ਤਾ ਕਉ ਰਾਖਤ ਦੇ ਕਰਿ ਹਾਥ ॥ ਮਾਨਸ ਜਤਨ ਕਰਤ ਬਹੁ ਭਾਤਿ ॥ ਤਿਸ ਕੇ ਕਰਤਬ ਬਿਰਥੇ ਜਾਤਿ ॥ ਮਾਰੈ ਨ ਰਾਖੈ ਅਵਰੁ ਨ ਕੋਇ ॥ ਸਰਬ ਜੀਆ ਕਾ ਰਾਖਾ ਸੋਇ ॥ ਕਾਹੇ ਸੋਚ ਕਰਹਿ ਰੇ ਪ੍ਰਾਣੀ ॥ ਜਪਿ ਨਾਨਕ ਪ੍ਰਭ ਅਲਖ ਵਿਡਾਣੀ ॥੫॥
ਬਾਰੰ ਬਾਰ ਬਾਰ ਪ੍ਰਭੁ ਜਪੀਐ ॥ ਪੀ ਅੰਮ੍ਰਿਤੁ ਇਹੁ ਮਨੁ ਤਨੁ ਧ੍ਰਪੀਐ ॥ ਨਾਮ ਰਤਨੁ ਜਿਨਿ ਗੁਰਮੁਖਿ ਪਾਇਆ ॥ ਤਿਸੁ ਕਿਛੁ ਅਵਰੁ ਨਾਹੀ ਦ੍ਰਿਸਟਾਇਆ ॥ ਨਾਮੁ ਧਨੁ ਨਾਮੋ ਰੂਪੁ ਰੰਗੁ ॥ ਨਾਮੋ ਸੁਖੁ ਹਰਿ ਨਾਮ ਕਾ ਸੰਗੁ ॥ ਨਾਮ ਰਸਿ ਜੋ ਜਨ ਤ੍ਰਿਪਤਾਨੇ ॥ ਮਨ ਤਨ ਨਾਮਹਿ ਨਾਮਿ ਸਮਾਨੇ ॥ ਊਠਤ ਬੈਠਤ ਸੋਵਤ ਨਾਮ ॥ ਕਹੁ ਨਾਨਕ ਜਨ ਕੈ ਸਦ ਕਾਮ ॥੬॥
ਬੋਲਹੁ ਜਸੁ ਜਿਹਬਾ ਦਿਨੁ ਰਾਤਿ ॥ ਪ੍ਰਭਿ ਅਪਨੈ ਜਨ ਕੀਨੀ ਦਾਤਿ ॥ ਕਰਹਿ ਭਗਤਿ ਆਤਮ ਕੈ ਚਾਇ ॥ ਪ੍ਰਭ ਅਪਨੇ ਸਿਉ ਰਹਹਿ ਸਮਾਇ ॥ ਜੋ ਹੋਆ ਹੋਵਤ ਸੋ ਜਾਨੈ ॥ ਪ੍ਰਭ ਅਪਨੇ ਕਾ ਹੁਕਮੁ ਪਛਾਨੈ ॥ ਤਿਸ ਕੀ ਮਹਿਮਾ ਕਉਨ ਬਖਾਨਉ ॥ ਤਿਸ ਕਾ ਗੁਨੁ ਕਹਿ ਏਕ ਨ ਜਾਨਉ ॥ ਆਠ ਪਹਰ ਪ੍ਰਭ ਬਸਹਿ ਹਜੂਰੇ ॥ ਕਹੁ ਨਾਨਕ ਸੇਈ ਜਨ ਪੂਰੇ ॥੭॥
ਮਨ ਮੇਰੇ ਤਿਨ ਕੀ ਓਟ ਲੇਹਿ ॥ ਮਨੁ ਤਨੁ ਅਪਨਾ ਤਿਨ ਜਨ ਦੇਹਿ ॥ ਜਿਨਿ ਜਨਿ ਅਪਨਾ ਪ੍ਰਭੂ ਪਛਾਤਾ ॥ ਸੋ ਜਨੁ ਸਰਬ ਥੋਕ ਕਾ ਦਾਤਾ ॥ ਤਿਸ ਕੀ ਸਰਨਿ ਸਰਬ ਸੁਖ ਪਾਵਹਿ ॥ ਤਿਸ ਕੈ ਦਰਸਿ ਸਭ ਪਾਪ ਮਿਟਾਵਹਿ ॥ ਅਵਰ ਸਿਆਨਪ ਸਗਲੀ ਛਾਡੁ ॥ ਤਿਸੁ ਜਨ ਕੀ ਤੂ ਸੇਵਾ ਲਾਗੁ ॥ ਆਵਨੁ ਜਾਨੁ ਨ ਹੋਵੀ ਤੇਰਾ ॥ ਨਾਨਕ ਤਿਸੁ ਜਨ ਕੇ ਪੂਜਹੁ ਸਦ ਪੈਰਾ ॥੮॥੧੭॥
ਸਲੋਕੁ ॥
ਸਤਿ ਪੁਰਖੁ ਜਿਨਿ ਜਾਨਿਆ ਸਤਿਗੁਰੁ ਤਿਸ ਕਾ ਨਾਉ ॥ ਤਿਸ ਕੈ ਸੰਗਿ ਸਿਖੁ ਉਧਰੈ ਨਾਨਕ ਹਰਿ ਗੁਨ ਗਾਉ ॥੧॥
ਅਸਟਪਦੀ ॥
ਸਤਿਗੁਰੁ ਸਿਖ ਕੀ ਕਰੈ ਪ੍ਰਤਿਪਾਲ ॥ ਸੇਵਕ ਕਉ ਗੁਰੁ ਸਦਾ ਦਇਆਲ ॥ ਸਿਖ ਕੀ ਗੁਰੁ ਦੁਰਮਤਿ ਮਲੁ ਹਿਰੈ ॥ ਗੁਰ ਬਚਨੀ ਹਰਿ ਨਾਮੁ ਉਚਰੈ ॥ ਸਤਿਗੁਰੁ ਸਿਖ ਕੇ ਬੰਧਨ ਕਾਟੈ ॥ ਗੁਰ ਕਾ ਸਿਖੁ ਬਿਕਾਰ ਤੇ ਹਾਟੈ ॥ ਸਤਿਗੁਰੁ ਸਿਖ ਕਉ ਨਾਮ ਧਨੁ ਦੇਇ ॥ ਗੁਰ ਕਾ ਸਿਖੁ ਵਡਭਾਗੀ ਹੇ ॥ ਸਤਿਗੁਰੁ ਸਿਖ ਕਾ ਹਲਤੁ ਪਲਤੁ ਸਵਾਰੈ ॥ ਨਾਨਕ ਸਤਿਗੁਰੁ ਸਿਖ ਕਉ ਜੀਅ ਨਾਲਿ ਸਮਾਰੈ ॥੧॥
ਗੁਰ ਕੈ ਗ੍ਰਿਹਿ ਸੇਵਕੁ ਜੋ ਰਹੈ ॥ ਗੁਰ ਕੀ ਆਗਿਆ ਮਨ ਮਹਿ ਸਹੈ ॥ ਆਪਸ ਕਉ ਕਰਿ ਕਛੁ ਨ ਜਨਾਵੈ ॥ ਹਰਿ ਹਰਿ ਨਾਮੁ ਰਿਦੈ ਸਦ ਧਿਆਵੈ ॥ ਮਨੁ ਬੇਚੈ ਸਤਿਗੁਰ ਕੈ ਪਾਸਿ ॥ ਤਿਸੁ ਸੇਵਕ ਕੇ ਕਾਰਜ ਰਾਸਿ ॥ ਸੇਵਾ ਕਰਤ ਹੋਇ ਨਿਹਕਾਮੀ ॥ ਤਿਸ ਕਉ ਹੋਤ ਪਰਾਪਤਿ ਸੁਆਮੀ ॥
taa kau raakhat dhe kar haath ||
maanas jatan karat bahu bhaat ||
tis ke karatab birathe jaat ||
maarai na raakhai avar na koi ||
sarab jeeaa kaa raakhaa soi ||
kaahe soch kareh re praanee ||
jap naanak prabh alakh viddaanee ||5||
baara(n) baar baar prabh japeeaai ||
pee a(n)mrit ih man tan dhrapeeaai ||
naam ratan jin gurmukh paiaa ||
tis kichh avar naahee dhirasaTaiaa ||
naam dhan naamo roop ra(n)g ||
naamo sukh har naam kaa sa(n)g ||
naam ras jo jan tirapataane ||
man tan naameh naam samaane ||
uooThat baiThat sovat naam ||
kahu naanak jan kai sadh kaam ||6||
bolahu jas jihabaa dhin raat ||
prabh apanai jan keenee dhaat ||
kareh bhagat aatam kai chai ||
prabh apane siau raheh samai ||
jo hoaa hovat so jaanai ||
prabh apane kaa hukam pachhaanai ||
tis kee mahimaa kaun bakhaanau ||
tis kaa gun keh ek na jaanau ||
aaTh pahar prabh baseh hajoore ||
kahu naanak seiee jan poore ||7||
man mere tin kee oT leh ||
man tan apanaa tin jan dheh ||
jin jan apanaa prabhoo pachhaataa ||
so jan sarab thok kaa dhaataa ||
tis kee saran sarab sukh paaveh ||
tis kai dharas sabh paap miTaaveh ||
avar siaanap sagalee chhaadd ||
tis jan kee too sevaa laag ||
aavan jaan na hovee teraa ||
naanak tis jan ke poojahu sadh pairaa ||8||17||
salok ||
sat purakh jin jaaniaa satigur tis kaa naau ||
tis kai sa(n)g sikh udharai naanak har gun gaau ||1||
asaTapadhee ||
satigur sikh kee karai pratipaal ||
sevak kau gur sadhaa dhiaal ||
sikh kee gur dhuramat mal hirai ||
gur bachanee har naam ucharai ||
satigur sikh ke ba(n)dhan kaaTai ||
gur kaa sikh bikaar te haaTai ||
satigur sikh kau naam dhan dhei ||
gur kaa sikh vaddabhaagee he ||
satigur sikh kaa halat palat savaarai ||
naanak satigur sikh kau jeea naal samaarai ||1||
gur kai gireh sevak jo rahai ||
gur kee aagiaa man meh sahai ||
aapas kau kar kachh na janaavai ||
har har naam ridhai sadh dhiaavai ||
man bechai satigur kai paas ||
tis sevak ke kaaraj raas ||
sevaa karat hoi nihakaamee ||
tis kau hot paraapat suaamee ||