Sri Guru Granth Sahib

ਅੰਗ ੨੯੩

ਨਾਨਕ ਹਰਿ ਪ੍ਰਭਿ ਆਪਹਿ ਮੇਲੇ ॥੪॥
ਸਾਧਸੰਗਿ ਮਿਲਿ ਕਰਹੁ ਅਨੰਦ ॥ ਗੁਨ ਗਾਵਹੁ ਪ੍ਰਭ ਪਰਮਾਨੰਦ ॥ ਰਾਮ ਨਾਮ ਤਤੁ ਕਰਹੁ ਬੀਚਾਰੁ ॥ ਦ੍ਰੁਲਭ ਦੇਹ ਕਾ ਕਰਹੁ ਉਧਾਰੁ ॥ ਅੰਮ੍ਰਿਤ ਬਚਨ ਹਰਿ ਕੇ ਗੁਨ ਗਾਉ ॥ ਪ੍ਰਾਨ ਤਰਨ ਕਾ ਇਹੈ ਸੁਆਉ ॥ ਆਠ ਪਹਰ ਪ੍ਰਭ ਪੇਖਹੁ ਨੇਰਾ ॥ ਮਿਟੈ ਅਗਿਆਨੁ ਬਿਨਸੈ ਅੰਧੇਰਾ ॥ ਸੁਨਿ ਉਪਦੇਸੁ ਹਿਰਦੈ ਬਸਾਵਹੁ ॥ ਮਨ ਇਛੇ ਨਾਨਕ ਫਲ ਪਾਵਹੁ ॥੫॥
ਹਲਤੁ ਪਲਤੁ ਦੁਇ ਲੇਹੁ ਸਵਾਰਿ ॥ ਰਾਮ ਨਾਮੁ ਅੰਤਰਿ ਉਰਿ ਧਾਰਿ ॥ ਪੂਰੇ ਗੁਰ ਕੀ ਪੂਰੀ ਦੀਖਿਆ ॥ ਜਿਸੁ ਮਨਿ ਬਸੈ ਤਿਸੁ ਸਾਚੁ ਪਰੀਖਿਆ ॥ ਮਨਿ ਤਨਿ ਨਾਮੁ ਜਪਹੁ ਲਿਵ ਲਾਇ ॥ ਦੂਖੁ ਦਰਦੁ ਮਨ ਤੇ ਭਉ ਜਾਇ ॥ ਸਚੁ ਵਾਪਾਰੁ ਕਰਹੁ ਵਾਪਾਰੀ ॥ ਦਰਗਹ ਨਿਬਹੈ ਖੇਪ ਤੁਮਾਰੀ ॥ ਏਕਾ ਟੇਕ ਰਖਹੁ ਮਨ ਮਾਹਿ ॥ ਨਾਨਕ ਬਹੁਰਿ ਨ ਆਵਹਿ ਜਾਹਿ ॥੬॥
ਤਿਸ ਤੇ ਦੂਰਿ ਕਹਾ ਕੋ ਜਾਇ ॥ ਉਬਰੈ ਰਾਖਨਹਾਰੁ ਧਿਆਇ ॥ ਨਿਰਭਉ ਜਪੈ ਸਗਲ ਭਉ ਮਿਟੈ ॥ ਪ੍ਰਭ ਕਿਰਪਾ ਤੇ ਪ੍ਰਾਣੀ ਛੁਟੈ ॥ ਜਿਸੁ ਪ੍ਰਭੁ ਰਾਖੈ ਤਿਸੁ ਨਾਹੀ ਦੂਖ ॥ ਨਾਮੁ ਜਪਤ ਮਨਿ ਹੋਵਤ ਸੂਖ ॥ ਚਿੰਤਾ ਜਾਇ ਮਿਟੈ ਅਹੰਕਾਰੁ ॥ ਤਿਸੁ ਜਨ ਕਉ ਕੋਇ ਨ ਪਹੁਚਨਹਾਰੁ ॥ ਸਿਰ ਊਪਰਿ ਠਾਢਾ ਗੁਰੁ ਸੂਰਾ ॥ ਨਾਨਕ ਤਾ ਕੇ ਕਾਰਜ ਪੂਰਾ ॥੭॥
ਮਤਿ ਪੂਰੀ ਅੰਮ੍ਰਿਤੁ ਜਾ ਕੀ ਦ੍ਰਿਸਟਿ ॥ ਦਰਸਨੁ ਪੇਖਤ ਉਧਰਤ ਸ੍ਰਿਸਟਿ ॥ ਚਰਨ ਕਮਲ ਜਾ ਕੇ ਅਨੂਪ ॥ ਸਫਲ ਦਰਸਨੁ ਸੁੰਦਰ ਹਰਿ ਰੂਪ ॥ ਧੰਨੁ ਸੇਵਾ ਸੇਵਕੁ ਪਰਵਾਨੁ ॥ ਅੰਤਰਜਾਮੀ ਪੁਰਖੁ ਪ੍ਰਧਾਨੁ ॥ ਜਿਸੁ ਮਨਿ ਬਸੈ ਸੁ ਹੋਤ ਨਿਹਾਲੁ ॥ ਤਾ ਕੈ ਨਿਕਟਿ ਨ ਆਵਤ ਕਾਲੁ ॥ ਅਮਰ ਭਏ ਅਮਰਾ ਪਦੁ ਪਾਇਆ ॥ ਸਾਧਸੰਗਿ ਨਾਨਕ ਹਰਿ ਧਿਆਇਆ ॥੮॥੨੨॥
ਸਲੋਕੁ ॥
ਗਿਆਨ ਅੰਜਨੁ ਗੁਰਿ ਦੀਆ ਅਗਿਆਨ ਅੰਧੇਰ ਬਿਨਾਸੁ ॥ ਹਰਿ ਕਿਰਪਾ ਤੇ ਸੰਤ ਭੇਟਿਆ ਨਾਨਕ ਮਨਿ ਪਰਗਾਸੁ ॥੧॥
ਅਸਟਪਦੀ ॥
ਸੰਤਸੰਗਿ ਅੰਤਰਿ ਪ੍ਰਭੁ ਡੀਠਾ ॥ ਨਾਮੁ ਪ੍ਰਭੂ ਕਾ ਲਾਗਾ ਮੀਠਾ ॥ ਸਗਲ ਸਮਿਗ੍ਰੀ ਏਕਸੁ ਘਟ ਮਾਹਿ ॥ ਅਨਿਕ ਰੰਗ ਨਾਨਾ ਦ੍ਰਿਸਟਾਹਿ ॥ ਨਉ ਨਿਧਿ ਅੰਮ੍ਰਿਤੁ ਪ੍ਰਭ ਕਾ ਨਾਮੁ ॥ ਦੇਹੀ ਮਹਿ ਇਸ ਕਾ ਬਿਸ੍ਰਾਮੁ ॥ ਸੁੰਨ ਸਮਾਧਿ ਅਨਹਤ ਤਹ ਨਾਦ ॥ ਕਹਨੁ ਨ ਜਾਈ ਅਚਰਜ ਬਿਸਮਾਦ ॥ ਤਿਨਿ ਦੇਖਿਆ ਜਿਸੁ ਆਪਿ ਦਿਖਾਏ ॥ ਨਾਨਕ ਤਿਸੁ ਜਨ ਸੋਝੀ ਪਾਏ ॥੧॥
ਸੋ ਅੰਤਰਿ ਸੋ ਬਾਹਰਿ ਅਨੰਤ ॥ ਘਟਿ ਘਟਿ ਬਿਆਪਿ ਰਹਿਆ ਭਗਵੰਤ ॥ ਧਰਨਿ ਮਾਹਿ ਆਕਾਸ ਪਇਆਲ ॥ ਸਰਬ ਲੋਕ ਪੂਰਨ ਪ੍ਰਤਿਪਾਲ ॥

Ang 293

naanak har prabh aapeh mele ||4||
saadhasa(n)g mil karahu ana(n)dh ||
gun gaavahu prabh paramaana(n)dh ||
raam naam tat karahu beechaar ||
dhrulabh dheh kaa karahu udhaar ||
a(n)mirat bachan har ke gun gaau ||
praan taran kaa ihai suaau ||
aaTh pahar prabh pekhahu neraa ||
miTai agiaan binasai a(n)dheraa ||
sun upadhes hiradhai basaavahu ||
man ichhe naanak fal paavahu ||5||
halat palat dhui leh savaar ||
raam naam a(n)tar ur dhaar ||
poore gur kee pooree dheekhiaa ||
jis man basai tis saach pareekhiaa ||
man tan naam japahu liv lai ||
dhookh dharadh man te bhau jai ||
sach vaapaar karahu vaapaaree ||
dharageh nibahai khep tumaaree ||
ekaa Tek rakhahu man maeh ||
naanak bahur na aaveh jaeh ||6||
tis te dhoor kahaa ko jai ||
aubarai raakhanahaar dhiaai ||
nirabhau japai sagal bhau miTai ||
prabh kirapaa te praanee chhuTai ||
jis prabh raakhai tis naahee dhookh ||
naam japat man hovat sookh ||
chi(n)taa jai miTai aha(n)kaar ||
tis jan kau koi na pahuchanahaar ||
sir uoopar Thaaddaa gur sooraa ||
naanak taa ke kaaraj pooraa ||7||
mat pooree a(n)mrit jaa kee dhirasaT ||
dharasan pekhat udharat sirasaT ||
charan kamal jaa ke anoop ||
safal dharasan su(n)dhar har roop ||
dha(n)n sevaa sevak paravaan ||
a(n)tarajaamee purakh pradhaan ||
jis man basai su hot nihaal ||
taa kai nikaT na aavat kaal ||
amar bhe amaraa padh paiaa ||
saadhasa(n)g naanak har dhiaaiaa ||8||22||
salok ||
giaan a(n)jan gur dheeaa agiaan a(n)dher binaas ||
har kirapaa te sa(n)t bheTiaa naanak man paragaas ||1||
asaTapadhee ||
sa(n)tasa(n)g a(n)tar prabh ddeeThaa ||
naam prabhoo kaa laagaa meeThaa ||
sagal samigree ekas ghaT maeh ||
anik ra(n)g naanaa dhirasaTaeh ||
nau nidh a(n)mrit prabh kaa naam ||
dhehee meh is kaa bisraam ||
su(n)n samaadh anahat teh naadh ||
kahan na jaiee acharaj bisamaadh ||
tin dhekhiaa jis aap dhikhaae ||
naanak tis jan sojhee paae ||1||
so a(n)tar so baahar ana(n)t ||
ghaT ghaT biaap rahiaa bhagava(n)t ||
dharan maeh aakaas piaal ||
sarab lok pooran pratipaal ||