ਰਚਿ ਰਚਨਾ ਅਪਨੀ ਕਲ ਧਾਰੀ ॥ ਅਨਿਕ ਬਾਰ ਨਾਨਕ ਬਲਿਹਾਰੀ ॥੮॥੧੮॥
ਸਲੋਕੁ ॥
ਸਾਥਿ ਨ ਚਾਲੈ ਬਿਨੁ ਭਜਨ ਬਿਖਿਆ ਸਗਲੀ ਛਾਰੁ ॥ ਹਰਿ ਹਰਿ ਨਾਮੁ ਕਮਾਵਨਾ ਨਾਨਕ ਇਹੁ ਧਨੁ ਸਾਰੁ ॥੧॥
ਅਸਟਪਦੀ ॥
ਸੰਤ ਜਨਾ ਮਿਲਿ ਕਰਹੁ ਬੀਚਾਰੁ ॥ ਏਕੁ ਸਿਮਰਿ ਨਾਮ ਆਧਾਰੁ ॥ ਅਵਰਿ ਉਪਾਵ ਸਭਿ ਮੀਤ ਬਿਸਾਰਹੁ ॥ ਚਰਨ ਕਮਲ ਰਿਦ ਮਹਿ ਉਰਿ ਧਾਰਹੁ ॥ ਕਰਨ ਕਾਰਨ ਸੋ ਪ੍ਰਭੁ ਸਮਰਥੁ ॥ ਦ੍ਰਿੜੁ ਕਰਿ ਗਹਹੁ ਨਾਮੁ ਹਰਿ ਵਥੁ ॥ ਇਹੁ ਧਨੁ ਸੰਚਹੁ ਹੋਵਹੁ ਭਗਵੰਤ ॥ ਸੰਤ ਜਨਾ ਕਾ ਨਿਰਮਲ ਮੰਤ ॥ ਏਕ ਆਸ ਰਾਖਹੁ ਮਨ ਮਾਹਿ ॥ ਸਰਬ ਰੋਗ ਨਾਨਕ ਮਿਟਿ ਜਾਹਿ ॥੧॥
ਜਿਸੁ ਧਨ ਕਉ ਚਾਰਿ ਕੁੰਟ ਉਠਿ ਧਾਵਹਿ ॥ ਸੋ ਧਨੁ ਹਰਿ ਸੇਵਾ ਤੇ ਪਾਵਹਿ ॥ ਜਿਸੁ ਸੁਖ ਕਉ ਨਿਤ ਬਾਛਹਿ ਮੀਤ ॥ ਸੋ ਸੁਖੁ ਸਾਧੂ ਸੰਗਿ ਪਰੀਤਿ ॥ ਜਿਸੁ ਸੋਭਾ ਕਉ ਕਰਹਿ ਭਲੀ ਕਰਨੀ ॥ ਸਾ ਸੋਭਾ ਭਜੁ ਹਰਿ ਕੀ ਸਰਨੀ ॥ ਅਨਿਕ ਉਪਾਵੀ ਰੋਗੁ ਨ ਜਾਇ ॥ ਰੋਗੁ ਮਿਟੈ ਹਰਿ ਅਵਖਧੁ ਲਾਇ ॥ ਸਰਬ ਨਿਧਾਨ ਮਹਿ ਹਰਿ ਨਾਮੁ ਨਿਧਾਨੁ ॥ ਜਪਿ ਨਾਨਕ ਦਰਗਹਿ ਪਰਵਾਨੁ ॥੨॥
ਮਨੁ ਪਰਬੋਧਹੁ ਹਰਿ ਕੈ ਨਾਇ ॥ ਦਹ ਦਿਸਿ ਧਾਵਤ ਆਵੈ ਠਾਇ ॥ ਤਾ ਕਉ ਬਿਘਨੁ ਨ ਲਾਗੈ ਕੋਇ ॥ ਜਾ ਕੈ ਰਿਦੈ ਬਸੈ ਹਰਿ ਸੋਇ ॥ ਕਲਿ ਤਾਤੀ ਠਾਂਢਾ ਹਰਿ ਨਾਉ ॥ ਸਿਮਰਿ ਸਿਮਰਿ ਸਦਾ ਸੁਖ ਪਾਉ ॥ ਭਉ ਬਿਨਸੈ ਪੂਰਨ ਹੋਇ ਆਸ ॥ ਭਗਤਿ ਭਾਇ ਆਤਮ ਪਰਗਾਸ ॥ ਤਿਤੁ ਘਰਿ ਜਾਇ ਬਸੈ ਅਬਿਨਾਸੀ ॥ ਕਹੁ ਨਾਨਕ ਕਾਟੀ ਜਮ ਫਾਸੀ ॥੩॥
ਤਤੁ ਬੀਚਾਰੁ ਕਹੈ ਜਨੁ ਸਾਚਾ ॥ ਜਨਮਿ ਮਰੈ ਸੋ ਕਾਚੋ ਕਾਚਾ ॥ ਆਵਾ ਗਵਨੁ ਮਿਟੈ ਪ੍ਰਭ ਸੇਵ ॥ ਆਪੁ ਤਿਆਗਿ ਸਰਨਿ ਗੁਰਦੇਵ ॥ ਇਉ ਰਤਨ ਜਨਮ ਕਾ ਹੋਇ ਉਧਾਰੁ ॥ ਹਰਿ ਹਰਿ ਸਿਮਰਿ ਪ੍ਰਾਨ ਆਧਾਰੁ ॥ ਅਨਿਕ ਉਪਾਵ ਨ ਛੂਟਨਹਾਰੇ ॥ ਸਿੰਮ੍ਰਿਤਿ ਸਾਸਤ ਬੇਦ ਬੀਚਾਰੇ ॥ ਹਰਿ ਕੀ ਭਗਤਿ ਕਰਹੁ ਮਨੁ ਲਾਇ ॥ ਮਨਿ ਬੰਛਤ ਨਾਨਕ ਫਲ ਪਾਇ ॥੪॥
ਸੰਗਿ ਨ ਚਾਲਸਿ ਤੇਰੈ ਧਨਾ ॥ ਤੂੰ ਕਿਆ ਲਪਟਾਵਹਿ ਮੂਰਖ ਮਨਾ ॥ ਸੁਤ ਮੀਤ ਕੁਟੰਬ ਅਰੁ ਬਨਿਤਾ ॥ ਇਨ ਤੇ ਕਹਹੁ ਤੁਮ ਕਵਨ ਸਨਾਥਾ ॥ ਰਾਜ ਰੰਗ ਮਾਇਆ ਬਿਸਥਾਰ ॥ ਇਨ ਤੇ ਕਹਹੁ ਕਵਨ ਛੁਟਕਾਰ ॥ ਅਸੁ ਹਸਤੀ ਰਥ ਅਸਵਾਰੀ ॥ ਝੂਠਾ ਡੰਫੁ ਝੂਠੁ ਪਾਸਾਰੀ ॥ ਜਿਨਿ ਦੀਏ ਤਿਸੁ ਬੁਝੈ ਨ ਬਿਗਾਨਾ ॥ ਨਾਮੁ ਬਿਸਾਰਿ ਨਾਨਕ ਪਛੁਤਾਨਾ ॥੫॥
ਗੁਰ ਕੀ ਮਤਿ ਤੂੰ ਲੇਹਿ ਇਆਨੇ ॥ ਭਗਤਿ ਬਿਨਾ ਬਹੁ ਡੂਬੇ ਸਿਆਨੇ ॥ ਹਰਿ ਕੀ ਭਗਤਿ ਕਰਹੁ ਮਨ ਮੀਤ ॥ ਨਿਰਮਲ ਹੋਇ ਤੁਮ੍ਹ੍ਹਾਰੋ ਚੀਤ ॥ ਚਰਨ ਕਮਲ ਰਾਖਹੁ ਮਨ ਮਾਹਿ ॥
rach rachanaa apanee kal dhaaree ||
anik baar naanak balihaaree ||8||18||
salok ||
saath na chaalai bin bhajan bikhiaa sagalee chhaar ||
har har naam kamaavanaa naanak ih dhan saar ||1||
asaTapadhee ||
sa(n)t janaa mil karahu beechaar ||
ek simar naam aadhaar ||
avar upaav sabh meet bisaarahu ||
charan kamal ridh meh ur dhaarahu ||
karan kaaran so prabh samarath ||
dhiraR kar gahahu naam har vath ||
eih dhan sa(n)chahu hovahu bhagava(n)t ||
sa(n)t janaa kaa niramal ma(n)t ||
ek aas raakhahu man maeh ||
sarab rog naanak miT jaeh ||1||
jis dhan kau chaar ku(n)T uTh dhaaveh ||
so dhan har sevaa te paaveh ||
jis sukh kau nit baachheh meet ||
so sukh saadhoo sa(n)g pareet ||
jis sobhaa kau kareh bhalee karanee ||
saa sobhaa bhaj har kee saranee ||
anik upaavee rog na jai ||
rog miTai har avakhadh lai ||
sarab nidhaan meh har naam nidhaan ||
jap naanak dharageh paravaan ||2||
man parabodhahu har kai nai ||
dheh dhis dhaavat aavai Thai ||
taa kau bighan na laagai koi ||
jaa kai ridhai basai har soi ||
kal taatee Thaa(n)ddaa har naau ||
simar simar sadhaa sukh paau ||
bhau binasai pooran hoi aas ||
bhagat bhai aatam paragaas ||
tit ghar jai basai abinaasee ||
kahu naanak kaaTee jam faasee ||3||
tat beechaar kahai jan saachaa ||
janam marai so kaacho kaachaa ||
aavaa gavan miTai prabh sev ||
aap tiaag saran gurdhev ||
eiau ratan janam kaa hoi udhaar ||
har har simar praan aadhaar ||
anik upaav na chhooTanahaare ||
si(n)mirat saasat bedh beechaare ||
har kee bhagat karahu man lai ||
man ba(n)chhat naanak fal pai ||4||
sa(n)g na chaalas terai dhanaa ||
too(n) kiaa lapaTaaveh moorakh manaa ||
sut meet kuTa(n)b ar banitaa ||
ein te kahahu tum kavan sanaathaa ||
raaj ra(n)g maiaa bisathaar ||
ein te kahahu kavan chhuTakaar ||
as hasatee rath asavaaree ||
jhooThaa dda(n)f jhooTh paasaaree ||
jin dhe’ee tis bujhai na bigaanaa ||
naam bisaar naanak pachhutaanaa ||5||
gur kee mat too(n) leh iaane ||
bhagat binaa bahu ddoobe siaane ||
har kee bhagat karahu man meet ||
niramal hoi tum(h)aaro cheet ||
charan kamal raakhahu man maeh ||