰਨ ਨ ਕਹਨਾ ਜਾਈ ॥ ਬੂਝੈ ਬੂਝਨਹਾਰੁ ਬਿਬੇਕ ॥ ਨਾਰਾਇਨ ਮਿਲੇ ਨਾਨਕ ਏਕ ॥੨॥
ਠਾਕੁਰ ਕਾ ਸੇਵਕੁ ਆਗਿਆਕਾਰੀ ॥ ਠਾਕੁਰ ਕਾ ਸੇਵਕੁ ਸਦਾ ਪੂਜਾਰੀ ॥ ਠਾਕੁਰ ਕੇ ਸੇਵਕ ਕੈ ਮਨਿ ਪਰਤੀਤਿ ॥ ਠਾਕੁਰ ਕੇ ਸੇਵਕ ਕੀ ਨਿਰਮਲ ਰੀਤਿ ॥ ਠਾਕੁਰ ਕਉ ਸੇਵਕੁ ਜਾਨੈ ਸੰਗਿ ॥ ਪ੍ਰਭ ਕਾ ਸੇਵਕੁ ਨਾਮ ਕੈ ਰੰਗਿ ॥ ਸੇਵਕ ਕਉ ਪ੍ਰਭ ਪਾਲਨਹਾਰਾ ॥ ਸੇਵਕ ਕੀ ਰਾਖੈ ਨਿਰੰਕਾਰਾ ॥ ਸੋ ਸੇਵਕੁ ਜਿਸੁ ਦਇਆ ਪ੍ਰਭੁ ਧਾਰੈ ॥ ਨਾਨਕ ਸੋ ਸੇਵਕੁ ਸਾਸਿ ਸਾਸਿ ਸਮਾਰੈ ॥੩॥
ਅਪੁਨੇ ਜਨ ਕਾ ਪਰਦਾ ਢਾਕੈ ॥ ਅਪਨੇ ਸੇਵਕ ਕੀ ਸਰਪਰ ਰਾਖੈ ॥ ਅਪਨੇ ਦਾਸ ਕਉ ਦੇਇ ਵਡਾਈ ॥ ਅਪਨੇ ਸੇਵਕ ਕਉ ਨਾਮੁ ਜਪਾਈ ॥ ਅਪਨੇ ਸੇਵਕ ਕੀ ਆਪਿ ਪਤਿ ਰਾਖੈ ॥ ਤਾ ਕੀ ਗਤਿ ਮਿਤਿ ਕੋਇ ਨ ਲਾਖੈ ॥ ਪ੍ਰਭ ਕੇ ਸੇਵਕ ਕਉ ਕੋ ਨ ਪਹੂਚੈ ॥ ਪ੍ਰਭ ਕੇ ਸੇਵਕ ਊਚ ਤੇ ਊਚੇ ॥ ਜੋ ਪ੍ਰਭਿ ਅਪਨੀ ਸੇਵਾ ਲਾਇਆ ॥ ਨਾਨਕ ਸੋ ਸੇਵਕੁ ਦਹ ਦਿਸਿ ਪ੍ਰਗਟਾਇਆ ॥੪॥
ਨੀਕੀ ਕੀਰੀ ਮਹਿ ਕਲ ਰਾਖੈ ॥ ਭਸਮ ਕਰੈ ਲਸਕਰ ਕੋਟਿ ਲਾਖੈ ॥ ਜਿਸ ਕਾ ਸਾਸੁ ਨ ਕਾਢਤ ਆਪਿ ॥

Ang 285

jis kee sirasaT su karanaihaar ||
avar na boojh karat beechaar ||
karate kee mit na jaanai keeaa ||
naanak jo tis bhaavai so varateeaa ||7||
bisaman bisam bhe bisamaadh ||
jin boojhiaa tis aaiaa savaiaadh ||
prabh kai ra(n)g raach jan rahe ||
gur kai bachan padhaarath lahe ||
oi dhaate dhukh kaaTanahaar ||
jaa kai sa(n)g tarai sa(n)saar ||
jan kaa sevak so vaddabhaagee ||
jan kai sa(n)g ek liv laagee ||
gun gobidh keeratan jan gaavai ||
gur prasaadh naanak fal paavai ||8||16||
salok ||
aadh sach jugaadh sach ||
hai bh sach naanak hosee bh sach ||1||
asaTapadhee ||
charan sat sat parasanahaar ||
poojaa sat sat sevadhaar ||
dharasan sat sat pekhanahaar ||
naam sat sat dhiaavanahaar ||
aap sat sat sabh dhaaree ||
aape gun aape gunakaaree ||
sabadh sat sat prabh bakataa ||
surat sat sat jas sunataa ||
bujhanahaar kau sat sabh hoi ||
naanak sat sat prabh soi ||1||
sat saroop ridhai jin maaniaa ||
karan karaavan tin mool pachhaaniaa ||
jaa kai ridhai bisavaiaas prabh aaiaa ||
tat giaan tis man pragaTaiaa ||
bhai te nirabhau hoi basaanaa ||
jis te upajiaa tis maeh samaanaa ||
basat maeh le basat gaddaiee ||
taa kau bhi(n)n na kahanaa jaiee ||
boojhai boojhanahaar bibek ||
naarain mile naanak ek ||2||
Thaakur kaa sevak aagiaakaaree ||
Thaakur kaa sevak sadhaa poojaaree ||
Thaakur ke sevak kai man parateet ||
Thaakur ke sevak kee niramal reet ||
Thaakur kau sevak jaanai sa(n)g ||
prabh kaa sevak naam kai ra(n)g ||
sevak kau prabh paalanahaaraa ||
sevak kee raakhai nira(n)kaaraa ||
so sevak jis dhiaa prabh dhaarai ||
naanak so sevak saas saas samaarai ||3||
apune jan kaa paradhaa ddaakai ||
apane sevak kee sarapar raakhai ||
apane dhaas kau dhei vaddaiee ||
apane sevak kau naam japaiee ||
apane sevak kee aap pat raakhai ||
taa kee gat mit koi na laakhai ||
prabh ke sevak kau ko na pahoochai ||
prabh ke sevak uooch te uooche ||
jo prabh apanee sevaa laiaa ||
naanak so sevak dheh dhis pragaTaiaa ||4||
neekee keeree meh kal raakhai ||
bhasam karai lasakar koT laakhai ||
jis kaa saas na kaaddat aap ||