Sri Guru Granth Sahib

ਅੰਗ ੨੯੬

ਗਿਆਨੁ ਸ੍ਰੇਸਟ ਊਤਮ ਇਸਨਾਨੁ ॥ ਚਾਰਿ ਪਦਾਰਥ ਕਮਲ ਪ੍ਰਗਾਸ ॥ ਸਭ ਕੈ ਮਧਿ ਸਗਲ ਤੇ ਉਦਾਸ ॥ ਸੁੰਦਰੁ ਚਤੁਰੁ ਤਤ ਕਾ ਬੇਤਾ ॥ ਸਮਦਰਸੀ ਏਕ ਦ੍ਰਿਸਟੇਤਾ ॥ ਇਹ ਫਲ ਤਿਸੁ ਜਨ ਕੈ ਮੁਖਿ ਭਨੇ ॥ ਗੁਰ ਨਾਨਕ ਨਾਮ ਬਚਨ ਮਨਿ ਸੁਨੇ ॥੬॥
ਇਹੁ ਨਿਧਾਨੁ ਜਪੈ ਮਨਿ ਕੋਇ ॥ ਸਭ ਜੁਗ ਮਹਿ ਤਾ ਕੀ ਗਤਿ ਹੋਇ ॥ ਗੁਣ ਗੋਬਿੰਦ ਨਾਮ ਧੁਨਿ ਬਾਣੀ ॥ ਸਿਮ੍ਰਿਤਿ ਸਾਸਤ੍ਰ ਬੇਦ ਬਖਾਣੀ ॥ ਸਗਲ ਮਤਾਂਤ ਕੇਵਲ ਹਰਿ ਨਾਮ ॥ ਗੋਬਿੰਦ ਭਗਤ ਕੈ ਮਨਿ ਬਿਸ੍ਰਾਮ ॥ ਕੋਟਿ ਅਪ੍ਰਾਧ ਸਾਧਸੰਗਿ ਮਿਟੈ ॥ ਸੰਤ ਕ੍ਰਿਪਾ ਤੇ ਜਮ ਤੇ ਛੁਟੈ ॥ ਜਾ ਕੈ ਮਸਤਕਿ ਕਰਮ ਪ੍ਰਭਿ ਪਾਏ ॥ ਸਾਧ ਸਰਣਿ ਨਾਨਕ ਤੇ ਆਏ ॥੭॥
ਜਿਸੁ ਮਨਿ ਬਸੈ ਸੁਨੈ ਲਾਇ ਪ੍ਰੀਤਿ ॥ ਤਿਸੁ ਜਨ ਆਵੈ ਹਰਿ ਪ੍ਰਭੁ ਚੀਤਿ ॥ ਜਨਮ ਮਰਨ ਤਾ ਕਾ ਦੂਖੁ ਨਿਵਾਰੈ ॥ ਦੁਲਭ ਦੇਹ ਤਤਕਾਲ ਉਧਾਰੈ ॥ ਨਿਰਮਲ ਸੋਭਾ ਅੰਮ੍ਰਿਤ ਤਾ ਕੀ ਬਾਨੀ ॥ ਏਕੁ ਨਾਮੁ ਮਨ ਮਾਹਿ ਸਮਾਨੀ ॥ ਦੂਖ ਰੋਗ ਬਿਨਸੇ ਭੈ ਭਰਮ ॥ ਸਾਧ ਨਾਮ ਨਿਰਮਲ ਤਾ ਕੇ ਕਰਮ ॥ ਸਭ ਤੇ ਊਚ ਤਾ ਕੀ ਸੋਭਾ ਬਨੀ ॥ ਨਾਨਕ ਇਹ ਗੁਣਿ ਨਾਮੁ ਸੁਖਮਨੀ ॥੮॥੨੪॥
ਥਿਤੀ ਗਉੜੀ ਮਹਲਾ ੫ ॥
ਸਲੋਕੁ ॥
ੴ ਸਤਿਗੁਰ ਪ੍ਰਸਾਦਿ ॥
ਜਲਿ ਥਲਿ ਮਹੀਅਲਿ ਪੂਰਿਆ ਸੁਆਮੀ ਸਿਰਜਨਹਾਰੁ ॥ ਅਨਿਕ ਭਾਂਤਿ ਹੋਇ ਪਸਰਿਆ ਨਾਨਕ ਏਕੰਕਾਰੁ ॥੧॥
ਪਉੜੀ ॥
ਏਕਮ ਏਕੰਕਾਰੁ ਪ੍ਰਭੁ ਕਰਉ ਬੰਦਨਾ ਧਿਆਇ ॥ ਗੁਣ ਗੋਬਿੰਦ ਗੁਪਾਲ ਪ੍ਰਭ ਸਰਨਿ ਪਰਉ ਹਰਿ ਰਾਇ ॥ ਤਾ ਕੀ ਆਸ ਕਲਿਆਣ ਸੁਖ ਜਾ ਤੇ ਸਭੁ ਕਛੁ ਹੋਇ ॥ ਚਾਰਿ ਕੁੰਟ ਦਹ ਦਿਸਿ ਭ੍ਰਮਿਓ ਤਿਸੁ ਬਿਨੁ ਅਵਰੁ ਨ ਕੋਇ ॥ ਬੇਦ ਪੁਰਾਨ ਸਿਮ੍ਰਿਤਿ ਸੁਨੇ ਬਹੁ ਬਿਧਿ ਕਰਉ ਬੀਚਾਰੁ ॥ ਪਤਿਤ ਉਧਾਰਨ ਭੈ ਹਰਨ ਸੁਖ ਸਾਗਰ ਨਿਰੰਕਾਰ ॥ ਦਾਤਾ ਭੁਗਤਾ ਦੇਨਹਾਰੁ ਤਿਸੁ ਬਿਨੁ ਅਵਰੁ ਨ ਜਾਇ ॥ ਜੋ ਚਾਹਹਿ ਸੋਈ ਮਿਲੈ ਨਾਨਕ ਹਰਿ ਗੁਨ ਗਾਇ ॥੧॥
ਗੋਬਿੰਦ ਜਸੁ ਗਾਈਐ ਹਰਿ ਨੀਤ ॥ ਮਿਲਿ ਭਜੀਐ ਸਾਧਸੰਗਿ ਮੇਰੇ ਮੀਤ ॥੧॥ ਰਹਾਉ ॥
ਸਲੋਕੁ ॥
ਕਰਉ ਬੰਦਨਾ ਅਨਿਕ ਵਾਰ ਸਰਨਿ ਪਰਉ ਹਰਿ ਰਾਇ ॥ ਭ੍ਰਮੁ ਕਟੀਐ ਨਾਨਕ ਸਾਧਸੰਗਿ ਦੁਤੀਆ ਭਾਉ ਮਿਟਾਇ ॥੨॥
ਪਉੜੀ ॥
ਦੁਤੀਆ ਦੁਰਮਤਿ ਦੂਰਿ ਕਰਿ ਗੁਰ ਸੇਵਾ ਕਰਿ ਨੀਤ ॥ ਰਾਮ ਰਤਨੁ ਮਨਿ ਤਨਿ ਬਸੈ ਤਜਿ ਕਾਮੁ ਕ੍ਰੋਧੁ ਲੋਭੁ ਮੀਤ ॥ ਮਰਣੁ ਮਿਟੈ ਜੀਵਨੁ ਮਿਲੈ ਬਿਨਸਹਿ ਸਗਲ ਕਲੇਸ ॥ ਆਪੁ ਤਜਹੁ ਗੋਬਿੰਦ ਭਜਹੁ ਭਾਉ ਭਗਤਿ ਪਰਵੇਸ ॥

Ang 296

giaan sresaT uootam isanaan ||
chaar padhaarath kamal pragaas ||
sabh kai madh sagal te udhaas ||
su(n)dhar chatur tat kaa betaa ||
samadharasee ek dhirasaTetaa ||
eeh fal tis jan kai mukh bhane || gur naanak naam bachan man sune ||6||
eih nidhaan japai man koi ||
sabh jug meh taa kee gat hoi ||
gun gobi(n)dh naam dhun baanee ||
simirat saasatr bedh bakhaanee ||
sagal mataa(n)t keval har naam ||
gobi(n)dh bhagat kai man bisraam ||
koT apraadh saadhasa(n)g miTai ||
sa(n)t kirapaa te jam te chhuTai ||
jaa kai masatak karam prabh paae ||
saadh saran naanak te aae ||7||
jis man basai sunai lai preet ||
tis jan aavai har prabh cheet ||
janam maran taa kaa dhookh nivaarai ||
dhulabh dheh tatakaal udhaarai ||
niramal sobhaa a(n)mirat taa kee baanee ||
ek naam man maeh samaanee ||
dhookh rog binase bhai bharam ||
saadh naam niramal taa ke karam ||
sabh te uooch taa kee sobhaa banee ||
naanak ieh gun naam sukhamanee ||8||24||
thitee gauRee mahalaa panjavaa ||
salok ||
ikOankaar satigur prasaadh ||
jal thal maheeal pooriaa suaamee sirajanahaar ||
anik bhaa(n)t hoi pasariaa naanak eka(n)kaar ||1||
pauRee ||
ekam eka(n)kaar prabh karau ba(n)dhanaa dhiaai ||
gun gobi(n)dh gupaal prabh saran parau har rai ||
taa kee aas kaliaan sukh jaa te sabh kachh hoi ||
chaar ku(n)T dheh dhis bhramio tis bin avar na koi ||
bedh puraan simirat sune bahu bidh karau beechaar ||
patit udhaaran bhai haran sukh saagar nira(n)kaar ||
dhaataa bhugataa dhenahaar tis bin avar na jai ||
jo chaaheh soiee milai naanak har gun gai ||1||
gobi(n)dh jas gaieeaai har neet ||
mil bhajeeaai saadhasa(n)g mere meet ||1|| rahaau ||
salok ||
karau ba(n)dhanaa anik vaar saran parau har rai ||
bhram kaTeeaai naanak saadhasa(n)g dhuteeaa bhaau miTai ||2||
pauRee ||
dhuteeaa dhuramat dhoor kar gur sevaa kar neet ||
raam ratan man tan basai taj kaam karodh lobh meet ||
maran miTai jeevan milai binaseh sagal kales ||
aap tajahu gobi(n)dh bhajahu bhaau bhagat paraves ||