Sri Guru Granth Sahib

ਅੰਗ ੨੮੭

ਅਪਨੀ ਕ੍ਰਿਪਾ ਜਿਸੁ ਆਪਿ ਕਰੇਇ ॥ ਨਾਨਕ ਸੋ ਸੇਵਕੁ ਗੁਰ ਕੀ ਮਤਿ ਲੇਇ ॥੨॥
ਬੀਸ ਬਿਸਵੇ ਗੁਰ ਕਾ ਮਨੁ ਮਾਨੈ ॥ ਸੋ ਸੇਵਕੁ ਪਰਮੇਸੁਰ ਕੀ ਗਤਿ ਜਾਨੈ ॥ ਸੋ ਸਤਿਗੁਰੁ ਜਿਸੁ ਰਿਦੈ ਹਰਿ ਨਾਉ ॥ ਅਨਿਕ ਬਾਰ ਗੁਰ ਕਉ ਬਲਿ ਜਾਉ ॥ ਸਰਬ ਨਿਧਾਨ ਜੀਅ ਕਾ ਦਾਤਾ ॥ ਆਠ ਪਹਰ ਪਾਰਬ੍ਰਹਮ ਰੰਗਿ ਰਾਤਾ ॥ ਬ੍ਰਹਮ ਮਹਿ ਜਨੁ ਜਨ ਮਹਿ ਪਾਰਬ੍ਰਹਮੁ ॥ ਏਕਹਿ ਆਪਿ ਨਹੀ ਕਛੁ ਭਰਮੁ ॥ ਸਹਸ ਸਿਆਨਪ ਲਇਆ ਨ ਜਾਈਐ ॥ ਨਾਨਕ ਐਸਾ ਗੁਰੁ ਬਡਭਾਗੀ ਪਾਈਐ ॥੩॥
ਸਫਲ ਦਰਸਨੁ ਪੇਖਤ ਪੁਨੀਤ ॥ ਪਰਸਤ ਚਰਨ ਗਤਿ ਨਿਰਮਲ ਰੀਤਿ ॥ ਭੇਟਤ ਸੰਗਿ ਰਾਮ ਗੁਨ ਰਵੇ ॥ ਪਾਰਬ੍ਰਹਮ ਕੀ ਦਰਗਹ ਗਵੇ ॥ ਸੁਨਿ ਕਰਿ ਬਚਨ ਕਰਨ ਆਘਾਨੇ ॥ ਮਨਿ ਸੰਤੋਖੁ ਆਤਮ ਪਤੀਆਨੇ ॥ ਪੂਰਾ ਗੁਰੁ ਅਖੵਓ ਜਾ ਕਾ ਮੰਤ੍ਰ ॥ ਅੰਮ੍ਰਿਤ ਦ੍ਰਿਸਟਿ ਪੇਖੈ ਹੋਇ ਸੰਤ ॥ ਗੁਣ ਬਿਅੰਤ ਕੀਮਤਿ ਨਹੀ ਪਾਇ ॥ ਨਾਨਕ ਜਿਸੁ ਭਾਵੈ ਤਿਸੁ ਲਏ ਮਿਲਾਇ ॥੪॥
ਜਿਹਬਾ ਏਕ ਉਸਤਤਿ ਅਨੇਕ ॥ ਸਤਿ ਪੁਰਖ ਪੂਰਨ ਬਿਬੇਕ ॥ ਕਾਹੂ ਬੋਲ ਨ ਪਹੁਚਤ ਪ੍ਰਾਨੀ ॥ ਅਗਮ ਅਗੋਚਰ ਪ੍ਰਭ ਨਿਰਬਾਨੀ ॥ ਨਿਰਾਹਾਰ ਨਿਰਵੈਰ ਸੁਖਦਾਈ ॥ ਤਾ ਕੀ ਕੀਮਤਿ ਕਿਨੈ ਨ ਪਾਈ ॥ ਅਨਿਕ ਭਗਤ ਬੰਦਨ ਨਿਤ ਕਰਹਿ ॥ ਚਰਨ ਕਮਲ ਹਿਰਦੈ ਸਿਮਰਹਿ ॥ ਸਦ ਬਲਿਹਾਰੀ ਸਤਿਗੁਰ ਅਪਨੇ ॥ ਨਾਨਕ ਜਿਸੁ ਪ੍ਰਸਾਦਿ ਐਸਾ ਪ੍ਰਭੁ ਜਪਨੇ ॥੫॥
ਇਹੁ ਹਰਿ ਰਸੁ ਪਾਵੈ ਜਨੁ ਕੋਇ ॥ ਅੰਮ੍ਰਿਤੁ ਪੀਵੈ ਅਮਰੁ ਸੋ ਹੋਇ ॥ ਉਸੁ ਪੁਰਖ ਕਾ ਨਾਹੀ ਕਦੇ ਬਿਨਾਸ ॥ ਜਾ ਕੈ ਮਨਿ ਪ੍ਰਗਟੇ ਗੁਨਤਾਸ ॥ ਆਠ ਪਹਰ ਹਰਿ ਕਾ ਨਾਮੁ ਲੇਇ ॥ ਸਚੁ ਉਪਦੇਸੁ ਸੇਵਕ ਕਉ ਦੇਇ ॥ ਮੋਹ ਮਾਇਆ ਕੈ ਸੰਗਿ ਨ ਲੇਪੁ ॥ ਮਨ ਮਹਿ ਰਾਖੈ ਹਰਿ ਹਰਿ ਏਕੁ ॥ ਅੰਧਕਾਰ ਦੀਪਕ ਪਰਗਾਸੇ ॥ ਨਾਨਕ ਭਰਮ ਮੋਹ ਦੁਖ ਤਹ ਤੇ ਨਾਸੇ ॥੬॥
ਤਪਤਿ ਮਾਹਿ ਠਾਢਿ ਵਰਤਾਈ ॥ ਅਨਦੁ ਭਇਆ ਦੁਖ ਨਾਠੇ ਭਾਈ ॥ ਜਨਮ ਮਰਨ ਕੇ ਮਿਟੇ ਅੰਦੇਸੇ ॥ ਸਾਧੂ ਕੇ ਪੂਰਨ ਉਪਦੇਸੇ ॥ ਭਉ ਚੂਕਾ ਨਿਰਭਉ ਹੋਇ ਬਸੇ ॥ ਸਗਲ ਬਿਆਧਿ ਮਨ ਤੇ ਖੈ ਨਸੇ ॥ ਜਿਸ ਕਾ ਸਾ ਤਿਨਿ ਕਿਰਪਾ ਧਾਰੀ ॥ ਸਾਧਸੰਗਿ ਜਪਿ ਨਾਮੁ ਮੁਰਾਰੀ ॥ ਥਿਤਿ ਪਾਈ ਚੂਕੇ ਭ੍ਰਮ ਗਵਨ ॥ ਸੁਨਿ ਨਾਨਕ ਹਰਿ ਹਰਿ ਜਸੁ ਸ੍ਰਵਨ ॥੭॥
ਨਿਰਗੁਨੁ ਆਪਿ ਸਰਗੁਨੁ ਭੀ ਓਹੀ ॥ ਕਲਾ ਧਾਰਿ ਜਿਨਿ ਸਗਲੀ ਮੋਹੀ ॥ ਅਪਨੇ ਚਰਿਤ ਪ੍ਰਭਿ ਆਪਿ ਬਨਾਏ ॥ ਅਪੁਨੀ ਕੀਮਤਿ ਆਪੇ ਪਾਏ ॥ ਹਰਿ ਬਿਨੁ ਦੂਜਾ ਨਾਹੀ ਕੋਇ ॥ ਸਰਬ ਨਿਰੰਤਰਿ ਏਕੋ ਸੋਇ ॥ ਓਤਿ ਪੋਤਿ ਰਵਿਆ ਰੂਪ ਰੰਗ ॥ ਭਏ ਪ੍ਰਗਾਸ ਸਾਧ ਕੈ ਸੰਗ ॥

Ang 287

apanee kirapaa jis aap karei ||
naanak so sevak gur kee mat lei ||2||
bees bisave gur kaa man maanai ||
so sevak paramesur kee gat jaanai ||
so satigur jis ridhai har naau ||
anik baar gur kau bal jaau ||
sarab nidhaan jeea kaa dhaataa ||
aaTh pahar paarabraham ra(n)g raataa ||
braham meh jan jan meh paarabraham ||
ekeh aap nahee kachh bharam ||
sahas siaanap liaa na jaieeaai ||
naanak aaisaa gur baddabhaagee paieeaai ||3||
safal dharasan pekhat puneet ||
parasat charan gat niramal reet ||
bheTat sa(n)g raam gun rave ||
paarabraham kee dharageh gave ||
sun kar bachan karan aaghaane ||
man sa(n)tokh aatam pateeaane ||
pooraa gur akhayeo jaa kaa ma(n)tr ||
a(n)mirat dhirasaT pekhai hoi sa(n)t ||
gun bia(n)t keemat nahee pai ||
naanak jis bhaavai tis le milai ||4||
jihabaa ek usatat anek ||
sat purakh pooran bibek || kaahoo bol na pahuchat praanee ||
agam agochar prabh nirabaanee ||
niraahaar niravair sukhadhaiee ||
taa kee keemat kinai na paiee ||
anik bhagat ba(n)dhan nit kareh ||
charan kamal hiradhai simareh ||
sadh balihaaree satigur apane ||
naanak jis prasaadh aaisaa prabh japane ||5||
eih har ras paavai jan koi ||
a(n)mrit peevai amar so hoi ||
aus purakh kaa naahee kadhe binaas || jaa kai man pragaTe gunataas ||
aaTh pahar har kaa naam lei ||
sach upadhes sevak kau dhei ||
moh maiaa kai sa(n)g na lep ||
man meh raakhai har har ek ||
a(n)dhakaar dheepak paragaase ||
naanak bharam moh dhukh teh te naase ||6||
tapat maeh Thaadd varataiee ||
anadh bhiaa dhukh naaThe bhaiee ||
janam maran ke miTe a(n)dhese ||
saadhoo ke pooran upadhese ||
bhau chookaa nirabhau hoi base ||
sagal biaadh man te khai nase ||
jis kaa saa tin kirapaa dhaaree ||
saadhasa(n)g jap naam muraaree ||
thit paiee chooke bhram gavan ||
sun naanak har har jas sravan ||7||
niragun aap saragun bhee ohee ||
kalaa dhaar jin sagalee mohee ||
apane charit prabh aap banaae ||
apunee keemat aape paae ||
har bin dhoojaa naahee koi ||
sarab nira(n)tar eko soi ||
ot pot raviaa roop ra(n)g ||
bhe pragaas saadh kai sa(n)g ||